*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ।
ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥
ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ।
ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥
ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨।
ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।
ਹੇ ਮਿੱਤਰ! ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।
ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।
{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}
ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।
ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸਲੋਕੁ ਮਃ ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥
ਅਰਥ: ਜੋ ਮਨੁੱਖ ਆਪਣੇ ਗੁਰੂ ਦੇ ਕਹੇ ਤੇ ਤੁਰਦਾ ਹੈ, ਹਰੇਕ ਬੰਦਾ ਉਸ ਦਾ ਆਦਰ ਕਰਦਾ ਹੈ, ਸੋ, (ਜਗਤ ਵਿਚ ਭੀ ਮਾਣ ਹਾਸਲ ਕਰਨ ਲਈ) ਸਾਰੇ ਉਪਾਵਾਂ ਤੋਂ ਵੱਡਾ ਉਪਾਉ ਇਹੀ ਹੈ ਕਿ ਪ੍ਰਭੂ ਦਾ ਨਾਮ ਮਿਲ ਜਾਏ, 'ਨਾਮ' ਜਪਿਆਂ ਸਦਾ ਹਿਰਦੇ ਵਿਚ ਸੁਖ ਹੁੰਦਾ ਹੈ, ਮਨ ਵਿਚ ਠੰਢ ਤੇ ਸ਼ਾਂਤੀ ਆ ਵੱਸਦੀ ਹੈ। (ਗੁਰੂ ਦੀ ਆਗਿਆ ਵਿਚ ਤੁਰ ਕੇ 'ਨਾਮ' ਜਪਣ ਵਾਲੇ ਬੰਦੇ ਦੀ) ਖ਼ੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੇ ਨਾਨਕ! ਨਾਮ ਹੀ ਉਸ ਲਈ ਆਦਰ ਮਾਣ ਹੈ।੧।
ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
ਅਰਥ: ਹੇ ਮੇਰੇ ਮਨ! ਸਤਿਗੁਰੂ ਦੀ ਸਿੱਖਿਆ ਸੁਣ (ਭਾਵ, ਸਿੱਖਿਆ ਤੇ ਤੁਰ) ਤੈਨੂੰ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪਏਗਾ; ਸੁਖਾਂ ਦਾ ਦਾਤਾ ਪਰਮਾਤਮਾ ਮਨ ਵਿਚ ਆ ਵੱਸੇਗਾ, ਹਉਮੈ ਅਹੰਕਾਰ ਨਾਸ ਹੋ ਜਾਇਗਾ।
ਹੇ ਨਾਨਕ! ਜਦੋਂ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ਤਾਂ ਹਰ ਵੇਲੇ ਸੁਰਤਿ ਉਸ ਵਿਚ ਜੁੜੀ ਰਹਿੰਦੀ ਹੈ।੨।
ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥
ਅਰਥ: ਜੋ ਮਨੁੱਖ ਗੁਰੂ ਦਾ ਹੋ ਕੇ ਰਹਿੰਦਾ ਹੈ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ, ਉਸ ਨੂੰ ਸਤ ਸੰਤੋਖ ਪ੍ਰਾਪਤ ਹੁੰਦਾ ਹੈ, ਹਰ ਥਾਂ ਪ੍ਰਭੂ ਦਿੱਸਦਾ ਹੈ; ਉਸ ਦੇ ਮਨ ਵਿਚੋਂ ਖੋਟ ਤੇ ਵਿਕਾਰ ਦੂਰ ਹੋ ਜਾਂਦਾ ਹੈ, ਉਹ ਸੌਖੇ ਹੀ ਮਨ ਨੂੰ ਵੱਸ ਕਰ ਲੈਂਦਾ ਹੈ; ਇਸ ਅਵਸਥਾ ਵਿਚ (ਅੱਪੜ ਕੇ ਉਸ ਦੇ ਅੰਦਰ ਪਰਮਾਤਮਾ ਦੀ) ਜੋਤਿ ਦਾ ਪ੍ਰਕਾਸ਼ ਹੋ ਜਾਂਦਾ ਹੈ, ਆਤਮਕ ਆਨੰਦ ਦੀ ਉਸ ਨੂੰ ਚਾਟ ਲੱਗ ਜਾਂਦੀ ਹੈ ਤੇ ਅਗਿਆਨ ਦੂਰ ਹੋ ਜਾਂਦਾ ਹੈ, (ਫਿਰ) ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਉਸ ਦੇ ਅੰਦਰ ਪਰਗਟ ਹੋ ਜਾਂਦੇ ਹਨ; (ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ) ਇਕ ਪ੍ਰਭੂ ਸਾਰੇ ਜੀਵਾਂ ਦਾ ਦਾਤਾ ਹੈ ਤੇ ਮਿੱਤਰ ਹੈ।੬।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ {ਪੰਨਾ 668}
ਪਦਅਰਥ: ਕਲਿ = ਝਗੜੇ = ਕਲੇਸ਼। ਜੁਗ = ਸਮਾ। ਕਲਿਜੁਗ = ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ: ਇਥੇ 'ਜੁਗਾਂ' ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ = ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ = ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ = ਹੇ ਭਾਈ! ਕਿਵ ਛੂਟਹ = ਅਸੀ ਕਿਵੇਂ ਬਚੀਏ? ਛੁਟਕਾਕੀ = ਬਚਣ ਦੇ ਚਾਹਵਾਨ। ਤੁਲਹਾ = ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ = ਤਾਰੂ।੧।
ਲਾਜ = ਇੱਜ਼ਤ। ਹਮ ਮਾਗੀ = ਅਸਾਂ ਮੰਗੀ ਹੈ। ਇਕਾਕੀ = ਇਕੋ ਹੀ।ਰਹਾਉ।
ਸੇ = ਉਹ {ਬਹੁ = ਬਚਨ}। ਬਚਨਾਕੀ = ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ = ਚਿਤ੍ਰ ਗੁਪਤ ਨੇ {ਚਿਤ੍ਰ ਗੁਪਤ = ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ = ਮੁੱਕ ਗਈ। ਬਾਕੀ = ਹਿਸਾਬ।੨।
ਮਨਿ = ਮਨ ਵਿਚ। ਲਗਿ = ਲੱਗ ਕੇ। ਦਿਨੀਅਰੁ = {दिनकर} ਸੂਰਜ। ਸੂਰੁ = ਸੂਰਜ। ਅਗਨਿ = ਅੱਗ। ਸਿਵ = ਕੱਲਿਆਣ = ਸਰੂਪ ਪਰਮਾਤਮਾ। ਚੰਦਾਕੀ = ਚਾਨਣੀ ਵਾਲਾ।੩।
ਅਗਮ = ਅਪਹੁੰਚ। ਅਗੋਚਰ = {ਅ = ਗੋ = ਚਰ। ਗੋ = ਗਿਆਨ = ਇੰਦ੍ਰ੍ਰੇ} ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਪਾਕੀ = ਆਪ ਹੀ। ਕਉ = ਨੂੰ, ਉਤੇ। ਕਰਿ = ਬਣਾ ਲੈ।੪।
ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।
ਧਨਾਸਰੀ ਮਹਲਾ ੪ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥ ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥
ਅਰਥ: ਹੇ ਭਾਈ! ਪਰਮਾਤਮਾ ਪਾਰਸ ਹੈ, ਅਸੀ ਜੀਵ ਲੋਹਾ ਹਾਂ। ਪਰਮਾਤਮਾ ਚੰਦਨ ਹੈ, ਅਸੀ ਜੀਵ ਕਾਠ ਹਾਂ। ਜਿਸ ਮਨੁੱਖ ਦਾ ਪਰਮਾਤਮਾ ਨਾਲ ਸਤਸੰਗ ਹੋ ਜਾਂਦਾ ਹੈ, ਪਰਮਾਤਮਾ ਉਸ ਨੂੰ (ਲੋਹੇ ਤੋਂ) ਸੋਨਾ ਬਣਾ ਦਿੰਦਾ ਹੈ, (ਕਾਠ ਤੋਂ) ਚੰਦਨ ਬਣਾ ਦੇਂਦਾ ਹੈ।੧।ਰਹਾਉ।
ਹੇ ਭਾਈ! ਪੂਰੇ ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਉਸ ਪਰਮਾਤਮਾ ਦਾ ਨਾਮ) ਪਰਗਟ ਕਰ ਦਿੱਤਾ; ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਜੋ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਬੇਅੰਤ ਹੈ, ਜੋ ਸਭ ਦਾ ਮਾਲਕ ਹੈ, (ਉਹ ਮਨੁੱਖ ਉਸ) ਮੁਰਾਰੀ ਨੂੰ (ਉਸ) ਮਨ-ਮੋਹਨ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਸੋਚ-ਮੰਡਲ ਵਿਚ ਟਿਕਾ ਕੇ ਸਦਾ ਜਪਦਾ ਰਹਿੰਦਾ ਹੈ।੧।
(ਹੇ ਭਾਈ! ਕਈ ਪੰਡਿਤ) ਨੌ ਵਿਆਕਰਨ ਅਤੇ ਛੇ ਸ਼ਾਸਤਰ ਮੂੰਹ-ਜ਼ਬਾਨੀ ਉਚਾਰ ਲੈਂਦੇ ਹਨ, (ਪਰ) ਪਿਆਰਾ ਹਰੀ-ਪ੍ਰਭੂ ਇਸ ਤਰ੍ਹਾਂ ਖ਼ੁਸ਼ ਨਹੀਂ ਹੁੰਦਾ। ਹੇ ਦਾਸ ਨਾਨਕ! ਆਖ-ਹੇ ਭਾਈ!) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਸਦਾ ਵਸਾਈ ਰੱਖੋ, (ਸਿਰਫ਼) ਇਸ ਤਰ੍ਹਾਂ ਪਰਮਾਤਮਾ ਪ੍ਰਸੰਨ ਹੁੰਦਾ ਹੈ।੨।੧।੭।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ।੧।ਰਹਾਉ।
ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧।
ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ।੨।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ।੩।
ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।੪।
ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫।
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬।
ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭।
ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥ ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥
ਅਰਥ: ਹੇ ਸਹੇਲੀਹੋ! ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ। ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ। ਆਓ, ਅਸੀ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ) । ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ) । (ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ। ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ। (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ।
(ਇਸ ਵਾਸਤੇ) ਹੇ ਸਹੇਲੀਹੋ! ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ।੧।
ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ। (ਉਹ ਤਰੀਕਾ ਇਹ ਹੈ ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ (ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ। ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ, ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ। (ਜੇਹੜਾ ਜੀਵ ਇਹ ਭੇਟਾ ਲੈ ਕੇ ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ।
ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ।੨।
ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ। ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ। ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ।
(ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ।
ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ।੩।
ਹੇ ਨਾਨਕ! ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ। ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ। ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ। ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ) ।
ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ।
ਹੇ ਨਾਨਕ! ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ।੪।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥
ਅਰਥ: ਹੇ ਸੰਤ ਜਨੋ! ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ।੧।ਰਹਾਉ।
ਹੇ ਭਾਈ! ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ।੧।
ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ। ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।੨।
ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ। ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥
ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ।
ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧।
ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।
ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩।
ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪।
ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫।
ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬।
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥
ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭।
ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮।
ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯।
ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦।
ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧।
ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨।
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥
ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩।
ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪।
ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫।
ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬।
ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭।
ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮।
ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥
ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ।੧੯।
ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ।੨੦।
ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ।੨੧।
ਹੇ ਪ੍ਰਭੂ! ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ।੨੨।
ਹੇ ਪ੍ਰਭੂ! ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ।੨੩।
ਹੇ ਪ੍ਰਭੂ! ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ।੨੪।
ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
ਅਰਥ: ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) ।੨੫।
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ।੨੬।
ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ।੨੭।
ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ।੨੮।
ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ।੨੯।
ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ।੩੦।
ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) ।੩੧।
(ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ।੩੨।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥
ਅਰਥ: ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ, ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ। ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ) , ਵਪਾਰ ਹੋਣ ਲੱਗ ਪਿਆ। ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ।
(ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ) , ਹੇ ਨਾਨਕ! ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮ' ਨਫ਼ਾ ਹੀ ਕਬੂਲ ਹੁੰਦਾ ਹੈ। ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ।੧।
ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥
ਅਰਥ: ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ) , ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈ, ਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ) । (ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈ; ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ ('ਨਾਮ' ਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ।੨।
ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥
ਅਰਥ: ਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, (ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨ, ਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ।
ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀ, ਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ; (ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ।
(ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾ) ਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ।੧੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥
ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ) । ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ।੧।ਰਹਾਉ।
(ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ।
ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧।
(ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨।
(ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ) । ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩।
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ) ।
ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

No comments:
Post a Comment