Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 19 August 2021

☬|| ਅੱਜ ਦਾ ਫੁਰਮਾਨ ||☬ || 19-08-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

  

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂਦਾ ਸਰਮਾਇਆ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥

ਅਰਥ: ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ।੧।

(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ੧।ਰਹਾਉ।

(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ 

ਅਰਥ: ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ।

ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧।

ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ। ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।

ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ੩।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ 

ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।

(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ 

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ੧।ਰਹਾਉ।

ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧।

ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।b

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ 

ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।

ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।

(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।

ਚਾਰ ਵੇਦ, (ਅਠਾਰਾਂਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।

ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ 

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸਲੋਕ ਮਃ ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ 

ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਪ੍ਰਭੂ ਜੀ ਕਿਰਪਾ ਕਰਦੇ ਹਨ ਉਹੀ ਹਰਿ-ਨਾਮ ਜਪਦੇ ਹਨ, ਸਾਧ ਸੰਗਤਿ ਵਿਚ ਮਿਲਣ ਕਰ ਕੇ ਪਰਮਾਤਮਾ ਨਾਲ ਉਹਨਾਂ ਦੀ ਪ੍ਰੀਤਿ ਬਣ ਜਾਂਦੀ ਹੈ।੧।

ਮਃ ੫ ॥ ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥ 

ਅਰਥ: ਹੇ ਵੱਡੇ ਭਾਗਾਂ ਵਾਲਿਓ! ਉਸ ਪਰਮਾਤਮਾ ਨੂੰ ਸਿਮਰੋ ਜੋ ਪਾਣੀ ਵਿਚ ਧਰਤੀ ਦੇ ਅੰਦਰ ਧਰਤੀ ਦੇ ਉਪਰ (ਹਰ ਥਾਂ) ਮੌਜੂਦ ਹੈ। ਹੇ ਨਾਨਕ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ-ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ।੨।

ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨ੍ਹ੍ਹਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥ 

ਅਰਥ: ਬੰਦਗੀ ਕਰਨ ਵਾਲੇ ਮਨੁੱਖਾਂ ਦਾ ਬੋਲਿਆ ਬਚਨ ਮੰਨਣ-ਯੋਗ ਹੁੰਦਾ ਹੈ, ਪ੍ਰਭੂ ਦੀ ਦਰਗਾਹ ਵਿਚ (ਭੀ) ਕਬੂਲ ਹੁੰਦਾ ਹੈ। ਹੇ ਪ੍ਰਭੂ! ਭਗਤਾਂ ਨੂੰ ਤੇਰਾ ਆਸਰਾ ਹੁੰਦਾ ਹੈ, ਉਹ ਸੱਚੇ ਨਾਮ ਵਿਚ ਰੰਗੇ ਰਹਿੰਦੇ ਹਨ। ਪ੍ਰਭੂ ਜਿਸ ਮਨੁੱਖ ਉਤੇ ਮਿਹਰਬਾਨ ਹੁੰਦਾ ਹੈ ਉਸ ਦਾ ਦੁੱਖ ਦੂਰ ਹੋ ਜਾਂਦਾ ਹੈ। ਹੇ ਦਇਆਲ ਪ੍ਰਭੂਬੰਦਗੀ ਕਰਨ ਵਾਲੇ ਬੰਦੇ ਤੇਰੇ ਹੋ ਕੇ ਰਹਿੰਦੇ ਹਨ, ਤੂੰ ਉਹਨਾਂ ਤੇ ਕਿਰਪਾ ਕਰਦਾ ਹੈਂ; (ਜਿਸ ਮਨੁੱਖ ਤੇ ਤੂੰ ਮਿਹਰ ਕਰਦਾ ਹੈਂ) ਉਸ ਨੂੰ ਮਾਇਆ ਪੋਹ ਨਹੀਂ ਸਕਦੀ, ਕੋਈ ਦੁਖ ਦਰਦ ਕੋਈ ਵੱਡੇ ਤੋਂ ਵੱਡਾ ਰੋਗ ਉਸ ਨੂੰ ਪੋਹ ਨਹੀਂ ਸਕਦਾ। ਗੋਵਿੰਦ ਦੇ ਗੁਣ ਗਾ ਗਾ ਕੇ ਇਹ (ਸਿਫ਼ਤਿ-ਸਾਲਾਹ) ਭਗਤਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੀ ਹੈਦਿਨ ਰਾਤ ਸਦਾ ਹੀ ਇਕ ਪ੍ਰਭੂ ਨੂੰ ਸਿਮਰ ਸਿਮਰ ਕੇ, ਨਾਮ-ਰੂਪ ਅੰਮ੍ਰਿਤ ਪੀ ਪੀ ਕੇ ਸੇਵਕ ਨਾਮ ਵਿਚ ਹੀ ਰੱਜੇ ਰਹਿੰਦੇ ਹਨ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਰਾਮਕਲੀ ਮਹਲਾ ੫ ॥ ਕਾਹੂ ਬਿਹਾਵੈ ਰੰਗ ਰਸ ਰੂਪ ॥ ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥੧॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ ਕਾਹੂ ਬਿਹਾਵੈ ਖੇਲਤ ਜੂਆ ॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥ ਹਰਿ ਜਨ ਬਿਹਾਵੈ ਨਾਮ ਧਿਆਏ ॥੩॥ ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ ਕੀਰਤਨੁ ਗਾਏ ॥੪॥ 

ਅਰਥ: ਹੇ ਭਾਈ! ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ। ਇਹ ਸਾਰੀ ਸ੍ਰਿਸ਼ਟੀ ਉਸੇ ਦੀ ਪੈਦਾ ਕੀਤੀ ਹੋਈ ਹੈ। ਇਕ ਉਹੀ ਹਰੇਕ ਜੀਵ ਦਾ ਮਾਲਕ ਹੈ।1। ਰਹਾਉ।

(ਭਾਵੇਂ ਪਰਮਾਤਮਾ ਹੀ ਹਰੇਕ ਜੀਵ ਦਾ ਮਾਲਕ ਹੈ ਫਿਰ ਭੀ) ਕਿਸੇ ਮਨੁੱਖ ਦੀ ਉਮਰ ਦੁਨੀਆ ਦੇ ਰੰਗ-ਤਮਾਸ਼ਿਆਂ, ਦੁਨੀਆ ਦੇ ਸੋਹਣੇ ਰੂਪਾਂ ਅਤੇ ਪਦਾਰਥਾਂ ਦੇ ਰਸਾਂ-ਸੁਆਦਾਂ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਮਾਂ ਪਿਉ ਪੁੱਤਰ ਆਦਿਕ ਪਰਵਾਰ ਦੇ ਮੋਹ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਉਮਰ ਰਾਜ ਮਾਣਨ, ਭੁਇਂ ਦੀ ਮਾਲਕੀ, ਵਪਾਰ ਆਦਿਕ ਕਰਨ ਵਿਚ ਲੰਘ ਰਹੀ ਹੈ। (ਹੇ ਭਾਈ! ਸਿਰਫ਼) ਸੰਤ ਦੀ ਉਮਰ ਪਰਮਾਤਮਾ ਦੇ ਨਾਮ ਦੇ ਆਸਰੇ ਬੀਤਦੀ ਗੁਜ਼ਰਦੀ ਹੈ।1।

ਹੇ ਭਾਈ! ਕਿਸੇ ਮਨੁੱਖ ਦੀ ਉਮਰ ਵੇਦ ਆਦਿਕ ਧਰਮ-ਪੁਸਤਕ ਪੜ੍ਹਨ ਅਤੇ (ਧਾਰਮਿਕ) ਚਰਚਾ ਵਿਚ ਗੁਜ਼ਰ ਰਹੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਜੀਭ ਦੇ ਸੁਆਦ ਵਿਚ ਬੀਤ ਰਹੀ ਹੈ; ਕਿਸੇ ਦੀ ਉਮਰ ਇਸਤ੍ਰੀ ਨਾਲ ਕਾਮ-ਪੂਰਤੀ ਵਿਚ ਲੰਘਦੀ ਜਾਂਦੀ ਹੈ। ਹੇ ਭਾਈ! ਸੰਤ ਹੀ ਸਿਰਫ਼ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰ​ਦੇ ਹਨ।2।

ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੂਆ ਖੇਡਦਿਆਂ ਲੰਘ ਜਾਂਦੀ ਹੈ; ਕੋਈ ਮਨੁੱਖ ਅਫ਼ੀਮ ਆਦਿਕ ਨਸ਼ੇ ਦਾ ਆਦੀ ਹੋ ਜਾਂਦਾ ਹੈ ਉਸ ਦੀ ਉਮਰ ਨਸ਼ਿਆਂ ਵਿਚ ਹੀ ਗੁਜ਼ਰਦੀ ਹੈ; ਕਿਸੇ ਦੀ ਉਮਰ ਪਰਾਇਆ ਧਨ ਚੁਰਾਂਦਿਆਂ ਬੀਤਦੀ ਹੈ; ਪਰ ਪ੍ਰਭੂ ਦੇ ਭਗਤਾਂ ਦੀ ਉਮਰ ਪ੍ਰਭੂ ਦਾ ਨਾਮ ਸਿਮਰਦਿਆਂ ਗੁਜ਼ਰਦੀ ਹੈ।3।

ਹੇ ਭਾਈ! ਕਿਸੇ ਮਨੁੱਖ ਦੀ ਉਮਰ ਜੋਗ-ਸਾਧਨ ਕਰਦਿਆਂ, ਕਿਸੇ ਦੀ ਧੂਣੀਆਂ ਤਪਾਂਦਿਆਂ, ਕਿਸੇ ਦੀ ਦੇਵ-ਪੂਜਾ ਕਰਦਿਆਂ ਗੁਜ਼ਰਦੀ ਹੈ; ਕਿਸੇ ਬੰਦੇ ਦੀ ਉਮਰ ਰੋਗਾਂ ਵਿਚ, ਗ਼ਮਾਂ ਵਿਚ, ਅਨੇਕਾਂ ਭਟਕਣਾਂ ਵਿਚ ਬੀਤਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਪ੍ਰਾਣਾਯਾਮ ਕਰਦਿਆਂ ਲੰਘ ਜਾਂਦੀ ਹੈ; ਪਰ ਸੰਤ ਦੀ ਉਮਰ ਗੁਜ਼ਰਦੀ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਿਆਂ।4।

ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥ 

ਅਰਥ: ਹੇ ਭਾਈ! ਕਿਸੇ ਦੀ ਉਮਰ ਬੀਤਦੀ ਹੈ ਦਿਨੇ ਰਾਤ ਤੁਰਦਿਆਂ; ਪਰ ਕਿਸੇ ਦੀ ਲੰਘਦੀ ਹੈ ਇਕੋ ਥਾਂ ਮੱਲ ਕੇ ਬੈਠੇ ਰਿਹਾਂ; ਕਿਸੇ ਮਨੁੱਖ ਦੀ ਉਮਰ ਮੁੰ​ਡੇ ਪੜ੍ਹਾਉਂਦਿਆਂ ਲੰਘ ਜਾਂਦੀ ਹੈ; ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਿਆਂ।5।

ਕਿਸੇ ਮਨੁੱਖ ਦੀ ਜ਼ਿੰਦਗੀ ਨਟਾਂ ਵਾਲੇ ਨਾਟਕ ਅਤੇ ਨਾਚ ਕਰਦਿਆਂ ਗੁਜ਼ਰਦੀ ਹੈ; ਕਿਸੇ ਮਨੁੱਖ ਦੀ ਇਹ ਉਮਰ ਡਾਕੇ ਮਾਰਦਿਆਂ ਲੰਘ ਜਾਂਦੀ ਹੈ; ਕਿਸੇ ਮਨੁੱਖ ਦੀ ਜ਼ਿੰਦਗੀ ਰਾਜ-ਦਰਬਾਰ ਵਿਚ (ਰਹਿ ਕੇ) ਥਰ-ਥਰ ਕੰਬਦਿਆਂ ਹੀ ਗੁਜ਼ਰਦੀ ਹੈ; ਸੰਤ ਦੀ ਉਮਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਲੰਘਦੀ ਹੈ।6।

(ਦੁਨੀਆ ਦੀਆਂ ਔਖਿਆਈਆਂ ਦੇ ਕਾਰਨ) ਕਿਸੇ ਦੀ ਉਮਰ ਗਿਣਤੀਆਂ ਗਿਣਦਿਆਂ ਲੰਘ ਜਾਂਦੀ ਹੈ; (ਜ਼ਿੰਦਗੀ ਦੀਆਂ) ਲੋੜਾਂ ਪੂਰੀਆਂ ਕਰਨ ਲਈ ਕਿਸੇ ਦੀ ਜ਼ਿੰਦਗੀ ਨੌਕਰੀ ਕਰਦਿਆਂ ਗੁਜ਼ਰ ਜਾਂਦੀ ਹੈ; ਕਿਸੇ ਮਨੁੱਖ ਦੀ ਸਾਰੀ ਉਮਰ ਖੋਜ-ਭਾਲ ਕਰਦਿਆਂ ਬੀਤਦੀ ਹੈ; ਸੰਤ ਦੀ ਉਮਰ ਬੀਤਦੀ ਹੈ ਪਰਮਾਤਮਾ ਦਾ ਨਾਮ-ਅੰ​ਮ੍ਰਿਤ ਪੀਂਦਿਆਂ।7।

ਪਰ, ਹੇ ਭਾਈ! ਨਾਹ ਕੋਈ ਜੀਵ ਮੂਰਖ ਹੈ, ਨਾਹ ਕੋਈ ਸਿਆਣਾ ਹੈ; ਜਿਸ ਕੰਮ ਵਿਚ ਪਰਮਾਤਮਾ ਨੇ ਕਿਸੇ ਨੂੰ ਲਾਇਆ ਹੈ ਉਸੇ ਵਿਚ ਹੀ ਉਹ ਲੱਗਾ ਹੋਇਆ ਹੈ। ਹੇ ਨਾਨਕ (ਆਖ-) ਪ੍ਰਭੂ ਮਿਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ ਨਾਮ ਬਖ਼ਸ਼ਦਾ ਹੈ, ਮੈਂ ਉਸ ਤੋਂ ਸਦਕੇ ਜਾਂਦਾ ਹਾਂ ਕੁਰਬਾਨ ਜਾਂਦਾ ਹਾਂ।8।3।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ 

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts