Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 30 August 2021

☬|| ਅੱਜ ਦਾ ਫੁਰਮਾਨ ||☬ || 30-08-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ 

ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ। ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ। ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।

ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ 

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ 

ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥ 

ਅਰਥ: ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ।

ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧।

ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨ੍ਹ੍ਹ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮ੍ਹ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥ 

ਅਰਥ: ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ। (ਹੇ ਭਾਈ!) ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ੧।ਰਹਾਉ।

ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ) , ਪੱਖਾ (ਝੱਲਿਆ ਕਰ) , (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ। ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ-ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ੧।

ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੁੱਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ੨।

ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ। ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ।੩।

ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ। ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ।੪।

(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸਜੀਵਾਂ ਦਾ) ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ। ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ। ਹੇ ਨਾਨਕ! ਅਰਦਾਸ ਕਰ, ਤੇ ਆਖ-ਹੇ ਪ੍ਰਭੂ! ਮੇਹਰ ਕਰ) ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ।੫।੧੪।੪੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ 

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।

ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ੪।

ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ 

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ 

ਅਰਥ: ਹੇ (ਮੇਰੇਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ੮।

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀਹੈ।੧੦।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥

ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।

ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚਸੋਭਾ ਖੱਟ ਲਈ।੧੫।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।

ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।

ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ 

ਅਰਥ: ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।

ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।

ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।

ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂਗੁਰੂ ਦੇ ਅੱਗੇ ਰੱਖ ਦਿਆਂ।੨੨।

ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ 

ਅਰਥ: ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।

ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।

ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾਲਾਭ ਖੱਟਦੇ ਹਨ।੨੬।

ਹੇ ਭਾਈ! ਕਈ ਕਿਸਮ ਦੇਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ੨੭।

ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।

ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।

ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ 

ਅਰਥ: ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।

ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।

ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।

ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ 

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ 

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ 

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ 

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ 

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ 

ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ੧।ਰਹਾਉ।

ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।

ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ੨।

(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ 

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ 

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ 

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ 

ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।

ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥

ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।

ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ 

ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ 

ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ    

ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ 

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ 

ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ੧।

ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥

ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।

ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥ 

ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂਤੂੰ ਬੜਾ ਹੀ ਦਿਆਲ ਹੈਂਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।

ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।

ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ 

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts