*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।
ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥
ਅਰਥ: ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।
ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥
ਅਰਥ: ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।
ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।
ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂ, ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ) ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।
ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।
(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।
(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਮਾਰੂ ਮਹਲਾ ੩ ॥ ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥੧॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥੨॥ ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥੩॥ ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥੪॥
ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਕਰਤਾਰ ਦਾ ਸਿਮਰਨ ਕਰਿਆ ਕਰੋ, ਉਹ ਗੁਰੂ ਦੇ ਸ਼ਬਦ ਵਿਚ ਜੋੜ ਕੇ (ਜੀਵਾਂ ਦੇ ਸਾਰੇ) ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ। ਹੇ ਭਾਈ! ਉਹ ਅਪਹੁੰਚ ਅਗੋਚਰ ਤੇ ਅਥਾਹ ਪ੍ਰਭੂ (ਆਪਣੇ ਵਰਗਾ) ਆਪ ਹੀ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ।1।
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ ਆਪਣਾ ਅਟੱਲ ਹੁਕਮ ਵਰਤਾ ਰਿਹਾ ਹੈ। ਕਈ ਭਗਤ-ਜਨ ਐਸੇ ਹਨ ਜਿਨ੍ਹਾਂ ਨੂੰ ਉਸ ਸਦਾ-ਥਿਰ ਕਰਤਾਰ ਨੇ ਆਪ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ। ਉਹ ਭਗਤ-ਜਨ ਸਦਾ-ਥਿਰ ਦਾ ਹੀ ਸਿਮਰਨ ਕਰਦੇ ਰਹਿੰਦੇ ਹਨ, ਸਦਾ-ਥਿਰ ਨਾਮ (ਸਿਮਰਨ) ਦੀ ਕਮਾਈ ਕਰਦੇ ਹਨ, ਨਾਮ (ਸਿਮਰਨ ਦੀ ਬਰਕਤਿ) ਨਾਲ ਉਹ ਉਸ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦੇ ਹਨ।2।
ਹੇ ਭਾਈ! ਧੁਰ ਦਰਗਾਹ ਤੋਂ ਭਗਤਾਂ ਨੂੰ ਪ੍ਰਭੂ ਆਪ ਹੀ ਆਪਣੇ ਨਾਲ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਆਪਣੀ ਸੱਚੀ ਭਗਤੀ ਵਿਚ ਜੋੜਦਾ ਹੈ। (ਉਸ ਦੀ ਆਪਣੀ ਮਿਹਰ ਨਾਲ ਹੀ ਮਨੁੱਖ) ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ ਉਸ ਦੇ ਗੁਣ ਗਾਂਦਾ ਹੈ– ਹੇ ਭਾਈ! ਇਹ ਸਿਫ਼ਤਿ-ਸਾਲਾਹ ਹੀ ਇਸ ਮਨੁੱਖਾ ਜਨਮ ਦੀ ਖੱਟੀ ਹੈ।3।
ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ (ਨਾਮ ਜਪਣ ਦਾ) ਵਣਜ ਕਰਦੇ ਰਹਿੰਦੇ ਹਨ, (ਇਸ ਤਰ੍ਹਾਂ ਕਿਸੇ) ਪਰਾਏ ਨੂੰ ਤੇ ਕਿਸੇ ਆਪਣੇ ਨੂੰ (ਇਉਂ) ਪਛਾਣਦੇ ਹਨ (ਕਿ ਇਹਨਾਂ ਵਿਚ) ਇਕ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਵੱਸਦਾ ਉਹ ਨਹੀਂ ਜਾਣਦੇ। (ਉਹ ਸਮਝਦੇ ਹਨ ਕਿ ਸਭਨਾਂ ਨੂੰ ਆਤਮਕ ਜੀਵਨ ਦੀ ਪੂੰਜੀ ਦੇਣ ਵਾਲਾ) ਸ਼ਾਹ-ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ, ਜੀਵ ਉਸ ਦੇ ਸਦਾ-ਥਿਰ ਨਾਮ ਦਾ ਵਣਜ ਕਰਨ ਵਾਲੇ ਹਨ, (ਪਰਮਾਤਮਾ ਪਾਸੋਂ) ਪੂੰਜੀ (ਲੈ ਕੇ ਉਸ ਦਾ) ਨਾਮ-ਸੌਦਾ ਖ਼ਰੀਦਦੇ ਹਨ।4।
ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥੫॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥੬॥ ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥੭॥ ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ ॥ ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥੮॥
ਅਰਥ: (ਹੇ ਭਾਈ!) ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਸ੍ਰਿਸ਼ਟੀ ਰਚਦਾ ਹੈ। (ਕਿਸੇ) ਵਿਰਲੇ (ਭਾਗਾਂ ਵਾਲੇ) ਨੂੰ ਗੁਰੂ ਦੇ ਸ਼ਬਦ ਦੀ ਸੂਝ ਭੀ ਆਪ ਹੀ ਬਖ਼ਸ਼ਦਾ ਹੈ। (ਉਸ ਦੀ ਮਿਹਰ ਨਾਲ ਜਿਹੜੇ ਮਨੁੱਖ) ਗੁਰੂ ਦੀ ਸਰਨ ਪੈਂਦੇ ਹਨ, ਉਹ ਅਡੋਲ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਆਪ ਹੀ ਉਹਨਾਂ ਦੀ ਜਮ (ਆਤਮਕ ਮੌਤ) ਦੀ ਫਾਹੀ ਕੱਟਦਾ ਹੈ।5।
ਹੇ ਭਾਈ! (ਜੀਵਾਂ ਦੇ ਸਰੀਰ-ਭਾਂਡੇ) ਘੜ ਕੇ (ਆਪ ਹੀ) ਭੰਨਦਾ ਹੈ, ਆਪ ਹੀ ਪੈਦਾ ਕਰਦਾ ਤੇ ਸੰਵਾਰਦਾ ਹੈ। ਮਾਇਆ ਦੇ ਮੋਹ ਵਿਚ, ਮੇਰ-ਤੇਰ ਵਿਚ ਭੀ ਜੀਵ (ਉਸ ਨੇ ਆਪ ਹੀ) ਪਾਏ ਹੋਏ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮੋਹ ਵਿਚ) ਭਟਕਦੇ ਫਿਰਦੇ ਹਨ, ਸਦਾ ਅੰਨ੍ਹਿਆਂ ਵਾਲਾ ਕੰਮ ਕਰਦੇ ਰਹਿੰਦੇ ਹਨ, ਉਹਨਾਂ ਦੇ ਗਲ ਵਿਚ ਆਤਮਕ ਮੌਤ ਦੀ ਰੱਸੀ ਫਾਹੀ ਪਈ ਰਹਿੰਦੀ ਹੈ।6।
ਹੇ ਭਾਈ! ਪ੍ਰਭੂ ਆਪ (ਜਿਨ੍ਹਾਂ ਉੱਤੇ) ਬਖ਼ਸ਼ਸ਼ ਕਰਦਾ ਹੈ (ਉਹਨਾਂ ਨੂੰ) ਗੁਰੂ ਦੀ ਸੇਵਾ ਵਿਚ ਜੋੜਦਾ ਹੈ, ਗੁਰੂ ਦੀ ਮਤਿ ਦੇ ਕੇ (ਆਪਣਾ) ਨਾਮ (ਉਹਨਾਂ ਦੇ) ਮਨ ਵਿਚ ਵਸਾਂਦਾ ਹੈ। ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਸਿਮਰਦਾ ਹੈ, ਉਹ ਅਡੋਲ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਸ ਜਗਤ ਵਿਚ ਖੱਟੀ ਹੈ।7।
ਹੇ ਭਾਈ! ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਭੀ ਸਦਾ ਕਾਇਮ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰੱਖ ਕੇ (ਜੀਵ ਨੂੰ ਆਪਣੀ ਵਡਿਆਈ) ਦੇਂਦਾ ਹੈ (ਜੀਵ ਦੇ) ਮਨ ਵਿਚ ਵਸਾਂਦਾ ਹੈ। ਹੇ ਭਾਈ! ਜਿਨ੍ਹਾਂ ਦੇ ਮਨ ਵਿਚ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਸੋਭਦੇ ਹਨ, ਉਹਨਾਂ ਦੇ ਸਿਰ ਉੱਤੇ (ਪਿਆ) ਭਾਰਾ ਮੁੱਕ ਜਾਂਦਾ ਹੈ।8।
ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥੯॥ ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ ਅਲਖੁ ਲਖਾਹਾ ਹੇ ॥੧੦॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥
ਅਰਥ: ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਕਿਸੇ ਦੁਨਿਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ) । ਮੈਂ ਤਾਂ ਉਸ ਨੂੰ ਗੁਰੂ ਦੀ ਕਿਰਪਾ ਨਾਲ (ਆਪਣੇ) ਮਨ ਵਿਚ ਵਸਾਂਦਾ ਹਾਂ। ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਸਦਾ ਉਸ ਗੁਣਾਂ ਦੇ ਦਾਤੇ ਦੀ ਸਿਫ਼ਤਿ-ਸਾਲਾਹ ਕਰਦਾ ਹਾਂ। (ਜਿਹੜਾ ਉਸ ਗੁਣ-ਦਾਤੇ ਦੀ ਸਿਫ਼ਤਿ-ਸਾਲਾਹ ਕਰਦਾ ਹੈ) ਉਸ (ਦੇ ਕਰਮਾਂ ਦਾ) ਲੇਖਾ ਕੋਈ ਨਹੀਂ ਮੰਗਦਾ।9।
ਹੇ ਭਾਈ! ਬ੍ਰਹਮਾ ਵਿਸ਼ਨੂ ਸ਼ਿਵ (ਇਹ ਸਾਰੇ) ਉਸ (ਪਰਮਾਤਮਾ) ਦੀ ਹੀ ਸਰਨ ਵਿਚ ਰਹਿੰਦੇ ਹਨ। (ਇਹ ਵੱਡੇ ਵੱਡੇ ਦੇਵਤੇ ਭੀ ਉਸ) ਅਲੱਖ ਅਤੇ ਅਭੇਵ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪਾ ਸਕਦੇ। ਹੇ ਪ੍ਰਭੂ! ਜਿਨ੍ਹਾਂ ਉਤੇ ਤੂੰ ਆਪਣੀ ਮਿਹਰ ਦੀ ਨਿਗਾਹ ਕਰਦਾ ਹੈਂ ਉਹਨਾਂ ਨੂੰ ਗੁਰੂ ਦੀ ਸਰਨ ਪਾ ਕੇ ਤੂੰ ਆਪਣਾ ਅਲੱਖ ਸਰੂਪ ਸਮਝਾ ਦੇਂਦਾ ਹੈ।10।
ਹੇ ਭਾਈ! ਪੂਰੇ ਸਤਿਗੁਰੂ ਨੇ (ਮੈਨੂੰ ਆਤਮਕ ਜੀਵਨ ਦੀ) ਸਮਝ ਬਖ਼ਸ਼ੀ ਹੈ, ਹੁਣ ਮੈਂ ਪਰਮਾਤਮਾ ਦਾ ਹੀ ਨਾਮ ਆਪਣੇ ਮਨ ਵਿਚ ਵਸਾਂਦਾ ਹਾਂ। ਮੈਂ ਪਰਮਾਤਮਾ ਦਾ ਨਾਮ ਜਪਦਾ ਹਾਂ, ਅਤੇ ਉਸ ਦਾ ਨਾਮ ਧਿਆਉਂਦਾ ਹਾਂ, (ਨਾਮ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ) ਟਿਕਾਣਾ ਪ੍ਰਾਪਤ ਕਰ ਕੇ ਮੈਂ ਉਸ ਦੇ ਗੁਣਾਂ ਵਿਚ ਚੁੱਭੀ ਲਾ ਰਿਹਾ ਹਾਂ।11।
ਹੇ ਭਾਈ! ਪਰਮਾਤਮਾ ਦੇ ਭਗਤ ਤਾਂ ਉਸ ਬੇਅੰਤ ਪ੍ਰਭੂ ਦਾ ਹੁਕਮ ਮੰਨ ਕੇ ਉਸ ਦੀ ਸੇਵਾ-ਭਗਤੀ ਕਰਦੇ ਹਨ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਉਸ ਦੇ ਹੁਕਮ ਦੀ ਕਦਰ ਨਹੀਂ ਸਮਝਦੇ। ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਮੰਨਦਾ ਹੈ, ਉਹ ਪ੍ਰਭੂ ਹੁਕਮ (ਮੰਨਣ) ਦੀ ਰਾਹੀਂ (ਲੋਕ ਪਰਲੋਕ ਦੀ) ਵਡਿਆਈ ਪ੍ਰਾਪਤ ਕਰਦਾ ਹੈ, ਉਹ ਵੇਪਰਵਾਹ ਪ੍ਰਭੂ ਦੇ ਹੁਕਮ ਵਿਚ ਹੀ ਲੀਨ ਰਹਿੰਦਾ ਹੈ।12।
ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥ ਸਭ ਜਗ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥ ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥
ਅਰਥ: ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੀ ਰਜ਼ਾ ਨੂੰ ਪਛਾਣਦਾ ਹੈ, ਉਹ ਆਪਣੇ ਭਟਕਦੇ ਮਨ ਨੂੰ ਰੋਕ ਰੱਖਦਾ ਹੈ, ਉਹ (ਆਪਣੇ ਮਨ ਨੂੰ) ਇੱਕ ਘਰ ਵਿਚ ਹੀ ਲੈ ਆਉਂਦਾ ਹੈ, ਉਹ ਮਨੁੱਖ ਹਰਿ-ਨਾਮ ਵਿਚ ਰੰਗਿਆ ਰਹਿੰਦਾ ਹੈ, ਉਹ (ਵਿਕਾਰਾਂ ਤੋਂ) ਸਦਾ ਨਿਰਲੇਪ ਰਹਿੰਦਾ ਹੈ, ਪਰਮਾਤਮਾ ਦਾ ਰਤਨ-ਨਾਮ ਉਸ ਦੇ ਮਨ ਵਿਚ ਵੱਸਿਆ ਰਹਿੰਦਾ ਹੈ।13।
ਹੇ ਭਾਈ! ਸਾਰੇ ਜਗਤ ਵਿਚ ਇਕ ਪਰਮਾਤਮਾ ਹੀ ਵੱਸਦਾ ਹੈ, ਪਰ ਉਹ ਗੁਰੂ ਦੀ ਕਿਰਪਾ ਨਾਲ ਦਿੱਸਦਾ ਹੈ। ਜਿਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾ ਕੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦੇ ਹਨ, ਉਹ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ ਦਾ ਨਿਵਾਸ ਸਦਾ ਸ੍ਵੈ-ਸਰੂਪ ਵਿਚ ਹੋਇਆ ਰਹਿੰਦਾ ਹੈ।14।
ਹੇ ਪ੍ਰਭੂ! ਹੇ ਅਪਹੁੰਚ ਤੇ ਅਗੋਚਰ! ਤੇਰੇ ਭਗਤ ਸਦਾ ਤੇਰੀ ਸਰਨ ਵਿਚ ਰਹਿੰਦੇ ਹਨ। ਪਰ ਕੋਈ ਤੇਰਾ ਮੁੱਲ ਨਹੀਂ ਪਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੂੰ ਮਿਲ ਨਹੀਂ ਸਕਦਾ) । ਹੇ ਪ੍ਰਭੂ! ਤੂੰ (ਆਪਣੇ ਭਗਤਾਂ ਨੂੰ) ਉਵੇਂ ਹੀ ਰੱਖਦਾ ਹੈਂ, ਜਿਵੇਂ ਉਹ ਤੈਨੂੰ ਪਿਆਰੇ ਲੱਗਦੇ ਹਨ। (ਤੇਰੇ ਭਗਤ) ਗੁਰੂ ਦੀ ਸਰਨ ਪੈ ਕੇ ਤੇਰਾ ਨਾਮ ਧਿਆਉਂਦੇ ਹਨ।15।
ਹੇ ਪ੍ਰਭੂ! (ਮਿਹਰ ਕਰ) ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ, ਤਾਕਿ, ਹੇ ਸਦਾ-ਥਿਰ ਮਾਲਕ! ਮੈਂ ਤੇਰੇ ਮਨ ਵਿਚ ਪਿਆਰਾ ਲੱਗਦਾ ਰਹਾਂ। (ਤੇਰਾ ਦਾਸ) ਨਾਨਕ (ਤੇਰੇ ਅੱਗੇ) ਬੇਨਤੀ ਕਰਦਾ ਹੈ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਨੂੰ ਆਪਣਾ ਸਦਾ-ਥਿਰ ਨਾਮ ਦੇਹ, ਮੈਂ ਤੇਰੇ ਸਦਾ-ਥਿਰ ਨਾਮ ਵਿਚ ਲੀਨ ਹੋਇਆ ਰਹਾਂ। 16।1।10।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।੧।
ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ।
ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥
ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ।
ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥
ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ।੨।
ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਆਸਾ ਮਹਲਾ ੪ ਛੰਤ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥
ਅਰਥ: ਹੇ ਥਾਂ ਥਾਂ ਭਟਕ ਰਹੇ ਮਨ! ਹੇ ਪਿਆਰੇ ਮਨ! ਕਦੇ ਤਾਂ ਪ੍ਰਭੂ-ਚਰਨਾਂ ਵਿਚ ਜੁੜ। ਹੇ ਮੇਰੇ ਪਿਆਰੇ ਮਨ! ਹਰਿ-ਰੂਪ ਗੁਰੂ ਨੂੰ ਮਿਲ (ਤੈਨੂੰ ਸਮਝ ਪੈ ਜਾਇਗੀ ਕਿ ਸਭ ਸੁਖਾਂ ਦਾ ਦਾਤਾ) ਪਰਮਾਤਮਾ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਮੇਰੇ ਪਿਆਰੇ ਮਨ! ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਆਤਮਕ ਆਨੰਦ ਮਾਣ (ਅਰਦਾਸ ਕਰਦਾ ਰਹੁ ਕਿ ਤੇਰੇ ਉਤੇ) ਪ੍ਰਭੂ ਇਹ ਮੇਹਰ (ਦੀ ਦਾਤਿ) ਕਰੇ। ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ ਮਨ! ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ ਉਸ ਨੂੰ ਪਰਮਾਤਮਾ ਨਾਲ ਮਿਲਾ ਦੇਂਦਾ ਹੈ।1।
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥
ਅਰਥ: ਹੇ ਮੇਰੇ ਪਿਆਰੇ! ਮੈਂ (ਪ੍ਰਭੂ-ਚਰਨਾਂ ਵਿਚ) ਪ੍ਰੇਮ ਜੋੜ ਕੇ ਉਸ ਦੇ ਪਿਆਰ ਦਾ ਸੁਆਦ (ਕਦੇ ਭੀ) ਨਹੀਂ ਚੱਖਿਆ, (ਕਿਉਂਕਿ) ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਵੱਸ ਰਹੀ ਮਾਇਆ ਦੀ) ਤ੍ਰਿਸ਼ਨਾ ਕਦੇ ਮੁੱਕੀ ਹੀ ਨਹੀਂ, (ਮੇਰਾ ਮਨ) ਸਦਾ (ਮਾਇਆ ਦੀਆਂ ਹੀ) ਆਸਾਂ ਬਣਾਂਦਾ ਰਹਿੰਦਾ ਹੈ। ਹੇ ਮੇਰੇ ਪਿਆਰੇ! ਸਦਾ (ਇਸੇ ਹਾਲਤ ਵਿਚ ਹੀ) ਮੇਰੀ ਜਵਾਨੀ ਲੰਘਦੀ ਜਾ ਰਹੀ ਹੈ ਤੇ ਮੌਤ ਦਾ ਦੇਵਤਾ ਮੇਰੇ ਸੁਆਸਾਂ ਨੂੰ (ਗਹੁ ਨਾਲ) ਤੱਕ ਰਿਹਾ ਹੈ (ਕਿ ਸੁਆਸ ਪੂਰੇ ਹੋਣ ਤੇ ਇਸ ਨੂੰ ਆ ਫੜਾਂ) ।
ਹੇ ਨਾਨਕ! (ਆਖ–) ਹੇ ਮੇਰੇ ਪਿਆਰੇ! ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਬਣਦੀ ਹੈ ਉਸ ਦੇ ਮੱਥੇ ਉਤੇ ਭਾਗਾਂ ਦੀ ਮਣੀ ਚਮਕਦੀ ਹੈ ਜੇਹੜੀ ਪਰਮਾਤਮਾ (ਦੀ ਯਾਦ) ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ।2।
ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥
ਅਰਥ: ਹੇ ਮੇਰੇ ਪਿਆਰੇ! ਮੇਰੀਆਂ ਅੱਖਾਂ ਪ੍ਰਭੂ-ਪਤੀ ਦੇ ਦਰਸ਼ਨ ਵਿਚ ਮਸਤ ਹਨ ਜਿਵੇਂ ਪਪੀਹਾ (ਸ੍ਵਾਂਤੀ ਵਰਖਾ ਦੀ) ਬੂੰਦ (ਲਈ ਤਾਂਘਦਾ ਹੈ) । ਹੇ ਮੇਰੇ ਪਿਆਰੇ! ਜਦੋਂ ਮੇਰਾ ਮਨ ਪਰਮਾਤਮਾ ਦੇ ਨਾਮ-ਜਲ ਦੀ ਬੂੰਦ ਪੀਂਦਾ ਹੈ ਤਾਂ ਠੰਢਾ-ਠਾਰ ਹੋ ਜਾਂਦਾ ਹੈ। ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈ, ਕਿਸੇ ਤਰ੍ਹਾਂ ਭੀ ਮੈਨੂੰ ਨੀਂਦ ਨਹੀਂ ਪੈਂਦੀ। ਹੇ ਨਾਨਕ! (ਆਖ–) ਹੇ ਮੇਰੇ ਪਿਆਰੇ! ਗੁਰੂ ਦੀ ਬਖ਼ਸ਼ੀ ਲਗਨ ਦੀ ਬਰਕਤਿ ਨਾਲ ਮੈਂ ਸੱਜਣ ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲਿਆ ਹੈ।3।
ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥
ਅਰਥ: ਹੇ ਮੇਰੇ ਪਿਆਰੇ! ਚੇਤ (ਦਾ ਮਹੀਨਾ) ਚੜ੍ਹਦਾ ਹੈ, ਬਸੰਤ (ਦਾ ਮੌਸਮ) ਆਉਂਦਾ ਹੈ, (ਸਾਰਾ ਸੰਸਾਰ ਆਖਦਾ ਹੈ ਕਿ ਇਹ) ਸੋਹਣੀ ਰੁੱਤ (ਆ ਗਈ ਹੈ, ਪਰ) ਹੇ ਮੇਰੇ ਪਿਆਰੇ! ਪ੍ਰਭੂ-ਪਤੀ (ਦੇ ਮਿਲਾਪ) ਤੋਂ ਬਿਨਾ (ਮੇਰੇ ਹਿਰਦੇ ਦੇ) ਵੇਹੜੇ ਵਿਚ ਧੂੜ ਉੱਡ ਰਹੀ ਹੈ। ਹੇ ਮੇਰੇ ਪਿਆਰੇ! ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ) ਆਸ ਉੱਠ ਰਹੀ ਹੈ, (ਮੈਂ ਦੁਨੀਆ ਦੇ ਭਾ ਦੀ ਸੋਹਣੀ ਬਸੰਤ ਰੁੱਤ ਵਲੋਂ) ਉਦਾਸ ਹਾਂ, ਮੇਰੀਆਂ ਦੋਵੇਂ ਅੱਖਾਂ (ਬਸੰਤ ਦੇ ਖੇੜੇ ਨੂੰ ਵੇਖਣ ਦੇ ਥਾਂ ਪ੍ਰਭੂ-ਪਤੀ ਦੇ ਦਰਸਨ ਦੀ ਉਡੀਕ ਵਿਚ) ਜੁੜੀਆਂ ਪਈਆਂ ਹਨ।
ਨਾਨਕ (ਆਖਦਾ ਹੈ– ਹੁਣ) ਹੇ ਮੇਰੇ ਪਿਆਰੇ! ਗੁਰੂ ਨਾਨਕ ਨੂੰ ਵੇਖ ਕੇ (ਮੇਰੀ ਜਿੰਦ ਇਉਂ) ਖਿੜ ਪਈ ਹੈ ਜਿਵੇਂ ਮਾਂ ਆਪਣੇ ਪੁੱਤਰ ਨੂੰ ਵੇਖ ਕੇ ਖਿੜ ਪੈਂਦੀ ਹੈ।4।
ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥
ਅਰਥ: ਹੇ ਮੇਰੇ ਪਿਆਰੇ! ਮੈਨੂੰ ਗੁਰੂ ਨੇ ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ, ਮੈਂ ਉਸ ਗੁਰੂ ਤੋਂ ਸਦਕੇ ਜਾਂਦੀ ਹਾਂ ਜਿਸ ਨੇ ਮੈਨੂੰ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ। ਹੇ ਮੇਰੇ ਪਿਆਰੇ! ਪ੍ਰਭੂ ਨੇ ਮੇਰੀਆਂ ਸਾਰੀਆਂ ਆਸਾਂ ਪੂਰੀਆਂ ਕਰ ਦਿੱਤੀਆਂ ਹਨ, ਪ੍ਰਭੂ ਪਾਸੇ ਮੈਂ ਮਨ-ਚਿਤਵਿਆ ਫਲ ਪਾ ਲਿਆ ਹੈ।
ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! ਜਿਸ (ਵਡ-ਭਾਗੀ ਮਨੁੱਖ ਉਤੇ) ਪਰਮਾਤਮਾ ਦਇਆਵਾਨ ਹੁੰਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।5।
ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥
ਅਰਥ: ਹੇ ਪਿਆਰੇ! ਪਰਮਾਤਮਾ ਤੋਂ ਬਿਨਾ (ਕਿਸੇ ਹੋਰ ਨਾਲ) ਮੈਂ ਪ੍ਰੇਮ (ਦੀ ਖੇਡ) ਨਹੀਂ ਖੇਡਾਂਗੀ। (ਹੇ ਪਿਆਰੇ! ਦੱਸ) ਮੈਂ ਕਿਵੇਂ ਗੁਰੂ ਨੂੰ ਲੱਭਾਂ ਜਿਸ ਦੀ ਰਾਹੀਂ ਹੀ ਮੈਂ ਤੇਰਾ ਦਰਸ਼ਨ ਕਰ ਸਕਾਂਗੀ।
ਹੇ ਪਿਆਰੇ ਦਾਤਾਰ ਹਰੀ! ਮੈਨੂੰ ਗੁਰੂ ਮਿਲਾ, ਗੁਰੂ ਦੀ ਰਾਹੀਂ ਹੀ ਮੈਂ ਤੇਰਾ ਦਰਸਨ ਕਰ ਸਕਾਂਗੀ।
ਨਾਨਕ (ਆਖਦਾ ਹੈ–) ਹੇ ਮੇਰੇ ਪਿਆਰੇ! (ਜਿਸ ਵਡ-ਭਾਗੀ ਦੇ) ਮੱਥੇ ਉਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ਉਸ ਨੂੰ ਗੁਰੂ ਮਿਲ ਪੈਂਦਾ ਹੈ।6।14। 21।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥
ਅਰਥ: ਹੇ ਭਾਈ! ਨਿੱਤ ਆਹਰ ਨਾਲ ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਮਿਠੀ ਮਿਠੀ ਸੁਰ ਵਾਲੀ ਬਾਣੀ ਇਕ-ਰਸ ਗਾਵਣੀ ਚਾਹੀਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪਾਂ ਤੇ ਐਬਾਂ ਦਾ ਨਾਸ ਕਰਨ ਵਾਲਾ ਹੈ, ਇਹ ਹਰਿ-ਨਾਮ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਜਪਣਾ ਚਾਹੀਦਾ ਹੈ।
ਹੇ ਭਾਈ! ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ ਨਾਮ-ਜਲ ਪੀਣਾ ਚਾਹੀਦਾ ਹੈ, ਦਿਨ ਰਾਤ ਪਰਮਾਤਮਾ ਦਾ ਆਰਾਧਨ ਕਰਨਾ ਚਾਹੀਦਾ ਹੈ। ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਕੇ (ਮਾਨੋ) ਅਨੇਕਾਂ ਜੋਗ-ਸਾਧਨਾਂ ਦਾ ਅਨੇਕਾਂ ਦਾਨ-ਪੁੰਨਾਂ ਦਾ ਅਨੇਕਾਂ ਅਜਿਹੀਆਂ ਹੋਰ ਕਿਰਿਆਵਾਂ ਦਾ ਸਾਧਨ ਹੋ ਜਾਂਦਾ ਹੈ।
ਹੇ ਭਾਈ! ਦਇਆ ਦੇ ਸੋਮੇ ਮੋਹਨ-ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਸਾਰੇ ਦੁੱਖ ਦੂਰ ਕਰ ਦੇਂਦੀ ਹੈ। ਨਾਨਕ ਆਖਦਾ ਹੈ– ਹੇ ਭਾਈ! ਮਾਲਕ-ਪ੍ਰਭੂ ਨੂੰ ਸਿਮਰ ਕੇ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।1।
ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥
ਅਰਥ: ਹੇ ਸੁਖਾਂ ਦੇ ਸਮੁੰਦਰ ਗੋਬਿੰਦ! (ਤੇਰੇ) ਭਗਤ (ਤੇਰਾ) ਸਿਮਰਨ (ਕਰਦੇ ਹਨ) , ਤੇਰੇ ਗੁਣ ਗਾਂਦੇ ਹਨ; ਗੁਰੂ ਦੀ ਚਰਨੀਂ ਲੱਗ ਕੇ ਉਹਨਾਂ ਨੂੰ ਅਨੇਕਾਂ ਆਨੰਦ ਖ਼ੁਸ਼ੀਆਂ ਤੇ ਸੁਖ ਪ੍ਰਾਪਤ ਹੋ ਜਾਂਦੇ ਹਨ।
(ਹੇ ਭਾਈ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ) ਸੁਖਾਂ ਦਾ ਖ਼ਜ਼ਾਨਾ ਹਰਿ-ਨਾਮ ਮਿਲ ਜਾਂਦਾ ਹੈ। ਪ੍ਰਭੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਦੀ (ਦੁੱਖ ਆਦਿਕਾਂ ਤੋਂ) ਰੱਖਿਆ ਕੀਤੀ, ਉਸ ਦੇ ਸਾਰੇ ਦੁੱਖ ਨਿਵਿਰਤ ਹੋ ਗਏ। ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਜੁੜ ਗਿਆ, ਜਿਸ ਨੇ ਪਰਮਾਤਮਾ ਦਾ ਨਾਮ ਆਪਣੀ ਜੀਭ ਨਾਲ ਉਚਾਰਨਾ ਸ਼ੁਰੂ ਕਰ ਦਿੱਤਾ, ਉਸ ਦਾ ਹਰੇਕ ਕਿਸਮ ਦਾ ਭਰਮ-ਵਹਿਮ ਤੇ ਡਰ ਦੂਰ ਹੋ ਗਿਆ।
ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਪੂਰਾ ਗੁਰੂ ਮਿਲ ਪਿਆ, ਉਹ ਮਨੁੱਖ (ਫਿਰ) ਇਕ ਪਰਮਾਤਮਾ ਨੂੰ ਹੀ ਚੇਤੇ ਕਰਦਾ ਰਹਿੰਦਾ ਹੈ ਇਕ ਪਰਮਾਤਮਾ (ਦੇ ਗੁਣਾਂ) ਨੂੰ ਹੀ ਗਾਂਦਾ ਰਹਿੰਦਾ ਹੈ, ਇਕ ਪਰਮਾਤਮਾ ਹੀ ਉਸ ਨੂੰ ਹਰ ਥਾਂ ਵੱਸਦਾ ਨਜ਼ਰ ਆਉਂਦਾ ਹੈ।
ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥
ਅਰਥ: ਹੇ ਭਾਈ! ਪ੍ਰਭੂ ਦੇ ਭਗਤਾਂ ਦੀ ਸੰਗਤਿ ਵਿਚ ਮਿਲ ਕੇ ਰਹਿਣਾ ਚਾਹੀਦਾ ਹੈ, ਭਗਤ-ਜਨਾਂ ਨੂੰ ਮਿਲ ਕੇ ਪਰਮਾਤਮਾ ਦਾ ਕੀਰਤਨ ਸੁਣਨਾ ਚਾਹੀਦਾ ਹੈ। ਹੇ ਭਾਈ! ਦਇਆ ਦੇ ਸੋਮੇ ਦਾਮੋਦਰ ਮਾਇਆ ਦੇ ਪਤੀ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ।
ਹੇ ਭਾਈ! ਪ੍ਰਭੂ ਦਇਆ ਦਾ ਸੋਮਾ ਹੈ, ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਸਰਨ-ਜੋਗ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ। ਹੇ ਭਾਈ! ਨਾਮ ਜਪਣ ਵਾਲਿਆਂ ਨੂੰ ਉਹ ਪ੍ਰਭੂ ਮੋਹ ਸੋਗ ਅਤੇ ਔਖੇ ਵਿਕਾਰਾਂ ਤੋਂ ਬਚਾਣ ਵਾਲਾ ਹੈ।
ਹੇ ਮੇਰੇ ਪ੍ਰਭੂ! ਸਾਰੇ ਜੀਵ ਤੇਰੇ (ਪੈਦਾ ਕੀਤੇ ਹੋਏ ਹਨ) , ਮਿਹਰ ਕਰ, ਮੈਂ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ। ਨਾਨਕ ਬੇਨਤੀ ਕਰਦਾ ਹੈ– ਹੇ ਪ੍ਰਭੂ! ਦਇਆ ਕਰ, ਮੈਂ ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦਾ ਰਹਾਂ।3।
ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥
ਅਰਥ: (ਹੇ ਭਾਈ! ਸਦਾ ਤੋਂ ਹੀ) ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਕੇ ਆਪਣੇ ਭਗਤਾਂ ਦੀ ਰੱਖਿਆ ਕੀਤੀ ਹੈ। ਸੋ, ਹੇ ਭਾਈ! ਇਕ ਹਰਿ-ਨਾਮ ਦਾ ਧਿਆਨ ਧਰ ਕੇ, ਆਓ, ਅਸੀਂ ਭੀ ਅੱਠੇ ਪਹਰ ਆਪਣੇ ਪ੍ਰਭੂ ਨੂੰ ਸਿਮਰਦੇ ਰਹੀਏ।
(ਹੇ ਭਾਈ! ਅਨੇਕਾਂ ਜੀਵ) ਉਸ ਪ੍ਰਭੂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, (ਉਹਨਾਂ ਦੇ) ਜਨਮ ਮਰਨ (ਦੇ ਗੇੜ) ਮੁੱਕ ਗਏ। ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਉਹਨਾਂ ਦੇ ਅੰਦਰ ਸਦਾ ਸੁਖ-ਆਨੰਦ ਬਣਿਆ ਰਿਹਾ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ।
ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਜਿਹੜੇ ਮਨੁੱਖ ਪੂਰੇ ਗੁਰੂ ਨੂੰ ਮਿਲ ਪਏ, ਉਹਨਾਂ ਦੀ ਹਰੇਕ ਮੁਰਾਦ ਪੂਰੀ ਹੋ ਗਈ, ਉਹਨਾਂ ਦੀ ਹਰੇਕ ਆਸ ਪੂਰੀ ਹੋ ਗਈ; ਜਿਨ੍ਹਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾ ਲਿਆ, ਉਹਨਾਂ ਨੂੰ ਕੋਈ ਦੁੱਖ ਕੋਈ ਝੋਰੇ ਮੁੜ ਨਹੀਂ ਵਿਆਪਦੇ।4।3।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ।੧।
ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ-ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ।
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ। (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ। (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ) , ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।
ਹੇ ਦਾਸ ਨਾਨਕ! ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ।੨।
ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ।
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ, (ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ, ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ।
ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ।
ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ।੩।
ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
ਅਰਥ: ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ।
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ।
ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤਿ ਜੋੜੀ ਰੱਖਦਾ ਹੈ, ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ।
ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ। ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੪।੨।

No comments:
Post a Comment