*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ।
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧।
ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੂਹੀ ਮਹਲਾ ੫ ॥ ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥੧॥ ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੈ ਤੋਸੈ ਦੁਨੀ ਨ ਜਾਏ ॥੨॥ ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥ ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥
ਅਰਥ: ਹੇ ਭਾਈ! ਪਰਮਾਤਮਾ ਆਪਣੀ ਰਚੀ ਸ੍ਰਿਸ਼ਟੀ ਬਾਰੇ ਆਪ ਹੀ ਸਭ ਕੁਝ ਜਾਣਨ ਵਾਲਾ ਹੈ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਜੀਵਾਂ ਨੂੰ ਉਹੀ ਕੁਝ ਸਿਰ-ਮੱਥੇ ਮੰਨਣਾ ਪੈਂਦਾ ਹੈ (ਉਹੀ ਕੁਝ ਜੀਵ ਕਰਦੇ ਹਨ) ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨਾਮ-ਧਨ ਵਿਹਾਝਣ ਵਲੋਂ ਹਟਾ ਕੇ ਦੁਨੀਆ ਦੇ ਧਨ ਵਲ ਲਾ ਦੇਂਦਾ ਹੈ, ਉਹ ਮਨੁੱਖ ਦੋਹਾਂ ਜਹਾਨਾਂ ਵਿਚ (ਇਸ ਲੋਕ ਤੇ ਪਰਲੋਕ ਵਿਚ) ਗੁਨਹਗਾਰ ਅਖਵਾਂਦਾ ਹੈ।੧।
ਹੇ ਭਾਈ! ਜਿਸ ਮਨੁੱਖ ਪਾਸੋਂ ਪਰਮਾਤਮਾ) ਸਦਾ-ਥਿਰ ਰਹਿਣ ਵਾਲਾ (ਨਾਮ-ਸਿਮਰਨ-) ਧਰਮ ਕਰਾਂਦਾ ਹੈ, (ਨਾਮ-ਸਿਮਰਨ ਦਾ) ਨੇਕ ਭਲਾ ਕੰਮ ਕਰਾਂਦਾ ਹੈ, ਨਾਮ-ਧਨ ਇਕੱਠਾ ਕਰਦਿਆਂ ਉਸ ਦੀ ਇਹ ਦੁਨੀਆ ਭੀ ਨਹੀਂ ਵਿਗੜਦੀ।੨।
ਹੇ ਭਾਈ! ਜੀਵਾਂ ਦੇ ਕੀਹ ਵੱਸ?) ਹਰੇਕ ਜੀਵ ਉਸੇ ਉਸੇ ਕੰਮ ਵਿਚ ਲੱਗਦਾ ਹੈ ਜਿਸ ਜਿਸ ਕੰਮ ਵਿਚ ਪਰਮਾਤਮਾ ਲਾਂਦਾ ਹੈ।੩।
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮੇਰਾ ਮਾਲਕ ਹੈਂ, ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚਿਆ ਨਹੀਂ ਜਾ ਸਕਦਾ। (ਤੇਰਾ ਦਾਸ) ਨਾਨਕ ਤੇਰਾ ਪ੍ਰੇਰਿਆ ਹੋਇਆ ਹੀ ਤੇਰਾ ਨਾਮ ਉਚਾਰ ਸਕਦਾ ਹੈ।੪।੨੩।੨੯।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।
ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧।ਰਹਾਉ।
ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।
ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀ) ਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨।
(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥
ਅਰਥ: (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ।
(ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧।
(ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ।੨।
ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ) ।੩।
ਕਬੀਰ ਆਖਦਾ ਹੈ-(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ।੪।੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਮਾਰੂ ਮਹਲਾ ੩ ॥ ਸਚੈ ਸਚਾ ਤਖਤੁ ਰਚਾਇਆ ॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥ ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥ ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ (ਆਪਣੇ 'ਨਿਜ ਘਰ' ਵਿਚ ਬੈਠਣ ਵਾਸਤੇ) ਸਦਾ ਕਾਇਮ ਰਹਿਣ ਵਾਲਾ ਤਖ਼ਤ ਬਣਾ ਰੱਖਿਆ ਹੈ, ਉਸ ਸ੍ਵੈ-ਸਰੂਪ ਵਿਚ ਉਹ ਅਡੋਲ ਬੈਠਾ ਹੈ, ਉਥੇ ਮਾਇਆ ਦਾ ਮੋਹ ਅਸਰ ਨਹੀਂ ਕਰ ਸਕਦਾ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਹੜਾ ਮਨੁੱਖ (ਹਰਿ-ਨਾਮ ਜਪਣ ਦਾ) ਸ੍ਰੇਸ਼ਟ ਕਰਨ-ਜੋਗ ਕੰਮ ਕਰਦਾ ਹੈ, ਉਸ ਦੇ ਹਿਰਦੇ ਵਿਚ ਉਹ ਸਦਾ-ਥਿਰ ਪ੍ਰਭੂ ਸਦਾ ਵੱਸਦਾ ਹੈ।1।
ਹੇ ਭਾਈ! ਨਾਮ-ਧਨ ਖੱਟਣਾ ਹੀ ਸਦਾ-ਥਿਰ ਸੌਦਾ ਹੈ ਸਦਾ-ਥਿਰ ਵਪਾਰ ਹੈ, ਉਸ ਸੌਦੇ-ਵਪਾਰ ਵਿਚ ਕੋਈ ਭਟਕਣਾ ਨਹੀਂ, ਕੋਈ ਮਾਇਆ ਦਾ ਖਲ-ਜਗਨ ਨਹੀਂ। ਇਹ ਸਦਾ-ਥਿਰ ਨਾਮ-ਧਨ ਖੱਟਿਆਂ ਕਦੇ ਘਾਟਾ ਨਹੀਂ ਪੈਂਦਾ। ਪਰ ਇਸ ਗੱਲ ਨੂੰ ਕੋਈ ਵਿਰਲਾ ਵਿਚਾਰਵਾਨ ਹੀ ਸਮਝਦਾ ਹੈ।2।
ਹੇ ਭਾਈ! (ਇਸ ਨਾਮ-ਧਨ ਦੇ ਵਪਾਰ ਵਿਚ) ਉਹੀ ਮਨੁੱਖ ਲੱਗਦੇ ਹਨ, ਜਿਨ੍ਹਾਂ ਨੂੰ ਸਦਾ-ਥਿਰ ਪਰਮਾਤਮਾ ਨੇ ਆਪ ਲਾਇਆ ਹੈ। ਉਹਨਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੇ ਮੱਥੇ ਉੱਤੇ ਚੰਗੇ ਭਾਗ ਜਾਗ ਪੈਂਦੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਸਦਾ ਹਰਿ-ਗੁਣ ਗਾਂਦੇ ਰਹਿੰਦੇ ਹਨ, ਉਹ ਮਨੁੱਖ ਗੁਰ-ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹ ਉੱਚੀ ਵੀਚਾਰ ਦੇ ਮਾਲਕ ਬਣ ਜਾਂਦੇ ਹਨ।3।
ਹੇ ਭਾਈ! ਮੈਂ ਤਾਂ ਸਦਾ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ। ਮੈਂ ਤਾਂ (ਹਰ ਥਾਂ) ਸਿਰਫ਼ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਮੈਨੂੰ ਉਸ ਤੋਂ ਬਿਨਾ) ਕੋਈ ਹੋਰ ਨਹੀਂ (ਦਿੱਸਦਾ) । ਹੇ ਭਾਈ! ਗੁਰੂ ਦੀ ਮਤਿ ਉਤੇ ਤੁਰ ਕੇ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ = ਇਹ ਹੀ ਪਰਮਾਤਮਾ ਦੇ ਚਰਨਾਂ ਤਕ ਪਹੁੰਚਣ ਲਈ) ਸਭ ਤੋਂ ਉੱਚੀ ਪੌੜੀ ਹੈ। ਇਸ ਸ੍ਰੇਸ਼ਟ ਗਿਆਨ ਦੀ ਬਰਕਤਿ ਨਾਲ ਮਨੁੱਖ (ਆਪਣੇ ਅੰਦਰੋਂ) ਹਉਮੈ ਮਾਰ ਮੁਕਾਂਦਾ ਹੈ।4।
ਮਾਇਆ ਮੋਹੁ ਸਬਦਿ ਜਲਾਇਆ ॥ ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥ ਮਾਇਆ ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥ ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥ ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥
ਅਰਥ: ਹੇ ਪ੍ਰਭੂ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦਿੱਤਾ, ਜਦੋਂ ਉਹ ਮਨੁੱਖ ਤੈਨੂੰ ਚੰਗਾ ਲੱਗ ਪਿਆ ਤਦੋਂ ਤੇਰਾ ਸਦਾ-ਥਿਰ ਨਾਮ ਉਸ ਦੇ ਮਨ ਵਿਚ ਵੱਸ ਪਿਆ।
ਹੇ ਭਾਈ! ਜਿਸ ਮਨੁੱਖ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਲਈ, ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ, ਉਸ ਨੂੰ ਅਭੁੱਲ ਪਰਮਾਤਮਾ ਦੀ ਸਾਰੀ ਕਾਰ ਅਭੁੱਲ ਜਾਪਣ ਲੱਗ ਪਈ।5।
ਹੇ ਭਾਈ! ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਆਪ ਹੀ ਪੈਦਾ ਕੀਤਾ ਹੈ, ਪਰ ਇਹ ਗੱਲ ਕਿਸੇ ਉਸ ਵਿਰਲੇ ਨੇ ਹੀ ਪਛਾਣੀ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਉਸ ਨੂੰ ਨਾਮ ਸਿਮਰਨ ਵਾਲੀ ਕਾਰ ਹੀ ਸ੍ਰੇਸ਼ਟ ਲੱਗਦੀ ਹੈ।6।
ਹੇ ਭਾਈ! ਜਿਸ ਮਨੁੱਖ ਨੇ ਉਹ ਕਾਰ ਕਰਨੀ ਸ਼ੁਰੂ ਕਰ ਦਿੱਤੀ ਜੋ ਮੇਰੇ ਪ੍ਰਭੂ ਨੂੰ ਪਸੰਦ ਆਉਂਦੀ ਹੈ (ਜਿਸ ਮਨੁੱਖ ਨੇ ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸ਼ੁਰੂ ਕਰ ਦਿੱਤਾ) , ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਲਈ, ਮਾਇਆ ਦੀ ਤ੍ਰਿਸ਼ਨਾ ਮਿਟਾ ਦਿੱਤੀ, ਜਿਸ ਨੇ ਹਉਮੈ ਮਾਰ ਕੇ ਮੁਕਾ ਦਿੱਤੀ, ਗੁਰੂ ਦੀ ਮਤਿ ਉੱਤੇ ਤੁਰ ਕੇ ਉਸ ਦਾ ਹਿਰਦਾ ਸਦਾ ਹੀ ਸ਼ਾਂਤ ਰਹਿੰਦਾ ਹੈ।7।
ਹੇ ਭਾਈ! ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਜੁੜਦੇ ਹਨ, ਉਹਨਾਂ ਨੂੰ ਪਰਮਾਤਮਾ ਦਾ ਕੀਤਾ ਹੋਇਆ ਹਰੇਕ ਕੰਮ ਭਲਾ ਜਾਪਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਮਨੁੱਖ ਆਪਣਾ ਜੀਵਨ ਸੋਹਣਾ ਬਣਾ ਲੈਂਦਾ ਹੈ। (ਸਿਮਰਨ ਦੀ ਬਰਕਤਿ ਨਾਲ ਜਿਹੜੇ ਮਨੁੱਖ) ਇਸ ਲੋਕ ਵਿਚ ਸੁਰਖ਼ਰੂ ਹੋ ਜਾਂਦੇ ਹਨ, ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਭੀ ਸੁਰਖ਼ਰੂ ਹੋ ਜਾਂਦੇ ਹਨ। ਮਿਹਰ ਦੀ ਨਿਗਾਹ ਵਾਲੇ ਪਰਮਾਤਮਾ ਦੀ ਮਿਹਰ ਦੀ ਨਜ਼ਰ ਉਹਨਾਂ ਦਾ ਜੀਵਨ ਸੰਵਾਰ ਦੇਂਦੀ ਹੈ।8।
ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥
ਅਰਥ: ਹੇ ਭਾਈ! ਸਦਾ-ਥਿਰ ਪ੍ਰਭੂ (ਦੇ ਨਾਮ) ਤੋਂ ਖੁੰਝ ਕੇ ਜਿਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਮਸਤ ਰਹਿੰਦਾ ਹੈ, ਉਸ ਨੂੰ ਮਾਇਆ ਦੇ ਮੋਹ ਦੇ ਸਾਰੇ ਦੁੱਖ (ਚੰਬੜੇ ਰਹਿੰਦੇ ਹਨ) , ਮਾਇਆ ਦੇ ਮੋਹ ਦਾ ਭਾਰੀ ਦੁੱਖ ਉਸ ਨੂੰ ਵਾਪਰਿਆ ਰਹਿੰਦਾ ਹੈ। ਗੁਰੂ ਦੀ ਸਰਨ ਤੋਂ ਬਿਨਾ ਇਹ ਸਮਝ ਨਹੀਂ ਪੈਂਦੀ ਕਿ ਦੁੱਖ ਕਿਵੇਂ ਦੂਰ ਹੋਵੇ ਅਤੇ ਸੁਖ ਕਿਵੇਂ ਮਿਲੇ।9।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਿਆਰੀ ਲੱਗਣ ਲੱਗ ਪੈਂਦੀ ਹੈ, ਉਹੀ ਮਨੁੱਖ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਨਾਮ ਸਿਮਰਨ ਦੀ) ਕਮਾਈ ਕਰਦੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ, ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਤੇ ਉੱਚੀ ਸੂਝ ਵਾਲੇ ਹੋ ਜਾਂਦੇ ਹਨ।10।
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ (ਦੱਸੀ) ਸੇਵਾ ਪਿਆਰੀ ਲੱਗਦੀ ਹੈ, ਉਹ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ, ਉਸ ਦੀ ਆਮਤਕ ਅਡੋਲਤਾ ਵਾਲੀ ਸਮਾਧੀ ਬਣੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਜਪਦਿਆਂ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ, ਗੁਰੂ ਦੀ ਸਰਨ ਵਿਚ ਪਏ ਰਹਿਣਾ ਉਸ ਨੂੰ ਚੰਗਾ ਲੱਗਦਾ ਹੈ।11।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਜੋੜ ਦਿੱਤਾ, ਉਹ ਸੁਖੀ ਜੀਵਨ ਬਿਤੀਤ ਕਰਦੇ ਹਨ, (ਇਹ ਪਰਮਾਤਮਾ ਦੀ ਆਪਣੀ ਹੀ ਮਿਹਰ ਹੈ, ਪ੍ਰਭੂ ਨੂੰ) ਆਪ ਹੀ (ਅਜਿਹੇ ਮਨੁੱਖ) ਚੰਗੇ ਲੱਗੇ, ਤੇ, ਆਪ ਹੀ ਉਸ ਨੇ (ਆਪਣੇ ਚਰਨਾਂ ਵਿਚ) ਜੋੜ ਲਏ। ਹੇ ਭਾਈ! ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਰੱਖਿਆ ਕੀਤੀ, ਉਹ ਮਨੁੱਖ (ਮਾਇਆ ਦੇ ਮੋਹ ਤੋਂ) ਬਚ ਗਏ, ਹੋਰ ਲੁਕਾਈ ਮਾਇਆ ਦੇ ਮੋਹ ਦੀ ਖ਼ੁਆਰੀ (ਸਾਰੀ ਉਮਰ) ਝੱਲਦੀ ਰਹੀ।12।
ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥ ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥੧੩॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥੧੪॥ ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰੁ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥੧੫॥ ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥੧੬॥੭॥
ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪਰਮਾਤਮਾ ਨਾਲ ਸਾਂਝ ਪਾ ਲਈ (ਉਸ ਨੂੰ ਇਹ ਸਮਝ ਆ ਗਈ ਕਿ) ਉਸ (ਪਰਮਾਤਮਾ) ਦਾ ਨਾਹ ਕੋਈ (ਖ਼ਾਸ) ਪਰਵਾਰ ਹੈ ਨਾਹ ਉਸ ਦੀ ਮਾਂ ਹੈ, ਉਹ ਆਪ ਹੀ ਆਪ ਸਭ ਜੀਵਾਂ ਵਿਚ ਵਿਆਪਕ ਹੈ ਅਤੇ ਸਭ ਜੀਵਾਂ ਦਾ ਆਸਰਾ ਹੈ।13।
ਹੇ ਭਾਈ! (ਕਈ ਐਸੇ ਹਨ ਜਿਨ੍ਹਾਂ ਨੂੰ) ਹਉਮੈ ਚੰਗੀ ਲੱਗਦੀ ਹੈ, ਮਮਤਾ ਪਿਆਰੀ ਲੱਗਦੀ ਹੈ, ਮਾਇਆ ਦਾ ਮੋਹ ਪਸੰਦ ਹੈ; ਪਰ ਮਾਲਕ-ਪ੍ਰਭੂ ਨੇ ਧੁਰੋਂ ਹੀ ਇਹ ਮਰਯਾਦਾ ਚਲਾ ਰੱਖੀ ਹੈ ਕਿ ਕੋਈ ਭੀ ਚੀਜ਼ (ਕਿਸੇ ਦੇ ਨਾਲ) ਨਹੀਂ ਜਾਂਦੀ। ਅਭੁੱਲ ਗੁਰੂ ਤੋਂ (ਸਿੱਖਿਆ ਲੈ ਕੇ) ਜਿਹੜੇ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ, ਸਦਾ-ਥਿਰ ਪਰਮਾਤਮਾ ਨੇ ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ।14।
ਹੇ ਪ੍ਰਭੂ! ਜਦੋਂ (ਕਿਸੇ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ) ਦੇਂਦਾ ਹੈਂ (ਉਹ ਮਨੁੱਖ) ਸਦਾ ਆਤਮਕ ਆਨੰਦ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਹ ਤੇਰੇ ਸਦਾ-ਥਿਰ ਸਰੂਪ ਵਿਚ ਟਿਕ ਕੇ ਤੇਰਾ ਸਦਾ-ਥਿਰ ਨਾਮ ਸਿਮਰਦਾ ਹੈ। ਉਸ ਮਨੁੱਖ ਦਾ ਹਿਰਦਾ ਅਡੋਲ ਹੋ ਜਾਂਦਾ ਹੈ, ਉਸ ਦਾ ਮਨ ਅਡੋਲ ਹੋ ਜਾਂਦਾ ਹੈ, ਉਸ ਦਾ ਸਰੀਰ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ, (ਉਸ ਦੇ ਅੰਦਰ) ਭਗਤੀ ਦੇ ਭੰਡਾਰੇ ਭਰ ਜਾਂਦੇ ਹਨ।15।
ਹੇ ਭਾਈ! ਪਰਮਾਤਮਾ ਆਪ ਹੀ (ਸਭ ਜੀਵਾਂ ਦੀ) ਸੰਭਾਲ ਕਰ ਰਿਹਾ ਹੈ (ਸਭ ਨੂੰ ਆਪਣੇ) ਹੁਕਮ ਵਿਚ ਤੋਰ ਰਿਹਾ ਹੈ, ਆਪਣੀ ਰਜ਼ਾ (ਜੀਵਾਂ ਪਾਸੋਂ) ਆਪ ਕਰਾਂਦਾ ਹੈ। ਹੇ ਨਾਨਕ! ਜਿਹੜੇ ਮਨੁੱਖ ਉਸ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਮਾਇਆ ਤੋਂ ਨਿਰਲੇਪ ਰਹਿੰਦੇ ਹਨ, ਉਹਨਾਂ ਦਾ ਮਨ ਉਹਨਾਂ ਦਾ ਤਨ ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ ਨੇ ਸੋਹਣੇ ਬਣਾ ਦਿੱਤੇ ਹੁੰਦੇ ਹਨ। 16।7।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥
ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ।
ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧।
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥
ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨।
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥
ਅਰਥ: ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩।
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਅਰਥ: ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ।
ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥
ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।
ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।
(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।
(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ।੧।੪।੬।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਸੋਰਠਿ ਮਹਲਾ ੫ ॥ ਹਰਿ ਮਨਿ ਤਨਿ ਵਸਿਆ ਸੋਈ ॥ ਜੈ ਜੈ ਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ ਜਾਈ ॥੧॥ ਹਉ ਕੁਰਬਾਨੁ ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥ ਤੂੰ ਭਾਰੋ ਸੁਆਮੀ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ ਪ੍ਰਭ ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥੨॥੨੨॥੮੬॥
ਅਰਥ: ਹੇ ਮੇਰੇ ਪਿਆਰੇ ਪ੍ਰਭੂ! ਮੈਂ ਤੇਰੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਜਿਸ ਮਨੁੱਖ ਉੱਤੇ ਬਖ਼ਸ਼ਸ਼ ਕਰਦਾ ਹੈਂ, ਉਹ ਸਦਾ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ।੧।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਤਨ ਵਿਚ ਉਹ ਪਰਮਾਤਮਾ ਹੀ ਵੱਸਿਆ ਰਹਿੰਦਾ ਹੈ, ਹਰੇਕ ਜੀਵ ਉਸ ਦੀ ਸੋਭਾ ਕਰਦਾ ਹੈ। (ਪਰ ਇਹ) ਪੂਰੇ ਗੁਰੂ ਦੀ ਹੀ ਬਖ਼ਸ਼ਸ਼ ਹੈ (ਜਿਸ ਦੀ ਮੇਹਰ ਨਾਲ ਪਰਮਾਤਮਾ ਦੀ ਯਾਦ ਕਿਸੇ ਵਡਭਾਗੀ ਦੇ ਮਨ ਤਨ ਵਿਚ ਵੱਸਦੀ ਹੈ) ਗੁਰੂ ਦੀ ਬਖ਼ਸ਼ਸ਼ ਦਾ ਮੁੱਲ ਨਹੀਂ ਪੈ ਸਕਦਾ।੧।
ਹੇ ਪ੍ਰਭੂ! ਤੂੰ ਮੇਰਾ ਵੱਡਾ ਮਾਲਕ ਹੈਂ। ਤੇਰੇ ਸੰਤਾਂ ਨੂੰ (ਭੀ) ਤੇਰਾ ਹੀ ਸਹਾਰਾ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਪ੍ਰਭੂ ਦੀ ਸ਼ਰਨ ਪਿਆ ਰਹਿੰਦਾ ਹੈ (ਉਸ ਦਾ ਦੁੱਖ ਕਰਨ ਵਾਲੇ) ਦੋਖੀ ਦੇ ਮੂੰਹ ਉਤੇ ਸੁਆਹ ਹੀ ਪੈਂਦੀ ਹੈ (ਪ੍ਰਭੂ ਦੀ ਸ਼ਰਨ ਪਏ ਮਨੁੱਖ ਦਾ ਕੋਈ ਕੁਝ ਵਿਗਾੜ ਨਹੀਂ ਸਕਦਾ) ।੨।੨੨।੮੬।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।
(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।
ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2।
ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3।
ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੪ ਚਉਥਾ ॥ ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥ ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥ ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥ ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥ ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥ ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥ ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥
ਅਰਥ: ਹੇ ਮੇਰੇ ਮਨ! ਮੈਨੂੰ ਪਰਮਾਤਮਾ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ। ਉਸ ਪਰਮਾਤਮਾ ਦਾ ਨਾਮ-ਖ਼ਜ਼ਾਨਾ ਗੁਰੂ ਵਿਚ ਮੌਜੂਦ ਹੈ। ਗੁਰੂ ਮੇਹਰ ਕਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਸਿੱਖ ਦੇ) ਮੂੰਹ ਵਿਚ ਚੋਂਦਾ ਹੈ।ਰਹਾਉ।
ਹੇ ਭਾਈ! ਪ੍ਰਭੂ ਆਪ ਹੀ (ਚਾਰੇ ਖਾਣੀਆਂ) ਅੰਡਜ ਜੇਰਜ ਸੇਤਜ ਉਤਭੁਜ ਹੈ, ਪ੍ਰਭੂ ਆਪ ਹੀ (ਧਰਤੀ ਦੇ ਨੌ) ਖੰਡ ਹੈ, ਪ੍ਰਭੂ ਆਪ ਹੀ (ਸ੍ਰਿਸ਼ਟੀ ਦੇ) ਸਾਰੇ ਭਵਨ ਹੈ। ਪ੍ਰਭੂ ਆਪ ਹੀ (ਸੱਤਿਆ-ਰੂਪ) ਧਾਗਾ ਹੈ, ਪ੍ਰਭੂ ਆਪ (ਬੇਅੰਤ ਜੀਵ ਰੂਪ) ਅਨੇਕਾਂ ਮਣਕੇ ਹੈ, ਪ੍ਰਭੂ ਆਪ ਹੀ ਆਪਣੀ ਤਾਕਤ ਬਣਾ ਕੇ ਜਗਤ ਨੂੰ (ਧਾਗੇ ਵਿਚ) ਪ੍ਰੋਂਦਾ ਹੈ। ਪ੍ਰਭੂ ਆਪ ਹੀ ਧਾਗੇ ਨੂੰ ਆਪਣੇ ਹੱਥ ਵਿਚ ਫੜ ਰੱਖਣ ਵਾਲਾ ਹੈ। ਜਦੋਂ ਉਹ (ਜਗਤ ਵਿਚੋਂ) ਧਾਗੇ ਨੂੰ ਖਿੱਚ ਲੈਂਦਾ ਹੈ, ਤਦੋਂ (ਜਗਤ) ਢਹਿ ਕੇ ਢੇਰੀ ਹੋ ਜਾਂਦਾ ਹੈ (ਜਗਤ-ਰਚਨਾ ਮੁੱਕ ਜਾਂਦੀ ਹੈ) ।੧।
ਹੇ ਭਾਈ! ਪ੍ਰਭੂ ਆਪ ਹੀ ਪਾਣੀ ਵਿਚ ਧਰਤੀ ਵਿਚ ਹਰ ਥਾਂ ਮੌਜੂਦ ਹੈ। ਪ੍ਰਭੂ ਆਪ ਹੀ ਜੋ ਕੁਝ ਕਰਦਾ ਹੈ ਉਹ (ਜਗਤ ਵਿਚ) ਵਾਪਰਦਾ ਹੈ। ਪ੍ਰਭੂ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ (ਰਿਜ਼ਕ ਅਪੜਾਣ ਵਾਲਾ) ਉਸ ਤੋਂ ਬਿਨਾ ਕੋਈ ਹੋਰ ਨਹੀਂ ਹੈ। ਪ੍ਰਭੂ ਆਪ ਹੀ (ਜਗਤ ਦੇ ਸਾਰੇ) ਖੇਡ ਖਿਡਾ ਰਿਹਾ ਹੈ, ਉਹ ਆਪ ਹੀ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ।੨।
ਹੇ ਭਾਈ! ਪਵਿਤ੍ਰ ਪ੍ਰਭੂ (ਹਰ ਥਾਂ) ਆਪ ਹੀ ਆਪ ਹੈ, ਉਹ ਆਪ ਹੀ ਪਵਿਤ੍ਰ ਸੋਭਾ ਦਾ ਮਾਲਕ ਹੈ। ਪ੍ਰਭੂ ਆਪ ਹੀ ਆਪਣਾ ਮੁੱਲ ਪਾ ਸਕਣ ਵਾਲਾ ਹੈ, ਜੋ ਕੁਝ ਉਹ ਆਪ ਹੀ ਕਰਦਾ ਹੈ ਉਹੀ ਹੁੰਦਾ ਹੈ। ਪ੍ਰਭੂ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਅਦ੍ਰਿਸ਼ਟ ਹੈ। ਆਪਣੇ ਸਰੂਪ ਦੀ ਸਮਝ ਉਹ ਆਪ ਹੀ ਦੇਣ ਵਾਲਾ ਹੈ।੩।
ਹੇ ਭਾਈ! ਪ੍ਰਭੂ ਹੀ (ਮਾਨੋ, ਇਕ) ਬੇਅੰਤ ਡੂੰਘਾ (ਸਮੁੰਦਰ) ਹੈ। ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਸਾਰੇ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ ਸਾਰੇ ਭੋਗ ਭੋਗਦਾ ਹੈ, ਹਰੇਕ ਇਸਤ੍ਰੀ ਪੁਰਖ ਵਿਚ ਹਰ ਥਾਂ ਉਹ ਆਪ ਹੀ ਆਪ ਹੈ। ਹੇ ਨਾਨਕ! ਉਹ ਪ੍ਰਭੂ ਸਾਰੇ ਜਗਤ ਵਿਚ ਲੁਕਿਆ ਹੋਇਆ ਮੌਜੂਦ ਹੈ। ਗੁਰੂ ਦੀ ਸਰਨ ਪਿਆਂ ਉਸ ਦੀ ਸਰਬ-ਵਿਆਪਕਤਾ ਦਾ ਪਰਕਾਸ਼ ਹੁੰਦਾ ਹੈ।੪।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਸਲੋਕ ਮਃ ੫ ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ {ਪੰਨਾ 519}
ਪਦਅਰਥ: ਸੁਥਾਨਿ = ਚੰਗੇ ਟਿਕਾਣੇ ਤੇ। ਲਹਰੀ = ਲਹਰਾਂ। ਸੈ = ਸੈਂਕੜੇ। ਆਨ = ਹੋਰ ਹੋਰ, ਭਾਵ, ਵਿਕਾਰਾਂ ਦੀਆਂ। ਮਾ ਪਿਰੀ = ਮੇਰਾ ਪਿਆਰਾ।
ਅਰਥ: (ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ) ਚੰਗੀ ਤਰ੍ਹਾਂ ਲੱਗ ਗਈ ਹੈ ਜੋੜਨਹਾਰ ਪ੍ਰਭੂ ਨੇ ਆਪ ਜੋੜੀ ਹੈ, (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂ) ਲਹਿਰਾਂ (ਚੱਲ ਰਹੀਆਂ) ਹਨ, ਪਰ, ਹੇ ਨਾਨਕ! ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ।੧।
ਮਃ ੫ ॥ ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ {ਪੰਨਾ 519}
ਪਦਅਰਥ: ਭੀਹਾਵਲੈ ਬਨਿ = ਡਰਾਉਣੇ ਜੰਗਲ ਵਿਚ। ਹਿਕੁ = ਇੱਕ। ਲਧਮੁ = ਮੈਂ ਲੱਭਾ ਹੈ। ਹਰਤਾ = ਨਾਸ ਕਰਨ ਵਾਲਾ। ਪੂਰਨ ਕਾਮਾਂ = ਕੰਮ ਪੂਰਾ ਹੋ ਗਿਆ ਹੈ।
ਅਰਥ: (ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ।੨।
ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥ {ਪੰਨਾ 519}
ਪਦਅਰਥ: ਪਾਈਅਨਿ = ਪਾਏ ਜਾਂਦੇ ਹਨ {ਵਿਆਕਰਣ ਅਨੁਸਾਰ ਇਹ ਲਫ਼ਜ਼ 'ਪਾਇਨਿ' ਤੋਂ 'ਕਰਮ ਵਾਚ' Passice Voice ਹੈ}। ਵਾਹੁ ਵਾਹੁ = ਸ਼ਾਬਾਸ਼। ਪਹਿ = ਪਾਸ। ਕਰਮੀ = (ਪ੍ਰਭੂ ਦੀ) ਮੇਹਰ ਨਾਲ। ਬਹੁੜਿ = ਫਿਰ, ਮੁੜ। ਧਾਈਐ = ਭਟਕੀਦਾ ਹੈ। ਸੁਣਿ ਸੁਣੇ = ਸੁਣਿ ਸੁਣਿ।
ਅਰਥ: (ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ; ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ) ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਪਰ, ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ 'ਨਾਮ') ਚਿਤਾਰ ਕੇ ਸੁਖ ਮਿਲਦਾ ਹੈ, ਸਿਫ਼ਤਿ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ; ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ।
ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ; ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ।੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।
(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧।
(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।
(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।
(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

No comments:
Post a Comment