Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 29 August 2021

☬|| ਅੱਜ ਦਾ ਫੁਰਮਾਨ ||☬ || 29-08-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ 

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ 

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ 

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ 

ਅਰਥ: ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ।

ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧।

ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩।

ਹੇ ਨਾਨਕ! ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ 

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ 

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।

ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ 

ਅਰਥ: ਹੇ ਭਾਈ! ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ।੧।

ਹੇ ਭਾਈ! ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ।੧।

ਹੇ ਨਾਨਕ! ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ।੨।੩੧।੩੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ 

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ 

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ 

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ 

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ 

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ 

ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।

ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ 

ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।

ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ 

ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥

ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ    

ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts