*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।
ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੋਰਠਿ ਮਹਲਾ ੫ ਘਰੁ ੧ ॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥ ਤੇਰੀ ਅਕਥ ਕਥਾ ਕਥਨੁ ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥
ਅਰਥ: ਹੇ ਸਾਰੇ ਗੁਣਾਂ ਦੇ ਖ਼ਜ਼ਾਨੇ! ਹੇ ਸੁਖ ਦੇਣ ਵਾਲੇ ਮਾਲਕ! ਤੇਰੀ ਵਡਿਆਈ ਸਭ ਤੋਂ ਉੱਚੀ ਹੈ (ਤੂੰ ਸਭਨਾਂ ਤੋਂ ਵੱਡਾ ਹੈਂ) । ਤੂੰ ਕਿਹੋ ਜਿਹਾ ਹੈਂ, ਕੇਡਾ ਵੱਡਾ ਹੈਂ-ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ।ਰਹਾਉ।
ਹੇ ਕਰਤਾਰ! ਜਿਸ ਮਨੁੱਖ ਦੇ ਹਿਰਦੇ ਵਿਚ ਤੂੰ ਆ ਵੱਸਦਾ ਹੈਂ, ਉਸ ਦੀ ਤੂੰ ਹਰੇਕ ਆਸ ਪੂਰੀ ਕਰ ਦੇਂਦਾ ਹੈਂ। ਆਪਣੇ ਸੇਵਕ ਨੂੰ ਤੂੰ ਕਦੇ ਨਹੀਂ ਵਿੱਸਰਦਾ (ਤੇਰਾ ਸੇਵਕ ਤੈਨੂੰ ਕਦੇ ਨਹੀਂ ਭੁਲਾਂਦਾ) , ਉਸ ਦੇ ਮਨ ਵਿਚ ਤੇਰੇ ਚਰਨਾਂ ਦੀ ਧੂੜ ਪਿਆਰੀ ਲੱਗਦੀ ਹੈ।੧।
(ਪਰ, ਹੇ ਪ੍ਰਭੂ!) ਜੀਵ ਉਹੀ ਉਹੀ ਕਰਮ ਕਰਦਾ ਹੈ ਜਿਹੋ ਜਿਹੀ (ਆਗਿਆ) ਤੂੰ (ਉਸ ਦੇ ਮੱਥੇ ਤੇ) ਲਿਖ ਕੇ ਰੱਖ ਦਿੱਤੀ ਹੈ। ਆਪਣੇ ਸੇਵਕ ਨੂੰ ਤੂੰ ਆਪਣੀ ਸੇਵਾ-ਭਗਤੀ ਦੀ ਦਾਤਿ ਬਖ਼ਸ਼ੀ ਹੋਈ ਹੈ, (ਉਹ ਸੇਵਕ) ਤੇਰਾ ਦਰਸਨ ਕਰ ਕੇ ਰੱਜਿਆ ਰਹਿੰਦਾ ਹੈ।੨।
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਆਪ ਸਮਝ ਬਖ਼ਸ਼ਦਾ ਹੈਂ, ਉਸ ਨੂੰ ਤੂੰ ਸਾਰੇ ਹੀ ਜੀਵਾਂ ਦੇ ਅੰਦਰ ਇਕ-ਰਸ ਸਮਾਇਆ ਦਿੱਸਦਾ ਹੈਂ। ਗੁਰੂ ਦੀ ਕਿਰਪਾ ਨਾਲ (ਉਸ ਮਨੁੱਖ ਦੇ ਅੰਦਰੋਂ) ਅਗਿਆਨਤਾ (ਦਾ ਹਨੇਰਾ) ਮਿਟ ਜਾਂਦਾ ਹੈ, ਉਸ ਦੀ ਸੋਭਾ ਸਭ ਥਾਈਂ ਪਸਰ ਜਾਂਦੀ ਹੈ।੩।
ਹੇ ਨਾਨਕ! ਆਖ-ਉਹੀ ਮਨੁੱਖ ਗਿਆਨਵਾਨ ਹੈ, ਉਹੀ ਮਨੁੱਖ ਸੁਰਤਿ-ਅੱਭਿਆਸੀ ਹੈ, ਉਹੀ ਮਨੁੱਖ ਪਿਆਰ-ਸੁਭਾਵ ਵਾਲਾ ਹੈ, ਜਿਸ ਮਨੁੱਖ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਮਨ ਤੋਂ ਕਦੇ ਭੀ ਨਹੀਂ ਭੁੱਲਦਾ।੪।੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥
ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।
(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧।
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨।
ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂ" ਦੀ ਧੁਨ ਲੱਗ ਪਏ।੩।
ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪।
ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।
ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।
ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ।
ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨।
ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥
ਅਰਥ: ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩।
ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
ਅਰਥ: (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ। ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ। ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ। ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) ।
ਹੇ ਨਾਨਕ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ। ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ।੪।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥
ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।
(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥
ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ।
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧।
ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨।
ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩।
ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।
ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।
ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥
ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।
ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥
ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।
ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ।੧।ਰਹਾਉ।
ਹੇ ਸੰਤ ਜਨੋ! ਹੇ ਭਰਾਵੋ! ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ।੧।
(ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।੨।
ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ।੩।
ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ। ਹੇ ਨਾਨਕ! ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇ) ਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ।੪।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥
ਅਰਥ: ਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ।
ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ) , (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।
ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ।
ਹੇ ਨਾਨਕ! ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ।੧।
ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥
ਅਰਥ: ਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀ ਜੀਵ ਤੇਰੀਆਂ ਵਹੁਟੀਆਂ ਹਾਂ। ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ।
ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ। ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ। ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ।
ਹੇ ਨਾਨਕ! ਆਖ-ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ।੨।
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥
ਅਰਥ: ਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ। (ਜਿਹੜੀ ਭੀ ਕੋਈ) ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ।
ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ। ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ।
ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ।੩।
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥
ਅਰਥ: ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ। ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ।
ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ। (ਜੇਹੜੀ ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ। ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ।
ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ।੪।੧।੪।

No comments:
Post a Comment