*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।
ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।
ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।
(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।
ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।
(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।
ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥
ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।
ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।
ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।
ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥
ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।
ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥
ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।
ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।
ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥
ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖ; ਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।
ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
ਅਰਥ: ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧।
ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।
ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥
ਅਰਥ: ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਹੇ ਨਾਨਕ! ਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ) ।੧।
ਛੰਤੁ। ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ। ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ।
ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।੨।
ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥
ਅਰਥ: ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।
ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।
ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।
ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥
ਅਰਥ: ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ। (ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ।੧।
ਛੰਤੁ। (ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ। (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ।੪।੨।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥
ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਅਰਥ: ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥
ਅਰਥ: ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
ਅਰਥ: ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨।
ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥
ਅਰਥ: ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।
ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਅਰਥ: ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸਲੋਕੁ ਮਃ ੩ ॥ ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥
ਅਰਥ: ਕਾਂ ਤੋਂ ਚਿੱਟਾ (ਹੰਸ) ਨਹੀਂ ਬਣ ਸਕਦਾ, ਲੋਹੇ ਦੀ ਬੇੜੀ (ਨਦੀ ਦਾ) ਪਾਰਲਾ ਕੰਢਾ ਨਹੀਂ ਲੱਭ ਸਕਦੀ; ਪਰ ਸ਼ਾਬਾਸੇ ਉਸ ਸਵਾਰਨ ਵਾਲੇ (ਗੁਰੂ) ਨੂੰ (ਜਿਸ ਦੀ ਮਤਿ ਲੈ ਕੇ ਕਾਂ ਵਰਗੇ ਕਾਲੇ ਮਨ ਵਾਲਾ ਭੀ) ਪਰਮਾਤਮਾ ਦਾ ਨਾਮ ਅੰਗੀਕਾਰ ਕਰਦਾ ਹੈ, ਹੁਕਮ ਪਛਾਣਦਾ ਹੈ ਤਾਂ (ਕਾਂ ਤੋਂ) ਹੰਸ ਬਣ ਜਾਂਦਾ ਹੈ (ਜਿਵੇਂ) ਲੱਕੜ ਦੇ ਆਸਰੇ ਲੋਹਾ (ਨਦੀ ਦੇ) ਪਾਰਲੇ ਕੰਢੇ ਜਾ ਲੱਗਦਾ ਹੈ; (ਗੁਰੂ ਦੇ ਆਸਰੇ) ਹੇ ਨਾਨਕ! ਉਹ ਤ੍ਰਿਸ਼ਨਾ ਤਿਆਗਦਾ ਹੈ ਤੇ ਰੱਬ ਦੇ ਡਰ ਵਿਚ ਜੀਊਂਦਾ ਹੈ, (ਬੱਸ!) ਇਹੀ ਕਰਣੀ ਸਭ ਤੋਂ ਚੰਗੀ ਹੈ।1।
ਮਃ ੩ ॥ ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥
ਅਰਥ: ਜੋ ਮੂਰਖ ਬਾਹਰ ਜੰਗਲਾਂ ਵਿਚ ਮਨ ਨੂੰ ਮਾਰਨ ਵਾਸਤੇ ਗਏ ਉਹ ਮਾਰ ਨ ਸਕੇ; ਹੇ ਨਾਨਕ! ਜੇ ਇਹ ਮਨ ਵੱਸ ਕੀਤਾ ਜਾ ਸਕਦਾ ਹੈ ਤਾਂ ਗੁਰੂ ਦੇ ਸ਼ਬਦ ਵਿਚ ਵਿਚਾਰ ਕੀਤਿਆਂ ਹੀ ਵੱਸ ਕੀਤਾ ਜਾ ਸਕਦਾ ਹੈ, (ਨਹੀਂ ਤਾਂ ਉਂਞ) ਭਾਵੇਂ ਕੋਈ ਕਿਤਨੀ ਹੀ ਤਾਂਘ ਕਰੇ ਇਹ ਮਨ ਜਤਨ ਕੀਤਿਆਂ ਵੱਸ ਵਿਚ ਨਹੀਂ ਆਉਂਦਾ।
ਹੇ ਨਾਨਕ! ਜੇ ਸਮਰੱਥ ਗੁਰੂ ਮਿਲ ਪਏ ਤਾਂ ਮਨ ਹੀ ਮਨ ਨੂੰ ਮਾਰ ਲੈਂਦਾ ਹੈ (ਭਾਵ, ਗੁਰੂ ਦੀ ਸਹੈਤਾ ਨਾਲ ਅੰਦਰ ਵਲ ਪਰਤਿਆਂ ਮਨ ਵੱਸ ਵਿਚ ਆ ਜਾਂਦਾ ਹੈ) ।2।
ਪਉੜੀ ॥ ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥
ਅਰਥ: ਇਸ ਸ੍ਰਿਸ਼ਟੀ ਵਿਚ ਮਾਇਆ ਤੇ ਆਤਮਾ (ਦੋਹਾਂ ਦਾ) ਵਾਸ ਹੈ (ਇਹਨਾਂ ਦੇ ਅਸਰ ਹੇਠ ਕੋਈ ਅਹੰਕਾਰ ਵਿਚ ਦੂਜਿਆਂ ਨਾਲ ਲੜਦੇ ਹਨ ਤੇ ਕੋਈ ਨਾਮ ਦੇ ਧਨੀ ਹਨ) ਇਹ ਦੋਵੇਂ ਪਾਸੇ ਪ੍ਰਭੂ ਨੇ ਆਪ ਹੀ ਬਣਾਏ ਹਨ। ਮਾਇਆ ਦੇ ਅਸਰ ਵਿਚ ਰਹਿ ਕੇ ਕਿਸੇ ਨੇ (ਰੱਬ) ਨਹੀਂ ਲੱਭਾ, ਮੁੜ ਮੁੜ ਜੰਮਦਾ ਮਰਦਾ ਹੈ। ਪਰ ਗੁਰੂ ਦੇ ਹੁਕਮ ਵਿਚ ਤੁਰਿਆਂ ਖਾਂਦਿਆਂ ਪੀਂਦਿਆਂ ਨਾਮ ਜਪ ਕੇ (ਹਿਰਦੇ ਵਿਚ) ਠੰਢ ਪੈਂਦੀ ਹੈ।
(ਹੇ ਭਾਈ!) ਸਿਮ੍ਰਿਤੀਆਂ ਤੇ ਸ਼ਾਸਤ੍ਰਾਂ (ਆਦਿਕ ਸਾਰੇ ਧਰਮ-ਪੁਸਤਕਾਂ ਨੂੰ ਬੇਸ਼ਕ) ਖੋਜ ਕੇ ਵੇਖ ਲਉ, ਚੰਗੇ ਮਨੁੱਖ ਉਹ ਹਨ ਜੋ ਪ੍ਰਭੂ ਦੇ ਸੇਵਕ ਹਨ। ਹੇ ਨਾਨਕ! 'ਨਾਮ' ਤੋਂ ਬਿਨਾ ਕੋਈ ਸ਼ੈ ਥਿਰ ਰਹਿਣ ਵਾਲੀ ਨਹੀਂ; ਮੈਂ ਸਦਕੇ ਹਾਂ ਪ੍ਰਭੂ ਦੇ ਨਾਮ ਤੋਂ।10।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।
ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।
ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥
ਅਰਥ: (ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।੧।
ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥
ਅਰਥ: ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।
ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥
ਅਰਥ: ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ।
ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥
ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।
ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।
ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।
ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।
ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ) ।੪।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।
ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।
ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।
ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।
ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥
ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ।
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧।
ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨।
ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩।
ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ।
ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥
ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ।
ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥
ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨।
ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਅਰਥ: ਹੇ ਭਾਈ ਮਾਂ! (ਮੇਰੇ ਅੰਦਰ) ਪੂਰਨ ਖਿੜਾਉ ਪੈਦਾ ਹੋ ਗਿਆ ਹੈ (ਕਿਉਂਕਿ) ਮੈਨੂੰ ਗੁਰੂ ਮਿਲ ਪਿਆ ਹੈ। ਮੈਨੂੰ ਗੁਰੂ ਮਿਲਿਆ ਹੈ, ਤੇ ਨਾਲ ਹੀ ਅਡੋਲ ਅਵਸਥਾ ਭੀ ਪ੍ਰਾਪਤ ਹੋ ਗਈ ਹੈ (ਭਾਵ, ਗੁਰੂ ਦੇ ਮਿਲਣ ਨਾਲ ਮੇਰਾ ਮਨ ਡੋਲਣੋਂ ਹਟ ਗਿਆ ਹੈ) ; ਮੇਰੇ ਮਨ ਵਿਚ (ਮਾਨੋ) ਖ਼ੁਸ਼ੀ ਦੇ ਵਾਜੇ ਵੱਜ ਪਏ ਹਨ, ਸੋਹਣੇ ਰਾਗ ਆਪਣੇ ਪਰਵਾਰ ਤੇ ਰਾਣੀਆਂ ਸਮੇਤ (ਮੇਰੇ ਮਨ ਵਿਚ, ਮਾਨੋ,) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਵਣ ਆ ਗਏ ਹਨ।
(ਹੇ ਭਾਈ! ਤੁਸੀ ਭੀ) ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੋ। ਜਿਨ੍ਹਾਂ ਜਿਨ੍ਹਾਂ ਨੇ ਸਿਫ਼ਤਿ-ਸਾਲਾਹ ਦਾ ਸ਼ਬਦ ਮਨ ਵਿਚ ਵਸਾਇਆ ਹੈ (ਉਹਨਾਂ ਦੇ ਅੰਦਰ ਪੂਰਨ ਖਿੜਾਉ ਪੈਦਾ ਹੋ ਜਾਂਦਾ ਹੈ) ।
ਨਾਨਕ ਆਖਦਾ ਹੈ (ਮੇਰੇ ਅੰਦਰ ਭੀ) ਆਨੰਦ ਬਣ ਗਿਆ ਹੈ (ਕਿਉਂਕਿ) ਮੈਨੂੰ ਸਤਿਗੁਰੂ ਮਿਲ ਪਿਆ ਹੈ।1।
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
ਅਰਥ: ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਦੇ ਨਾਲ (ਜੁੜਿਆ) ਰਹੁ। ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਨੂੰ ਯਾਦ ਰੱਖ। ਉਹ ਪ੍ਰਭੂ ਸਾਰੇ ਦੁੱਖ ਦੂਰ ਕਰਨ ਵਾਲਾ ਹੈ। ਉਹ ਸਦਾ ਤੇਰੀ ਸਹਾਇਤਾ ਕਰਨ ਵਾਲਾ ਹੈ ਤੇਰੇ ਸਾਰੇ ਕੰਮ ਸਿਰੇ ਚਾੜ੍ਹਨ ਦੇ ਸਮਰੱਥ ਹੈ।
(ਹੇ ਭਾਈ!) ਉਸ ਮਾਲਕ ਨੂੰ ਕਿਉਂ (ਆਪਣੇ) ਮਨ ਤੋਂ ਭੁਲਾਂਦਾ ਹੈਂ ਜੋ ਸਾਰੇ ਕੰਮ ਕਰਨ-ਜੋਗਾ ਹੈ?
ਨਾਨਕ ਆਖਦਾ ਹੈ– ਹੇ ਮੇਰੇ ਮਨ! ਤੂੰ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹੁ।2।
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
ਅਰਥ: ਹੇ ਸਦਾ ਕਾਇਮ ਰਹਿਣ ਵਾਲੇ ਮਾਲਕ (-ਪ੍ਰਭੂ) ! (ਮੈਂ ਤੇਰੇ ਦਰ ਤੋਂ ਮਨ ਦਾ ਆਨੰਦ ਮੰਗਦਾ ਹਾਂ, ਪਰ) ਤੇਰੇ ਘਰ ਵਿਚ ਕੇਹੜੀ ਚੀਜ਼ ਨਹੀਂ ਹੈ? ਤੇਰੇ ਘਰ ਵਿਚ ਤਾਂ ਹਰੇਕ ਚੀਜ਼ ਮੌਜੂਦ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈਂ (ਫਿਰ, ਉਹ ਮਨੁੱਖ) ਤੇਰਾ ਨਾਮ ਤੇ ਤੇਰੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਵਸਾਂਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ ਆਨੰਦ ਪੈਦਾ ਹੋ ਜਾਂਦਾ ਹੈ) । ਜਿਨ੍ਹਾਂ ਬੰਦਿਆਂ ਦੇ ਮਨ ਵਿਚ (ਤੇਰਾ) ਨਾਮ ਵੱਸਦਾ ਹੈ (ਉਹਨਾਂ ਦੇ ਅੰਦਰ, ਮਾਨੋ,) ਬੇਅੰਤ ਸਾਜ਼ਾਂ ਦੀਆਂ (ਮਿਲਵੀਆਂ) ਸੁਰਾਂ ਵੱਜਣ ਲੱਗ ਪੈਂਦੀਆਂ ਹਨ (ਭਾਵ, ਉਹਨਾਂ ਦੇ ਮਨ ਵਿਚ ਉਹ ਖ਼ੁਸ਼ੀ ਤੇ ਚਾਉ ਪੈਦਾ ਹੁੰਦਾ ਹੈ ਜੋ ਕਈ ਸਾਜ਼ਾਂ ਦਾ ਮਿਲਵਾਂ ਰਾਗ ਸੁਣ ਕੇ ਪੈਦਾ ਹੁੰਦਾ ਹੈ) ।
ਨਾਨਕ ਆਖਦਾ ਹੈ– ਹੇ ਸਦਾ ਕਾਇਮ ਰਹਿਣ ਵਾਲੇ ਮਾਲਕ! ਤੇਰੇ ਘਰ ਵਿਚ ਕਿਸੇ ਸ਼ੈ ਦਾ ਘਾਟਾ ਨਹੀਂ ਹੈ (ਤੇ, ਮੈਂ ਤੇਰੇ ਦਰ ਤੋਂ ਆਨੰਦ ਦਾ ਦਾਨ ਮੰਗਦਾ ਹਾਂ) ।3।
ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥
ਅਰਥ: (ਪ੍ਰਭੂ ਦੀ ਮੇਹਰ ਨਾਲ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ (ਬਣ ਗਿਆ) ਹੈ।
ਜਿਸ (ਹਰਿ-ਨਾਮ) ਨੇ ਮੇਰੇ ਸਾਰੇ ਲਾਲਚ ਦੂਰ ਕਰ ਦਿੱਤੇ ਹਨ, ਜਿਸ (ਹਰਿ-ਨਾਮ) ਨੇ ਮੇਰੇ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਕਰ ਦਿੱਤੀਆਂ ਹਨ, ਜੋ ਹਰਿ-ਨਾਮ (ਮੇਰੇ ਅੰਦਰ) ਸ਼ਾਂਤੀ ਤੇ ਸੁਖ ਪੈਦਾ ਕਰਕੇ ਮੇਰੇ ਮਨ ਵਿਚ ਆ ਟਿਕਿਆ ਹੈ, ਉਹ ਸਦਾ ਕਾਇਮ ਰਹਿਣ ਵਾਲਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ ਬਣ ਗਿਆ) ਹੈ।
ਮੈਂ (ਆਪਣੇ ਆਪ ਨੂੰ) ਆਪਣੇ ਗੁਰੂ ਤੋਂ ਸਦਕੇ ਕਰਦਾ ਹਾਂ, ਕਿਉਂਕਿ ਇਹ ਸਾਰੀਆਂ ਬਰਕਤਾਂ ਗੁਰੂ ਦੀਆਂ ਹੀ ਹਨ।
ਨਾਨਕ ਆਖਦਾ ਹੈ– ਹੇ ਸੰਤ ਜਨੋ! (ਗੁਰੂ ਦਾ ਸ਼ਬਦ) ਸੁਣੋ, ਗੁਰੂ ਦੇ ਸ਼ਬਦ ਵਿਚ ਪਿਆਰ ਬਣਾਓ। (ਸਤਿਗੁਰੂ ਦੀ ਮੇਹਰ ਨਾਲ ਹੀ ਪ੍ਰਭੂ ਦਾ) ਸਦਾ ਕਾਇਮ ਰਹਿਣ ਵਾਲਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ (ਬਣ ਗਿਆ) ਹੈ।4।
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਅਰਥ: ਜਿਸ (ਹਿਰਦੇ-) ਘਰ ਵਿਚ (ਹੇ ਪ੍ਰਭੂ! ਤੂੰ) ਸੱਤਿਆ ਪਾਈ ਹੈ, ਉਸ ਭਾਗਾਂ ਵਾਲੇ (ਹਿਰਦੇ-) ਘਰ ਵਿਚ (ਮਾਨੋ) ਪੰਜ ਕਿਸਮਾਂ ਦੇ ਸਾਜ਼ਾਂ ਦੀਆਂ ਮਿਲਵੀਆਂ ਸੁਰਾਂ ਵੱਜ ਪੈਂਦੀਆਂ ਹਨ (ਭਾਵ, ਉਸ ਹਿਰਦੇ ਵਿਚ ਪੂਰਨ ਆਨੰਦ ਬਣ ਜਾਂਦਾ ਹੈ) , (ਹੇ ਪ੍ਰਭੂ!) ਉਸ ਦੇ ਪੰਜੇ ਕਾਮਾਦਿਕ ਵੈਰੀ ਤੂੰ ਕਾਬੂ ਵਿਚ ਕਰ ਦੇਂਦਾ ਹੈਂ, ਤੇ ਡਰਾਣ ਵਾਲਾ ਕਾਲ (ਭਾਵ, ਮੌਤ ਦਾ ਡਰ) ਦੂਰ ਕਰ ਦੇਂਦਾ ਹੈਂ। ਪਰ ਸਿਰਫ਼ ਉਹੀ ਮਨੁੱਖ ਹਰਿ-ਨਾਮ ਵਿਚ ਜੁੜਦੇ ਹਨ ਜਿਨ੍ਹਾਂ ਦੇ ਭਾਗਾਂ ਵਿਚ ਤੂੰ ਧੁਰ ਤੋਂ ਹੀ ਆਪਣੀ ਮੇਹਰ ਨਾਲ (ਸਿਮਰਨ ਦਾ ਲੇਖ ਲਿਖ ਕੇ) ਰੱਖ ਦਿੱਤਾ ਹੈ।
ਨਾਨਕ ਆਖਦਾ ਹੈ– ਉਸ ਹਿਰਦੇ-ਘਰ ਵਿਚ ਸੁਖ ਪੈਦਾ ਹੁੰਦਾ ਹੈ, ਉਸ ਹਿਰਦੇ ਵਿਚ (ਮਾਨੋ) ਇਕ-ਰਸ (ਵਾਜੇ) ਵੱਜਦੇ ਹਨ।5।
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
ਅਰਥ: ਸਦਾ-ਥਿਰ ਪ੍ਰਭੂ ਦੇ ਚਰਨਾਂ ਦੀ ਲਗਨ (ਦੇ ਆਨੰਦ) ਤੋਂ ਬਿਨਾ ਇਹ (ਮਨੁੱਖਾ) ਸਰੀਰ ਨਿਆਸਰਾ ਜੇਹਾ ਹੀ ਰਹਿੰਦਾ ਹੈ। ਪ੍ਰਭੂ-ਚਰਨਾਂ ਦੀ ਪ੍ਰੀਤ ਤੋਂ ਬਿਨਾ ਨਿਆਸਰਾ ਹੋਇਆ ਹੋਇਆ ਇਹ ਸਰੀਰ ਜੋ ਕੁਝ ਭੀ ਕਰਦਾ ਹੈ ਨਕਾਰੇ ਕੰਮ ਹੀ ਕਰਦਾ ਹੈ।
ਹੇ ਜਗਤ ਦੇ ਮਾਲਕ! ਤੈਥੋਂ ਬਿਨਾ ਕੋਈ ਹੋਰ ਥਾਂ ਨਹੀਂ ਜਿਥੇ ਇਹ ਸਰੀਰ ਸੁਚੱਜੇ ਪਾਸੇ ਲੱਗ ਸਕੇ, ਕੋਈ ਹੋਰ ਇਸ ਨੂੰ ਸੁਚੱਜੇ ਪਾਸੇ ਲਾਣ ਜੋਗਾ ਹੀ ਨਹੀਂ। ਤੂੰ ਹੀ ਕਿਰਪਾ ਕਰ, ਤਾ ਕਿ ਇਹ ਗੁਰੂ ਦੇ ਸ਼ਬਦ ਵਿਚ ਲੱਗ ਕੇ ਸੁਧਰ ਜਾਏ।
ਨਾਨਕ ਆਖਦਾ ਹੈ– ਪ੍ਰਭੂ-ਚਰਨਾਂ ਦੀ ਪ੍ਰੀਤ ਤੋਂ ਬਿਨਾ ਇਹ ਸਰੀਰ ਪਰ-ਅਧੀਨ (ਭਾਵ, ਮਾਇਆ ਦੇ ਪ੍ਰਭਾਵ ਹੇਠ) ਹੈ ਤੇ ਜੋ ਕੁਝ ਕਰਦਾ ਹੈ ਨਿਕੰਮਾ ਕੰਮ ਹੀ ਕਰਦਾ ਹੈ।6।
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥
ਅਰਥ: ਆਖਣ ਨੂੰ ਤਾਂ ਹਰ ਕੋਈ ਆਖ ਦੇਂਦਾ ਹੈ ਕਿ ਮੈਨੂੰ ਆਨੰਦ ਪ੍ਰਾਪਤ ਹੋ ਗਿਆ ਹੈ, ਪਰ (ਅਸਲ) ਆਨੰਦ ਦੀ ਸੂਝ ਗੁਰੂ ਤੋਂ ਹੀ ਮਿਲਦੀ ਹੈ।
ਹੇ ਪਿਆਰੇ ਭਾਈ! (ਅਸਲ) ਆਨੰਦ ਦੀ ਸੂਝ ਸਦਾ ਗੁਰੂ ਤੋਂ ਹੀ ਮਿਲਦੀ ਹੈ। (ਉਹ ਮਨੁੱਖ ਅਸਲ ਆਨੰਦ ਨਾਲ ਸਾਂਝ ਪਾਂਦਾ ਹੈ, ਜਿਸ ਉਤੇ ਗੁਰੂ) ਕਿਰਪਾ ਕਰਦਾ ਹੈ। ਗੁਰੂ ਮੇਹਰ ਕਰ ਕੇ (ਉਸ ਦੇ) (ਅੰਦਰੋਂ) ਪਾਪ ਕੱਟ ਦੇਂਦਾ ਹੈ, ਤੇ (ਉਸ ਦੀਆਂ ਵਿਚਾਰ-ਅੱਖਾਂ ਵਿਚ) ਆਤਮਕ ਜੀਵਨ ਦੀ ਸੂਝ ਦਾ ਸੁਰਮਾ ਪਾਂਦਾ ਹੈ।
ਜਿਨ੍ਹਾਂ ਮਨੁੱਖਾਂ ਦੇ ਮਨ ਵਿਚੋਂ ਮਾਇਆ ਦਾ ਮੋਹ ਮੁੱਕ ਜਾਂਦਾ ਹੈ, ਅਕਾਲ ਪੁਰਖ ਉਹਨਾਂ ਦਾ ਬੋਲ ਹੀ ਸੁਚੱਜਾ ਮਿੱਠਾ ਕਰ ਦੇਂਦਾ ਹੈ।
ਨਾਨਕ ਆਖਦਾ ਹੈ– ਅਸਲ ਆਨੰਦ ਇਹੀ ਹੈ, ਤੇ ਇਹ ਆਨੰਦ ਗੁਰੂ ਤੋਂ ਹੀ ਸਮਝਿਆ ਜਾ ਸਕਦਾ ਹੈ।7।
ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
ਅਰਥ: ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਦੇਂਦਾ ਹੈਂ ਉਹ ਪ੍ਰਾਪਤ ਕਰਦਾ ਹੈ, ਉਹੀ ਮਨੁੱਖ (ਇਸ ਦਾਤਿ ਨੂੰ) ਮਾਣਦਾ ਹੈ ਜਿਸ ਨੂੰ ਤੂੰ ਦਿੰਦਾ ਹੈਂ, ਹੋਰਨਾਂ ਵਿਚਾਰਿਆਂ ਦੀ (ਮਾਇਆ ਦੇ ਹੜ੍ਹ ਅੱਗੇ) ਕੋਈ ਪੇਸ਼ ਨਹੀਂ ਜਾਂਦੀ। ਕਈ ਬੰਦੇ (ਮਾਇਆ ਦੀ) ਭਟਕਣਾ ਵਿਚ (ਅਸਲ ਰਸਤੇ ਤੋਂ) ਭੁੱਲੇ ਹੋਏ ਦਸੀਂ ਪਾਸੀਂ ਦੌੜਦੇ ਫਿਰਦੇ ਹਨ, ਕਈ (ਭਾਗਾਂ ਵਾਲਿਆਂ ਨੂੰ) ਤੂੰ ਆਪਣੇ ਨਾਮ ਵਿਚ ਜੋੜ ਕੇ (ਉਹਨਾਂ ਦਾ ਜਨਮ) ਸਵਾਰ ਦੇਂਦਾ ਹੈਂ। (ਇਸ ਤਰ੍ਹਾਂ ਤੇਰੀ ਮੇਹਰ ਨਾਲ) ਜਿਨ੍ਹਾਂ ਨੂੰ ਤੇਰੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ, ਗੁਰੂ ਦੀ ਕਿਰਪਾ ਨਾਲ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਤੇ ਉਹ ਆਤਮਕ ਆਨੰਦ ਮਾਣਦੇ ਹਨ, ਪਰ) ਨਾਨਕ ਆਖਦਾ ਹੈ– (ਹੇ ਪ੍ਰਭੂ!) ਜਿਸ ਨੂੰ ਤੂੰ (ਆਤਮਕ ਆਨੰਦ ਦੀ ਦਾਤਿ) ਬਖ਼ਸ਼ਦਾ ਹੈਂ ਉਹੀ ਇਸ ਨੂੰ ਮਾਣ ਸਕਦਾ ਹੈ।8।
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥
ਅਰਥ: ਹੇ ਪਿਆਰੇ ਸੰਤ ਜਨੋ! ਆਓ, ਅਸੀਂ (ਰਲ ਕੇ) ਬੇਅੰਤ ਗੁਣਾਂ ਵਾਲੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਏ, ਉਸ ਪ੍ਰਭੂ ਦੀਆਂ ਕਹਾਣੀਆਂ ਸੁਣੀਏ ਸੁਣਾਈਏ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। (ਪਰ ਜੇ ਤੁਸੀ ਪੁੱਛੋ ਕਿ) ਉਹ ਪ੍ਰਭੂ ਕਿਸ ਤਰੀਕੇ ਨਾਲ ਮਿਲਦਾ ਹੈ (ਤਾਂ ਉੱਤਰ ਇਹ ਹੈ ਕਿ ਆਪਣਾ ਆਪ ਮਾਇਆ ਦੇ ਹਵਾਲੇ ਕਰਨ ਦੇ ਥਾਂ) ਆਪਣਾ ਤਨ ਮਨ ਧਨ ਸਭ ਕੁਝ ਗੁਰੂ ਦੇ ਹਵਾਲੇ ਕਰੋ (ਇਸ ਤਰ੍ਹਾਂ) ਜੇ ਗੁਰੂ ਦਾ ਹੁਕਮ ਮਿੱਠਾ ਲੱਗਣ ਲੱਗ ਪਏ ਤਾਂ ਪਰਮਾਤਮਾ ਮਿਲ ਪੈਂਦਾ ਹੈ।
(ਸੋ, ਸੰਤ ਜਨੋ!) ਗੁਰੂ ਦੇ ਹੁਕਮ ਉੱਤੇ ਤੁਰੋ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਗਾਇਆ ਕਰੋ। ਨਾਨਕ ਆਖਦਾ ਹੈ– ਹੇ ਸੰਤ ਜਨੋ ਸੁਣੋ, (ਉਸ ਨੂੰ ਮਿਲਣ ਦਾ ਅਤੇ ਆਤਮਕ ਆਨੰਦ ਮਾਣਨ ਦਾ ਸਹੀ ਰਸਤਾ ਇਹੀ ਹੈ ਕਿ) ਉਸ ਅਕੱਥ ਪ੍ਰਭੂ ਦੀਆਂ ਕਹਾਣੀਆਂ ਕਰਿਆ ਕਰੋ।9।
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥
ਅਰਥ: ਹੇ ਚੰਚਲ ਮਨ! ਚਲਾਕੀਆਂ ਨਾਲ ਕਿਸੇ ਨੇ ਭੀ (ਆਤਮਕ ਆਨੰਦ) ਹਾਸਲ ਨਹੀਂ ਕੀਤਾ। ਹੇ ਮੇਰੇ ਮਨ! ਤੂੰ (ਧਿਆਨ ਨਾਲ) ਸੁਣ ਲੈ ਕਿ ਕਿਸੇ ਜੀਵ ਨੇ ਭੀ ਚਤੁਰਾਈ ਨਾਲ (ਪਰਮਾਤਮਾ ਦੇ ਮਿਲਾਪ ਦਾ ਆਨੰਦ) ਪ੍ਰਾਪਤ ਨਹੀਂ ਕੀਤਾ, (ਅੰਦਰੋਂ ਸੋਹਣੀ ਮਾਇਆ ਵਿਚ ਭੀ ਫਸਿਆ ਰਹੇ, ਤੇ, ਬਾਹਰੋਂ ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਚਾਹੇ, ਇਹ ਨਹੀਂ ਹੋ ਸਕਦਾ) ।
ਇਹ ਮਾਇਆ ਜੀਵਾਂ ਨੂੰ ਆਪਣੇ ਮੋਹ ਵਿਚ ਫਸਾਣ ਲਈ ਬੜੀ ਡਾਢੀ ਹੈ, ਇਸ ਨੇ ਇਸ ਭੁਲੇਖੇ ਵਿਚ ਪਾਇਆ ਹੋਇਆ ਹੈ ਕਿ ਮੋਹ ਮਿੱਠੀ ਚੀਜ਼ ਹੈ, ਇਸ ਤਰ੍ਹਾਂ ਕੁਰਾਹੇ ਪਾਈ ਰੱਖਦੀ ਹੈ।
(ਪਰ ਜੀਵ ਦੇ ਭੀ ਕੀਹ ਵੱਸ?) ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦੀ ਠਗਬੂਟੀ (ਜੀਵਾਂ ਨੂੰ) ਚੰਬੋੜੀ ਹੈ ਉਸੇ ਨੇ ਇਹ ਮੋਹਣੀ ਮਾਇਆ ਪੈਦਾ ਕੀਤੀ ਹੈ।
(ਸੋ, ਹੇ ਮੇਰੇ ਮਨ! ਆਪਣੇ ਆਪ ਨੂੰ ਮਾਇਆ ਤੋਂ ਸਦਕੇ ਕਰਨ ਦੇ ਥਾਂ) ਉਸ ਪ੍ਰਭੂ ਤੋਂ ਹੀ ਸਦਕੇ ਕਰੋ ਜਿਸ ਨੇ ਮਿੱਠਾ ਮੋਹ ਲਾਇਆ ਹੈ (ਤਦੋਂ ਹੀ ਇਹ ਮਿੱਠਾ ਮੋਹ ਮੁੱਕਦਾ ਹੈ) ।
ਨਾਨਕ ਆਖਦਾ ਹੈ– ਹੇ (ਮੇਰੇ) ਚੰਚਲ ਮਨ! ਚਤੁਰਾਈਆਂ ਨਾਲ ਕਿਸੇ ਨੇ (ਪਰਮਾਤਮਾ ਦੇ ਮਿਲਾਪ ਦਾ ਆਤਮਕ ਆਨੰਦ) ਨਹੀਂ ਲੱਭਾ।10।
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥
ਅਰਥ: ਹੇ ਪਿਆਰੇ ਮਨ! (ਜੇ ਤੂੰ ਸਦਾ ਦਾ ਆਤਮਕ ਆਨੰਦ ਲੋੜਦਾ ਹੈਂ ਤਾਂ) ਸਦਾ ਸੱਚੇ ਪ੍ਰਭੂ ਨੂੰ (ਆਪਣੇ ਅੰਦਰ) ਸੰਭਾਲ ਰੱਖ! ਇਹ ਜੇਹੜਾ ਪਰਵਾਰ ਤੂੰ ਵੇਖਦਾ ਹੈਂ, ਇਸ ਨੇ ਤੇਰੇ ਨਾਲ ਨਹੀਂ ਨਿਭਣਾ।
(ਹੇ ਭਾਈ!) ਇਸ ਪਰਵਾਰ ਦੇ ਮੋਹ ਵਿਚ ਕਿਉਂ ਫਸਦਾ ਹੈਂ? ਇਸ ਨੇ ਤੇਰੇ ਨਾਲ ਤੋੜ ਸਦਾ ਦਾ ਸਾਥ ਨਹੀਂ ਨਿਬਾਹ ਸਕਣਾ। ਜਿਸ ਕੰਮ ਦੇ ਕੀਤਿਆਂ ਆਖ਼ਰ ਹੱਥ ਮਲਣੇ ਪੈਣ, ਉਹ ਕੰਮ ਕਦੇ ਭੀ ਕਰਨਾ ਨਹੀਂ ਚਾਹੀਦਾ।
(ਹੇ ਭਾਈ!) ਸਤਿਗੁਰੂ ਦੀ ਸਿੱਖਿਆ (ਗਹੁ ਨਾਲ) ਸੁਣ, ਇਹ ਗੁਰ-ਉਪਦੇਸ਼ ਸਦਾ ਚੇਤੇ ਰੱਖਣਾ ਚਾਹੀਦਾ ਹੈ।
ਨਾਨਕ ਆਖਦਾ ਹੈ– ਹੇ ਪਿਆਰੇ ਮਨ! (ਜੇ ਤੂੰ ਆਨੰਦ ਲੋੜਦਾ ਹੈਂ ਤਾਂ) ਸਦਾ-ਥਿਰ ਪਰਮਾਤਮਾ ਨੂੰ ਹਰ ਵੇਲੇ (ਆਪਣੇ ਅੰਦਰ) ਸਾਂਭ ਕੇ ਰੱਖ।11।
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥
ਅਰਥ: (ਹੇ ਪਿਆਰੇ ਮਨ! ਸਦਾ ਪ੍ਰਭੂ ਨੂੰ ਆਪਣੇ ਅੰਦਰ ਸੰਭਾਲ ਰੱਖ, ਤੇ ਉਸ ਦੇ ਅੱਗੇ ਇਉਂ ਅਰਜ਼ੋਈ ਕਰ-) ਹੇ ਅਪਹੁੰਚ ਹਰੀ! ਹੇ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਪ੍ਰਭੂ! (ਤੇਰੇ ਗੁਣਾਂ ਦਾ) ਕਿਸੇ ਨੇ ਅੰਤ ਨਹੀਂ ਲੱਭਾ। ਆਪਣੇ (ਅਸਲ) ਸਰੂਪ ਨੂੰ ਤੂੰ ਆਪ ਹੀ ਜਾਣਦਾ ਹੈਂ, ਹੋਰ ਕੋਈ ਜੀਵ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭ ਸਕਦਾ।
ਕੋਈ ਹੋਰ ਜੀਵ (ਤੇਰੇ ਗੁਣਾਂ ਨੂੰ) ਆਖ ਕੇ ਬਿਆਨ ਕਰੇ ਭੀ ਕਿਸ ਤਰ੍ਹਾਂ? ਇਹ ਸਾਰੇ ਜੀਵ (ਤਾਂ) ਤੇਰਾ ਹੀ ਰਚਿਆ ਹੋਇਆ ਇਕ ਖੇਲ ਹੈ। ਹਰੇਕ ਜੀਵ ਵਿਚ ਤੂੰ ਆਪ ਹੀ ਬੋਲਦਾ ਹੈਂ, ਹਰੇਕ ਜੀਵ ਦੀ ਤੂੰ ਆਪ ਹੀ ਸੰਭਾਲ ਕਰਦਾ ਹੈਂ (ਤੂੰ ਹੀ ਕਰਦਾ ਹੈਂ) ਜਿਸ ਨੇ ਇਹ ਸੰਸਾਰ ਪੈਦਾ ਕੀਤਾ ਹੈ।
ਨਾਨਕ ਆਖਦਾ ਹੈ– (ਹੇ ਮੇਰੇ ਪਿਆਰੇ ਮਨ! ਪ੍ਰਭੂ ਅੱਗੇ ਇਉਂ ਅਰਜ਼ੋਈ ਕਰ-) ਤੂੰ ਸਦਾ ਅਪਹੁੰਚ ਹੈਂ, (ਕਿਸੇ ਜੀਵ ਨੇ ਤੇਰੇ ਗੁਣਾਂ ਦਾ ਕਦੇ) ਅੰਤ ਨਹੀਂ ਲੱਭਾ।12।
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
ਅਰਥ: (ਆਤਮਕ ਆਨੰਦ ਇਕ ਐਸਾ) ਅੰਮ੍ਰਿਤ (ਹੈ ਜਿਸ) ਨੂੰ ਦੇਵਤੇ ਮਨੁੱਖ ਮੁਨੀ ਲੋਕ ਲੱਭਦੇ ਫਿਰਦੇ ਹਨ, (ਪਰ) ਇਹ ਅੰਮ੍ਰਿਤ ਗੁਰੂ ਤੋਂ ਹੀ ਮਿਲਦਾ ਹੈ। ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਇਹ) ਅੰਮ੍ਰਿਤ ਪ੍ਰਾਪਤ ਕਰ ਲਿਆ (ਕਿਉਂਕਿ) ਉਸ ਨੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪਣੇ ਮਨ ਵਿਚ ਟਿਕਾ ਲਿਆ।
ਹੇ ਪ੍ਰਭੂ! ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ (ਤੂੰ ਹੀ ਇਹਨਾਂ ਨੂੰ ਪ੍ਰੇਰਦਾ ਹੈਂ, ਤੇਰੀ ਪ੍ਰੇਰਨਾ ਨਾਲ ਹੀ) ਕਈ ਜੀਵ (ਗੁਰੂ ਦਾ) ਦੀਦਾਰ ਕਰ ਕੇ (ਉਸ ਦੇ) ਚਰਨ ਛੁਹਣ ਆਉਂਦੇ ਹਨ, ਸਤਿਗੁਰੂ ਉਹਨਾਂ ਨੂੰ ਪਿਆਰਾ ਲੱਗਦਾ ਹੈ (ਸਤਿਗੁਰੂ ਦੀ ਕਿਰਪਾ ਨਾਲ ਉਹਨਾਂ ਦਾ) ਲੱਬ ਲੋਭ ਤੇ ਅਹੰਕਾਰ ਦੂਰ ਹੋ ਜਾਂਦਾ ਹੈ।
ਨਾਨਕ ਆਖਦਾ ਹੈ– ਪ੍ਰਭੂ ਜਿਸ ਮਨੁੱਖ ਉਤੇ ਪ੍ਰਸੰਨ ਹੁੰਦਾ ਹੈ, ਉਸ ਮਨੁੱਖ ਨੇ (ਆਤਮਕ ਆਨੰਦ-ਰੂਪ) ਅੰਮ੍ਰਿਤ ਗੁਰੂ ਤੋਂ ਪ੍ਰਾਪਤ ਕਰ ਲਿਆ ਹੈ।13।
ਭਗਤਾ ਕੀ ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥
ਅਰਥ: (ਜੇਹੜੇ ਸੁਭਾਗ ਬੰਦੇ ਆਤਮਕ ਆਨੰਦ ਮਾਣਦੇ ਹਨ ਉਹੀ ਭਗਤ ਹਨ ਤੇ ਉਹਨਾਂ) ਭਗਤਾਂ ਦੀ ਜੀਵਨ-ਜੁਗਤੀ (ਦੁਨੀਆ ਦੇ ਲੋਕਾਂ ਨਾਲੋਂ ਸਦਾ) ਵੱਖਰੀ ਹੁੰਦੀ ਹੈ, (ਇਹ ਪੱਕੀ ਗੱਲ ਹੈ ਕਿ ਉਹਨਾਂ) ਭਗਤਾਂ ਦੀ ਜੀਵਨ-ਜੁਗਤੀ (ਹੋਰਨਾਂ ਨਾਲੋਂ) ਵੱਖਰੀ ਹੁੰਦੀ ਹੈ। ਉਹ (ਬੜੇ) ਔਖੇ ਰਸਤੇ ਉਤੇ ਤੁਰਦੇ ਹਨ, ਉਹ ਲੱਬ ਲੋਭ ਅਹੰਕਾਰ ਤੇ ਮਾਇਆ ਦੀ ਤ੍ਰਿਸ਼ਨਾ ਤਿਆਗਦੇ ਹਨ ਤੇ ਬਹੁਤਾ ਨਹੀਂ ਬੋਲਦੇ (ਭਾਵ, ਆਪਣੀ ਸੋਭਾ ਨਹੀਂ ਕਰਦੇ ਫਿਰਦੇ) ।
ਇਸ ਰਸਤੇ ਉਤੇ ਤੁਰਨਾ (ਬੜੀ ਔਖੀ ਖੇਡ ਹੈ ਕਿਉਂਕਿ ਇਹ ਰਸਤਾ) ਖੰਡੇ ਦੀ ਧਾਰ ਨਾਲੋਂ ਤ੍ਰਿੱਖਾ ਹੈ ਤੇ ਵਾਲ ਨਾਲੋਂ ਪਤਲਾ ਹੈ (ਇਸ ਉਤੋਂ ਡਿੱਗਣ ਦੀ ਭੀ ਸੰਭਾਵਨਾ ਹਰ ਵੇਲੇ ਬਣੀ ਰਹਿੰਦੀ ਹੈ ਕਿਉਂਕਿ ਦੁਨੀਆ ਵਾਲੀ ਵਾਸਨਾ ਮਨ ਦੀ ਅਡੋਲਤਾ ਨੂੰ ਧੱਕਾ ਦੇ ਦੇਂਦੀ ਹੈ) । ਪਰ ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ ਆਪਾ-ਭਾਵ ਛੱਡ ਦਿੱਤਾ ਹੈ, ਉਹਨਾਂ ਦੀ (ਮਾਇਕ) ਵਾਸਨਾ ਹਰੀ-ਪ੍ਰਭੂ ਦੀ ਯਾਦ ਵਿਚ ਮੁੱਕ ਜਾਂਦੀ ਹੈ।
ਨਾਨਕ ਆਖਦਾ ਹੈ– (ਆਤਮਕ ਆਨੰਦ ਮਾਣਨ ਵਾਲੇ) ਭਗਤ ਜਨਾਂ ਦੀ ਜੀਵਨ-ਜੁਗਤੀ ਸਦਾ ਤੋਂ ਹੀ (ਦੁਨੀਆ ਨਾਲੋਂ) ਵੱਖਰੀ ਚਲੀ ਆ ਰਹੀ ਹੈ।14।
ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥
ਅਰਥ: ਹੇ ਮਾਲਕ-ਪ੍ਰਭੂ! ਜਿਵੇਂ ਤੂੰ (ਸਾਨੂੰ ਜੀਵਾਂ ਨੂੰ ਜੀਵਨ-ਸੜਕ ਉਤੇ) ਤੋਰਦਾ ਹੈਂ, ਤਿਵੇਂ ਅਸੀਂ ਤੁਰਦੇ ਹਾਂ (ਬੱਸ! ਮੈਨੂੰ ਇਤਨੀ ਹੀ ਸੂਝ ਪਈ ਹੈ) , ਤੇਰੇ ਗੁਣਾਂ ਦਾ ਹੋਰ ਭੇਤ ਮੈਂ ਨਹੀਂ ਜਾਣਦਾ। (ਮੈਂ ਇਹੀ ਸਮਝਿਆ ਹਾਂ ਕਿ) ਜਿਸ ਰਾਹੇ ਤੂੰ ਸਾਨੂੰ ਤੋਰਦਾ ਹੈਂ, ਉਸੇ ਰਾਹੇ ਅਸੀਂ ਤੁਰਦੇ ਹਾਂ।
ਜਿਨ੍ਹਾਂ ਬੰਦਿਆਂ ਨੂੰ (ਆਤਮਕ ਆਨੰਦ ਮਾਣਨ ਦੇ) ਰਸਤੇ ਉਤੇ ਤੋਰਦਾ ਹੈਂ, ਜਿਨ੍ਹਾਂ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈਂ, ਉਹ ਬੰਦੇ ਸਦਾ ਹਰੀ-ਨਾਮ ਸਿਮਰਦੇ ਹਨ। ਜਿਸ ਜਿਸ ਮਨੁੱਖ ਨੂੰ ਤੂੰ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਾਉਂਦਾ ਹੈਂ (ਸੁਣਨ ਵਲ ਪ੍ਰੇਰਦਾ ਹੈਂ) , ਉਹ ਬੰਦੇ ਗੁਰੂ ਦੇ ਦਰ ਤੇ (ਪਹੁੰਚ ਕੇ) ਆਤਮਕ ਆਨੰਦ ਮਾਣਦੇ ਹਨ।
ਨਾਨਕ ਆਖਦਾ ਹੈ– ਹੇ ਸਦਾ-ਥਿਰ ਰਹਿਣ ਵਾਲੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ ਤੂੰ (ਸਾਨੂੰ ਜੀਵਾਂ ਨੂੰ) ਜੀਵਨ-ਰਾਹ ਉਤੇ ਤੋਰਦਾ ਹੈਂ।15।
ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥
ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ।
ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ।
ਨਾਨਕ ਆਖਦਾ ਹੈ– ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16।
ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥
ਅਰਥ: (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ।
ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ।
ਨਾਨਕ ਆਖਦਾ ਹੈ– ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17।
ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥
ਅਰਥ: ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਸਦਾ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ, (ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ,) ਆਤਮਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ। ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ। (ਜਿਤਨਾ ਚਿਰ) ਮਨ ਸਹਿਮ ਵਿਚ (ਹੈ ਉਤਨਾ ਚਿਰ) ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ।
(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।
ਨਾਨਕ ਆਖਦਾ ਹੈ– ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ। 18।
ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥
ਅਰਥ: (ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ) ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ। ਤੇ, ਜੇਹੜੇ ਬੰਦੇ ਬਾਹਰੋਂ ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ। (ਉਹਨਾਂ ਨੂੰ ਅੰਦਰੋ-ਅੰਦਰ) ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ। (ਲੋਕਾਂ ਦੀਆਂ ਨਜ਼ਰਾਂ ਵਿਚ ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਵੇਦ ਆਦਿਕ ਧਰਮ-ਪੁਸਤਕਾਂ ਵਿਚੋਂ ਹਵਾਲੇ ਦੇਂਦੇ ਹਨ, ਪਰ) ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ (ਜੀਵਨ-ਤਾਲ ਤੋਂ ਖੁੰਝੇ ਰਹਿੰਦੇ ਹਨ) ।
ਨਾਨਕ ਆਖਦਾ ਹੈ– ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ।
ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
ਅਰਥ: ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ (ਭਾਵ, ਉਹਨਾਂ ਦਾ ਜਗਤ ਨਾਲ ਵਰਤਾਰਾ ਭੀ ਸੁਚੱਜਾ ਹੁੰਦਾ ਹੈ) , ਉਹ ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ। ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, (ਉਹਨਾਂ ਦੇ ਅੰਦਰ ਇਤਨਾ ਆਤਮਕ ਆਨੰਦ ਬਣਦਾ ਹੈ ਕਿ) ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ।
(ਜੀਵ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਏ ਹਨ) ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ (ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ-ਕਮਾਈ ਕਰ ਕੇ) ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ।
ਨਾਨਕ ਆਖਦਾ ਹੈ– ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਜਿਨ੍ਹਾਂ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ) ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ। 20।
ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥
ਅਰਥ: ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ, ਜੋ ਸਿੱਖ ਇਹ ਚਾਹੁੰਦਾ ਹੈ ਕਿ ਕਿਸੇ ਲੁਕਵੇਂ ਖੋਟ ਦੇ ਕਾਰਨ ਉਸ ਨੂੰ ਗੁਰੂ ਦੇ ਸਾਹਮਣੇ ਅੱਖਾਂ ਨੀਵੀਆਂ ਨ ਕਰਨੀਆਂ ਪੈਣ, (ਤਾਂ ਰਸਤਾ ਇਕੋ ਹੀ ਹੈ ਕਿ) ਉਹ ਸੱਚੇ ਦਿਲੋਂ ਗੁਰੂ ਦੇ ਚਰਨਾਂ ਵਿਚ ਟਿਕੇ। ਸਿੱਖ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਵੇ, ਆਪਣੇ ਆਤਮਾ ਦੇ ਅੰਦਰ ਸੰਭਾਲ ਰੱਖੇ, ਆਪਾ-ਭਾਵ ਛੱਡ ਕੇ ਸਦਾ ਗੁਰੂ ਦੇ ਆਸਰੇ, ਗੁਰੂ ਤੋਂ ਬਿਨਾ ਕਿਸੇ ਹੋਰ ਨੂੰ (ਆਪਣੇ ਆਤਮਕ ਜੀਵਨ ਦਾ, ਆਤਮਕ ਆਨੰਦ ਦਾ ਵਸੀਲਾ) ਨਾ ਸਮਝੇ।
ਨਾਨਕ ਆਖਦਾ ਹੈ– ਹੇ ਸੰਤ ਜਨੋ! ਸੁਣੋ ਉਹ ਸਿੱਖ (ਹੀ) ਖਿੜੇ-ਮੱਥੇ ਰਹਿ ਸਕਦਾ ਹੈ (ਉਸ ਦੇ ਹੀ ਅੰਦਰ ਆਤਮਕ ਖੇੜਾ ਹੋ ਸਕਦਾ ਹੈ, ਉਹੀ ਆਤਮਕ ਆਨੰਦ ਮਾਣ ਸਕਦਾ ਹੈ) । 21।
ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
ਅਰਥ: (ਜਿਥੇ ਮਾਇਆ ਦੇ ਮੋਹ ਦੇ ਕਾਰਨ ਸਹਿਮ ਹੈ ਉਥੇ ਆਤਮਕ ਆਨੰਦ ਨਹੀਂ ਪਲ੍ਹਰ ਸਕਦਾ, ਪਰ) ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੋੜ ਲਏ (ਉਸ ਨੂੰ ਆਤਮਕ ਆਨੰਦ ਨਸੀਬ ਨਹੀਂ ਹੋ ਸਕਦਾ ਕਿਉਂਕਿ) ਗੁਰੂ ਤੋਂ ਬਿਨਾ ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ ਨਹੀਂ ਮਿਲਦੀ। ਬੇਸ਼ੱਕ ਕਿਸੇ ਵਿਚਾਰਵਾਨਾਂ ਤੋਂ ਜਾ ਕੇ ਪੁੱਛ ਲਵੋ (ਤੇ ਤਸੱਲੀ ਕਰ ਲਵੋ, ਇਹ ਪੱਕੀ ਗੱਲ ਹੈ ਕਿ ਗੁਰੂ ਤੋਂ ਬਿਨਾ) ਕਿਸੇ ਭੀ ਹੋਰ ਥਾਂ ਤੋਂ ਮਾਇਕ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲਦੀ। (ਮਾਇਆ ਦੇ ਮੋਹ ਵਿਚ ਫਸਿਆ ਮਨੁੱਖ) ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ। ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ।
ਨਾਨਕ ਆਖਦਾ ਹੈ– ਵਿਚਾਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਮਾਇਆ ਦੇ ਬੰਧਨ ਤੋਂ ਆਜ਼ਾਦੀ ਨਹੀਂ ਮਿਲਦੀ, (ਤੇ ਇਸ ਮੁਕਤੀ ਤੋਂ ਬਿਨਾ ਆਤਮਕ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ) । 22।
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥
ਅਰਥ: ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ। ਆਪਣੇ ਗੁਰੂ ਦੀ ਬਾਣੀ ਗਾਵੋ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ ਸ਼ਿਰੋਮਣੀ ਹੈ। ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਸ਼ ਹੋਵੇ।
(ਹੇ ਪਿਆਰੇ ਗੁਰਸਿੱਖੋ!) ਪਰਮਾਤਮਾ ਦਾ ਨਾਮ ਸਿਮਰੋ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ, ਇਹ (ਆਨੰਦ ਦੇਣ ਵਾਲਾ, ਆਤਮਕ ਹੁਲਾਰਾ ਪੈਦਾ ਕਰਨ ਵਾਲਾ) ਨਾਮ-ਜਲ ਪੀਓ।
ਨਾਨਕ ਆਖਦਾ ਹੈ– (ਹੇ ਗੁਰਸਿੱਖੋ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਇਹ ਬਾਣੀ ਸਦਾ ਗਾਵੋ (ਇਸੇ ਵਿਚ ਆਤਮਕ ਆਨੰਦ ਹੈ) । 23।
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥
ਅਰਥ: ਗੁਰ-ਆਸ਼ੇ ਤੋਂ ਉਲਟ ਬਾਣੀ (ਮਾਇਆ) ਦੀ ਝਲਕ ਦੇ ਸਾਹਮਣੇ ਥਿੜਕਾ ਦੇਣ ਵਾਲੀ ਹੁੰਦੀ ਹੈ। ਇਹ ਪੱਕੀ ਗੱਲ ਹੈ ਕਿ ਗੁਰ-ਆਸ਼ੇ ਦੇ ਉਲਟ ਜਾਣ ਵਾਲੀ ਬਾਣੀ ਨੂੰ ਸੁਣਨ ਵਾਲਿਆਂ ਦੇ ਮਨ ਕਮਜ਼ੋਰ ਹੋ ਜਾਂਦੇ ਹਨ, ਸੁਣਨ ਵਾਲਿਆਂ ਦੇ ਮਨ ਭੀ ਥਿੜਕ ਜਾਂਦੇ ਹਨ, ਤੇ ਜੋ ਅਜੇਹੀ ਬਾਣੀ ਦੀ ਪੜ੍ਹ ਪੜ੍ਹ ਕੇ ਵਿਆਖਿਆ ਕਰਦੇ ਹਨ, ਉਹ ਭੀ ਕਮਜ਼ੋਰ ਮਨ ਦੇ ਹੋ ਜਾਂਦੇ ਹਨ।
ਜੇ ਉਹ ਬੰਦੇ ਜੀਭ-ਨਾਲ ਹਰੀ-ਨਾਮ ਭੀ ਬੋਲਣ ਤਾਂ ਭੀ ਜੋ ਕੁਝ ਉਹ ਬੋਲਦੇ ਹਨ ਉਸ ਨਾਲ ਉਹਨਾਂ ਦੀ ਡੂੰਘੀ ਸਾਂਝ ਨਹੀਂ ਪੈਂਦੀ ਕਿਉਂਕਿ ਉਹਨਾਂ ਦੇ ਮਨ ਨੂੰ ਮਾਇਆ ਨੇ ਮੋਹ ਰੱਖਿਆ ਹੈ, ਉਹ ਜੋ ਕੁਝ ਬੋਲਦੇ ਹਨ ਜ਼ਬਾਨੀ ਜ਼ਬਾਨੀ ਹੀ ਬੋਲਦੇ ਹਨ।
ਨਾਨਕ ਆਖਦਾ ਹੈ– ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ। 24।
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥
ਅਰਥ: ਸਤਿਗੁਰੂ ਦਾ ਸ਼ਬਦ ਇਕ ਐਸੀ ਅਮੋਲਕ ਦਾਤਿ ਹੈ ਜਿਸ ਵਿਚ ਪਰਮਾਤਮਾ ਦੀਆਂ ਵਡਿਆਈਆਂ ਭਰੀਆਂ ਪਈਆਂ ਹਨ। ਸ਼ਬਦ, ਮਾਨੋ, (ਐਸਾ) ਰਤਨ ਹੈ, ਕਿ ਉਸ ਦੀ ਰਾਹੀਂ (ਮਨੁੱਖ ਦਾ) ਮਨ (ਪਰਮਾਤਮਾ ਦੀ ਯਾਦ ਵਿਚ) ਟਿਕ ਜਾਂਦਾ ਹੈ (ਪਰਮਾਤਮਾ ਵਿਚ) ਇਕ ਅਸਚਰਜ ਲੀਨਤਾ ਬਣੀ ਰਹਿੰਦੀ ਹੈ।
ਜੇ ਸ਼ਬਦ ਵਿਚ (ਮਨੁੱਖ ਦਾ) ਮਨ ਜੁੜ ਜਾਏ, ਤਾਂ (ਇਸ ਦੀ ਬਰਕਤਿ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਉਸ ਦਾ) ਪ੍ਰੇਮ ਬਣ ਜਾਂਦਾ ਹੈ। (ਉਸ ਦੇ ਅੰਦਰ ਪਰਮਾਤਮਾ ਦਾ) ਹੀਰਾ-ਨਾਮ ਹੀ ਟਿਕਿਆ ਰਹਿੰਦਾ ਹੈ, (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ) ਰਤਨ-ਸ਼ਬਦ ਹੀ ਟਿਕਿਆ ਰਹਿੰਦਾ ਹੈ। (ਪਰ ਇਹ ਦਾਤਿ ਉਸ ਨੂੰ ਹੀ ਮਿਲਦੀ ਹੈ) ਜਿਸ ਨੂੰ (ਪ੍ਰਭੂ ਆਪ ਇਹ) ਸੂਝ ਬਖ਼ਸ਼ਦਾ ਹੈ।
ਨਾਨਕ ਆਖਦਾ ਹੈ– ਗੁਰੂ ਦਾ ਸ਼ਬਦ, ਮਾਨੋ, ਇਕ ਰਤਨ ਹੈ ਜਿਸ ਵਿਚ ਪ੍ਰਭੂ ਦਾ ਨਾਮ-ਰੂਪ ਹੀਰਾ ਜੜਿਆ ਹੋਇਆ ਹੈ। 25।
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
ਅਰਥ: ਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ) ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ) , ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ। (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ) ।
ਨਾਨਕ ਆਖਦਾ ਹੈ– ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ।
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
ਅਰਥ: ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ। (ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ, ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ) ।
(ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ।
ਨਾਨਕ ਆਖਦਾ ਹੈ– ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ। 27।
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥
ਅਰਥ: (ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ, ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ।
(ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ। (ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤਿ ਦੇਂਦਾ ਹੈ। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ।
ਨਾਨਕ ਆਖਦਾ ਹੈ– (ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ। 28।
ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥
ਅਰਥ: ਜਿਵੇਂ ਮਾਂ ਦੇ ਪੇਟ ਵਿਚ ਅੱਗ ਹੈ ਤਿਵੇਂ ਬਾਹਰ ਜਗਤ ਵਿਚ ਮਾਇਆ (ਦੁਖਦਾਈ) ਹੈ। ਮਾਇਆ ਤੇ ਅੱਗ ਇਕੋ ਜਿਹੀਆਂ ਹੀ ਹਨ, ਕਰਤਾਰ ਨੇ ਐਸੀ ਹੀ ਖੇਡ ਰਚ ਦਿੱਤੀ ਹੈ।
ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਜੀਵ ਪੈਦਾ ਹੁੰਦਾ ਹੈ ਪਰਵਾਰ ਵਿਚ ਪਿਆਰਾ ਲੱਗਦਾ ਹੈ (ਪਰਵਾਰ ਦੇ ਜੀਵ ਉਸ ਨਵੇਂ ਜੰਮੇ ਬਾਲ ਨੂੰ ਪਿਆਰ ਕਰਦੇ ਹਨ, ਇਸ ਪਿਆਰ ਵਿਚ ਫਸ ਕੇ ਉਸ ਦੀ ਪ੍ਰਭੂ-ਚਰਨਾਂ ਨਾਲੋਂ) ਪ੍ਰੀਤ ਦੀ ਤਾਰ ਟੁੱਟ ਜਾਂਦੀ ਹੈ, ਮਾਇਆ ਦੀ ਤ੍ਰਿਸ਼ਨਾ ਆ ਚੰਬੜਦੀ ਹੈ, ਮਾਇਆ (ਉਸ ਉਤੇ) ਆਪਣਾ ਜ਼ੋਰ ਪਾ ਲੈਂਦੀ ਹੈ।
ਮਾਇਆ ਹੈ ਹੀ ਐਸੀ ਕਿ ਇਸ ਦੀ ਰਾਹੀਂ ਰੱਬ ਭੁੱਲ ਜਾਂਦਾ ਹੈ, (ਦੁਨੀਆ ਦਾ) ਮੋਹ ਪੈਦਾ ਹੋ ਜਾਂਦਾ ਹੈ, (ਰੱਬ ਤੋਂ ਬਿਨਾ) ਹੋਰ ਹੋਰ ਪਿਆਰ ਉਪਜ ਪੈਂਦਾ ਹੈ (ਫਿਰ ਅਜੇਹੀ ਹਾਲਤ ਵਿਚ ਆਤਮਕ ਆਨੰਦ ਕਿਥੋਂ ਮਿਲੇ?)
ਨਾਨਕ ਆਖਦਾ ਹੈ– ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਬੰਦਿਆਂ ਦੀ ਪ੍ਰੀਤ ਦੀ ਡੋਰ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹਨਾਂ ਨੂੰ ਮਾਇਆ ਵਿਚ ਵਰਤਦਿਆਂ ਹੀ (ਆਤਮਕ ਆਨੰਦ) ਮਿਲ ਪੈਂਦਾ ਹੈ।
ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥
ਅਰਥ: (ਜਦ ਤਕ ਪਰਮਾਤਮਾ ਦਾ ਮਿਲਾਪ ਨਾ ਹੋਵੇ ਤਦ ਤਕ ਆਨੰਦ ਨਹੀਂ ਮਾਣਿਆ ਜਾ ਸਕਦਾ, ਪਰ) ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਪਰਮਾਤਮਾ (ਧਨ ਆਦਿਕ) ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ। ਜੀਵ ਖਪ ਖਪ ਕੇ ਹਾਰ ਗਏ, ਕਿਸੇ ਨੂੰ (ਧਨ ਆਦਿਕ) ਕੀਮਤ ਦੇ ਕੇ ਪਰਮਾਤਮਾ ਨਹੀਂ ਮਿਲਿਆ।
(ਹਾਂ,) ਜੇ ਅਜੇਹਾ ਗੁਰੂ ਮਿਲ ਪਏ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਆਪਾ-ਭਾਵ ਨਿਕਲ ਜਾਏ (ਤੇ ਜਿਸ ਗੁਰੂ ਦੇ ਮਿਲਿਆਂ) ਜੀਵ ਉਸ ਹਰੀ ਦੇ ਚਰਨਾਂ ਵਿਚ ਜੁੜਿਆ ਰਹੇ ਉਹ ਹਰੀ ਉਸ ਦੇ ਮਨ ਵਿਚ ਵੱਸ ਪਏ ਜਿਸ ਦਾ ਇਹ ਪੈਦਾ ਕੀਤਾ ਹੋਇਆ ਹੈ, ਤਾਂ ਉਸ ਗੁਰੂ ਦੇ ਅੱਗੇ ਆਪਣਾ ਸਿਰ ਭੇਟ ਕਰ ਦੇਣਾ ਚਾਹੀਦਾ ਹੈ (ਆਪਣਾ ਆਪ ਅਰਪਣ ਕਰ ਦੇਣਾ ਚਾਹੀਦਾ ਹੈ)
ਹੇ ਨਾਨਕ! ਪਰਮਾਤਮਾ ਦਾ ਮੁੱਲ ਨਹੀਂ ਪੈ ਸਕਦਾ (ਕਿਸੇ ਕੀਮਤ ਤੋਂ ਨਹੀਂ ਮਿਲਦਾ, ਪਰ) ਪਰਮਾਤਮਾ ਜਿਨ੍ਹਾਂ ਨੂੰ (ਗੁਰੂ ਦੇ) ਲੜ ਲਾ ਦੇਂਦਾ ਹੈ ਉਹਨਾਂ ਦੇ ਭਾਗ ਜਾਗ ਪੈਂਦੇ ਹਨ (ਉਹ ਆਤਮਕ ਆਨੰਦ ਮਾਣਦੇ ਹਨ) । 30।
ਹਰਿ ਰਾਸਿ ਮੇਰੀ ਮਨੁ ਵਣਜਾਰਾ ॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥
ਅਰਥ: ਆਪਣੇ ਗੁਰੂ ਤੋਂ ਮੈਨੂੰ ਸਮਝ ਆਈ ਹੈ ਕਿ (ਆਤਮਕ ਆਨੰਦ ਦੀ ਖੱਟੀ ਖੱਟਣ ਲਈ) ਪਰਮਾਤਮਾ ਦਾ ਨਾਮ ਹੀ ਮੇਰੀ ਰਾਸਿ-ਪੂੰਜੀ (ਹੋ ਸਕਦੀ ਹੈ) , ਮੇਰਾ ਮਨ (ਇਸ ਵਣਜ ਦਾ) ਵਪਾਰੀ ਬਣ ਗਿਆ ਹੈ। ਪਰਮਾਤਮਾ ਦਾ ਨਾਮ ਮੇਰੀ ਰਾਸਿ-ਪੂੰਜੀ ਹੈ ਤੇ ਮੇਰਾ ਮਨ ਵਪਾਰੀ ਹੋ ਗਿਆ ਹੈ।
(ਹੇ ਭਾਈ!) ਤੁਸੀ ਭੀ ਪ੍ਰੇਮ ਨਾਲ ਸਦਾ ਹਰੀ ਦਾ ਨਾਮ ਜਪਿਆ ਕਰੋ, ਤੇ ਹਰ ਰੋਜ਼ (ਆਤਮਕ ਆਨੰਦ ਦਾ) ਲਾਭ ਖੱਟੋ। (ਹਰੀ-ਨਾਮ ਦਾ, ਆਤਮਕ ਆਨੰਦ ਦਾ) ਇਹ ਧਨ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਨੂੰ ਦੇਣਾ ਪ੍ਰਭੂ ਨੂੰ ਆਪ ਹੀ ਚੰਗਾ ਲੱਗਦਾ ਹੈ। ਨਾਨਕ ਆਖਦਾ ਹੈ– ਪਰਮਾਤਮਾ ਦਾ ਨਾਮ ਮੇਰੀ ਪੂੰਜੀ ਬਣ ਗਈ ਹੈ (ਹੁਣ ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਆਨੰਦ ਦੀ ਖੱਟੀ ਖੱਟਦਾ ਹਾਂ) । 31।
ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥
ਅਰਥ: ਹੇ (ਮੇਰੀ) ਜੀਭ! ਤੂੰ ਹੋਰ ਹੋਰ ਸੁਆਦ ਵਿਚ ਮਸਤ ਹੋ ਰਹੀ ਹੈਂ, (ਇਸ ਤਰ੍ਹਾਂ) ਤੇਰਾ ਸੁਆਦਾਂ ਦਾ ਚਸਕਾ ਦੂਰ ਨਹੀਂ ਹੋ ਸਕਦਾ।
ਜਿਤਨਾ ਚਿਰ ਪਰਮਾਤਮਾ ਦੇ ਸਿਮਰਨ ਦਾ ਆਨੰਦ ਪ੍ਰਾਪਤ ਨਾ ਹੋਵੇ, (ਉਤਨਾ ਚਿਰ) ਕਿਸੇ ਹੋਰ ਥਾਂ ਤੋਂ ਸੁਆਦਾਂ ਦਾ ਚਸਕਾ ਮਿਟ ਨਹੀਂ ਸਕਦਾ।
ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਮਿਲ ਜਾਏ, ਜੋ ਮਨੁੱਖ ਹਰੀ-ਸਿਮਰਨ ਦਾ ਸੁਆਦ ਮਾਣਨ ਲੱਗ ਪਏ, ਉਸ ਨੂੰ ਮਾਇਆ ਦੀ ਤ੍ਰਿਸ਼ਨਾ ਨਹੀਂ ਪੋਹ ਸਕਦੀ। ਪਰ ਇਹ ਹਰੀ-ਨਾਮ ਦਾ ਆਨੰਦ ਪ੍ਰਭੂ ਦੀ ਮੇਹਰ ਨਾਲ ਮਿਲਦਾ ਹੈ (ਉਸ ਨੂੰ ਮਿਲਦਾ ਹੈ) ਜਿਸ ਨੂੰ ਗੁਰੂ ਮਿਲੇ।
ਨਾਨਕ ਆਖਦਾ ਹੈ– ਜਦੋਂ ਹਰੀ-ਸਿਮਰਨ ਦਾ ਆਨੰਦ ਮਨ ਵਿਚ ਵੱਸ ਪਏ, ਤਦੋਂ ਹੋਰ ਹੋਰ ਸਾਰੇ ਚਸਕੇ ਭੁੱਲ ਜਾਂਦੇ ਹਨ। 32।
ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥
ਅਰਥ: ਮੇਰੇ ਸਰੀਰ! (ਤੂੰ ਦੁਨੀਆ ਦੇ ਪਦਾਰਥਾਂ ਵਿਚੋਂ ਅਨੰਦ ਢੂੰਢਦਾ ਹੈਂ, ਪਰ ਆਨੰਦ ਦਾ ਸੋਮਾ ਤਾਂ ਪਰਮਾਤਮਾ ਹੈ ਜੋ ਤੇਰੇ ਅੰਦਰ ਵੱਸਦਾ ਹੈ) ਤੂੰ ਜਗਤ ਵਿਚ ਆਇਆ ਹੀ ਤਦੋਂ, ਜਦੋਂ ਹਰੀ ਨੇ ਆਪਣੀ ਜੋਤਿ ਤੇਰੇ ਅੰਦਰ ਰੱਖ ਦਿੱਤੀ। (ਇਹ ਯਕੀਨ ਜਾਣ ਕਿ) ਜਦੋਂ ਪਰਮਾਤਮਾ ਨੇ ਤੇਰੇ ਅੰਦਰ ਆਪਣੀ ਜੋਤਿ ਰੱਖੀ, ਤਦੋਂ ਤੂੰ ਜਗਤ ਵਿਚ ਜੰਮਿਆ।
ਜੇਹੜਾ ਪਰਮਾਤਮਾ ਜੀਵ ਪੈਦਾ ਕਰਕੇ ਉਸ ਨੂੰ ਜਗਤ ਵਿਚ ਭੇਜਦਾ ਹੈ ਉਹ ਆਪ ਹੀ ਇਸ ਦੀ ਮਾਂ ਹੈ ਆਪ ਹੀ ਇਸ ਦਾ ਪਿਤਾ ਹੈ (ਪ੍ਰਭੂ ਆਪ ਹੀ ਮਾਪਿਆਂ ਵਾਂਗ ਜੀਵ ਨੂੰ ਹਰ ਤਰ੍ਹਾਂ ਦਾ ਸੁਖ ਦੇਂਦਾ ਹੈ, ਸੁਖ ਆਨੰਦ ਦਾ ਦਾਤਾ ਹੈ ਹੀ ਪ੍ਰਭੂ ਆਪ। ਪਰ ਜੀਵ ਜਗਤ ਵਿਚੋਂ ਮਾਇਕ ਪਦਾਰਥਾਂ ਵਿਚੋਂ ਆਨੰਦ ਭਾਲਦਾ ਹੈ) । ਜਦੋਂ ਗੁਰੂ ਦੀ ਮੇਹਰ ਨਾਲ ਜੀਵ ਨੂੰ ਗਿਆਨ ਹੁੰਦਾ ਹੈ ਤਾਂ ਇਸ ਨੂੰ ਸਮਝ ਆਉਂਦੀ ਹੈ ਕਿ ਇਹ ਜਗਤ ਤਾਂ ਇਕ ਖੇਡ ਹੀ ਹੈ, ਫਿਰ ਜੀਵ ਨੂੰ ਇਹ ਜਗਤ (ਮਦਾਰੀ ਦਾ) ਇਕ ਤਮਾਸ਼ਾ ਹੀ ਦਿੱਸ ਪੈਂਦਾ ਹੈ (ਸਦਾ-ਥਿਰ ਰਹਿਣ ਵਾਲਾ ਆਤਮਕ ਆਨੰਦ ਇਸ ਵਿਚ ਨਹੀਂ ਹੋ ਸਕਦਾ) ।
ਨਾਨਕ ਆਖਦਾ ਹੈ– ਹੇ ਮੇਰੇ ਸਰੀਰ! ਜਦੋਂ ਪ੍ਰਭੂ ਨੇ ਜਗਤ-ਰਚਨਾ ਦਾ ਮੁੱਢ ਬੱਧਾ, ਤੇਰੇ ਅੰਦਰ ਆਪਣੀ ਜੋਤਿ ਪਾਈ, ਤਦੋਂ ਤੂੰ ਜਗਤ ਵਿਚ ਜਨਮਿਆ। 33।
ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥ ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥
ਅਰਥ: ਆਪਣੀ ਹਿਰਦੇ-ਸੇਜ ਉਤੇ ਪ੍ਰਭੂ-ਪਤੀ ਦਾ ਆਉਣਾ ਮੈਂ ਸੁਣ ਲਿਆ ਹੈ (ਮੈਂ ਅਨੁਭਵ ਕਰ ਲਿਆ ਹੈ ਕਿ ਪ੍ਰਭੂ ਮੇਰੇ ਹਿਰਦੇ ਵਿਚ ਆ ਵੱਸਿਆ ਹੈ ਹੁਣ) ਮੇਰੇ ਮਨ ਵਿਚ ਆਨੰਦ ਬਣ ਗਿਆ ਹੈ। ਹੇ ਮੇਰੀ ਜਿੰਦੇ! ਮੇਰਾ ਇਹ ਹਿਰਦਾ-ਘਰ ਪ੍ਰਭੂ-ਪਤੀ ਦਾ ਨਿਵਾਸ-ਅਸਥਾਨ ਬਣ ਗਿਆ ਹੈ, ਹੁਣ ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ। ਹੇ ਜਿੰਦੇ! ਸਦਾ ਪ੍ਰਭੂ ਦੀ ਵਡਿਆਈ ਦਾ ਗੀਤ ਗਾਂਦੀ ਰਹੁ, (ਇਹ ਤਰ੍ਹਾਂ) ਕੋਈ ਫ਼ਿਕਰ ਕੋਈ ਦੁੱਖ (ਆਪਣਾ) ਜ਼ੋਰ ਨਹੀਂ ਪਾ ਸਕਦਾ।
ਉਹ ਦਿਨ ਭਾਗਾਂ ਵਾਲੇ ਹੁੰਦੇ ਹਨ ਜਦੋਂ (ਮੱਥਾ) ਗੁਰੂ ਦੇ ਚਰਨਾਂ ਉਤੇ ਟਿਕੇ, ਪਿਆਰਾ ਪਤੀ-ਪ੍ਰਭੂ (ਹਿਰਦੇ ਵਿਚ) ਦਿੱਸ ਪੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਇਕ-ਰਸ ਸਿਫ਼ਤਿ-ਸਾਲਾਹ ਦੀ ਰੌ ਨਾਲ ਸਾਂਝ ਬਣ ਜਾਂਦੀ ਹੈ, ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਪ੍ਰਭੂ-ਮਿਲਾਪ ਦਾ ਆਨੰਦ ਮਾਣੀਦਾ ਹੈ।
ਨਾਨਕ ਆਖਦਾ ਹੈ– (ਹੇ ਜਿੰਦੇ! ਖ਼ੁਸ਼ੀ ਦਾ ਗੀਤ ਗਾ) ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਆਪ ਆ ਕੇ ਮੈਨੂੰ ਮਿਲ ਪਿਆ ਹੈ। 34।
ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥
ਅਰਥ: ਹੇ ਮੇਰੇ ਸਰੀਰ! ਇਸ ਜਗਤ ਵਿਚ ਜਨਮ ਲੈ ਕੇ ਤੂੰ ਹੋਰ ਹੋਰ ਕੰਮ ਹੀ ਕਰਦਾ ਰਿਹਾ। ਜਦੋਂ ਦਾ ਤੂੰ ਸੰਸਾਰ ਵਿਚ ਆਇਆ ਹੈਂ, ਤੂੰ (ਪ੍ਰਭੂ-ਸਿਮਰਨ ਤੋਂ ਬਿਨਾ) ਹੋਰ ਹੋਰ ਕੰਮ ਹੀ ਕਰਦਾ ਰਿਹਾ। ਜਿਸ ਹਰੀ ਨੇ ਤੈਨੂੰ ਪੈਦਾ ਕੀਤਾ ਹੈ, ਉਸ ਨੂੰ ਤੂੰ ਆਪਣੇ ਮਨ ਵਿਚ ਨਹੀਂ ਵਸਾਇਆ (ਉਸ ਦੀ ਯਾਦ ਵਿਚ ਕਦੇ ਨਹੀਂ ਜੁੜਿਆ) ।
(ਪਰ, ਹੇ ਸਰੀਰ! ਤੇਰੇ ਭੀ ਕੀਹ ਵੱਸ?) ਜਿਸ ਮਨੁੱਖ ਦੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਉੱਘੜਦੇ ਹਨ, ਗੁਰੂ ਦੀ ਕਿਰਪਾ ਨਾਲ ਉਸ ਦੇ ਮਨ ਵਿਚ ਪਰਮਾਤਮਾ ਵੱਸਦਾ ਹੈ (ਉਹੀ ਹਰੀ-ਸਿਮਰਨ ਵਿਚ ਜੁੜਦਾ ਹੈ) ।
ਨਾਨਕ ਆਖਦਾ ਹੈ– ਜਿਸ ਮਨੁੱਖ ਨੇ ਗੁਰੂ-ਚਰਨਾਂ ਵਿਚ ਚਿੱਤ ਜੋੜ ਲਿਆ, (ਉਸ ਦਾ) ਇਹ ਸਰੀਰ ਸਫਲ ਹੋ ਜਾਂਦਾ ਹੈ (ਉਹ ਮਨੁੱਖ ਉਹ ਮਨੋਰਥ ਪੂਰਾ ਕਰ ਲੈਂਦਾ ਹੈ ਜਿਸ ਵਾਸਤੇ ਇਹ ਬਣਾਇਆ ਗਿਆ) । 35।
ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥
ਅਰਥ: ਹੇ ਮੇਰੀਓ ਅੱਖੀਓ! ਪਰਮਾਤਮਾ ਨੇ ਤੁਹਾਡੇ ਅੰਦਰ (ਆਪਣੀ) ਜੋਤਿ ਟਿਕਾਈ ਹੈ (ਤਾਹੀਏਂ ਤੁਸੀ ਵੇਖਣ-ਜੋਗੀਆਂ ਹੋ) ਜਿੱਧਰ ਤੱਕੋ, ਪਰਮਾਤਮਾ ਦਾ ਹੀ ਦੀਦਾਰ ਕਰੋ, ਪਰਮਾਤਮਾ ਤੋਂ ਬਿਨਾ ਹੋਰ ਕੋਈ ਗ਼ੈਰ ਨਾ ਦਿੱਸੇ, ਨਿਗਾਹ ਨਾਲ ਹਰੀ ਨੂੰ ਵੇਖੋ।
(ਹੇ ਅੱਖੀਓ!) ਇਹ ਸਾਰਾ ਸੰਸਾਰ ਜੋ ਤੁਸੀ ਵੇਖ ਰਹੀਆਂ ਹੋ, ਇਹ ਪ੍ਰਭੂ ਦਾ ਹੀ ਰੂਪ ਹੈ, ਪ੍ਰਭੂ ਦਾ ਹੀ ਰੂਪ ਦਿੱਸ ਰਿਹਾ ਹੈ।
ਗੁਰੂ ਦੀ ਕਿਰਪਾ ਨਾਲ ਮੈਨੂੰ ਸਮਝ ਪਈ ਹੈ, ਹੁਣ ਮੈਂ ਜਦੋਂ (ਚੁਫੇਰੇ) ਵੇਖਦਾ ਹਾਂ, ਹਰ ਥਾਂ ਇਕ ਪਰਮਾਤਮਾ ਹੀ ਦਿੱਸਦਾ ਹੈ, ਉਸ ਤੋਂ ਬਿਨਾ ਹੋਰ ਕੁਝ ਨਹੀਂ।
ਨਾਨਕ ਆਖਦਾ ਹੈ– (ਗੁਰੂ ਨੂੰ ਮਿਲਣ ਤੋਂ ਪਹਿਲਾਂ) ਇਹ ਅੱਖੀਆਂ (ਅਸਲ ਵਿਚ) ਅੰਨ੍ਹੀਆਂ ਸਨ, ਜਦੋਂ ਗੁਰੂ ਮਿਲਿਆ, ਇਹਨਾਂ ਵਿਚ ਰੌਸ਼ਨੀ ਆਈ (ਇਹਨਾਂ ਨੂੰ ਹਰ ਥਾਂ ਪਰਮਾਤਮਾ ਦਿੱਸਣ ਲੱਗਾ। ਇਹੀ ਦੀਦਾਰ ਆਨੰਦ-ਮੂਲ ਹੈ) । 26।
ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥
ਅਰਥ: ਹੇ ਮੇਰੇ ਕੰਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਿਆ ਕਰੋ, ਸਦਾ-ਥਿਰ ਕਰਤਾਰ ਨੇ ਤੁਹਾਨੂੰ ਇਹੀ ਸੁਣਨ ਵਾਸਤੇ ਬਣਾਇਆ ਹੈ, ਇਸ ਸਰੀਰ ਵਿਚ ਥਾਪਿਆ ਹੈ। ਇਸ ਸਿਫ਼ਤਿ-ਸਾਲਾਹ ਦੀ ਬਾਣੀ ਦੇ ਸੁਣਨ ਨਾਲ ਤਨ ਮਨ ਆਨੰਦ-ਭਰਪੂਰ ਹੋ ਜਾਂਦਾ ਹੈ, ਜੀਭ ਆਨੰਦ ਵਿਚ ਮਸਤ ਹੋ ਜਾਂਦੀ ਹੈ। ਸਦਾ-ਥਿਰ ਪਰਮਾਤਮਾ ਤਾਂ ਅਸਚਰਜ-ਰੂਪ ਹੈ, ਉਸ ਦਾ ਕੋਈ ਚਿਹਨ-ਚੱਕ੍ਰ ਦੱਸਿਆ ਨਹੀਂ ਜਾ ਸਕਦਾ, ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ (ਉਸ ਦੇ ਗੁਣ ਕਹਿਣ ਸੁਣਨ ਨਾਲ ਸਿਰਫ਼ ਇਹੀ ਲਾਭ ਹੁੰਦਾ ਹੈ ਕਿ ਮਨੁੱਖ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਤਾਹੀਏਂ) ਨਾਨਕ ਆਖਦਾ ਹੈ– ਆਤਮਕ ਆਨੰਦ ਦੇਣ ਵਾਲਾ ਨਾਮ ਸੁਣਿਆ ਕਰੋ, ਤੁਸੀ ਪਵਿਤ੍ਰ ਹੋ ਜਾਵੋਗੇ, ਪਰਮਾਤਮਾ ਨੇ ਤੁਹਾਨੂੰ ਇਹੀ ਸੁਣਨ ਵਾਸਤੇ ਭੇਜਿਆ (ਬਣਾਇਆ) ਹੈ। 37।
ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥
ਅਰਥ: ਪਰਮਾਤਮਾ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਦਿੱਤੀ। ਸਰੀਰ ਨੂੰ ਬੋਲਣ ਦੀ ਸ਼ਕਤੀ ਦਿੱਤੀ, ਨੱਕ ਕੰਨ ਆਦਿਕ ਨੌ ਕਰਮ-ਇੰਦ੍ਰੀਆਂ ਪਰਤੱਖ ਤੌਰ ਤੇ ਬਣਾਈਆਂ, ਦਸਵੇਂ ਦਰ (ਦਿਮਾਗ਼) ਨੂੰ ਲੁਕਵਾਂ ਰੱਖਿਆ।
ਪ੍ਰਭੂ ਨੇ ਜਿਨ੍ਹਾਂ ਨੂੰ ਗੁਰੂ ਦੇ ਦਰ ਤੇ ਅਪੜਾ ਕੇ ਆਪਣੇ ਨਾਮ ਦੀ ਸਰਧਾ ਬਖ਼ਸ਼ੀ, ਉਹਨਾਂ ਨੂੰ ਦਸਵਾਂ ਦਰ ਭੀ ਵਿਖਾ ਦਿੱਤਾ (ਉਹਨਾਂ ਨੂੰ ਸਿਮਰਨ ਦੀ ਵਿਚਾਰ-ਸੱਤਿਆ ਭੀ ਦੇ ਦਿੱਤੀ ਜੋ ਆਤਮਕ ਆਨੰਦ ਦਾ ਮੂਲ ਹੈ) । ਉਸ ਅਵਸਥਾ ਵਿਚ ਮਨੁੱਖ ਨੂੰ ਅਨੇਕਾਂ ਰੰਗਾਂ ਰੂਪਾਂ ਵਿਚ ਵਿਆਪਕ ਪ੍ਰਭੂ ਦਾ ਉਹ ਨਾਮ-ਰੂਪਾਂ ਨੌ ਖ਼ਜ਼ਾਨਿਆਂ ਦਾ ਭੰਡਾਰ ਭੀ ਪ੍ਰਾਪਤ ਹੋ ਜਾਂਦਾ ਹੈ ਜਿਸ ਦਾ ਅੰਤ ਨਹੀਂ ਪੈ ਸਕਦਾ (ਜੋ ਕਦੇ ਮੁੱਕਦਾ ਨਹੀਂ) ।
ਨਾਨਕ ਆਖਦਾ ਹੈ– ਪਿਆਰੇ ਪ੍ਰਭੂ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਭੀ ਦਿੱਤੀ। 38।
ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥ ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥ ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥
ਅਰਥ: (ਹੇ ਭਾਈ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਇਹ ਬਾਣੀ ਸਾਧ ਸੰਗਤਿ ਵਿਚ (ਬੈਠ ਕੇ) ਗਾਵਿਆ ਕਰੋ। ਉਸ ਸਤ ਸੰਗ ਵਿਚ ਆਮਤਕ ਅਨੰਦ ਦੇਣ ਵਾਲੀ ਬਾਣੀ ਗਾਵਿਆ ਕਰੋ, ਜਿਥੇ (ਗੁਰਮੁਖਿ ਜਨ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਸਦਾ ਗਾਂਦੇ ਹਨ।
ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਤਦੋਂ ਹੀ ਜੀਵ ਸਿਮਰਦੇ ਹਨ ਜਦੋਂ ਤੈਨੂੰ ਚੰਗੇ ਲੱਗਣ, ਜਿਨ੍ਹਾਂ ਨੂੰ ਤੂੰ ਗੁਰੂ ਦੀ ਰਾਹੀਂ ਇਹ ਸੂਝ ਬਖ਼ਸ਼ੇਂ।
(ਹੇ ਭਾਈ!) ਸਦਾ-ਥਿਰ ਪ੍ਰਭੂ ਸਭ ਜੀਵਾਂ ਦਾ ਮਾਲਕ ਹੈ, ਜਿਸ ਜਿਸ ਉਤੇ ਉਹ ਮੇਹਰ ਕਰਦਾ ਹੈ ਉਹ ਉਹ ਜੀਵ ਤੈਨੂੰ ਪ੍ਰਾਪਤ ਕਰ ਲੈਂਦੇ ਹਨ। ਤੇ, ਨਾਨਕ ਆਖਦਾ ਹੈ, ਉਹ ਸਤ ਸੰਗਤਿ ਵਿਚ (ਬੈਠ ਕੇ) ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਂਦੇ ਹਨ। 39।
ਭਾਵ: ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦੀ ਮਿਹਰ ਹੁੰਦੀ ਹੈ, ਉਹ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਗਾਂਦੇ ਹਨ ਤੇ ਆਤਮਕ ਆਨੰਦ ਮਾਣਦੇ ਹਨ।
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
ਅਰਥ: ਹੇ ਵੱਡੇ ਭਾਗਾਂ ਵਾਲਿਓ! ਸੁਣੋ, ਆਨੰਦ ਇਹ ਹੈ ਕਿ (ਉਸ ਅਵਸਥਾ ਵਿਚ) ਮਨ ਦੀਆਂ ਸਾਰੀਆਂ ਦੌੜਾਂ ਮੁੱਕ ਜਾਂਦੀਆਂ ਹਨ (ਸਾਰੇ ਸੰਕਲਪ ਸਿਰੇ ਚੜ੍ਹ ਜਾਂਦੇ ਹਨ) , ਪਰਮ ਆਤਮਾ ਪ੍ਰਭੂ ਮਿਲ ਪੈਂਦਾ ਹੈ, ਸਾਰੇ ਚਿੰਤਾ-ਝੌਰੇ ਮਨ ਤੋਂ ਲਹਿ ਜਾਂਦੇ ਹਨ। ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਿਆਂ ਸਾਰੇ ਦੁੱਖ ਰੋਗ ਕਲੇਸ਼ ਮਿਟ ਜਾਂਦੇ ਹਨ। ਜੇਹੜੇ ਸੰਤ ਗੁਰਮੁਖਿ ਪੂਰੇ ਗੁਰੂ ਤੋਂ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਸਾਂਝੀ ਪਾਣੀ ਸਿੱਖ ਲੈਂਦੇ ਹਨ ਉਹਨਾਂ ਦੇ ਹਿਰਦੇ ਖਿੜ ਆਉਂਦੇ ਹਨ। ਇਸ ਬਾਣੀ ਨੂੰ ਸੁਣਨ ਵਾਲੇ ਉਚਾਰਨ ਵਾਲੇ ਸਭ ਪਵਿਤ੍ਰ-ਆਤਮਕ ਹੋ ਜਾਂਦੇ ਹਨ, ਇਸ ਬਾਣੀ ਵਿਚ ਉਹਨਾਂ ਨੂੰ ਸਤਿਗੁਰੂ ਹੀ ਦਿੱਸਦਾ ਹੈ।
ਨਾਨਕ ਬੇਨਤੀ ਕਰਦਾ ਹੈ– ਜੇਹੜੇ ਬੰਦੇ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੇ ਅੰਦਰ ਇਕ-ਰਸ (ਖ਼ੁਸ਼ੀ ਦੇ) ਵਾਜੇ ਵੱਜ ਪੈਂਦੇ ਹਨ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਜਾਂਦਾ ਹੈ) । 40।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।
ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।
ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।
ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਅਰਥ: ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

No comments:
Post a Comment