Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Wednesday, 18 August 2021

☬|| ਅੱਜ ਦਾ ਫੁਰਮਾਨ ||☬ || 18-08-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ 

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥੫॥ ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ 

ਅਰਥ: ਨਾਹ ਮੇਰੀ (ਸੋਹਣੀ) ਸ਼ਕਲ ਹੈ, ਨਾਹ ਮੇਰੀਆਂ ਸੋਹਣੀਆਂ ਅੱਖਾਂ ਹਨ, ਨਾਹ ਹੀ ਚੰਗੀ ਕੁਲ ਵਾਲਿਆਂ ਵਾਲਾ ਮੇਰਾ ਚੱਜ-ਆਚਾਰ ਹੈ, ਨਾਹ ਹੀ ਮੇਰੀ ਬੋਲੀ ਮਿੱਠੀ ਹੈ (ਮੈਂ ਫਿਰ ਕਿਵੇਂ ਪਤੀ-ਪ੍ਰਭੂ ਨੂੰ ਖ਼ੁਸ਼ ਕਰ ਸਕਾਂਗੀ?) ੧।ਰਹਾਉ।

ਮੇਰੇ ਅੰਦਰ ਸਾਰੇ ਔਗੁਣ ਹੀ ਹਨ, ਗੁਣ ਇੱਕ ਭੀ ਨਹੀਂ (ਇਸ ਹਾਲਤ ਵਿਚ) ਮੈਨੂੰ ਖਸਮ-ਪ੍ਰਭੂ ਦਾ ਮਿਲਾਪ ਕਿਵੇਂ ਹੋ ਸਕਦਾ ਹੈ?੧।

ਜੇਹੜੀ ਜੀਵ-ਇਸਤ੍ਰੀ ਅਡੋਲ ਆਤਮਕ ਅਵਸਥਾ ਵਿਚ (ਟਿਕਦੀ ਹੈ, ਤੇ ਇਹਹਾਰ ਸਿੰਗਾਰ ਕਰ ਕੇ (ਪ੍ਰਭੂ-ਪਤੀ ਦੇ ਦਰ ਤੇ) ਆਉਂਦੀ ਹੈ (ਉਹ ਪਤੀ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਤੇ) ਤਦੋਂ ਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ ਜਦੋਂ ਉਹ ਕੰਤ-ਪ੍ਰਭੂ ਨੂੰ ਪਸੰਦ ਆਉਂਦੀ ਹੈ।੨।

ਉਸ ਪਤੀ-ਪ੍ਰਭੂ ਦੀ (ਇਹਨੀਂ ਅੱਖੀਂ ਦਿੱਸਣ ਵਾਲੀ ਕੋਈ) ਸ਼ਕਲ ਨਹੀਂ ਹੈ ਉਸ ਦਾ ਕੋਈ ਚਿੰਨ੍ਹ ਭੀ ਨਹੀਂ (ਜਿਸ ਨੂੰ ਵੇਖ ਸਕੀਏ, ਤੇ ਉਸ ਦਾ ਸਿਮਰਨ ਕਰ ਸਕੀਏ। ਪਰ ਜੇ ਸਾਰੀ ਉਮਰ ਉਸ ਨੂੰ ਵਿਸਾਰੀ ਹੀ ਰੱਖਿਆ, ਤਾਂ) ਅੰਤ ਸਮੇ ਉਹ ਮਾਲਕ ਸਿਮਰਿਆ ਨਹੀਂ ਜਾ ਸਕਦਾ।੩।

ਹੇ ਪ੍ਰਭੂ! ਮੇਰੀ ਉੱਚੀ) ਸੁਰਤਿ ਨਹੀਂ, (ਮੇਰੇ ਵਿਚ ਕੋਈ) ਅਕਲ ਨਹੀਂ (ਕੋਈ) ਸਿਆਣਪ ਨਹੀਂ। (ਤੂੰ ਆਪ ਹੀਮੇਹਰ ਕਰ ਕੇ ਮੈਨੂੰ ਆਪਣੀ ਚਰਨੀਂ ਲਾ ਲੈ।੪।

ਜੇਹੜੀ ਜੀਵ-ਇਸਤ੍ਰੀ ਮਾਇਆ (ਦੇ ਮੋਹ) ਵਿਚ ਫਸੀ ਰਹੇ, ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੀ ਰਹੇਉਹ (ਦੁਨੀਆ ਦੇ ਕਾਰ-ਵਿਹਾਰ ਵਿਚ ਭਾਵੇਂ) ਬਹੁਤ ਸਿਆਣੀ (ਭੀ ਹੋਵੇਪਰ) ਉਹ ਕੰਤ-ਪ੍ਰਭੂ ਨੂੰ ਚੰਗੀ ਨਹੀਂ ਲੱਗਦੀ।੫।

ਹੇ ਕੰਤ ਪ੍ਰਭੂ! ਜਦੋਂ ਹਉਮੈ ਦੂਰ ਹੋਵੇ ਤਦੋਂ ਹੀ (ਤੇਰੇ ਚਰਨਾਂ ਵਿਚ) ਲੀਨਤਾ ਹੋ ਸਕਦੀ ਹੈ, ਤਦੋਂ ਹੀ, ਹੇ ਪਿਆਰੇਜੀਵ-ਇਸਤ੍ਰੀ ਤੈਨੂੰ-ਨੌ ਖ਼ਜ਼ਾਨਿਆਂ ਦੇ ਸੋਮੇ ਨੂੰ-ਮਿਲ ਸਕਦੀ ਹੈ।੬।

ਹੇ ਪ੍ਰਭੂ ਰਾਇ! ਹੇ ਪ੍ਰੀਤਮ! ਤੈਥੋਂ ਵਿਛੁੜ ਕੇ ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਮੈਂ ਦੁੱਖ ਸਹਾਰਿਆ ਹੈ, ਹੁਣ ਤੂੰ ਮੇਰਾ ਹੱਥ ਫੜ ਲੈ।੭।

ਨਾਨਕ ਬੇਨਤੀ ਕਰਦਾ ਹੈ-ਖਸਮ-ਪ੍ਰਭੂ (ਸਚ-ਮੁਚ ਮੌਜੂਦ) ਹੈ, ਸਦਾ ਹੀ ਰਹੇਗਾ। ਜੇਹੜੀ ਜੀਵ-ਇਸਤ੍ਰੀ ਉਸ ਨੂੰ ਭਾਉਂਦੀ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥ 

ਅਰਥ: (ਹੇ ਭਾਈ! ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ (ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ, ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ।੧।

ਹੇ ਮਾਲਕ! ਆਖ-) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! ਤੇਰਾ ਨਾਮਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ। ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ। (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤੇ ਹਨ।੨।੨।੧੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ 

ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ 

ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ 

ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।

ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ 

ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ 

ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।

ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ 

ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ 

ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ 

ਅਰਥ: ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ 

ਅਰਥ: ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ 

ਅਰਥ: ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇਸਾਥੀ ਹਨਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ 

ਅਰਥ: ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥

ਅਰਥ: ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।

ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਅਰਥ: ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ 

ਅਰਥ: (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ 

ਅਰਥ: (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ 

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ 

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ। ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।

ਹੇ ਮੇਰੇ ਮਾਲਕ-ਪ੍ਰਭੂਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ੪।੧੦।੫੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ 

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ 

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ 

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ 

ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥

ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ 

ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।

ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ 

ਅਰਥ: ਹੇ ਭਾਈ! ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ।

ਹੇ ਭਾਈ! ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ।

ਹੇ ਦਾਸ ਨਾਨਕ! ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ।

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ 

ਅਰਥ: ਹੇ ਭਾਈ! ਸਿਫ਼ਤਿ-ਸਾਲਾਹ ਦੀ 'ਅਬਿਚਲ ਨੀਵਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ।

ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ।੨।

ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ 

ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ।

ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ) , ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ।੩।

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ 

ਅਰਥ: ਹੇ ਭਾਈ! ਜਦੋਂ ਦੇ) ਪ੍ਰਭੂ-ਪਾਤਿਸ਼ਾਹ ਦੇ ਚਰਨ ਪਰਸੇ ਹਨ, ਮੇਰਾ ਸਰੀਰ ਮੇਰਾ ਹਿਰਦਾ (ਸਭ ਕੁਝ) ਸੋਹਣਾ (ਸੋਹਣੀ ਆਤਮਕ ਰੰਗਣ ਵਾਲਾ) ਬਣ ਗਿਆ ਹੈ (ਜਦੋਂ ਤੋਂਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ, ਮੇਰਾ ਮਨ ਸੋਹਣਾ (ਸੋਹਣੇ ਸੰਸਕਾਰਾਂ ਵਾਲਾ) ਹੋ ਗਿਆ ਹੈ, ਮੇਰੇ ਸਾਰੇ ਮਿੱਤਰ (ਸਾਰੇ ਗਿਆਨ-ਇੰਦ੍ਰੇ) ਆਤਮਕ ਜੀਵਨ ਵਾਲੇ ਬਣ ਗਏ ਹਨ।

ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਸਦਾ-ਥਿਰ ਹਰੀ ਦਾ ਨਾਮ ਸਿਮਰ ਕੇ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹ (ਮਾਇਆ ਦੇ ਹੱਲਿਆਂ ਵਲੋਂਸਦਾ ਸੁਚੇਤ ਰਹਿੰਦੇ ਹਨ, ਉਹਨਾਂ ਦੇ ਅੰਦਰ ਉਤਸ਼ਾਹ-ਭਰਿਆ ਆਤਮਕ ਜੀਵਨ ਬਣਿਆ ਰਹਿੰਦਾ ਹੈ।

ਹੇ ਭਾਈ! ਸੁਖਾਂ ਦੇ ਦਾਤੇ ਮਾਲਕ-ਪ੍ਰਭੂ ਨੇ (ਜਿਸ ਮਨੁੱਖ ਉੱਤੇਮਿਹਰ ਦੀ ਨਿਗਾਹ ਕੀਤੀ, (ਉਸ ਦਾ ਉਸ ਨੇਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ। ਨਾਨਕ ਬੇਨਤੀ ਕਰਦਾ ਹੈ-ਹੇ ਭਾਈਜਿਸ (ਪਰਮਾਤਮਾ) ਨੇ ਇਹ ਜਿੰਦ ਤੇ ਇਹ ਸਰੀਰ ਟਿਕਾ ਰੱਖਿਆ ਹੈ, ਉਸ ਦਾ ਨਾਮ ਸਦਾ ਜਪਣਾ ਚਾਹੀਦਾ ਹੈ।੪।੪।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ 

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।

ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ੪।

ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ 

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ 

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts