*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥
ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।
ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧।ਰਹਾਉ।
ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।
ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀ) ਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨।
(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ।
ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨।
ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥
ਅਰਥ: ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ।
ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩।
ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
ਅਰਥ: (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ। ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ। ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ। ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) ।
ਹੇ ਨਾਨਕ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ। ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ।੪।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥
ਅਰਥ: ਹੇ ਭਾਈ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ ਸਿਮਰਿਆ, ਨਾਮ ਦੇ ਆਸਰੇ ਵਿਚ (ਆਪਣੇ ਆਪ ਨੂੰ ਤੋਰਿਆ) , ਪੂਰੇ ਗੁਰੂ ਨੇ ਆਪਣੀ ਕਿਰਪਾ ਕਰ ਕੇ (ਉਸ ਦਾ) ਤਾਪ ਲਾਹ ਦਿੱਤਾ।ਰਹਾਉ।
ਹੇ ਭਾਈ! ਪਾਰਬ੍ਰਹਮ ਪਰਮੇਸਰ ਨੇ (ਜਿਸ ਸੇਵਕ ਉੱਤੇ) ਬਖ਼ਸ਼ਸ਼ ਕੀਤੀ, ਉਸ ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ। ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ। ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।
ਹੇ ਮੇਰੇ ਪਿਆਰੇ (ਭਾਈ) ! (ਗੁਰੂ ਦੀ ਸ਼ਰਨ ਪੈ ਕੇ) ਅਸੀ (ਭੀ) ਸਦਾ ਆਨੰਦ ਮਾਣਦੇ ਹਾਂ। ਹਰਿ ਗੋਬਿੰਦ ਨੂੰ ਗੁਰੂ ਨੇ (ਹੀ ਤਾਪ ਤੋਂ) ਬਚਾਇਆ ਹੈ। ਹੇ ਨਾਨਕ! ਸਿਰਜਣਹਾਰ ਕਰਤਾਰ ਵੱਡੀਆਂ ਤਾਕਤਾਂ ਦਾ ਮਾਲਕ ਹੈ। ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਹੀ) ਉਚਾਰਨਾ ਚਾਹੀਦਾ ਹੈ। (ਗੁਰੂ ਨੇ ਇਹ) ਸਹੀ ਬਚਨ ਉਚਾਰਿਆ ਹੈ (ਠੀਕ ਉਪਦੇਸ਼ ਦਿੱਤਾ ਹੈ) ।੨।੧੮।੪੬।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਆਦਿ ਮਧਿ ਅੰਤਿ = ਸਦਾ ਹੀ। ਆਦਿ = ਜਗਤ ਦੇ ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ।੮।
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

No comments:
Post a Comment