Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Tuesday, 12 October 2021

☬|| ਅੱਜ ਦਾ ਫੁਰਮਾਨ ||☬ || 12-10-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।

ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ 

ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ। (ਉਸ ਦੇ) ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।੨।

ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ 

ਅਰਥ: ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ।

ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।

ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।੩।

ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ 

ਅਰਥ: ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।੪।੫।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੂਹੀ ਮਹਲਾ ੧ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥ ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥ 

ਅਰਥ: ਹੇ ਮਨ! ਪਰਮਾਤਮਾ ਨਾਲ ਅਜੇਹੀ ਡੂੰਘੀ ਸਾਂਝ ਪੱਕੀ ਕਰ, (ਜਿਸ ਦੀ ਬਰਕਤਿ ਨਾਲਤੂੰ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ (ਸੱਚਾ) ਸੇਵਕ ਬਣ ਸਕੇਂ।੧।ਰਹਾਉ।

(ਸੇਵਕ ਉਹ ਹੈ ਜਿਸ ਦਾ ਮਨ) ਦੁਨੀਆ ਦੇ ਰਸਾਂ ਪਦਾਰਥਾਂ ਵਲ ਨਹੀਂ ਦੌੜਦਾ, ਤੇ ਆਪਣੇ ਅੰਤਰ ਆਤਮੇ ਹੀ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਕੇ ਉਹ ਵਿਸ਼ਿਆਂ ਦਾ ਜ਼ਹਿਰ ਨਹੀਂ ਖਾਂਦਾ।੧।

ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਕਿ ਮੈਨੂੰ ਗਿਆਨ ਪ੍ਰਾਪਤ ਹੋ ਗਿਆ ਹੈ, ਮੇਰੀ ਸੁਰਤਿ ਜੁੜੀ ਹੋਈ ਹੈ, ਪਰ (ਵੇਖਣ ਵਿਚ ਇਹ ਆਉਂਦਾ ਹੈ ਕਿ) ਸਾਰਾ ਜਗਤ ਮਾਇਆ ਦੇ ਮੋਹ ਦੀ ਫਾਹੀ ਵਿਚ ਬੱਝਾ ਹੋਇਆ ਭਟਕ ਰਿਹਾ ਹੈ (ਜ਼ਬਾਨੀ ਆਖਿਆਂ ਪ੍ਰਭੂ ਦਾ ਸੇਵਕ ਬਣ ਨਹੀਂ ਸਕੀਦਾ੨।

ਜੋ ਮਨੁੱਖ (ਮਨ ਨੂੰ ਬਾਹਰ ਭਟਕਣੋਂ ਹਟਾ ਕੇ ਪ੍ਰਭੂ ਦਾ) ਸਿਮਰਨ ਕਰਦਾ ਹੈ ਉਹੀ (ਪ੍ਰਭੂ ਦਾ) ਸੇਵਕ ਬਣਦਾ ਹੈ, ਉਸ ਸੇਵਕ ਨੂੰ ਪ੍ਰਭੂ ਜਲ ਵਿਚ ਧਰਤੀ ਦੇ ਅੰਦਰ ਆਕਾਸ਼ ਵਿਚ ਹਰ ਥਾਂ ਵਿਆਪਕ ਦਿੱਸਦਾ ਹੈ।੩।

ਨਾਨਕ ਬੇਨਤੀ ਕਰਦਾ ਹੈ-ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ, ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ।੪।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥ 

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।

ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।

ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।

ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ 

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ 

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ 

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ 

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ 

ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ।

(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰਆ ਵੱਸਦਾ ਹੈ।੧।

(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨।

(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩।

(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ 

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ 

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ। ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।

ਹੇ ਮੇਰੇ ਮਾਲਕ-ਪ੍ਰਭੂਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ੪।੧੦।੫੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ 

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥

ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।

ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥ 

ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।

ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥ 

ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ੨।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ 

ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ 

ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥ 

ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ 

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੂਹੀ ॥ ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥

ਅਰਥ: (ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ) , (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ੧।

ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧।ਰਹਾਉ।

(ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ) -ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨।

ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts