Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 24 October 2021

☬|| ਅੱਜ ਦਾ ਫੁਰਮਾਨ ||☬ || 24-10-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ 

ਅਰਥ: ਹੇ ਭਾਈ! ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ, (ਉਸ ਤੋਂ ਬਿਨਾਹੋਰ ਕੋਈ ਨਹੀਂ ਹੈ। ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚਪ੍ਰੋ ਰਿਹਾ ਹੈ। (ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ। ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ। ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।੧।

ਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ। ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ।੧।ਰਹਾਉ।

ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ 

ਅਰਥ: ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ।

ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ।੨।

ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ 

ਅਰਥ: ਹੇ ਭਾਈ! ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ।੩।

ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ 

ਅਰਥ: ਹੇ ਭਾਈ! ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ, ਉੱਚਾ ਆਚਰਨ, ਸਿਫ਼ਤਿ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ, ਇਸ ਤਰ੍ਹਾਂ ਉਸ ਦੇ) ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੪।

ਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ, (ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ। ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ, ਤੇ, ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹੋ।੫।

ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥ 

ਅਰਥ: ਹੇ ਭਾਈ! ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ, ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ। ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ।

ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ। ਸਾਰੇ ਜੀਵ ਜੰਤ ਤੇਰੀ ਸਰਨ ਹਨ। ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ।੬।

ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ, (ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ।

ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ। ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ-ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ।

ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ-ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ।੭।

ਹੇ ਭਾਈ! ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ-(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ।

ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ।੮।

ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥ 

ਅਰਥ: ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ, (ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤਿ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ।

ਹੇ ਪ੍ਰਭੂ! ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ। ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ।

ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ੯।

ਹੇ ਭਾਈ! ਜਿਵੇਂਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ, ਮਹੀਨੇਰੁੱਤਾਂ, ਰਾਤ, ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ। ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ। ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ।੧੦।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥

ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥ 

ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।

ਜਿਸ ਮਨੁੱਖ ਨੂੰ (ਇਹਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ 

ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ੧।

ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ 

ਅਰਥ: ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ।੨।

ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ 

ਅਰਥ: ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ।

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥ 

ਅਰਥ: ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥ 

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।

ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।

ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ।੮।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਗਉੜੀ ॥ ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥ ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥ ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥ ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥ ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥ ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥ 

ਅਰਥ: ਜੋਗੀ ਆਖਦੇ ਹਨ– ਹੇ ਭਾਈ! ਜੋਗ (ਦਾ ਮਾਰਗ ਹੀ) ਚੰਗਾ ਤੇ ਮਿੱਠਾ ਹੈ, (ਇਸ ਵਰਗਾ) ਹੋਰ ਕੋਈ (ਸਾਧਨ) ਨਹੀਂ ਹੈ। ਸਰੇਵੜੇ ਸੰਨਿਆਸੀ ਅਵਧੂਤ, ਇਹ ਸਾਰੇ ਆਖਦੇ ਹਨ– ਅਸਾਂ ਹੀ ਸਿੱਧੀ ਲੱਭੀ ਹੈ।1।

ਅੰਨ੍ਹੇ ਲੋਕ ਪਰਮਾਤਮਾ ਨੂੰ ਵਿਸਾਰ ਕੇ (ਪ੍ਰਭੂ ਦਾ ਸਿਮਰਨ ਛੱਡ ਕੇ) ਭੁਲੇਖੇ ਵਿਚ ਪਏ ਹੋਏ ਹਨ; (ਇਹੀ ਕਾਰਨ ਹੈ ਕਿ) ਮੈਂ ਜਿਸ ਜਿਸ ਕੋਲ ਹਉਮੈ ਤੋਂ ਛੁਟਕਾਰਾ ਕਰਾਣ ਜਾਂਦਾ ਹਾਂ, ਉਹ ਸਾਰੇ ਆਪ ਹੀ ਹਉਮੈ ਦੀਆਂ ਕਈ ਫਾਹੀਆਂ ਵਿਚ ਬੱਝੇ ਹੋਏ ਹਨ।1। ਰਹਾਉ।

ਜਿਸ (ਪ੍ਰਭੂ-ਵਿਛੋੜੇ) ਤੋਂ ਇਹ ਹਉਮੈ ਉਪਜਦੀ ਹੈ ਉਸ (ਪ੍ਰਭੂ ਵਿਛੋੜੇ) ਵਿਚ ਹੀ (ਸਾਰੀ ਲੋਕਾਈ) ਟਿਕੀ ਪਈ ਹੈ (ਭਾਵ, ਪ੍ਰਭੂ ਦੀ ਯਾਦ ਭੁਲਾਇਆਂ ਮਨੁੱਖ ਦੇ ਅੰਦਰ ਹਉਮੈ ਪੈਦਾ ਹੁੰਦੀ ਹੈ ਤੇ ਸਾਰੀ ਲੋਕਾਈ ਪ੍ਰਭੂ ਨੂੰ ਹੀ ਭੁਲਾਈ ਬੈਠੀ ਹੈ) , ਇਸੇ ਕਰਕੇ ਤਾਹੀਏਂ ਦੁਨੀਆ ਭੁਲੇਖੇ ਵਿਚ ਹੈ (ਭਾਵ, ਹਰੇਕ ਭੇਖ ਵਾਲਾ ਆਪਣੇ ਹੀ ਬਾਹਰਲੇ ਚਿੰਨ੍ਹ ਆਦਿਕਾਂ ਨੂੰ ਜੀਵਨ ਦਾ ਸਹੀ ਰਸਤਾ ਕਹਿ ਰਿਹਾ ਹੈ) । ਪੰਡਿਤ, ਗੁਣੀ, ਸੂਰਮੇ, ਦਾਤੇ; ਇਹ ਸਾਰੇ (ਨਾਮ ਤੋਂ ਵਿੱਛੜ ਕੇ) ਇਹੀ ਆਖਦੇ ਹਨ ਕਿ ਅਸੀਂ ਸਭ ਤੋਂ ਵੱਡੇ ਹਾਂ।2।

ਜਿਸ ਮਨੁੱਖ ਨੂੰ ਪ੍ਰਭੂ ਆਪ ਮੱਤ ਦੇਂਦਾ ਹੈ ਉਹੀ (ਅਸਲ ਗੱਲ) ਸਮਝਦਾ ਹੈ ਤੇ (ਉਸ ਅਸਲ ਗੱਲ ਦੇ) ਸਮਝਣ ਤੋਂ ਬਿਨਾ ਜੀਵਨ ਹੀ ਵਿਅਰਥ ਹੈ। (ਉਹ ਅਸਲ ਇਹ ਹੈ ਕਿ ਜਦੋਂ ਮਨੁੱਖ ਨੂੰ) ਸਤਿਗੁਰੂ ਮਿਲਦਾ ਹੈ (ਤਾਂ ਇਸ ਦੇ ਮਨ ਵਿਚੋਂ ਹਉਮੈ ਦਾ) ਹਨੇਰਾ ਦੂਰ ਹੋ ਜਾਂਦਾ ਹੈ ਤੇ ਇਸ ਤਰ੍ਹਾਂ (ਇਸ ਨੂੰ ਅੰਦਰੋਂ ਹੀ ਨਾਮ-ਰੂਪ) ਲਾਲ ਲੱਭ ਪੈਂਦਾ ਹੈ।3।

ਸੋ, ਹੇ ਕਬੀਰ। ਆਖ– ਲਾਂਭ ਦੇ ਵਿਕਾਰਾਂ ਦੇ ਫੁਰਨੇ ਛੱਡ ਕੇ ਪ੍ਰਭੂ ਦੀ ਯਾਦ ਦਾ (ਸਾਹਮਣੇ ਵਾਲਾ) ਨਿਸ਼ਾਨਾ ਪੱਕਾ ਕਰ ਰੱਖਣਾ ਚਾਹੀਦਾ ਹੈ। (ਤੇ ਜਿਵੇਂ) ਗੁੰਗੇ ਮਨੁੱਖ ਨੇ ਗੁੜ ਖਾਧਾ ਹੋਵੇ (ਤਾਂ) ਪੁੱਛਿਆਂ (ਉਸ ਦਾ ਸੁਆਦ) ਨਹੀਂ ਦੱਸ ਸਕਦਾ (ਤਿਵੇਂ ਪ੍ਰਭੂ ਦੇ ਚਰਨਾਂ ਵਿਚ ਜੁੜਨ ਦਾ ਅਨੰਦ ਬਿਆਨ ਨਹੀਂ ਕੀਤਾ ਜਾ ਸਕਦਾ) ।4।7। 51।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ 

ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।

(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ੧।

(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।

(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।

(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ 

ਅਰਥ: ਹੇ ਸੱਜਣ ਪ੍ਰਭੂ! ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?੧।ਰਹਾਉ।

ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ।੧।

ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ।੨।

ਹੇ ਸਖੀ! ਉਮਰ ਦੇਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ।੩।

ਹੇ ਨਾਨਕ! ਆਖ-ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।੪।

ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।੧।ਰਹਾਉ ਦੂਜਾ।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ 

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂਦਾ ਸਰਮਾਇਆ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ 

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥੧॥ 

ਅਰਥ: (ਹੇ ਪਾਂਡੇ! ਤੁਸੀ ਮੰਦਰ ਵਿਚ ਅਸਥਾਪਨ ਕੀਤੀ ਹੋਈ ਇਸ ਮੂਰਤੀ ਨੂੰ 'ਓਅੰਕਾਰ' ਮਿਥ ਰਹੇ ਹੋ, ਤੇ ਆਖਦੇ ਹੋ ਕਿ ਸ੍ਰਿਸ਼ਟੀ ਨੂੰ ਬ੍ਰਹਮਾ ਨੇ ਪੈਦਾ ਕੀਤਾ ਸੀ। ਪਰ 'ਓਅੰਕਾਰ' ਉਹ ਸਰਬ-ਵਿਆਪਕ ਪਰਮਾਤਮਾ ਹੈ ਜਿਸ) ਸਰਬ-ਵਿਆਪਕ ਪਰਮਾਤਮਾ ਤੋਂ ਬ੍ਰਹਮਾ ਦਾ (ਭੀ) ਜਨਮ ਹੋਇਆ, ਉਸ ਬ੍ਰਹਮਾ ਨੇ ਭੀ ਉਸ ਸਰਬ-ਵਿਆਪਕ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਇਆ। ਇਹ ਸਾਰੀ ਸ੍ਰਿਸ਼ਟੀ ਤੇ ਸਮੇ ਦੀ ਵੰਡ ਉਸ ਸਰਬ-ਵਿਆਪਕ ਪਰਮਾਤਮਾ ਤੋਂ ਹੀ ਹੋਏ, ਵੇਦ ਭੀ ਓਅੰਕਾਰ ਤੋਂ ਹੀ ਬਣੇ। ਜੀਵ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਰਬ-ਵਿਆਪਕ ਪਰਮਾਤਮਾ ਦੀ ਸਹੈਤਾ ਨਾਲ ਹੀ ਸੰਸਾਰ ਦੇ ਵਿਕਾਰਾਂ ਤੋਂ ਬਚਦੇ ਹਨ, ਤੇ ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦੇ ਹਨ।

(ਹੇ ਪਾਂਡੇ! ਤੁਸੀ ਆਪਣੇ ਚਾਟੜਿਆਂ ਦੀਆਂ ਪੱਟੀਆਂ ਉੱਤੇ ਲਫ਼ਜ਼ 'ਓਅੰ ਨਮਹ' ਲਿਖਦੇ ਹੋ, ਪਰ ਇਸ ਮੂਰਤੀ ਨੂੰ ਹੀ 'ਓਅੰ' ਸਮਝ ਰਹੇ ਹੋ) ਉਸ ਮਹਾਨ ਹਸਤੀ ਦੀ ਬਾਬਤ ਭੀ ਗੱਲ ਸੁਣੋ ਜਿਸ ਦੇ ਵਾਸਤੇ ਤੁਸੀ ਲਫ਼ਜ਼ 'ਓਅੰ ਨਮਹ' ਲਿਖਦੇ ਹੋ। ਇਹ ਲਫ਼ਜ਼ 'ਓਅੰ ਨਮਹ' ਉਸ (ਮਹਾਨ ਅਕਾਲ ਪੁਰਖ) ਵਾਸਤੇ ਹਨ ਜੋ ਸਾਰੀ ਸ੍ਰਿਸ਼ਟੀ ਦਾ ਕਰਤਾ ਹੈ।1।

ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥ 

ਅਰਥ: ਹੇ ਪਾਂਡੇ! ਸੁਣ, ਨਿਰੀ (ਵਾਦ-ਵਿਵਾਦ ਤੇ ਸੰਸਾਰਕ) ਝੰਬੇਲਿਆਂ ਵਾਲੀ ਲਿਖਾਈ ਲਿਖਣ ਤੋਂ (ਕੋਈ ਆਤਮਕ) ਲਾਭ ਨਹੀਂ ਹੋ ਸਕਦਾ। (ਜੇ ਤੂੰ ਆਪਣਾ ਜੀਵਨ ਸਫਲਾ ਕਰਨਾ ਹੈ ਤਾਂ) ਗੁਰੂ ਦੇ ਸਨਮੁਖ ਹੋ ਕੇ ਸ੍ਰਿਸ਼ਟੀ ਦੇ ਮਾਲਕ ਪਰਮਾਤਮਾ ਦਾ ਨਾਮ (ਭੀ ਆਪਣੇ ਮਨ ਵਿਚ) ਲਿਖ।1। ਰਹਾਉ।

ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥ ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥ ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥ 

ਅਰਥ: ਜਿਸ ਪਰਮਾਤਮਾ ਨੇ ਕਿਸੇ ਉਚੇਰੇ ਉੱਦਮ ਤੋਂ ਬਿਨਾ ਹੀ ਇਹ ਸਾਰਾ ਜਗਤ ਪੈਦਾ ਕੀਤਾ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪਸਰ ਰਹੀ ਹੈ। ਜੋ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ ਉਸ ਨੂੰ ਉਸ ਪਰਮਾਤਮਾ ਦਾ ਨਾਮ-ਪਦਾਰਥ ਮਿਲ ਜਾਂਦਾ ਹੈ, ਗੁਰਮੁਖਿ ਮਨੁੱਖ ਪਰਮਾਤਮਾ ਦਾ ਨਾਮ ਰੂਪ ਕੀਮਤੀ ਧਨ ਇਕੱਠਾ ਕਰ ਲੈਂਦਾ ਹੈ।

ਉਹ ਮਨੁੱਖ ਸਤਿਗੁਰੂ (ਦੀ ਬਾਣੀ) ਦੀ ਰਾਹੀਂ ਸਮਝਦਾ ਸੋਚਦਾ ਹੈ, ਸਤਿਗੁਰੂ ਦੀ ਬਾਣੀ ਮੁੜ ਮੁੜ ਪੜ੍ਹ ਕੇ ਉਸ ਨੂੰ ਇਹ ਭੇਤ ਖੁਲ੍ਹਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਪਰਮਾਤਮਾ ਹੀ ਓੜਕ ਨੂੰ ਸਦਾ-ਥਿਰ ਰਹਿਣ ਵਾਲਾ ਹੈ। ਗੁਰੂ ਦੇ ਰਾਹ ਤੇ ਤੁਰਨ ਵਾਲਾ ਮਨੁੱਖ ਉਸ ਸਦਾ-ਥਿਰ ਪਰਮਾਤਮਾ ਨੂੰ ਹੀ (ਹਰ ਥਾਂ) ਵੇਖਦਾ ਹੈ ਤੇ ਆਪਣੇ ਹਿਰਦੇ ਵਿਚ ਵਸਾਂਦਾ ਹੈ, ਪਰਮਾਤਮਾ ਤੋਂ ਛੁਟ ਬਾਕੀ ਸਾਰਾ ਜਗਤ ਉਸ ਨੂੰ ਨਾਸਵੰਤ ਦਿੱਸਦਾ ਹੈ।2।

ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥ ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥ ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥ 

ਅਰਥ: (ਹੇ ਪਾਂਡੇ! ਗੁਰੂ ਦੀ ਸਰਨ ਪੈ ਕੇ ਕਰਤਾਰ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਹ ਬੜਾ ਬੇਅੰਤ ਹੈ) ਕਰਤਾਰ ਦੀ ਵਡਿਆਈ ਕਰਤਾਰ ਆਪ ਹੀ ਜਾਣਦਾ ਹੈ, ਜਾਂ, ਸੂਰਮਾ ਸਤਿਗੁਰੂ ਜਾਣਦਾ ਹੈ (ਭਾਵ, ਸਤਿਗੁਰੂ ਹੀ ਪਰਮਾਤਮਾ ਦੀ ਵਡਿਆਈ ਦੀ ਕਦਰ ਪਾਂਦਾ ਹੈ) ਸਤਿਗੁਰੂ ਸਤਸੰਗ ਵਿਚ (ਉਸ ਕਰਤਾਰ ਦੇ ਸਿਮਰਨ ਰੂਪ) ਧਰਮ ਦਾ ਉਪਦੇਸ਼ ਕਰਦਾ ਹੈ, (ਸਿਮਰਨ ਦੀ ਬਰਕਤਿ ਨਾਲ) ਸਤਿਗੁਰੂ ਦਾ ਆਪਣਾ ਮਨ ਟਿਕਿਆ ਰਹਿੰਦਾ ਹੈ, ਤੇ ਉਹ ਹੋਰਨਾਂ ਵਿਚ ਭੀ (ਇਹ) ਗੁਣ ਪੈਦਾ ਕਰਦਾ ਹੈ। ਜਿਸ ਮਨੁੱਖ ਦੇ ਮੂੰਹ-ਮੱਥੇ ਤੇ ਗੁਰੂ ਦੇ ਚਰਨਾਂ ਦੀ ਧੂੜ ਪਏ, ਉਹ ਨਕਾਰੇ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦਾ ਹੈ। ਸਤਿਗੁਰੂ ਤੋਲ ਵਿਚ ਬੋਲ ਵਿਚ ਸੱਚਾ ਤੇ ਪੂਰਨ ਹੁੰਦਾ ਹੈ। ਅਤੇ ਜੋ ਪਰਮਾਤਮਾ ਸ੍ਰਿਸ਼ਟੀ ਦਾ ਆਸਰਾ ਹੈ ਜਿਸ ਦਾ ਕੋਈ ਸ਼ਰੀਕ ਨਹੀਂ ਤੇ ਜੋ ਜਨਮ-ਰਹਿਤ ਹੈ ਉਹੀ ਸਤਿਗੁਰੂ ਦਾ ਧਨ ਹੈ।3।

ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥ 

ਅਰਥ: ਜੋ ਮਨੁੱਖ ਸਤਿਗੁਰੂ ਦਾ ਉਪਦੇਸ਼ ਵਿਸਾਰ ਦੇਂਦਾ ਹੈ ਤੇ ਕਿਸੇ ਹੋਰ ਜੀਵਨ-ਰਾਹ ਨੂੰ ਪਸੰਦ ਕਰਦਾ ਹੈ, ਉਹ ਅਹੰਕਾਰ ਵਿਚ ਨਿੱਘਰ ਜਾਂਦਾ ਹੈ, ਤੇ ਉਹ (ਆਤਮਕ ਮੌਤ ਦਾ ਮੂਲ ਅਹੰਕਾਰ-ਰੂਪ) ਜ਼ਹਿਰ ਖਾਂਦਾ ਹੈ। ਉਸ ਮਨੁੱਖ ਨੂੰ (ਦੂਜੇ ਭਾਵ ਦੇ ਕਾਰਨ) ਸਤਿਗੁਰੂ ਦੀ ਬਾਣੀ ਦਾ ਆਨੰਦ ਤੇ ਗੁਰੂ ਦੇ ਬਚਨ ਸੁਣੇ ਨਹੀਂ ਭਾਉਂਦੇ। ਉਹ ਮਨੁੱਖ ਅਥਾਹ ਗੁਣਾਂ ਦੇ ਮਾਲਕ ਪਰਮਾਤਮਾ ਤੋਂ ਵਿਛੁੜ ਜਾਂਦਾ ਹੈ।

ਜਿਸ ਮਨੁੱਖ ਨੇ ਸਤਿਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ, ਉਸ ਨੇ ਨਾਮ-ਅੰਮ੍ਰਿਤ ਹਾਸਲ ਕਰ ਲਿਆ ਹੈ, ਫਿਰ ਉਸ ਨੂੰ ਉਹ ਪਰਮਾਤਮਾ ਮਨ ਤਨ ਵਿਚ ਪਿਆਰਾ ਲੱਗਦਾ ਹੈ। (ਪਰ ਇਹ ਉਸ ਦੀ ਬਖ਼ਸ਼ਸ਼ ਹੀ ਹੈ) ਉਹ ਆਪ ਹੀ ਗੁਰੂ ਦੀ ਸਰਨ ਪਾ ਕੇ (ਸਿਮਰਨ ਦੀ ਦਾਤਿ) ਦੇਂਦਾ ਹੈ ਤੇ ਆਪ ਹੀ ਨਾਮ-ਅੰਮ੍ਰਿਤ ਪਿਲਾਂਦਾ ਹੈ।4।

ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥ 

ਅਰਥ: (ਉਂਞ ਤਾਂ) ਹਰ ਕੋਈ ਆਖਦਾ ਹੈ ਕਿ ਇਕ ਪਰਮਾਤਮਾ ਹੀ ਪਰਮਾਤਮਾ ਹੈ, ਪਰ (ਜਿਸ ਮਨ ਉਤੇ ਪਰਮਾਤਮਾ ਦਾ ਨਾਮ ਲਿਖਣਾ ਹੈ, ਉਸ ਉਤੇ) ਹਉਮੈ ਅਹੰਕਾਰ ਜ਼ੋਰ ਪਾਈ ਰੱਖਦਾ ਹੈ। ਜੇ ਮਨੁੱਖ (ਹਉਮੈ ਅਹੰਕਾਰ ਦਾ ਸਾਇਆ ਦੂਰ ਕਰ ਕੇ) ਆਪਣੇ ਹਿਰਦੇ ਵਿਚ ਅਤੇ ਸਾਰੀ ਸ੍ਰਿਸ਼ਟੀ ਵਿਚ ਇਕ ਪਰਮਾਤਮਾ ਨੂੰ ਪਛਾਣ ਲਏ, ਤਾਂ ਇਸ ਤਰ੍ਹਾਂ ਉਸ ਨੂੰ ਪਰਮਾਤਮਾ ਦੇ ਅਸਥਾਨ ਦੀ ਸਿੰਞਾਣ ਆ ਜਾਂਦੀ ਹੈ।

(ਹੇ ਪਾਂਡੇ!) ਪਰਮਾਤਮਾ (ਤੇਰੇ) ਨੇੜੇ (ਭਾਵ, ਹਿਰਦੇ ਵਿਚ ਵੱਸ ਰਿਹਾ) ਹੈ, ਉਸ ਨੂੰ (ਆਪਣੇ ਤੋਂ ਦੂਰ ਨਾਹ ਸਮਝ, ਇਕ ਪਰਮਾਤਮਾ ਹੀ ਸਾਰੀ ਸ੍ਰਿਸ਼ਟੀ ਵਿਚ ਮੌਜੂਦ ਹੈ। ਹੇ ਨਾਨਕ! ਇਕ ਸਰਬ-ਵਿਆਪਕ ਪਰਮਾਤਮਾ ਹੀ (ਹਰ ਥਾਂ) ਸਮਾਇਆ ਹੋਇਆ ਹੈ, ਉਸ ਤੋਂ ਬਿਨਾ ਕੋਈ ਹੋਰ ਦੂਜਾ ਨਹੀਂ ਹੈ।5।

ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥ 

ਅਰਥ: (ਹੇ ਪਾਂਡੇ!) ਭਾਵੇਂ ਕਰਤਾਰ ਮੇਰੇ ਅੰਦਰ ਹੀ ਵੱਸ ਰਿਹਾ ਹੈ (ਜਦ ਤਕ ਮੇਰੇ ਅੰਦਰ ਹਉਮੈ ਅਹੰਕਾਰ ਹੈ) ਮੈਂ ਉਸ ਨੂੰ ਆਪਣੇ ਮਨ ਵਿਚ ਵਸਾ ਨਹੀਂ ਸਕਦਾ, (ਜਦ ਤਕ ਮਨ ਵਿਚ ਹਉਮੈ ਹੈ ਤਦ ਤਕ ਉਹ ਕਰਤਾਰ) ਮਨ ਵਿਚ ਵਸਾਇਆ ਨਹੀਂ ਜਾ ਸਕਦਾ, ਉਸ ਦੀ ਵਡਿਆਈ ਦੀ ਕਦਰ ਪਾਈ ਨਹੀਂ ਜਾ ਸਕਦੀ।

ਮਾਇਆ ਦੇ ਮਤਵਾਲੇ ਜੀਵ ਨੂੰ (ਜਦ ਤਕ) ਝੂਠ ਨੇ ਠਗ-ਬੂਟੀ ਚਮੋੜੀ ਹੋਈ ਹੈ, (ਜਦ ਤਕ ਜੀਵ) ਚਸਕੇ ਵਿਚ ਲਾਲਚ ਵਿਚ ਤੇ ਪਰਾਈ ਮੁਥਾਜੀ ਵਿਚ ਖ਼ੁਆਰ ਹੋ ਰਿਹਾ ਹੈ, ਤਦ ਤਕ ਹਰ ਵੇਲੇ ਇਸ ਨੂੰ ਹਾਹੁਕਾ ਹੀ ਹਾਹੁਕਾ ਹੈ।

ਜਦੋਂ ਮਨੁੱਖ (ਹਉਮੈ ਦੂਰ ਕਰ ਕੇ) ਇਕ ਪਰਮਾਤਮਾ ਨੂੰ ਸਿਮਰਦਾ ਹੈ ਤਦੋਂ ਪਰਮਾਤਮਾ ਨਾਲ ਇਸ ਦੀ ਜਾਣ ਪਛਾਣ ਹੋ ਜਾਂਦੀ ਹੈ, ਪਰਮਾਤਮਾ ਦੀ ਵਡਿਆਈ ਦੀ ਇਸ ਨੂੰ ਕਦਰ ਪੈਂਦੀ ਹੈ, ਤੇ ਇਸ ਦਾ ਜਨਮ-ਮਰਨ ਮੁੱਕ ਜਾਂਦਾ ਹੈ।6।

ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥ ਏਕੋ ਬੂਝੈ ਸੂਝੈ ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥੭॥ 

ਅਰਥ: (ਹੇ ਪਾਂਡੇ! ਉਸ ਗੁਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ ਜੋ) ਇਕ ਆਪ ਹੀ (ਹਰ ਥਾਂ ਵਿਆਪਕ ਹੋ ਕੇ ਜਗਤ ਦੀ ਇਹ ਸਾਰੀ) ਕਿਰਤ-ਕਾਰ (ਕਰ ਰਿਹਾ) ਹੈ, (ਜੋ) ਇਕ ਆਪ ਹੀ (ਸੰਸਾਰ ਦਾ ਇਹ ਸਾਰਾ) ਰੂਪ ਰੰਗ (ਆਪਣੇ ਆਪ ਤੋਂ ਪਰਗਟ ਕਰ ਰਿਹਾ) ਹੈ, ਤੇ (ਜਗਤ ਦੇ ਇਹ ਤੱਤ) ਹਵਾ ਪਾਣੀ ਅੱਗ (ਜਿਸ ਦਾ ਆਪਣਾ ਹੀ) ਸਰੂਪ ਹਨ, ਜਿਸ ਗੁਪਾਲ ਦੀ ਜੋਤਿ ਹੀ ਸਾਰੇ ਜਗਤ ਵਿਚ ਪਸਰ ਰਹੀ ਹੈ।

ਜੋ ਮਨੁੱਖ ਉਸ ਇੱਕ ਪਰਮਾਤਮਾ ਨੂੰ (ਹਰ ਥਾਂ ਵਿਆਪਕ) ਸਮਝਦਾ ਹੈ, ਜਿਸ ਨੂੰ ਹਰ ਥਾਂ ਪਰਮਾਤਮਾ ਹੀ ਦਿੱਸਦਾ ਹੈ, ਉਹ ਆਦਰ-ਸਤਕਾਰ ਹਾਸਲ ਕਰਦਾ ਹੈ। ਕੋਈ ਵਿਰਲਾ ਮਨੁੱਖ ਸਤਿਗੁਰੂ ਦੀ ਰਾਹੀਂ ਪਰਮਾਤਮਾ ਨਾਲ ਜਾਣ-ਪਛਾਣ ਪਾ ਕੇ, ਤੇ, ਉਸ ਵਿਚ ਸੁਰਤਿ ਟਿਕਾ ਕੇ ਧੀਰੇ ਜੀਵਨ ਵਾਲਾ ਬਣਦਾ ਹੈ, ਅਜੇਹਾ ਮਨੁੱਖ ਉਸ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਆਪਣੀ ਮੇਹਰ ਨਾਲ ਇਹ ਦਾਤਿ ਦੇਂਦਾ ਹੈ, ਜਿਸ ਨੂੰ ਗੁਰੂ ਦੀ ਰਾਹੀਂ (ਆਪਣੀ ਸਰਬ-ਵਿਆਪਕਤਾ ਦਾ ਉਪਦੇਸ਼) ਸੁਣਾਂਦਾ ਹੈ ਉਹ ਮਨੁੱਖ ਸੁਖ ਮਾਣਦਾ ਹੈ।7।

ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰ ਗੋਪਾਲਾ ॥ ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥੮॥ 

ਅਰਥ: (ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਜੋ) ਸਭ ਤੋਂ ਵੱਡਾ ਗੋਪਾਲ ਤਿੰਨ ਭਵਨਾਂ ਵਿਚ ਵਿਆਪਕ ਹੈ, ਧਰਤੀ ਅਤੇ ਅਕਾਸ਼ ਵਿਚ ਜਿਸ ਦੀ ਜੋਤਿ ਦਾ ਪਰਕਾਸ਼ ਹੈ। ਉਹ ਗੋਪਾਲ ਆਪਣੀ ਕਿਰਪਾ ਕਰ ਕੇ (ਗੁਰੂ ਦੀ ਰਾਹੀਂ) ਪਰਗਟ ਹੋ ਕੇ ਜਿਸ ਨੂੰ ਆਪਣਾ (ਸਰਬ-ਵਿਆਪਕ) ਸਰੂਪ ਵਿਖਾਂਦਾ ਹੈ, ਉਹ ਮਨੁੱਖ (ਭਟਕਣਾ ਤੋਂ ਬਚ ਕੇ) ਆਪਣੇ ਆਪ ਵਿਚ ਟਿਕ ਜਾਂਦਾ ਹੈ। ਜਗਤ ਨੂੰ ਸੋਹਣਾ ਬਨਾਣ ਵਾਲਾ ਪ੍ਰਭੂ ਸਤਿਗੁਰੂ ਦੇ ਸ੍ਰੇਸ਼ਟ ਸ਼ਬਦ ਦੀ ਰਾਹੀਂ (ਜਿਸ ਮਨੁੱਖ ਦੇ ਹਿਰਦੇ ਵਿਚ) ਨੇੜੇ ਹੋ ਕੇ (ਆਪਣੀ ਸਿਫ਼ਤਿ-ਸਾਲਾਹ ਦੀ) ਝੜੀ ਲਾ ਕੇ ਵਰ੍ਹਦਾ ਹੈ, ਉਹ ਮਨੁੱਖ (ਜਗਤ ਨੂੰ ਸਵਾਰਣਹਾਰ) ਇਸ ਪ੍ਰਭੂ ਦਾ ਇਹ ਭੇਤ ਜਾਣ ਲੈਂਦਾ ਹੈ ਕਿ ਪ੍ਰਭੂ ਆਪ ਹੀ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈ ਤੇ ਆਪ ਹੀ (ਆਪ ਜੋਤਿ ਨਾਲ ਇਸ ਨੂੰ) ਚਾਨਣ ਦੇਣ ਵਾਲਾ ਹੈ (ਭਾਵ, ਪ੍ਰਭੂ ਆਪ ਹੀ ਇਸ ਜਗਤ ਨੂੰ ਜੀਵਨ-ਰਾਹ ਸਿਖਾਣ ਵਾਲਾ) ਹੈ।8।

ਉਗਵੈ ਸੂਰੁ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ ਨਾਨਕ ਨਾਮਿ ਰਤੇ ਪਤਿ ਹੋਇ ॥੯॥

ਅਰਥ: (ਜਿਸ ਮਨੁੱਖ ਦੇ ਅੰਦਰ ਸਤਿਗੁਰੂ ਦੇ ਬਖ਼ਸ਼ੇ ਹੋਏ ਗਿਆਨ ਦੀ) ਰੌਸ਼ਨੀ ਪੈਦਾ ਹੁੰਦੀ ਹੈ ਉਹ (ਆਪਣੇ ਅੰਦਰੋਂ) ਕਾਮਾਦਿਕ ਵਿਕਾਰਾਂ ਨੂੰ ਮਾਰ ਮੁਕਾਂਦਾ ਹੈ। ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮ ਪੁਰਖ ਦਾ ਦੀਦਾਰ ਕਰ ਕੇ (ਉਹ ਮਨੁੱਖ ਫਿਰ ਇਉਂ) ਸੋਚਦਾ ਹੈ (ਕਿ) ਜਦ ਤਕ ਸ੍ਰਿਸ਼ਟੀ ਕਾਇਮ ਹੈ ਉਹ ਪਰਮਾਤਮਾ ਸਾਰੇ ਜਗਤ ਵਿਚ (ਹਰੇਕ ਦੇ ਸਿਰ) ਉਤੇ ਆਪ (ਰਾਖਾ) ਹੈ, ਉਹ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਕਿਰਤ-ਕੰਮ ਕਰਦਾ ਹੈ ਬੋਲਦਾ ਹੈ ਤੇ ਸੁਣਦਾ ਹੈ, ਉਹ ਸਿਰਜਣਹਾਰ (ਸਭ ਜੀਆਂ) ਨੂੰ ਜਿੰਦ ਤੇ ਸਰੀਰ ਦੇਂਦਾ ਹੈ, ਸਭ ਜੀਆਂ ਦੇ ਅੰਦਰ ਬੈਠ ਕੇ ਉਹ ਆਪ ਹੀ ਬੋਲਦਾ ਹੈ, ਤੇ, ਪਰਮਾਤਮਾ (ਹੀ) ਜਗਤ ਦਾ ਆਸਰਾ ਹੈ, (ਉਸ ਤੋਂ ਬਿਨਾ) ਕੋਈ ਹੋਰ (ਆਸਰਾ) ਨਹੀਂ ਹੈ।

ਹੇ ਨਾਨਕ! (ਉਸ) ਪਰਮਾਤਮਾ ਦੇ ਨਾਮ ਵਿਚ ਰੰਗੀਜ ਕੇ (ਹੀ) ਆਦਰ-ਸਤਕਾਰ ਮਿਲਦਾ ਹੈ।9।ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ 

ਅਰਥ: (ਜੋ ਮਨੁੱਖ) ਪ੍ਰਕਾਸ਼-ਸਰੂਪ ਪਰਮਾਤਮਾ ਨੂੰ ਪ੍ਰੇਮ ਨਾਲ ਸਿਮਰਦਾ ਹੈ, ਉਹ ਆਪਣੇ ਕੋਝੇ ਮਨ ਨੂੰ ਵੱਸ ਵਿਚ ਲਿਆ ਕੇ ਇਸ ਜਗਤ-ਅਖਾੜੇ ਵਿਚ (ਕਾਮਾਦਿਕ ਵੈਰੀਆਂ ਨਾਲ) ਲੜਦਾ ਹੈ, ਉਹ ਮਨੁੱਖ ਦਿਨੇ ਰਾਤ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਰਹਿੰਦਾ ਹੈ, ਤਿੰਨ ਭਵਨਾਂ ਵਿਚ ਵਿਆਪਕ ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਉਹ ਮਨੁੱਖ (ਪੱਕੀ) ਜਾਣ-ਪਛਾਣ ਪਾ ਲੈਂਦਾ ਹੈ।

ਜਿਸ ਮਨੁੱਖ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ, ਉਹ ਉਸ ਵਰਗਾ ਹੀ ਹੋ ਗਿਆ (ਭਾਵ, ਉਹ ਮਾਇਆ ਦੀ ਮਾਰ ਤੋਂ ਉਤਾਂਹ ਹੋ ਗਿਆ) , ਉਸ ਦਾ ਆਤਮਾ ਬੜਾ ਹੀ ਪਵਿਤ੍ਰ ਹੋ ਜਾਂਦਾ ਹੈ, ਤੇ ਉਸ ਦਾ ਸਰੀਰ ਭੀ ਸਫਲ ਹੋ ਜਾਂਦਾ ਹੈ, ਆਨੰਦ-ਸਰੂਪ ਪਰਮਾਤਮਾ ਸਦਾ ਉਸ ਦੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਮਨ ਵਿਚ ਸਤਿਗੁਰੂ ਦਾ ਸ਼ਬਦ ਵੱਸਦਾ ਹੈ ਤੇ ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ।10।

ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ 

ਅਰਥ: (ਹੇ ਪਾਂਡੇ! ਗੁਰੂ ਦੇ ਸਨਮੁਖ ਹੋ ਕੇ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ। ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ। ਰਾਜੇ ਹੋਣ, ਅਮੀਰ ਹੋਣ, ਚਾਹੇ ਕੰਗਾਲ ਹੋਣ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ। ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ। ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਰਹਿ ਨਹੀਂ ਸਕਦਾ, ਇਸ ਗੱਲ ਵਾਸਤੇ ਕਿਸੇ ਅੱਗੇ ਤਰਲੇ ਲੈਣੇ ਵਿਅਰਥ ਹਨ।

(ਹਾਂ, ਹੇ ਪਾਂਡੇ! ਗੁਰੂ ਦੀ ਸਰਨ ਆਓ) ਸਤਿਗੁਰੂ ਪਰਮਾਤਮਾ ਦੇ ਨਾਮ ਦੀ ਵਡਿਆਈ ਦਾ ਸ਼ਬਦ ਬਖ਼ਸ਼ਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ, ਤੇ, ਸਤਿਗੁਰੂ ਪ੍ਰਭੂ-ਪਤੀ ਨਾਲ ਮਿਲਣ ਦੀ ਅਕਲ ਦੇਂਦਾ ਹੈ।11।

ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ 

ਅਰਥ: (ਹੇ ਪਾਂਡੇ!) ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ। ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ) , ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ। (ਗੁਰੂ ਦੀ ਸਰਨ ਪੈ ਕੇ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਉਸ ਦੀ ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ; (ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ।12।

ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ 

ਅਰਥ: (ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ। ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ, ਨਿੰਦਿਆ, ਖ਼ੁਸ਼ਾਮਦ, ਚੁਗ਼ਲੀ = ਇਹ ਹਰੇਕ ਕੰਮ ਮਾੜਾ ਹੈ। ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ) ।

ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ, ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ। ਹੇ ਨਾਨਕ! ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ, ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ।13।

ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ 

ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ) ਉਹ (ਗੋਪਾਲ) ਆਪ ਹੀ ਸਭ ਜੀਵਾਂ ਵਿਚ ਮੌਜੂਦ ਹੈ, ਪਰ ਇਹ ਸੂਝ ਉਸ ਮਨੁੱਖ ਨੂੰ ਆਉਂਦੀ ਹੈ ਜਿਸ ਉਤੇ (ਗੋਪਾਲ ਆਪ) ਕਿਰਪਾ ਕਰਦਾ ਹੈ।

(ਗੋਪਾਲ ਦੀ) ਭਗਤੀ ਤੋਂ ਬਿਨਾ ਜਗਤ (ਮਾਇਆ ਪਿੱਛੇ) ਝੱਲਾ ਹੋ ਰਿਹਾ ਹੈ। ਜੀਵ (ਸੰਸਾਰ ਵਿਚ) ਜਨਮ ਲੈ ਕੇ (ਗੋਪਾਲ ਦੀ ਭਗਤੀ ਦੇ ਥਾਂ ਮਾਇਆ ਦੀ ਖ਼ਾਤਰ) ਖ਼ੁਆਰ ਹੁੰਦਾ ਹੈ, ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾਣ-ਜੋਗਾ ਨਹੀਂ ਹੁੰਦਾ ਤੇ ਆਤਮਕ ਮੌਤ ਦਾ ਰਾਹ ਫੜ ਲੈਂਦਾ ਹੈ। (ਜਗਤ ਦਾ ਝੱਲ-ਪੁਣਾ ਵੇਖੋ ਕਿ) ਜੇ ਬਹੁਤੀ ਮਾਇਆ ਕਿਸੇ ਚੰਦਰੇ ਮਨੁੱਖ ਦੇ ਘਰ ਵਿਚ ਹੋਵੇ ਤਾਂ ਉਸ ਦੀ ਮਾਇਆ ਨੂੰ ਵੇਖ ਕੇ (ਗਰੀਬ ਅਮੀਰ) ਦੋਵੇਂ (ਉਸ ਚੰਦਰੇ ਅੱਗੇ ਭੀ) ਲਿਫ਼ਦੇ ਹਨ; ਜੇ ਮਾਇਆ (ਪੱਲੇ) ਹੋਵੇ ਤਾਂ ਮੂਰਖ ਬੰਦਾ ਭੀ ਸਿਆਣਾ (ਮੰਨਿਆ ਜਾਂਦਾ) ਹੈ।14।

ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ 

ਅਰਥ: (ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ) ਜੋ ਸਦਾ ਹੀ (ਬਹੁ-ਰੰਗੀ ਦੁਨੀਆ) ਪੈਦਾ ਕਰ ਕੇ ਆਪ ਨਿਰਵੈਰ ਰਹਿੰਦਾ ਹੈ, ਜੋ ਜਨਮ ਮਰਨ ਵਿਚ ਨਹੀਂ ਹੈ ਤੇ (ਜਿਸ ਦੇ ਅੰਦਰ ਜਗਤ ਦਾ ਕੋਈ) ਧੰਧਾ ਭਟਕਣਾ ਪੈਦਾ ਨਹੀਂ ਕਰਦਾ। ਉਹ ਗੋਪਾਲ ਆਪ ਹੀ (ਸ੍ਰਿਸ਼ਟੀ) ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ, ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ ਗੋਪਾਲ ਆਪ ਹੀ ਆਪ ਹੈ (ਭਾਵ, ਉਸ ਗੋਪਾਲ ਦਾ ਹੀ ਸਰੂਪ ਹੈ) ।

(ਹੇ ਪਾਂਡੇ!) ਜਗਤ ਭਟਕਣਾ ਵਿਚ (ਫਸਿਆ ਪਿਆ) ਹੈ, ਜਗਤ ਦਾ ਸਹਾਰਾ ਉਹ ਅਪਹੁੰਚ ਗੋਪਾਲ ਆਪ ਹੀ (ਜੀਵ ਨੂੰ ਇਸ ਭਟਕਣਾ ਵਿਚੋਂ ਕੱਢ ਕੇ) ਆਪਣੇ ਨਾਲ ਮਿਲਣ ਦੀ ਜਾਚ ਸਿਖਾਂਦਾ ਹੈ।

(ਹੇ ਪਾਂਡੇ!) ਉਸ ਸਦਾ-ਥਿਰ (ਗੋਪਾਲ ਦੀ ਯਾਦ) ਨੂੰ ਆਪਣਾ ਕਰਤੱਬ ਬਣਾ, ਤਦੋਂ ਹੀ ਸੁਖ ਮਿਲਦਾ ਹੈ। ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ।15।

ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ 

ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ। (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ।

ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) । ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ।

ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ। 16।

ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥ 

ਅਰਥ: (ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ; ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ। ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ; ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ।

(ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ। ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ।

ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ, ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ। 17।

ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ 

ਅਰਥ: ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕ੍ਰੋਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ। ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ, ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ) , ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ। (ਕਾਮ ਕ੍ਰੋਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) ।

ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ। ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ। ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ। 18।

ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ 

ਅਰਥ: ਨੋਟ: ਲਫ਼ਜ਼ 'ਪੀਆ, ਦੀਆ, ਜਾਨਿਆ'। ਆਦਿਕ ਭੂਤਕਾਲ ਵਿਚ ਹਨ। ਅਰਥ ਵਰਤਮਾਨ ਕਾਲ ਵਿਚ ਕਰਨਾ ਹੈ।

(ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ। ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ, ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ।

ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ। (ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ। ਉਹਨਾਂ ਦਾ ਮਨ (ਕਾਮ ਕ੍ਰੋਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ। ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਜਾਂਦੀ ਹੈ। 19।

ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ ॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥ ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥ 

ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ, ਉਹ ਗੋਪਾਲ) ਸਰਬ-ਵਿਆਪਕ ਹੈ ਤੇ ਜੀਵਾਂ ਦੇ ਔਗੁਣ ਵੇਖ ਕੇ ਛਿੱਥਾ ਨਹੀਂ ਪੈਂਦਾ। ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਜੋ ਮਨੁੱਖ ਉਸ ਦੇ ਗੁਣ ਗਾਂਦਾ ਹੈ, ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ; ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਸਤਿਗੁਰੂ ਦੀ ਕਿਰਪਾ ਨਾਲ ਉਹ (ਸਰਬ-ਵਿਆਪਕ ਗੋਪਾਲ ਵਿਚ) ਸੁਰਤਿ ਜੋੜੀ ਰੱਖਦਾ ਹੈ।

ਉਹ ਸਰਬ-ਵਿਆਪਕ ਗੋਪਾਲ ਅਪਹੁੰਚ ਹੈ (ਭਾਵ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ) , ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ। ਉਸ ਵਿਚ ਜੋੜੀ ਹੋਈ ਸੁਰਤਿ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ।

(ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ। (ਹੇ ਪਾਂਡੇ!) ਸਤਿਗੁਰੂ ਦੀ ਮਤਿ ਹੀ (ਜੀਵਨ ਲਈ) ਸ੍ਰੇਸ਼ਟ ਰਸਤਾ ਹੈ, ਹੋਰ ਮਤਿ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ। 20।

ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ 

ਅਰਥ: (ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ, ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ। (ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ, ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ। ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ।

(ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ। ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ। (ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ, ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ। 21।

ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ 

ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ। ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ।

ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ) , (ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ।

(ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ, ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ।

(ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) । 22।

ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ 

ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ, ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ। (ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ, ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) ।

(ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ (ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ।

(ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ। 23।

ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ 

ਅਰਥ: (ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ। ਮੌਤ (ਦਾ ਇਹ ਕੌਤਕ) ਨਿੱਤ ਵਰਤ ਰਿਹਾ ਹੈ। (ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ (ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ। (ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ, (ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) । (ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ) , ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ ਦਾ ਪਿਆਰ ਮੁੱਕਦਾ ਨਹੀਂ) । 24।..............

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥ 

ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ।

ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ-ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ। ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ੧।

ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ।੨।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈਉਹ (ਪ੍ਰਭੂ-ਦਰ ਤੋਂਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦ-ਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ, ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੪।੧੦।੬੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ 

ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ੧।ਰਹਾਉ।

ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।

ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ੨।

(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts