Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Friday, 8 October 2021

☬|| ਅੱਜ ਦਾ ਫੁਰਮਾਨ ||☬ || 08-10-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਮਹਲਾ ੫ ਛੰਤ ਮੰਗਲ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥ 

ਅਰਥ: ਸਲੋਕ-ਹੇ ਨਾਨਕ! ਪ੍ਰਭੂ-ਪਤੀ ਸੋਹਣਾ ਹੈ ਸ਼ਾਂਤੀ-ਰੂਪ ਹੈ, ਦਇਆ ਦਾ ਸੋਮਾ ਹੈ ਅਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ। ਜੇ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪਏ, ਤਾਂ ਇਹ ਜਿੰਦ ਸੁਖੀ ਹੋ ਜਾਂਦੀ ਹੈ।੧।

ਛੰਤ-ਹੇ ਮਾਣ ਮੱਤੀ ਜੀਵ-ਇਸਤ੍ਰੀਏ! ਜਦੋਂ (ਮੱਥੇ ਦਾ) ਭਾਗ ਜਾਗਦਾ ਹੈ ਤਦੋਂ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪੈਂਦਾ ਹੈ (ਪਰ ਉਸ ਨੂੰ ਮਿਲਣ ਲਈ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਜੀਵ-ਇਸਤ੍ਰੀ! ਮਾਣ ਤਿਆਗ ਕੇ) ਪ੍ਰਭੂ ਦੇ ਚਰਨਾਂ ਵਿਚ ਜੁੜੀ ਰਹੁ, ਸਿਆਣਪ ਚਤੁਰਾਈ ਛੱਡ ਦੇਹ, ਖੋਟੀ ਮਤਿ-ਬੁਧਿ (ਆਪਣੇ ਅੰਦਰੋਂ) ਦੂਰ ਕਰ। ਹੇ ਨਾਨਕ! ਆਖ-ਹੇ ਜੀਵ-ਇਸਤ੍ਰੀ!) ਪ੍ਰਭੂ-ਪਾਤਿਸ਼ਾਹ ਦੀ ਸਰਨ ਪਈ ਰਹੁ, (ਤਾਂ ਹੀ ਤੇਰੇ ਸਿਰ ਉੱਤੇ ਤੇਰੇ ਸਿਰ ਦਾ) ਖਸਮ ਸਦਾ ਲਈ ਟਿਕਿਆ ਰਹੇਗਾ।੧।

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ 

ਅਰਥ: ਹੇ ਭਾਈ! ਜਿਸ (ਪਰਮਾਤਮਾ ਦੀ ਯਾਦ) ਤੋਂ ਬਿਨਾ ਆਤਮਕ ਮੌਤ ਸਹੇੜ ਲਈਦੀ ਹੈ, ਉਸ ਨੂੰ ਭੁਲਾ ਕੇ ਕਿਸੇ ਭੀ ਹੋਰ ਥਾਂ ਪਰਚਣਾ ਨਹੀਂ ਚਾਹੀਦਾ। ਪਰ ਜਿਸ ਮਨੁੱਖ ਦੀ ਮਤਿ ਆਤਮਕ ਜੀਵਨ ਵਲੋਂ ਕੋਰੀ ਹੈ (ਪ੍ਰਭੂ ਦੀ ਯਾਦ ਭੁਲਾ ਕੇ) ਉਸ ਨੂੰ ਸ਼ਰਮ ਨਹੀਂ ਆਉਂਦੀ, ਉਹ ਮਨੁੱਖ ਭੈੜੇ ਬੰਦਿਆਂ ਵਿਚ ਪਰਚਿਆ ਰਹਿੰਦਾ ਹੈ। ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ ਪ੍ਰਭੂ ਨੂੰ ਭੁਲਾ ਕੇ ਹੋਰ ਕਿਥੇ ਸ਼ਾਂਤੀ ਆ ਸਕਦੀ ਹੈਪ੍ਰਭੂ ਨਾਲ ਪਿਆਰ ਪਾਈ ਰੱਖ (ਇਸ ਤਰ੍ਹਾਂ) ਆਤਮਕ ਜੀਵਨ ਵਾਲਾ (ਉੱਚਾਦਰਜਾ ਮਿਲ ਜਾਂਦਾ ਹੈ।੨।

ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥ 

ਅਰਥ: ਹੇ (ਨਿੰਦਾ-ਈਰਖਾ ਦੀ ਅੱਗ ਵਿਚ) ਸੜ ਰਹੀਏ! ਨਿੰਦਾ ਕਰਨ ਦੇ) ਮੰਦੇ ਕੰਮ ਵਿਚ ਰੁੱਝੀ ਹੋਈ ਹੇ ਜੀਭ! ਤੂੰ ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ (ਦਾ ਨਾਮ) ਯਾਦ ਨਹੀਂ ਕਰਦੀ। ਹੇ ਜਿੰਦੇ! ਜਿਹੜਾ ਪ੍ਰਭੂ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਤੂੰ ਉਸ ਦੀ ਸੇਵਾ-ਭਗਤੀ ਨਹੀਂ ਕਰਦੀ, (ਤੇਰੇ ਇਸ) ਸਰੀਰ ਨੂੰ (ਕਾਮਾਦਿਕ) ਕਾਂ (ਅੰਦਰੇ ਅੰਦਰ) ਖਾਈ ਜਾ ਰਹੇ ਹਨ।

ਹੇ ਜਿੰਦੇ! ਭਟਕਣਾ ਦੇ ਕਾਰਨ ਤੂੰ (ਆਤਮਕ ਸਰਮਾਇਆ) ਲੁਟਾਈ ਜਾ ਰਹੀ ਹੈਂ, (ਨਾਮ ਭੁਲਾ ਕੇ) ਕ੍ਰੋੜਾਂ ਜੂਨਾਂ ਵਿਚ ਪੈਣਾ ਪੈਂਦਾ ਹੈ, ਤੂੰ ਇਹਨਾਂ ਦੁੱਖਾਂ ਨੂੰ ਨਹੀਂ ਸਮਝਦੀ! ਹੇ ਨਾਨਕ! ਆਖ-ਹੇ ਜਿੰਦੇ!) ਪਰਮਾਤਮਾ ਤੋਂ ਬਿਨਾ ਜਿਹੜਾ ਕਿਸੇ ਹੋਰ ਨੂੰ ਪਿਆਰ ਕਰਦੇ ਰਹਿਣਾ ਹੈ, (ਇਸ ਤਰ੍ਹਾਂ) ਗੂੰਹ ਦੇ ਕੀੜੇ ਵਾਂਗ (ਵਿਕਾਰਾਂ ਦੇ ਗੰਦ ਵਿਚ ਪਏ ਰਹਿ ਕੇ) ਆਤਮਕ ਜੀਵਨ (ਸੜ ਕੇ) ਸੁਆਹ ਹੋ ਜਾਂਦਾ ਹੈ।੩।

ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥ 

ਅਰਥ: ਹੇ ਸਹੇਲੀਏ! ਭਗਵਾਨ ਨਾਲ ਪ੍ਰੀਤ ਬਣਾਈ ਰੱਖ। (ਦੁਨੀਆ ਦੇ ਪਦਾਰਥਾਂ ਵਲੋਂ) ਵੈਰਾਗਣ ਹੋ ਕੇ (ਮੋਹ ਤੋੜ ਕੇ ਪ੍ਰਭੂ ਦੇ ਚਰਨਾਂ ਵਿਚ) ਜੁੜੀ ਰਹੁ। (ਜਿਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਚਰਨਾਂ ਵਿਚ ਜੁੜੀਆਂ ਰਹਿੰਦੀਆਂ ਹਨ, ਉਹ) ਚੰਦਨ, ਸੋਹਣੇ ਕੱਪੜੇ, ਸੁਗੰਧੀਆਂ, ਸੁਆਦਲੇ ਭੋਜਨ (ਆਦਿਕ ਤੋਂ ਪੈਦਾ ਹੋਣ ਵਾਲੀ) ਆਤਮਕ ਮੌਤ ਲਿਆਉਣ ਵਾਲੀ ਹਉਮੈ ਜ਼ਹਿਰ ਨੂੰ ਤਿਆਗ ਦੇਂਦੀਆਂ ਹਨ। (ਹੇ ਸਹੇਲੀਏ! ਇਹਨਾਂ ਰਸਾਂ ਦੀ ਖ਼ਾਤਰ) ਇਧਰ ਉਧਰ ਡੋਲਣਾ ਨਹੀਂ ਚਾਹੀਦਾ ਹੈ, (ਪਰ ਇਹਨਾਂ ਵਲੋਂ) ਉਹੀ ਸੁਚੇਤ ਰਹਿੰਦੀਆਂ ਹਨ ਜਿਹੜੀਆਂ ਪ੍ਰਭੂ ਦੀ ਸੇਵਾ-ਭਗਤੀ ਵਿਚ ਲੀਨ ਰਹਿੰਦੀਆਂ ਹਨ।

ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ ਆਪਣੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ, ਉਹ ਸਦਾ ਲਈ ਖਸਮ ਵਾਲੀ ਹੋ ਜਾਂਦੀ ਹੈ।੪।੧।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥

ਅਰਥ: ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ।

(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧।

ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥ 

ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।

ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩।

ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ।

ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

ਅਰਥ: ਸੰਸਾਰ ਹਉਮੈ ਵਿਚ ਮੁਇਆ ਪਿਆ ਹੈਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ।

ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।

ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ 

ਅਰਥ: ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ।

ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ।੨।

ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ 

ਅਰਥ: ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ 

ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।

ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।

ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ 

ਅਰਥ: ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ੨।

ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ 

ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।

ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ 

ਅਰਥ: ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ।

(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।

ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥ ਵਡਹੰਸੁ ਮਹਲਾ ੩ ਮਹਲਾ ਤੀਜਾ    

ਅਰਥ: ਹੇ ਭਾਈ! ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।

ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ-ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ। ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ।੧।

ਹੇ ਭਾਈ! ਹੇ ਭਰਾਵੋਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ।

(ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ।

ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ।

ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ।੨।

ਹੇ ਭਾਈ! ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ। (ਇਸ ਮੋਹਣੀ ਮਾਇਆ ਦੇ ਪ੍ਰਭਾਵ ਹੇਠ ਹੀ) ਜੀਵ ਦੀ ਮਤਿ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ) , ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌਤੇ ਮਰ ਜਾਂਦਾ ਹੈ। ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ।੩।

ਹੇ ਭਾਈ! ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ। ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ। (ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ

ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ। ਪੁੱਤਰ, ਭਰਾ, ਭਤੀਜੇਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ।

ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕਦਾ

ਹੇ ਨਾਨਕ! ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ 

ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।

ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ 

ਅਰਥ: ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ੩।

ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।

ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥

ਅਰਥ: ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।

ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ 

ਅਰਥ: ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।

ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।

ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥ 

ਅਰਥ: ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ੯।

ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ 

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ 

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।

(ਹੇ ਭਾਈ! ਦੁਨੀਆ ਵਿਚਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।

ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।

ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।

ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ 

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

ਹੇ ਭਾਈ! ਦੇਵ ਲੋਕਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਦੇਵਗੰਧਾਰੀ ਮਹਲਾ ੫ ॥ ਮਾਈ ਪ੍ਰਭ ਕੇ ਚਰਨ ਨਿਹਾਰਉ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥ ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥ 

ਅਰਥ: ਹੇ (ਮੇਰੀਮਾਂ! ਮੈਂ (ਸਦਾਪਰਮਾਤਮਾ ਦੇ (ਸੋਹਣੇ) ਚਰਨਾਂ ਵਲ ਤੱਕਦਾ ਰਹਿੰਦਾ ਹਾਂ (ਤੇ, ਅਰਦਾਸ ਕਰਦਾ ਰਹਿੰਦਾ ਹਾਂ ਕਿ) ਹੇ ਮੇਰੇ ਮਾਲਕ! ਮੇਰੇ ਉਤੇ) ਮੇਹਰ ਕਰ, ਮੈਂ (ਆਪਣੇ) ਮਨ ਤੋਂ (ਤੈਨੂੰਕਦੇ ਭੀ ਨਾਹ ਭੁਲਾਵਾਂ।੧।ਰਹਾਉ।

(ਹੇ ਮਾਂ! ਮੈਂ ਪ੍ਰਭੂ ਅੱਗੇ ਅਰਦਾਸ ਕਰਦਾ ਰਹਿੰਦਾ ਹਾਂ ਕਿ) ਮੈਂ ਗੁਰੂ ਦੇ ਪੈਰਾਂ ਦੀ ਖ਼ਾਕ ਆਪਣੇ ਮੂੰਹ ਉੱਤੇ ਆਪਣੇ ਮੱਥੇ ਉੱਤੇ ਲਾਂਦਾ ਰਹਾਂ, (ਤੇ, ਆਪਣੇ ਅੰਦਰੋਂ ਆਤਮਕ ਜੀਵਨ ਨੂੰ ਮਾਰ ਦੇਣ ਵਾਲੀ) ਕਾਮ ਕ੍ਰੋਧ ਦੀ ਜ਼ਹਿਰ ਸਾੜਦਾ ਰਹਾਂਮੈਂ ਆਪਣੇ ਆਪ ਨੂੰ ਸਭਨਾਂ ਤੋਂ ਨੀਵਾਂ ਸਮਝਦਾ ਰਹਾਂ, ਤੇ ਆਪਣੇ ਮਨ ਵਿਚ (ਗਰੀਬੀ ਸੁਭਾਵ ਦਾ) ਇਹ ਸੁਖ (ਸਦਾ) ਟਿਕਾਈ ਰੱਖਾਂ।੧।

ਹੇ ਭਾਈ! ਆਓ ਰਲ ਕੇ ਠਾਕੁਰ-ਪ੍ਰਭੂ ਦੇ ਗੁਣ ਗਾਵੀਏ, (ਗੁਣ ਗਾਣ ਦੀ ਬਰਕਤਿ ਨਾਲ) ਮੈਂ ਆਪਣੇ ਸਾਰੇ (ਪਿਛਲੇ) ਪਾਪ (ਮਨ ਤੋਂਝਾੜ ਰਿਹਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਤੇਰੇ ਪਾਸੋਂ ਇਹ) ਦਾਨ (ਮੰਗਦਾ ਹਾਂ ਕਿ) ਮੈਂ ਤੇਰਾ ਨਾਮ-ਖ਼ਜ਼ਾਨਾ ਹਾਸਲ ਕਰ ਲਵਾਂ, ਤੇ, ਇਸ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ।੨।੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts