Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 7 October 2021

☬|| ਅੱਜ ਦਾ ਫੁਰਮਾਨ ||☬ || 07-10-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ 

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੪ ॥ ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥ 

ਅਰਥ: ਹੇ (ਮੇਰੇਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਤੂੰ ਹਰ ਥਾਂ ਸੁਖੀ ਰਹੇਂਗਾ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਬੜਾ ਸ੍ਰੇਸ਼ਟ ਕੰਮ ਹੈਹੋਰ ਸਭ ਕੰਮਾਂ ਨਾਲੋਂ ਵਧੀਆ ਕੰਮ ਹੈ। ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਰਹੁ, (ਇਹ ਸੇਵਾ-ਭਗਤੀ ਸਭ ਦੁੱਖਾਂ ਵਿਕਾਰਾਂ ਤੋਂ) ਬਚਾ ਲੈਂਦੀ ਹੈ।ਰਹਾਉ।

ਹੇ ਭਾਈ! ਪਰਮਾਤਮਾ ਦੇ ਗੁਣ ਯਾਦ ਕਰਿਆ ਕਰ। (ਇਸ ਤਰ੍ਹਾਂ) ਪਰਮਾਤਮਾ ਨੂੰ ਮਿਲਣ ਦਾ ਜਤਨ ਕਰਦਾ ਰਹੁ। ਗੁਰੂ ਦੀ (ਦੱਸੀ) ਸੇਵਾ ਕਰਿਆ ਕਰ। ਇਸ ਤਰੀਕੇ ਨਾਲ ਸਦਾ ਹਰੀ ਦਾ ਨਾਮ ਸਿਮਰਦਾ ਰਹੁ। (ਸਿਮਰਨ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਦਰਗਾਹ ਵਿਚ ਪਸੰਦ ਆ ਜਾਏਂਗਾ, ਮੁੜ ਜਨਮ (ਮਰਨ ਦੇ ਗੇੜ) ਵਿਚ ਨਹੀਂ ਆਵੇਂਗਾਤੂੰ ਪਰਮਾਤਮਾ ਦੀ ਜੋਤਿ ਵਿਚ ਸਦਾ ਲੀਨ ਰਹੇਂਗਾ।੧।

ਪਰ, ਹੇ ਭਾਈ! ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ, ਗੁਰੂ ਨੇ ਉਸ ਮਨੁੱਖ ਨੂੰ ਪਰਮਾਤਮਾ ਦੀ ਭਗਤੀ ਦੀ ਦਾਤਿ ਬਖ਼ਸ਼ ਦਿੱਤੀ, ਤਦੋਂ ਉਸ ਮਨੁੱਖ ਦਾ ਪ੍ਰੇਮ ਪਰਮਾਤਮਾ ਨਾਲ ਬਣ ਗਿਆ। ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾ ਲਿਆ, ਉਸ ਨੇ (ਦੁਨੀਆ ਵਾਲੀ ਹੋਰ) ਬਹੁਤੀ ਚਿੰਤਾ ਭੁਲਾ ਲਈ, ਪਰਮਾਤਮਾ ਉਸ ਦਾ ਸਾਥੀ-ਮਿੱਤਰ ਬਣ ਗਿਆ।੨।੨।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ 

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ 

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥ 

ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।

ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।

(ਹੇ ਭਾਈ! ਕੋਈ ਵਿਰਲਾਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।

ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ 

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ। ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ। ਹੇ ਦਾਸ ਨਾਨਕ! ਇਹ ਮਨੁੱਖਾ ਜੀਵਨਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ 

ਅਰਥ: ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।

ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।

ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ 

ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।

ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।

ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।

ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।

ਜੇਹੜੇ ਮਨੁੱਖ (ਵਿੱਦਿਆਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।

ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚਇੱਜ਼ਤ ਪਾਂਦਾ ਹੈ।੬।

ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।

ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।

ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਰਾਮਕਲੀ ਮਹਲਾ ੫ ॥ ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥

ਅਰਥ: (ਹੇ ਮੂਰਖ!) ਤੂੰ ਧਨ ਇਕੱਠਾ ਕਰੀ ਜਾਂਦਾ ਹੈਂ, (ਅਤੇ ਧਨ ਜੋੜਨ ਦੇ ਉੱਦਮ ਵਿਚਲੋਕਾਂ ਨੂੰ ਦੁੱਖ ਦੇਂਦਾ ਹੈਂ। (ਮੌਤ ਆਉਣ ਤੇ ਇਹ ਧਨ) ਤੇਰੇ ਕੰਮ ਨਹੀਂ ਆਵੇਗਾ, ਹੋਰਨਾਂ (ਦੇ ਵਰਤਣ) ਜੋਗਾ ਰਹਿ ਜਾਇਗਾ। (ਹੇ ਮੂਰਖ! ਇਸ ਧਨ ਦਾ) ਮਾਣ ਕਰ ਕੇ (ਇਸ ਧਨ ਦੇ ਨਸ਼ੇ ਵਿਚ) ਅੰਨ੍ਹਾ ਹੋ ਕੇ ਤੂੰ (ਲੋਕਾਂ ਨਾਲ) ਵਰਤਾਰਾ ਕਰਦਾ ਹੈਂ। (ਜਦੋਂ) ਮੌਤ ਦੀ ਫਾਹੀ (ਤੇਰੇ ਗਲ ਵਿਚ ਪਈ, ਉਸ ਫਾਹੀ ਵਿਚ) ਬੱਝੇ ਹੋਏ ਨੂੰ ਤੈਨੂੰ ਪਰਲੋਕ ਵਿਚ (ਲੈ ਜਾਣਗੇ, ਤੇ ਧਨ ਇਥੇ ਹੀ ਰਹਿ ਜਾਇਗਾ੧।

ਹੇ ਮੂਰਖ! ਦੂਜਿਆਂ ਨਾਲ ਈਰਖਾ ਕਰਨੀ ਛੱਡ ਦੇ। ਹੇ ਮੂਰਖ! ਇਸ ਦੁਨੀਆ ਵਿਚ (ਪੰਛੀਆਂ ਵਾਂਗ) ਰਾਤ-ਮਾਤ੍ਰ ਹੀ ਵੱਸਣਾ ਹੈ। ਮਾਇਆ ਵਿਚ ਮਸਤ ਹੋਏ ਹੇ ਮੂਰਖ! ਇਥੋਂ ਆਖ਼ਰ) ਉੱਠ ਕੇ ਤੂੰ ਚਲੇ ਜਾਣਾ ਹੈ, (ਪਰ) ਤੂੰ (ਇਸ ਜਗਤ-) ਸੁਪਨੇ ਨਾਲ ਰੁੱਝਾ ਪਿਆ ਹੈਂ।੧।ਰਹਾਉ।

ਬਾਲ ਉਮਰੇ ਜੀਵ ਬੇ-ਸਮਝ ਬਾਲਕ ਬਣਿਆ ਰਹਿੰਦਾ ਹੈ, ਭਰ-ਜਵਾਨੀ ਵੇਲੇ ਵਿਕਾਰਾਂ ਵਿਚ ਲੱਗਾ ਰਹਿੰਦਾ ਹੈ, (ਜਵਾਨੀ ਲੰਘ ਜਾਣ ਤੇ) ਤੀਜੀ ਉਮਰੇ ਮਾਇਆ ਜੋੜਨ ਲੱਗ ਪੈਂਦਾ ਹੈ, (ਆਖ਼ਰ ਜਦੋਂਬੁੱਢਾ ਹੋ ਜਾਂਦਾ ਹੈ ਤਾਂ ਅਫ਼ਸੋਸ ਕਰਦਾ (ਜੋੜੀ ਹੋਈ ਮਾਇਆ) ਛੱਡ ਕੇ (ਇਥੋਂ) ਤੁਰ ਪੈਂਦਾ ਹੈ।੨।

(ਹੇ ਭਾਈ!) ਬੜੇ ਚਿਰਾਂ ਪਿੱਛੋਂ ਜੀਵ ਨੂੰ ਇਹ ਦੁਰਲੱਭ ਮਨੁੱਖਾ ਸਰੀਰ ਮਿਲਦਾ ਹੈ, ਪਰ ਨਾਮ ਤੋਂ ਵਾਂਜੇ ਰਹਿ ਕੇ ਇਹ ਸਰੀਰ ਮਿੱਟੀ ਹੋ ਜਾਂਦਾ ਹੈ। (ਨਾਮ ਤੋਂ ਬਿਨਾ, ਵਿਕਾਰਾਂ ਦੇ ਕਾਰਨ) ਮੂਰਖ ਜੀਵ ਦੀ ਇਹ ਦੇਹੀ ਪਸ਼ੂਆਂ ਤੇ ਪਰੇਤਾਂ ਨਾਲੋਂ ਭੀ ਭੈੜੀ (ਸਮਝੋ। ਜਿਸ ਪਰਮਾਤਮਾ ਨੇ (ਇਸ ਦੀ) ਇਹ ਮਨੁੱਖਾ ਦੇਹੀ ਬਣਾਈ ਉਸ ਨੂੰ ਕਦੇ ਚੇਤੇ ਨਹੀਂ ਕਰਦਾ।੩।

ਹੇ ਨਾਨਕ! ਆਖ-ਜੀਵ ਵਿਚਾਰੇ ਕੀਹ ਕਰਨਹੇ ਕਰਤਾਰ! ਹੇ ਗੋਬਿੰਦ! ਹੋ ਗੋਪਾਲ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਦਾ ਹੀ ਕਿਰਪਾ ਦੇ ਸੋਮੇ! ਤੂੰ ਆਪ ਹੀ ਜੀਵਾਂ ਦੇ ਮਾਇਆ ਦੇ ਬੰਧਨ ਤੋੜੇਂ ਤਾਂ ਹੀ ਟੁੱਟ ਸਕਦੇ ਹਨ। ਹੇ ਕਰਤਾਰ! ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਇਸ ਜਗਤ ਨੂੰ ਤੂੰ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜੀ ਰੱਖ।੪।੧੨।੨੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ 

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ 

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ 

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ 

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ 

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ 

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ 

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ 

ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ੧।ਰਹਾਉ।

ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।

ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ੨।

ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ।

ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।

ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ 

ਅਰਥ: ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ।

ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨।

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ 

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩।

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ 

ਅਰਥ: (ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।

ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ 

ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈਹੇ ਨਾਨਕਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧।

ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ 

ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂਇਸਤ੍ਰੀਆਂ ਹਨਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ 

ਅਰਥ: (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥

ਅਰਥ: ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ 

ਅਰਥ: (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ 

ਅਰਥ: ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ 

ਅਰਥ: ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥ 

ਅਰਥ: ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਰਾਮਕਲੀ ਮਹਲਾ ੧ ॥ ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥ ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥ ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥ ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥ ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥ ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥ ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥੫॥ ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥ ਅਨਹਦ ਸਬਦੁ ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ॥੭॥ ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥ ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥ 

ਅਰਥ: ਹੇ ਪ੍ਰਾਣੀ! ਪਰਮਾਤਮਾ ਦੀ ਭਗਤੀ ਕੀਤਿਆਂ ਹੀ ਆਤਮਕ ਆਨੰਦ ਮਿਲਦਾ ਹੈ। ਗੁਰੂ ਦੀ ਸਰਨ ਪਿਆਂ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਤੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਈਦਾ ਹੈ।1। ਰਹਾਉ।

(ਹੇ ਜੋਗੀ! ਗੁਰੂ ਦੀ ਸਰਨ ਪੈ ਕੇ) ਮੇਰਾ ਖਟ-ਚੱਕ੍ਰੀ ਸਰੀਰ ਹੀ (ਮੇਰੇ ਵਾਸਤੇ) ਮਠ ਬਣ ਗਿਆ ਹੈ ਤੇ (ਇਸ ਮਠ ਵਿਚ ਟਿਕ ਕੇ) ਮੇਰਾ ਮਨ ਵੈਰਾਗੀ ਹੋ ਗਿਆ ਹੈ। ਗੁਰੂ ਦਾ ਸ਼ਬਦ ਮੇਰੀ ਸੁਰਤਿ ਵਿਚ ਟਿਕ ਗਿਆ ਹੈ, ਪਰਮਾਤਮਾ ਦੇ ਨਾਮ ਦੀ ਲਗਨ ਮੇਰੇ ਅੰਦਰ ਜਾਗ ਪਈ ਹੈ। (ਮੇਰੇ ਅੰਦਰ) ਗੁਰੂ ਦਾ ਸ਼ਬਦ ਇਕ-ਰਸ ਪ੍ਰਬਲ ਪ੍ਰਭਾਵ ਪਾ ਰਿਹਾ ਹੈ, ਤੇ ਉਸ ਵਿਚ ਮੇਰਾ ਮਨ ਮਸਤ ਹੋ ਰਿਹਾ ਹੈ। ਗੁਰੂ ਦੀ ਬਾਣੀ ਦੀ ਬਰਕਤਿ ਨਾਲ (ਮੇਰਾ ਮਨ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਗਿੱਝ ਗਿਆ ਹੈ।1।

ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਗੁਰੂ ਉਸ ਨੂੰ ਸੰਗਤਿ ਵਿਚ ਮਿਲਾਂਦਾ ਹੈ ਤੇ ਉਹ ਮਾਇਆ ਦਾ ਮੋਹ ਰੋਕ ਕੇ ਪ੍ਰਭੂ-ਨਾਮ ਵਿਚ ਲੀਨ ਹੋ ਜਾਂਦਾ ਹੈ। ਪਰਮਾਤਮਾ ਦਾ ਨਾਮ (ਮਾਨੋ, ਇਕ) ਰਤਨ ਹੈ (ਇਕ ਐਸਾ) ਹੀਰਾ ਹੈ ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਗੁਰੂ ਦੀ ਸਰਨ ਪੈ ਕੇ) ਮੇਰਾ ਮਨ ਭੀ ਉਸ ਨਾਮ ਵਿਚ ਰੰਗਿਆ ਗਿਆ ਹੈ ਉਸ ਨਾਮ ਵਿਚ ਟਿਕ ਗਿਆ ਹੈ।2।

(ਗੁਰੂ ਦੀ ਰਾਹੀਂ) ਪਰਮਾਤਮਾ ਦੀ ਭਗਤੀ ਕੀਤਿਆਂ ਮੌਤ ਦਾ ਡਰ ਦੂਰ ਹੋ ਜਾਂਦਾ ਹੈ, ਹਉਮੈ-ਰੋਗ ਮਾਇਆ ਦੀ ਮਮਤਾ ਦਾ ਰੋਗ (ਮਨ ਨੂੰ) ਨਹੀਂ ਚੰਬੜਦਾ। (ਗੁਰੂ ਦੀ ਕਿਰਪਾ ਨਾਲ) ਭਿਆਨਕ ਜਮ ਭੀ ਮੈਨੂੰ ਨਹੀਂ ਪੋਂਹਦਾ (ਕਿਉਂਕਿ) ਪਰਮਾਤਮਾ ਦਾ ਪਵਿਤ੍ਰ ਨਾਮ ਮੇਰੇ ਹਿਰਦੇ ਵਿਚ ਸੋਭ ਰਿਹਾ ਹੈ।3।

ਗੁਰੂ ਦੇ ਸ਼ਬਦ ਨੂੰ ਸੋਚ-ਮੰਡਲ ਵਿਚ ਟਿਕਾ ਕੇ ਪਰਮਾਤਮਾ ਦੇ ਹੀ (ਸੇਵਕ) ਹੋ ਜਾਈਦਾ ਹੈ, ਮਨ ਵਿਚ ਗੁਰੂ ਦੀ ਸਿੱਖਿਆ ਪ੍ਰਬਲ ਹੋ ਜਾਂਦੀ ਹੈ ਤੇ ਭੈੜੀ ਮਤਿ ਦੂਰ ਹੋ ਜਾਂਦੀ ਹੈ। ਜੇਹੜੇ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜ ਕੇ ਹਰ ਵੇਲੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ, ਉਹ ਆਪਣੇ ਅੰਦਰ ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦੇ ਹਨ ਜੋ ਮਾਇਆ ਵਿਚ ਵਰਤਦਿਆਂ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰ ਦੇਂਦੀ ਹੈ।4।

(ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ) ਸਰੀਰ-ਗੁਫਾ ਦੇ ਅੰਦਰ ਹੀ ਮਾਇਆ ਤੋਂ ਨਿਰਲੇਪ ਰਹਿੰਦੇ ਹਨ ਮਾਇਆ ਦੇ ਪ੍ਰਭਾਵ ਤੋਂ ਵੱਖਰੇ ਰਹਿੰਦੇ ਹਨ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਕਾਮਾਦਿਕ ਪੰਜਾਂ ਚੋਰਾਂ ਨੂੰ ਮਾਰ ਲੈਂਦੇ ਹਨ। (ਗੁਰੂ ਦੀ ਸਰਨ ਪੈ ਕੇ ਸਿਮਰਨ ਕਰਨ ਵਾਲਾ ਬੰਦਾ) ਆਪਣੇ ਮਨ ਨੂੰ ਪਰਾਏ ਘਰ ਵਲ ਜਾ ਕੇ ਡੋਲਣ ਨਹੀਂ ਦੇਂਦਾ।

(ਗੁਰੂ ਦੀ ਕਿਰਪਾ ਨਾਲ ਹੀ ਸਿਮਰਨ ਕਰ ਕੇ) ਮੈਂ ਅਡੋਲ ਆਤਮਕ ਅਵਸਥਾ ਵਿਚ ਇਕ-ਰਸ ਲੀਨ ਰਹਿੰਦਾ ਹਾਂ।5।

ਅਸਲ ਤਿਆਗੀ ਉਹੀ ਹੈ ਜੋ ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ। ਜੇਹੜਾ ਮਨੁੱਖ ਜਗਤ ਦੇ ਮੂਲ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਪ੍ਰੋਈ ਰੱਖਦਾ ਹੈ ਉਹ ਸਦਾ (ਮਾਇਆ ਤੋਂ) ਵੈਰਾਗਵਾਨ ਰਹਿੰਦਾ ਹੈ।

ਜਗਤ ਮਾਇਆ ਦੇ ਮੋਹ ਦੀ ਨੀਂਦ ਵਿਚ (ਪਰਮਾਤਮਾ ਦੀ ਯਾਦ ਵਲੋਂ) ਸੁੱਤਾ ਰਹਿੰਦਾ ਹੈ, ਤੇ, ਆਤਮਕ ਮੌਤ ਸਹੇੜ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ। (ਮਾਇਆ ਦੀ ਨੀਂਦ ਵਿਚ ਸੁੱਤੇ ਪਏ ਨੂੰ) ਗੁਰੂ ਦੇ ਸ਼ਬਦ ਤੋਂ ਬਿਨਾ ਇਹ ਸਮਝ ਹੀ ਨਹੀਂ ਪੈਂਦੀ।6।

ਜੋ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ (ਉਸ ਦੇ ਅੰਦਰ) ਗੁਰੂ ਦਾ ਸ਼ਬਦ ਦਿਨ ਰਾਤ ਇਕ-ਰਸ ਪ੍ਰਬਲ ਪ੍ਰਭਾਵ ਪਾਈ ਰੱਖਦਾ ਹੈ, ਉਸ ਨੂੰ ਇਹ ਪਛਾਣ ਆ ਜਾਂਦੀ ਹੈ ਕਿ ਅਦ੍ਰਿਸ਼ਟ ਤੇ ਵਾਸਨਾ-ਰਹਿਤ ਪ੍ਰਭੂ ਇਹੋ ਜਿਹਾ ਹੈ ਕਿ ਉਹ ਆਪ ਹੀ ਹਰ ਥਾਂ ਵਿਆਪਕ ਹੈ। ਪਰ ਇਹ ਸੂਝ ਮਨੁੱਖ ਨੂੰ ਤਦੋਂ ਹੀ ਆਉਂਦੀ ਹੈ ਜਦੋਂ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਇਹ ਭੇਤ) ਪਛਾਣਦਾ ਹੈ।7।

(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ ਉਸ ਦਾ) ਮਨ ਉਸ ਇਕਾਗ੍ਰਤਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸਦਾ ਸੁੰਞ ਰਹਿੰਦੀ ਹੈ ਤੇ ਅਡੋਲ ਆਤਮਕ ਅਵਸਥਾ (ਦੇ ਰੰਗ) ਵਿਚ ਰੰਗਿਆ ਜਾਂਦਾ ਹੈ। ਹਉਮੈ ਤੇ ਲੋਭ ਨੂੰ ਤਿਆਗ ਕੇ ਉਹ ਮਨੁੱਖ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦਾ ਹੈ।

ਹੇ ਨਾਨਕ! ਗੁਰੂ ਦੀ ਸਰਨ ਪਏ ਹੋਏ ਸਿੱਖ ਦਾ ਆਪਣਾ ਮਨ ਗੁਰੂ ਦੀ ਸਿੱਖਿਆ ਵਿਚ ਪਤੀਜ ਜਾਂਦਾ ਹੈ, ਉਹ ਪਰਮਾਤਮਾ ਤੋਂ ਬਿਨਾ ਹੋਰ ਝਾਕ ਮਿਟਾ ਕੇ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ।8।3।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥

ਅਰਥ: ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ।

ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧।

ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ। ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।

ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ੩।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ 

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ। ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।

ਹੇ ਮੇਰੇ ਮਾਲਕ-ਪ੍ਰਭੂਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ੪।੧੦।੫੭।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts