*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ।੧।
ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ-ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ।
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ। (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ। (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ) , ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।
ਹੇ ਦਾਸ ਨਾਨਕ! ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ।੨।
ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ।
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ, (ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ, ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ।
ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ।
ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ।੩।
ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
ਅਰਥ: ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ।
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ।
ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤਿ ਜੋੜੀ ਰੱਖਦਾ ਹੈ, ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ।
ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ। ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੪।੨।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੋਰਠਿ ਮਹਲਾ ੧ ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥ ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥ ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥
ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰ। (ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਆਨੰਦ ਨਹੀਂ ਮਿਲ ਸਕਦਾ। ਪ੍ਰਭੂ (ਮੇਹਰ ਕਰ ਕੇ) ਜਿਸ ਨੂੰ ਗੁਰੂ ਮਿਲਾਂਦਾ ਹੈ ਉਸ ਨੂੰ (ਇਹ ਰਸ) ਦੇਂਦਾ ਹੈ।ਰਹਾਉ।
ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਫਦੀ) ਹੈ ਤਿਵੇਂ ਮਾਇਆ-ਵੇੜ੍ਹਿਆ ਜੀਵ ਤ੍ਰਿਸ਼ਨਾ ਦੇ ਅਧੀਨ ਰਹਿ ਕੇ ਦੁਖੀ ਹੁੰਦਾ ਹੈ। ਇਸੇ ਤਰ੍ਹਾਂ, ਹੇ ਮਨ! ਹਰੀ-ਸਿਮਰਨ ਤੋਂ ਬਿਨਾ ਜੇਹੜਾ ਭੀ ਸੁਆਸ ਖ਼ਾਲੀ ਜਾਂਦਾ ਹੈ (ਉਸ ਵਿਚ ਦੁਖੀ ਹੋ ਹੋ ਕੇ) ਆਤਮਕ ਮੌਤੇ ਮਰੀਦਾ ਹੈ।੧।
(ਹੇ ਮਨ!) ਸੰਤ ਜਨਾਂ ਦੀ ਸੰਗਤਿ ਵਿਚ ਮਿਲ (ਸਤਸੰਗ ਵਿਚ ਰਹਿ ਕੇ) ਗੁਰੂ ਦੇ ਸਨਮੁਖ ਰਹਿਣਾ ਹੀ (ਅਸਲ) ਤੀਰਥ (-ਇਸ਼ਨਾਨ) ਹੈ। ਜਿਸ ਮਨੁੱਖ ਨੂੰ ਗੁਰੂ ਦਾ ਦਰਸਨ ਹੋ ਜਾਂਦਾ ਹੈ ਉਸ ਨੂੰ ਅਠਾਹਠ ਤੀਰਥਾਂ ਦਾ ਇਸ਼ਨਾਨ ਪ੍ਰਾਪਤ ਹੋ ਜਾਂਦਾ ਹੈ।੨।
ਜਿਸ ਨੇ ਆਪਣੇ ਇੰਦ੍ਰਿਆਂ ਨੂੰ ਵੱਸ ਵਿਚ ਨਹੀਂ ਕੀਤਾ ਉਹ ਜੋਗੀ (ਨਿਸਫਲ ਹੈ) , ਜੇ ਅੰਦਰ ਸੰਤੋਖ ਨਹੀਂ, ਉੱਚਾ ਜੀਵਨ ਨਹੀਂ, ਤਾਂ (ਕੀਤਾ ਹੋਇਆ) ਤਪ ਵਿਅਰਥ ਹੈ। ਇਸੇ ਤਰ੍ਹਾਂ ਜੇ ਪ੍ਰਭੂ ਦਾ ਨਾਮ ਨਹੀਂ ਸਿਮਰਿਆ, ਤਾਂ ਇਹ ਮਨੁੱਖਾ ਸਰੀਰ ਵਿਅਰਥ ਹੈ। ਨਾਮ-ਹੀਣੇ ਮਨੁੱਖ ਦੇ ਅੰਦਰ ਵਿਕਾਰ ਹੀ ਵਿਕਾਰ ਹੈ, ਉਸ ਨੂੰ ਜਮਰਾਜ ਸਜ਼ਾ ਦੇਂਦਾ ਹੈ।੩।
(ਪ੍ਰਭੂ-ਚਰਨਾਂ ਦਾ) ਪਿਆਰ ਮਾਇਆ-ਵੇੜ੍ਹੇ ਬੰਦਿਆਂ ਤੋਂ ਨਹੀਂ ਮਿਲਦਾ, ਗੁਰੂ ਨਾਲ ਪਿਆਰ ਪਾਇਆਂ ਹੀ ਪਰਮਾਤਮਾ ਮਿਲਦਾ ਹੈ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸਨੂੰ ਸੁਖਾਂ ਦੁੱਖਾਂ ਦਾ ਦੇਣ ਵਾਲਾ ਰੱਬ ਮਿਲ ਪੈਂਦਾ ਹੈ, ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਲੀਨ ਰਹਿੰਦਾ ਹੈ।੪।੭।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।
ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧।
ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
ਅਰਥ: ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।
ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।
ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।
ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
ਅਰਥ: ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।
ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨। ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਅਰਥ: ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩। ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪। ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫। ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ਅਰਥ: ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭। ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨। |
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।
ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।
ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।
ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।
ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।
ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬।
ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।
ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।
ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਮਾਰੂ ਮਹਲਾ ੫ ॥ ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥ ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥ ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥ ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥ ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥ ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥ ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥ ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥ ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥ ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥
ਅਰਥ: ਹੇ ਭਾਈ! ਸੁਣ (ਵਿਚਾਰ ਕਿ) ਤੂੰ ਕੌਣ ਹੈਂ? (ਤੇਰਾ ਅਸਲਾ ਕੀਹ ਹੈ?) , ਤੂੰ ਕਿਥੋਂ (ਇਸ ਜਗਤ ਵਿਚ) ਆਇਆ ਹੈਂ? ਮੈਂ ਤਾਂ ਇਤਨੀ ਗੱਲ ਭੀ ਨਹੀਂ ਜਾਣਦਾ (ਕਿ ਜੀਵ ਨੂੰ ਅਨੇਕਾਂ ਜੂਨਾਂ ਵਿਚ) ਤੁਰਦਿਆਂ ਕਿਤਨਾ ਸਮਾ ਲੱਗ ਜਾਂਦਾ ਹੈ। ਕਿਸੇ ਨੂੰ ਭੀ ਇਹ ਖ਼ਬਰ ਨਹੀਂ ਮਿਲ ਸਕਦੀ। (ਫਿਰ, ਦੱਸ, ਆਪਣੇ ਉੱਤੇ ਮਾਣ ਕਾਹਦਾ?) ।1। ਰਹਾਉ।
(ਹੇ ਭਾਈ! ਤੇਰਾ ਉਹ) ਨਾਮ (ਤੇਰੇ ਅੰਦਰ) ਕਿੱਥੇ ਟਿਕਿਆ ਹੋਇਆ ਹੈ (ਜਿਸ ਨੂੰ ਲੈ ਲੈ ਕੇ ਕੋਈ ਤੈਨੂੰ ਗਾਲ੍ਹ ਕੱਢਦਾ ਹੈ?) ਉਹ ਅਹੰਕਾਰ ਕੀਹ ਚੀਜ਼ ਹੈ (ਜਿਸ ਨਾਲ ਤੂੰ ਆਫਰਿਆ ਫਿਰਦਾ ਹੈਂ) ? ਹੇ ਭਾਈ! ਸੁਣ, ਤੈਨੂੰ ਉਹ ਕਿਹੜੇ ਫੱਟ ਲੱਗੇ ਹਨ ਕਿਸੇ ਦੇ ਮੂੰਹੋਂ ਗੱਲਾਂ ਸੁਣ ਕੇ, ਜਿਸ ਕਰਕੇ ਤੂੰ ਕ੍ਰੋਧਵਾਨ ਹੋ ਜਾਂਦਾ ਹੈਂ?।1।
ਹੇ ਭਾਈ! ਹਵਾ ਅਤੇ ਪਾਣੀ (ਇਹ ਦੋਵੇਂ ਤੱਤ) ਸਹਾਰ ਸਕਣ ਦੇ ਸੁਭਾਉ ਵਾਲੇ ਹਨ। ਧਰਤੀ ਤਾਂ ਨਿੱਸੰਦੇਹ ਖਿਮਾ-ਰੂਪ ਹੀ ਹੈ। ਪੰਜ ਤੱਤ ਮਿਲ ਕੇ (ਮਨੁੱਖ ਦਾ) ਸਰੀਰ ਬਣਦਾ ਹੈ। ਇਹਨਾਂ ਪੰਜਾਂ ਤੱਤਾਂ ਵਿਚੋਂ ਭੈੜ ਕਿਸ ਵਿਚ ਹੈ?।1।
(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ ਸਿਰਜਣਹਾਰ ਕਰਤਾਰ ਨੇ ਇਹ ਰਚਨਾ ਰਚੀ ਹੈ, ਉਸ ਨੇ (ਸਰੀਰ ਬਣਾਣ ਵੇਲੇ) ਹਉਮੈ ਭੀ ਨਾਲ ਹੀ (ਹਰੇਕ ਦੇ ਅੰਦਰ) ਪਾ ਦਿੱਤੀ ਹੈ। ਉਸ (ਹਉਮੈ) ਨੂੰ ਹੀ ਜਨਮ ਮਰਨ (ਦਾ ਗੇੜ) ਹੈ, ਉਹ ਹਉਮੈ ਹੀ ਜੰਮਦੀ ਮਰਦੀ ਹੈ (ਭਾਵ, ਉਸ ਹਉਮੈ ਦੇ ਕਾਰਨ ਹੀ ਜੀਵ ਲਈ ਜੰਮਣ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ) ।3।
ਹੇ ਭਾਈ! ਇਹ ਸਾਰਾ ਜਗਤ-ਖਿਲਾਰਾ ਨਾਸਵੰਤ ਹੈ, ਇਸ ਰਚਨਾ ਵਿਚ (ਥਿਰਤਾ ਦਾ) ਕੋਈ ਬਰਨ ਚਿਹਨ ਨਹੀਂ ਹੈ। ਨਾਨਕ ਆਖਦਾ ਹੈ– (ਹੇ ਭਾਈ!) ਜਦੋਂ ਪਰਮਾਤਮਾ ਇਸ ਖੇਡ ਨੂੰ ਉਜਾੜਦਾ ਹੈ ਤਦੋਂ ਇਕ ਆਪ ਹੀ ਆਪ ਹੋ ਜਾਂਦਾ ਹੈ।4। 4।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥
ਅਰਥ: ਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ।
ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ) , (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।
ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ।
ਹੇ ਨਾਨਕ! ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ।੧।
ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥
ਅਰਥ: ਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀ ਜੀਵ ਤੇਰੀਆਂ ਵਹੁਟੀਆਂ ਹਾਂ। ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ।
ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ। ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ। ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ।
ਹੇ ਨਾਨਕ! ਆਖ-ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ।੨।
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥
ਅਰਥ: ਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ। (ਜਿਹੜੀ ਭੀ ਕੋਈ) ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ।
ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ। ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ।
ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ।੩।
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥
ਅਰਥ: ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ। ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ।
ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ। (ਜੇਹੜੀ ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ। ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ।
ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ।੪।੧।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ।
ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।
ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ {ਪੰਨਾ 551}
ਪਦਅਰਥ: ਭੇਦਿ = ਵਿੰਨ੍ਹ। ਥਾਇ ਪਾਏ = ਪ੍ਰਵਾਨ ਕਰਦਾ ਹੈ। ਕਾਮਿ = ਕਾਮ ਵਿਚ (ਫਸੇ ਰਿਹਾਂ) ।
ਅਰਥ: ਹੇ ਸ਼ੇਖ਼! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਝੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ) ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ।
(ਹੇ ਸ਼ੇਖ!) ਆਪਣੇ ਕਰੜੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਠੋਰ ਹੈ) ਸਤਿਗੁਰੂ ਦੇ ਸ਼ਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਡ ਆ ਕੇ ਵੱਸੇ, ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਸ ਨੂੰ ਕਬੂਲ ਕਰੇਗਾ, ਹੇ ਨਾਨਕ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕ੍ਰੋਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਬ ਨਹੀਂ ਲੱਭਾ।੧।
ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ {ਪੰਨਾ 552}
ਪਦਅਰਥ: ਮਨਮੁਖ = ਮਨ ਦਾ ਮੁਰੀਦ। ਸੰਗ੍ਰਹੈ– ਇਕੱਠਾ ਕਰਦਾ ਹੈ। ਆਹਾਰੁ = ਖ਼ੁਰਾਕ। ਬਿਖੁ = ਜ਼ਹਿਰ। ਸੰਚਿ = ਇਕੱਠੀ ਕਰ ਕੇ। ਛਾਰੁ = ਸੁਆਹ। ਸੰਜਮ = ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦੇ ਸਾਧਨ।
ਅਰਥ: ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ) । (ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ।
ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ।੨।
ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥
ਪਦਅਰਥ: ਖਾਣੀ = ਜਗਤ ਦੀ ਉਤਪੱਤੀ ਦੇ ਵਸੀਲੇ (ਅੰਡਜ, ਜੇਰਜ, ਸੇਤਜ, ਉਤਭੁਜ) । ਬਾਣੀ = ਬੋਲੀਆਂ। ਖੰਡ = ਜਗਤ ਦੇ ਹਿੱਸੇ। ਬ੍ਰਹਮੰਡ = ਜਗਤ। ਬੋਹਿਥ = ਜਹਾਜ਼। ਖੇਵਟੁ = ਮਲਾਹ। ਸਰੇ = ਬਰਾਬਰ।
ਅਰਥ: ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ; ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ; ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ; ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
ਅਰਥ: ਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ। ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ-) ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ। (ਸੋ ਗੁਰੂ ਦੀ ਸਰਨ ਪੈ ਕੇ) ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ। ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈ? ਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀ) ਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ।੧।
ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥
ਅਰਥ: ਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀ) ਪਾਂਦੀ ਹਾਂ; ਪਰ (ਨਿਰੇ) ਵੇਸਾਂ ਨਾਲ ਖਸਮ (-ਪ੍ਰਭੂ) ਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ। ਹੇ ਨਾਨਕ! ਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ। (ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿ) ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ।੨।
ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
ਅਰਥ: ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ। ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ। ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ, ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨ। ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ।੨।

No comments:
Post a Comment