Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 2 August 2021

☬|| ਅੱਜ ਦਾ ਫੁਰਮਾਨ ||☬ || 02-08-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ) ਗੁ: ਸ਼ਹੀਦ ਗੰਜ ਸਾਹਿਬ,(ਅੰਮ੍ਰਿਤਸਰ), ਗੁ:ਸ਼੍ਰੀ ਕੰਧ ਸਾਹਿਬ (ਬਟਾਲਾ), ਗੁ: ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਇਹ ਸਾਰੇ ਗੁਰਦੁਆਰਾ ਸਾਹਿਬ ਦੇ ਪਾਬਨ ਹੁਕਮਨਾਮਾ ਸਾਹਿਬ ਜੀ

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈* 

ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਜੀ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ 

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ 

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।

ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।

ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।

(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ। ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।

ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ 

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ 

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ 

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ 

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ 

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ 

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ 

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ 

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ 

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ 

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ 

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ 

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ 

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ 

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੫ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ 

ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂਰਹਾਉ।

ਹੇ ਮਿੱਤਰ! ਸਾਡਾਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।

ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।

{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}

ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।

ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ 

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ 

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ 

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ 

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ 

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ 

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ 

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ 

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ 

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ 

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ 

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ 

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ 

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ 

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ 

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ 

ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ੧।

ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ 

ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।

ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥

ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂਤੂੰ ਬੜਾ ਹੀ ਦਿਆਲ ਹੈਂਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।

ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥ 

ਅਰਥ: ਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ। ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ-) ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ। (ਸੋ ਗੁਰੂ ਦੀ ਸਰਨ ਪੈ ਕੇ) ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ। ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ

ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥ 

ਅਰਥ: ਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀਪਾਂਦੀ ਹਾਂਪਰ (ਨਿਰੇ) ਵੇਸਾਂ ਨਾਲ ਖਸਮ (-ਪ੍ਰਭੂਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ। ਹੇ ਨਾਨਕਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ। (ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ

ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥ 

ਅਰਥ: ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ। ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ। ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ, ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨ। ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ 

ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ੧।

ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ 

ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।

ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥ 

ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂਤੂੰ ਬੜਾ ਹੀ ਦਿਆਲ ਹੈਂਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।

ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ 

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ 

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ 

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ 

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ 

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ 

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇

👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts