Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 4 September 2021

☬|| ਅੱਜ ਦਾ ਫੁਰਮਾਨ ||☬ || 04-09-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ 

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ 

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ 

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ 

ਅਰਥ: ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖ਼ਸ਼ਣ ਵਾਲਾ ਹੈ। ਗੁਰੂ ਉਸ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ।ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ। ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ ਦੂਰ ਹੋ ਜਾਂਦੇ ਹਨ, ਉਹ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਆਨੰਦ ਖ਼ੁਸ਼ੀਆਂ ਸੁਖ ਬਣੇ ਰਹਿਣਗੇ। (ਸਿਫ਼ਤਿ-ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ। (ਇਹ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ।੨।੧੫।੪੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ 

ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ।

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।

ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।

ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।

ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ 

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ 

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ 

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 

ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ੧।

ਹੇ ਭਾਈ! ਆਪਣੇ ਹੀਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥

ਅਰਥ: (ਹੇ ਭਾਈ!) ਪਿਆਰੇ ਪ੍ਰਭੂ ਦਾ ਖ਼ਜ਼ਾਨਾ (ਐਸਾ ਹੈ ਕਿ ਉਸ ਨੂੰ) ਆਪ ਵਰਤਦਿਆਂ ਤੇ ਹੋਰਨਾਂ ਨੂੰ ਵੰਡਦਿਆਂ (ਉਸ ਵਿਚ) ਕਮੀ ਨਹੀਂ ਆਉਂਦੀ। ਉਸ ਪਰਮਾਤਮਾ ਦੇ ਖ਼ਜ਼ਾਨੇ ਦਾ ਅੰਤ ਨਹੀਂ ਲੱਭਦਾ, ਉਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭਦਾ।੧।ਰਹਾਉ।

(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਨਾਮ (ਹੀ) ਰਤਨ ਤੇ ਜਵਾਹਰਾਤ ਹਨ, ਉਸ ਵਿਚ ਸਤ ਸੰਤੋਖ ਤੇ ਉੱਚੇ ਆਤਮਕ ਜੀਵਨ ਦੀ ਸੂਝ ਕੀਮਤੀ ਪਦਾਰਥ ਹਨ। ਉਹ ਖ਼ਜ਼ਾਨਾ ਸੁਖ, ਆਤਮਕ ਅਡੋਲਤਾ ਤੇ ਦਇਆ ਦਾ ਸੋਮਾ ਹੈ। ਪਰ ਉਹ ਖ਼ਜ਼ਾਨਾ ਪਰਮਾਤਮਾ ਦੇ ਭਗਤਾਂ ਦੇ ਸਪੁਰਦ ਹੋਇਆ ਹੋਇਆ ਹੈ।੧।

(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਕੀਰਤਨ ਇਕ ਅਜਿਹਾ ਹੀਰਾ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ (ਉਸ ਕੀਰਤਨ ਦੀ ਬਰਕਤਿ ਨਾਲ) ਗੁਣਾਂ ਦੇ ਮਾਲਕ ਸਮੁੰਦਰ-ਪ੍ਰਭੂ (ਦੇ ਮਿਲਾਪ) ਦਾ ਆਨੰਦ (ਪ੍ਰਾਪਤ ਹੁੰਦਾ ਹੈ। (ਕੀਰਤਨ ਦੀ ਬਰਕਤ ਨਾਲ ਪੈਦਾ ਹੋਈ) ਇੱਕ-ਰਸ ਜਾਰੀ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਰੌ (ਉਸ ਖ਼ਜ਼ਾਨੇ ਵਿਚ ਮਨੁੱਖ ਲਈ) ਸਰਮਾਇਆ ਹੈ। (ਪਰ ਪਰਮਾਤਮਾ ਨੇ ਇਸ ਖ਼ਜ਼ਾਨੇ ਦੀ) ਕੁੰਜੀ ਸੰਤਾਂ ਦੇ ਹੱਥ ਵਿਚ ਰੱਖੀ ਹੋਈ ਹੈ।੨।

(ਹੇ ਭਾਈ! ਜਿਸ ਹਿਰਦੇ-ਘਰ ਵਿਚ ਉਹ ਖ਼ਜ਼ਾਨਾ ਆ ਵੱਸਦਾ ਹੈ) ਉਥੇ ਐਸੀ ਸਮਾਧੀ ਬਣੀ ਰਹਿੰਦੀ ਹੈ ਜਿਸ ਵਿਚ ਕੋਈ ਮਾਇਕ ਫੁਰਨਾ ਨਹੀਂ ਉੱਠਦਾ, (ਪਹਾੜਾਂ ਦੀਆਂ ਕੰਦ੍ਰਾਂ ਦੇ ਥਾਂ ਉਸ ਹਿਰਦੇ-) ਗੁਫ਼ਾ ਵਿਚ ਮਨੁੱਖ ਦੀ ਸੁਰਤੀ ਟਿਕੀ ਰਹਿੰਦੀ ਹੈ, ਉਸ ਹਿਰਦੇ-ਘਰ ਵਿਚ ਸਿਰਫ਼ ਪੂਰਨ ਪਰਮਾਤਮਾ ਦਾ ਨਿਵਾਸ ਬਣਿਆ ਰਹਿੰਦਾ ਹੈ। (ਜਿਸ ਭਗਤ ਦੇ ਹਿਰਦੇ ਵਿਚ ਉਹ ਖ਼ਜ਼ਾਨਾ ਪਰਗਟ ਹੋ ਪੈਂਦਾ ਹੈ ਉਸਭਗਤ ਨਾਲ ਪ੍ਰਭੂ ਮਿਲਾਪ ਬਣਾ ਲੈਂਦਾ ਹੈ, ਉਸ ਹਿਰਦੇ ਵਿਚ ਖ਼ੁਸ਼ੀ ਗ਼ਮੀ ਜਨਮ-ਮਰਨ (ਦੇ ਗੇੜ ਦੇ ਡਰ) ਦਾ ਕੋਈ ਅਸਰ ਨਹੀਂ ਹੁੰਦਾ।੩।

(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ। ਹੇ ਦਇਆ ਦੇ ਸੋਮੇ ਅਕਾਲ ਪੁਰਖ! (ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ, ਤੇਰਾ ਨਾਮ ਮੇਰੀ ਹਰ ਵੇਲੇ ਦੀ ਵਰਤਣ ਵਾਲੀ ਸ਼ੈ ਬਣੀ ਰਹੇ।੪।੨੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ 

ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈਰਹਾਉ।

ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ 

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।

ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ੪।

ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ 

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥ 

ਅਰਥ: ਹੇ ਭਾਈ! ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ, (ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ।੧।ਰਹਾਉ।

ਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰਭਰਾ (ਇਹਨਾਂ ਸਭਨਾਂ ਵਾਂਗ) ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ।੧।

ਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ, ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ।੨।

ਹੇ ਭਾਈ! ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ। ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ।੩।

ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ, (ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ।੪।੧੨।੧੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ 

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥ 

ਅਰਥ: ਜੋ ਮਨੁੱਖ ਆਪਣੇ ਗੁਰੂ ਦੇ ਕਹੇ ਤੇ ਤੁਰਦਾ ਹੈ, ਹਰੇਕ ਬੰਦਾ ਉਸ ਦਾ ਆਦਰ ਕਰਦਾ ਹੈ, ਸੋ, (ਜਗਤ ਵਿਚ ਭੀ ਮਾਣ ਹਾਸਲ ਕਰਨ ਲਈ) ਸਾਰੇ ਉਪਾਵਾਂ ਤੋਂ ਵੱਡਾ ਉਪਾਉ ਇਹੀ ਹੈ ਕਿ ਪ੍ਰਭੂ ਦਾ ਨਾਮ ਮਿਲ ਜਾਏ, 'ਨਾਮਜਪਿਆਂ ਸਦਾ ਹਿਰਦੇ ਵਿਚ ਸੁਖ ਹੁੰਦਾ ਹੈ, ਮਨ ਵਿਚ ਠੰਢ ਤੇ ਸ਼ਾਂਤੀ ਆ ਵੱਸਦੀ ਹੈ। (ਗੁਰੂ ਦੀ ਆਗਿਆ ਵਿਚ ਤੁਰ ਕੇ 'ਨਾਮਜਪਣ ਵਾਲੇ ਬੰਦੇ ਦੀ) ਖ਼ੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੇ ਨਾਨਕ! ਨਾਮ ਹੀ ਉਸ ਲਈ ਆਦਰ ਮਾਣ ਹੈ।੧।

ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥ 

ਅਰਥ: ਹੇ ਮੇਰੇ ਮਨ! ਸਤਿਗੁਰੂ ਦੀ ਸਿੱਖਿਆ ਸੁਣ (ਭਾਵ, ਸਿੱਖਿਆ ਤੇ ਤੁਰ) ਤੈਨੂੰ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪਏਗਾਸੁਖਾਂ ਦਾ ਦਾਤਾ ਪਰਮਾਤਮਾ ਮਨ ਵਿਚ ਆ ਵੱਸੇਗਾ, ਹਉਮੈ ਅਹੰਕਾਰ ਨਾਸ ਹੋ ਜਾਇਗਾ।

ਹੇ ਨਾਨਕ! ਜਦੋਂ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ਤਾਂ ਹਰ ਵੇਲੇ ਸੁਰਤਿ ਉਸ ਵਿਚ ਜੁੜੀ ਰਹਿੰਦੀ ਹੈ।੨।

ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥ 

ਅਰਥ: ਜੋ ਮਨੁੱਖ ਗੁਰੂ ਦਾ ਹੋ ਕੇ ਰਹਿੰਦਾ ਹੈ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈਉਸ ਨੂੰ ਸਤ ਸੰਤੋਖ ਪ੍ਰਾਪਤ ਹੁੰਦਾ ਹੈ, ਹਰ ਥਾਂ ਪ੍ਰਭੂ ਦਿੱਸਦਾ ਹੈਉਸ ਦੇ ਮਨ ਵਿਚੋਂ ਖੋਟ ਤੇ ਵਿਕਾਰ ਦੂਰ ਹੋ ਜਾਂਦਾ ਹੈ, ਉਹ ਸੌਖੇ ਹੀ ਮਨ ਨੂੰ ਵੱਸ ਕਰ ਲੈਂਦਾ ਹੈਇਸ ਅਵਸਥਾ ਵਿਚ (ਅੱਪੜ ਕੇ ਉਸ ਦੇ ਅੰਦਰ ਪਰਮਾਤਮਾ ਦੀਜੋਤਿ ਦਾ ਪ੍ਰਕਾਸ਼ ਹੋ ਜਾਂਦਾ ਹੈ, ਆਤਮਕ ਆਨੰਦ ਦੀ ਉਸ ਨੂੰ ਚਾਟ ਲੱਗ ਜਾਂਦੀ ਹੈ ਤੇ ਅਗਿਆਨ ਦੂਰ ਹੋ ਜਾਂਦਾ ਹੈ, (ਫਿਰਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਉਸ ਦੇ ਅੰਦਰ ਪਰਗਟ ਹੋ ਜਾਂਦੇ ਹਨ; (ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ) ਇਕ ਪ੍ਰਭੂ ਸਾਰੇ ਜੀਵਾਂ ਦਾ ਦਾਤਾ ਹੈ ਤੇ ਮਿੱਤਰ ਹੈ।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ 

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ 

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ 

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ 

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts