Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 14 November 2021

☬|| ਅੱਜ ਦਾ ਫੁਰਮਾਨ ||☬ || 14-11-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਰਾਗੁ ਸੂਹੀ ਛੰਤ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ 

ਅਰਥ: ਹੇ (ਮੇਰੇਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ।

ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ) , (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ।

ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ।

ਹੇ ਨਾਨਕ! ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ।੧।

ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥

ਅਰਥ: ਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀ ਜੀਵ ਤੇਰੀਆਂ ਵਹੁਟੀਆਂ ਹਾਂ। ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ।

ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ। ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ। ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ।

ਹੇ ਨਾਨਕ! ਆਖ-ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ।੨।

ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ 

ਅਰਥ: ਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ। (ਜਿਹੜੀ ਭੀ ਕੋਈ) ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂਉਹੀ ਮੈਂ ਸਮਝਦਾ ਹਾਂ।

ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ। ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ।

ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ।੩।

ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥ 

ਅਰਥ: ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ। ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ।

ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ। (ਜੇਹੜੀ ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ। ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ।

ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ।੪।੧।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥

ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।

ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ। ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।

ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।

(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ 

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ (ਇਸ ਵਾਸਤੇ ਉਸ ਨੂੰ) ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤਿ (ਪਰਮਾਤਮਾ ਵਿਚ) ਨਹੀਂ ਜੁੜਦੀ। ਉਸ ਮਨੁੱਖ ਦੀ ਸਾਰੀ ਕਿਰਤ-ਕਾਰ ਦੁੱਖ-ਕਲੇਸ਼ ਵਿਚ ਹੀ ਹੁੰਦੀ ਹੈ (ਹਰ ਵੇਲੇ ਉਸ ਨੂੰ) ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ।

ਹੇ ਨਾਨਕ! ਜਦੋਂ ਪਰਮਾਤਮਾ ਦੀ) ਮਿਹਰ ਨਾਲ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ ਸਦਾ-ਥਿਰ ਹਰਿ-ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ, ਆਤਮਕ ਅਡੋਲਤਾ ਵਿਚ (ਟਿਕਣ ਕਰਕੇ ਉਸ ਨੂੰ ਆਤਮਕ) ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ।੧।

ਮਃ ੩ ॥ ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥ 

ਅਰਥ: ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ (ਉਸ ਦੇ ਅੰਦਰ) ਸਦਾ ਪਰਮਾਤਮਾ ਦੇ ਨਾਮ ਦੀ ਰੰਗਣ ਚੜ੍ਹੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। (ਉਹ ਮਨੁੱਖ ਹਰ ਥਾਂ ਪਰਮਾਤਮਾ ਨੂੰ ਹੀ) ਵੇਖਦਾ ਹੈ (ਸਦਾ ਪਰਮਾਤਮਾ ਦਾਨਾਮ ਹੀ ਉਚਾਰਦਾ ਹੈ, ਨਾਮ ਜਪਦਿਆਂ ਉਸ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ।

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਸਹੀ ਜੀਵਨ ਦੀ ਸੂਝ ਵਜੋਂ ਬੇ-ਸਮਝੀ ਦਾ ਘੁੱਪ ਹਨੇਰਾ ਮੁੱਕ ਜਾਂਦਾ ਹੈ।੨।

ਮਃ ੩ ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥ 

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਵਿਕਾਰੀ ਮਨ ਵਾਲੇ ਰਹਿੰਦੇ ਹਨ ਤੇ ਆਤਮਕ ਮੌਤ ਸਹੇੜ ਲੈਂਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਵਿੱਤਰ ਜੀਵਨ ਵਾਲੇ ਹੁੰਦੇ ਹਨ (ਕਿਉਂਕਿ ਉਹਨਾਂ ਨੇ) ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੁੰਦਾ ਹੈ। ਨਾਨਕ ਆਖਦਾ ਹੈ-ਹੇ ਭਾਈ ਜਨੋ! ਸੁਣੋ, ਗੁਰੂ ਦੇ ਦੱਸੇ ਰਾਹ ਉਤੇ ਤੁਰਿਆ ਕਰੋ (ਇਸ ਤਰ੍ਹਾਂ ਅੰਦਰੋਂ) ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ।

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਸਹਿਮ ਤੇ ਕਲੇਸ਼ ਜ਼ੋਰ ਪਾਈ ਰੱਖਦਾ ਹੈ, ਉਹਨਾਂ ਦੇ ਸਿਰ ਉਤੇ (ਇਹੋ ਜਿਹਾਕਜ਼ੀਆ ਖਪਾਣਾ ਬਣਿਆ ਹੀ ਰਹਿੰਦਾ ਹੈ। ਮਾਇਆ ਦੇ ਪਿਆਰ ਵਿਚ (ਫਸ ਕੇ ਉਹ ਸਹੀ ਜੀਵਨ ਵਲੋਂ) ਸੁੱਤੇ ਰਹਿੰਦੇ ਹਨਕਦੇ ਹੋਸ਼ ਨਹੀਂ ਕਰਦੇ। ਮਾਇਆ ਦਾ ਮੋਹ ਮਾਇਆ ਦਾ ਪਿਆਰ (ਇਤਨਾ ਪ੍ਰਬਲ ਹੁੰਦਾ ਹੈ ਕਿ) ਉਹ ਕਦੇ ਹਰਿ-ਨਾਮ ਨਹੀਂ ਸਿਮਰਦੇ, ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਨਹੀਂ ਵਿਚਾਰਦੇ-ਬੱਸ! ਮਨ ਦੇ ਮੁਰੀਦ ਬੰਦਿਆਂ ਦਾ ਸੋਚਣ ਦਾ ਢੰਗ ਹੀ ਇਹ ਬਣ ਜਾਂਦਾ ਹੈ। ਉਹਨਾਂ ਨੂੰ ਪਰਮਾਤਮਾ ਦਾ ਨਾਮ ਚੰਗਾ ਨਹੀਂ ਲੱਗਦਾ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਲੈਂਦੇ ਹਨਆਤਮਕ ਮੌਤ ਉਹਨਾਂ ਦੇ ਸਹੀ ਜੀਵਨ ਨੂੰ ਮਾਰ-ਮੁਕਾ ਕੇ ਉਹਨਾਂ ਨੂੰ ਖ਼ੁਆਰ ਕਰਦੀ ਹੈ।੩।

ਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥ 

ਅਰਥ: ਹੇ ਭਾਈ! ਪਰਮਾਤਮਾ ਦੀ ਭਗਤੀ ਸਦਾ ਕਾਇਮ ਰਹਿਣ ਵਾਲਾ ਧਨ ਹੈ। ਜਿਸ ਮਨੁੱਖ ਨੂੰ ਪਰਮਾਤਮਾ ਨੇ ਭਗਤੀ (ਦੀ ਦਾਤਿ) ਬਖ਼ਸ਼ੀ, ਉਹ ਸਦਾ ਲਈ ਸ਼ਾਹੂਕਾਰ ਬਣ ਗਿਆ। ਸਾਰਾ ਜਗਤ ਉਸ ਦੇ ਦਰ ਦਾ ਅਰਥੀਆ ਬਣਦਾ ਹੈ (ਕਿਉਂਕਿ) ਕਿਸੇ ਹੋਰ ਹੱਟ ਵਿਚ ਨਾਹ ਇਹ ਸੌਦਾ ਹੁੰਦਾ ਹੈ ਨਾਹ ਇਸ ਦਾ ਵਣਜ ਹੁੰਦਾ ਹੈ। ਜਿਹੜਾ ਮਨੁੱਖ ਭਗਤ ਜਨਾਂ ਵਲ ਆਪਣਾ ਮੂੰਹ ਰੱਖਦਾ ਹੈ, ਉਸ ਨੂੰ ਇਹ ਸਰਮਾਇਆ ਮਿਲ ਜਾਂਦਾ ਹੈ, ਪਰ ਭਗਤ ਜਨਾਂ ਵਲੋਂ ਮੂੰਹ ਮੋੜਨ ਵਾਲੇ ਦੇ ਸਿਰ ਸੁਆਹ ਹੀ ਪੈਂਦੀ ਹੈ।

ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ, ਜਮ ਮਸੂਲੀਆ ਉਹਨਾਂ ਦੇ ਨੇੜੇ ਨਹੀਂ ਢੁਕਦਾ। ਦਾਸ ਨਾਨਕ ਨੇ (ਭੀ) ਪਰਮਾਤਮਾ ਦੇ ਨਾਮ-ਧਨ ਦਾ ਸੌਦਾ ਲੱਦਿਆ ਹੈ (ਇਸ ਵਾਸਤੇ ਦੁਨੀਆ ਦੇ ਧਨ ਵਲੋਂ) ਬੇ-ਮੁਥਾਜ ਰਹਿੰਦਾ ਹੈ।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਜੈਤਸਰੀ ਮਹਲਾ ੫ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ 

ਅਰਥ: ਮੈਨੂੰ ਮਿੱਤਰ ਪ੍ਰਭੂ ਦੇ ਦਰਸਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, (ਉਸ ਦਾ ਦਰਸਨ ਹੀ) ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! ਆਖ-) ਗੁਰੂ ਨੇ (ਮੇਰੇ) ਮਾਇਆ ਦੇ ਮੋਹ ਦੇ ਛੌੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।੧।

ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ) , ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ।

ਹੇ ਦਾਸ ਨਾਨਕ! ਆਖ-ਜਿਸ ਵਡ-ਭਾਗੀ ਨੂੰਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀਸਾਰੀ ਤ੍ਰੇਹ ਬੁੱਝ ਜਾਂਦੀ ਹੈ।੧।

ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ 

ਅਰਥ: ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ।

ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।੨।

ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥

ਅਰਥ: ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ।੩।

ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥ 

ਅਰਥ: ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ।

ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਮਾਰੂ ਮਹਲਾ ੩ ॥ ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ ॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥੧॥ ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥੨॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥੩॥ ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥੪॥ 

ਅਰਥ: ਹੇ ਪ੍ਰਭੂ! ਜਿਹੜਾ ਕੰਮ ਤੂੰ ਕਰਨਾ (ਚਾਹੁੰਦਾ) ਹੈਂ, ਉਹ ਕੰਮ ਤੂੰ ਜ਼ਰੂਰ ਕਰ ਦੇਂਦਾ ਹੈਂ, (ਇਹ ਪਤਾ ਹੁੰਦਿਆਂ ਭੀ) ਕੋਈ ਵਿਰਲਾ ਮਨੁੱਖ ਤੇਰੀ ਰਜ਼ਾ ਨੂੰ ਮਿੱਠਾ ਕਰ ਕੇ ਮੰਨਦਾ ਹੈ। ਜਿਹੜਾ ਮਨੁੱਖ ਤੇਰੀ ਰਜ਼ਾ ਨੂੰ ਸਿਰ-ਮੱਥੇ ਤੇ ਮੰਨਦਾ ਹੈ, ਉਹ ਆਤਮਕ ਸੁਖ ਹਾਸਲ ਕਰਦਾ ਹੈ, ਤੇਰੀ ਰਜ਼ਾ ਵਿਚ ਵਿਚ ਰਹਿ ਕੇ ਆਤਮਕ ਆਨੰਦ ਮਾਣਦਾ ਹੈ।1।

ਹੇ ਪ੍ਰਭੂ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਤੇਰੀ ਰਜ਼ਾ ਚੰਗੀ ਲੱਗਦੀ ਹੈ। ਉਹ ਆਤਮਕ ਅਡੋਲਤਾ ਵਿਚ ਰਹਿ ਕੇ ਸੁਖ ਪਾਂਦਾ ਹੈ, ਉਹ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਰਹਿੰਦਾ ਹੈ।

ਹੇ ਭਾਈ! ਪ੍ਰਭੂ ਦੇ ਕੀਤੇ ਨੂੰ ਮਿੱਠਾ ਮੰਨਣ ਦੀ ਤਾਂਘ ਬਥੇਰੀ ਲੁਕਾਈ ਕਰਦੀ ਹੈ, ਪਰ ਆਪਣੀ ਰਜ਼ਾ ਉਹ ਆਪ ਹੀ (ਕਿਸੇ ਵਿਰਲੇ ਤੋਂ) ਮਨਾਂਦਾ ਹੈ।2।

ਹੇ ਪ੍ਰਭੂ! ਜਿਹੜਾ ਮਨੁੱਖ ਤੇਰੀ ਰਜ਼ਾ ਨੂੰ ਮੰਨਦਾ ਹੈ, ਉਹ ਤੈਨੂੰ ਆ ਮਿਲਦਾ ਹੈ। ਜਿਸ ਮਨੁੱਖ ਨੂੰ ਤੇਰਾ ਭਾਣਾ ਭਾ ਜਾਂਦਾ ਹੈ, ਉਹ ਤੇਰੇ (ਚਰਨਾਂ) ਵਿਚ ਲੀਨ ਹੋ ਜਾਂਦਾ ਹੈ।

ਹੇ ਭਾਈ! ਪਰਮਾਤਮਾ ਦੀ ਰਜ਼ਾ ਵਿਚ ਰਿਹਾਂ ਬੜੀ ਇੱਜ਼ਤ ਮਿਲਦੀ ਹੈ। ਪਰ ਕਿਸੇ ਵਿਰਲੇ ਨੂੰ ਰਜ਼ਾ ਵਿਚ ਤੋਰਦਾ ਹੈ।3।

ਹੇ ਭਾਈ! ਜਦੋਂ ਉਸ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਦੋਂ ਉਹ (ਕਿਸੇ ਵਡਭਾਗੀ ਨੂੰ) ਗੁਰੂ ਮਿਲਾਂਦਾ ਹੈ। ਤੇ, ਗੁਰੂ ਦੇ ਸਨਮੁਖ ਹੋਇਆ ਮਨੁੱਖ ਪਰਮਾਤਮਾ ਦਾ ਸ੍ਰੇਸ਼ਟ ਨਾਮ ਪ੍ਰਾਪਤ ਕਰ ਲੈਂਦਾ ਹੈ।

ਹੇ ਭਾਈ! ਇਹ ਸਾਰੀ ਸ੍ਰਿਸ਼ਟੀ ਤੂੰ ਆਪਣੀ ਰਜ਼ਾ ਵਿਚ ਪੈਦਾ ਕੀਤੀ ਹੈ। ਜਿਸ ਮਨੁੱਖ ਨੂੰ ਤੂੰ ਆਪਣੀ ਰਜ਼ਾ ਮੰਨਣ ਦੀ ਤਾਕਤ ਦੇਂਦਾ ਹੈਂ, ਉਸ ਨੂੰ ਤੇਰੀ ਰਜ਼ਾ ਪਿਆਰੀ ਲੱਗਦੀ ਹੈ।4।

ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥ ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬਹੂ ਪਾਇਦਾ ॥੫॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥੬॥ ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥੭॥ ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥੮॥ 

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਤੇ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਚੁਕਾ ਮਨੁੱਖ (ਆਪਣੇ ਵਲੋਂ ਬਥੇਰੀ) ਸਿਆਣਪ ਕਰਦਾ ਹੈ, (ਪਰ ਜਦ ਤਕ ਉਹ ਪਰਮਾਤਮਾ ਦੇ) ਕੀਤੇ ਨੂੰ ਮਿੱਠਾ ਕਰ ਕੇ ਨਹੀਂ ਮੰਨਦਾ (ਉਤਨਾ ਚਿਰ ਉਹ) ਬਹੁਤ ਦੁੱਖ ਪਾਂਦਾ ਹੈ। ਮਨ ਦਾ ਮੁਰੀਦ ਮਨੁੱਖ ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ, ਉਹ ਕਦੇ ਭੀ (ਇਸ ਤਰ੍ਹਾਂ) ਪਰਮਾਤਮਾ ਦੇ ਚਰਨਾਂ ਵਿਚ ਥਾਂ ਨਹੀਂ ਲੱਭ ਸਕਦਾ।5।

ਹੇ ਭਾਈ! (ਜਿਸ ਮਨੁੱਖ ਨੂੰ ਪਰਮਾਤਮਾ) ਗੁਰੂ ਮਿਲਾਂਦਾ ਹੈ, (ਉਸ ਨੂੰ ਲੋਕ ਪਰਲੋਕ ਦੀ) ਇੱਜ਼ਤ ਬਖ਼ਸ਼ਦਾ ਹੈ। ਗੁਰੂ ਦੀ ਦੱਸੀ ਕਾਰ ਕਰਨ ਦਾ ਹੁਕਮ ਧੁਰੋਂ ਹੀ ਪ੍ਰਭੂ ਨੇ ਦਿੱਤਾ ਹੋਇਆ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ, ਤੇ, ਨਾਮ ਵਿਚ ਜੁੜ ਕੇ ਹੀ ਆਤਮਕ ਆਨੰਦ ਪਾਂਦਾ ਹੈ।6।

ਹੇ ਭਾਈ! ਨਾਮ (ਸਿਮਰਨ) ਤੋਂ ਹਰੇਕ (ਗੁਣ ਮਨੁੱਖ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਨਾਮ (ਸਿਮਰਨ) ਤੋਂ (ਹਰੇਕ ਔਗੁਣ ਮਨੁੱਖ ਦੇ ਅੰਦਰੋਂ) ਨਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦਾ) ਮਨ (ਮਨੁੱਖ ਦਾ) ਤਨ (ਨਾਮ-ਰਸ ਵਿਚ) ਭਿੱਜਦਾ ਹੈ। (ਜਦੋਂ ਮਨੁੱਖ ਆਪਣੀ) ਜੀਭ ਨਾਲ ਹਰਿ-ਨਾਮ ਸਿਮਰਦਾ ਹੈ, ਉਹ ਅਨੰਦ ਵਿਚ ਭਿੱਜ ਜਾਂਦਾ ਹੈ, ਉਸ ਆਨੰਦ ਤੋਂ ਹੀ ਮਨੁੱਖ ਹੋਰ ਆਤਮਕ ਆਨੰਦ ਪ੍ਰਾਪਤ ਕਰਦਾ ਹੈ।7।

ਹੇ ਭਾਈ! ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ) ਸਰੀਰ ਵਿਚ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ, ਉਹ ਸਦਾ-ਥਿਰ ਹਰਿ-ਨਾਮ ਵਿਚ ਚਿੱਤ ਜੋੜੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਆਪਣਾ ਸਦਾ-ਥਿਰ ਹਰਿ-ਨਾਮ ਦੇਂਦਾ ਹੈ, ਉਹੀ ਇਹ ਹਰਿ-ਨਾਮ ਹਾਸਲ ਕਰਦਾ ਹੈ, ਤੇ, ਉਹ ਹਰ ਵੇਲੇ ਇਸ ਸਦਾ-ਥਿਰ ਹਰਿ-ਨਾਮ ਵਿਚ ਇਕ-ਮਿਕ ਹੋਇਆ ਰਹਿੰਦਾ ਹੈ।8।

ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥ ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥੯॥ ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲ ਹੰਸਾ ਸਦਾ ਸੁਖੁ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥੧੦॥ ਸਭੁ ਕੋ ਵਣਜੁ ਕਰੇ ਵਾਪਾਰਾ ॥ ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥੧੧॥ ਜਿਸ ਨੋ ਨਾਮੁ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥੧੨॥

ਅਰਥ: ਹੇ ਭਾਈ! (ਜਿਸ ਮਨੁੱਖ ਦੇ ਮਨ ਵਿਚ ਹਰ ਵੇਲੇ) ਮਾਇਆ ਦਾ ਮੋਹ (ਪ੍ਰਬਲ ਹੈ; ਉਸ ਨੇ) ਨਿਰਾ (ਆਤਮਕ) ਰੋਗ ਹੀ ਖੱਟਿਆ ਹੈ। ਪਰਮਾਤਮਾ ਦਾ ਨਾਮ ਭੁਲਾ ਕੇ ਉਸ ਆਪਣੇ ਮਨ ਵਿਚ ਤਨ ਵਿਚ ਦੁਖ ਹੀ ਪਾਇਆ ਹੈ। ਪ੍ਰਭੂ ਦੇ ਨਾਮ ਤੋਂ ਬਿਨਾ (ਮਨੁੱਖ ਦਾ) ਮਨ ਭੀ ਰੋਗੀ, ਤਨ (ਭਾਵ, ਗਿਆਨ-ਇੰਦ੍ਰੇ) ਭੀ ਰੋਗੀ (ਵਿਕਾਰੀ) , ਉਹ ਨਰਕ ਵਿਚ ਹੀ ਪਿਆ ਰਹਿੰਦਾ ਹੈ।9।

ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਸਰੀਰ ਵਿਕਾਰਾਂ ਤੋਂ ਬਚੇ ਰਹਿੰਦੇ ਹਨ, ਉਹਨਾਂ ਦਾ ਆਤਮਾ ਪਵਿੱਤਰ ਰਹਿੰਦਾ ਹੈ, ਉਹ (ਪ੍ਰਭੂ-ਚਰਨਾਂ ਨਾਲ) ਪਿਆਰ (ਜੋੜ ਕੇ) ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਸਦਾ ਸੁਖ ਪਾਂਦਾ ਹੈ, ਪ੍ਰਭੂ-ਚਰਨਾਂ ਵਿਚ ਉਸ ਦਾ ਨਿਵਾਸ ਬਣਿਆ ਰਹਿੰਦਾ ਹੈ।10।

ਹੇ ਭਾਈ! (ਜਗਤ ਵਿਚ ਆ ਕੇ) ਹਰੇਕ ਜੀਵ ਵਣਜ ਵਾਪਾਰ (ਆਦਿਕ ਕੋਈ ਨਾ ਕੋਈ ਕਾਰ-ਵਿਹਾਰ) ਕਰਦਾ ਹੈ, ਪਰ ਪ੍ਰਭੂ ਦੇ ਨਾਮ ਤੋਂ ਸੱਖਣੇ ਰਹਿ ਕੇ ਜਗਤ ਵਿਚ ਨਿਰਾ ਘਾਟਾ (ਹੀ ਘਾਟਾ) ਹੈ, (ਕਿਉਂਕਿ ਜਗਤ ਵਿਚ ਜੀਵ) ਨੰਗਾ ਹੀ ਆਉਂਦਾ ਹੈ (ਤੇ ਇਥੋਂ) ਨੰਗਾ ਹੀ ਤੁਰ ਜਾਇਗਾ (ਦੁਨੀਆ ਵਾਲੀ ਕਮਾਈ ਇਥੇ ਹੀ ਰਹਿ ਜਾਇਗੀ) । ਪ੍ਰਭੂ ਦੇ ਨਾਮ ਤੋਂ ਵਾਂਝਿਆ ਹੋਇਆ ਦੁੱਖ ਹੀ ਸਹਾਰਦਾ ਹੈ।11।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪਣਾ ਨਾਮ ਦੇਂਦਾ ਹੈ ਉਹ (ਹੀ ਇਹ ਦਾਤਿ) ਹਾਸਲ ਕਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੀ ਕਿਰਪਾ ਨਾਲ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਹਰ ਵੇਲੇ ਹਰਿ-ਨਾਮ ਹੀ ਸਿਮਰਦਾ ਰਹਿੰਦਾ ਹੈ।12।

ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥ ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥੧੩॥ ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥੧੪॥ ਅੰਤਰ ਘਰ ਬੰਕੇ ਥਾਨੁ ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥੧੫॥ ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥੧੬॥੬॥੨੦॥ 

ਅਰਥ: ਹੇ ਭਾਈ! ਜਿਤਨੀ ਭੀ ਲੁਕਾਈ (ਜਗਤ ਵਿਚ) ਪੈਦਾ ਹੁੰਦੀ ਹੈ (ਉਹ ਸਾਰੀ) ਪਰਮਾਤਮਾ ਦਾ ਨਾਮ ਪ੍ਰਾਪਤ ਕਰਨ ਦੀ ਤਾਂਘ ਕਰਦੀ ਹੈ, ਪਰ ਪਰਮਾਤਮਾ ਦਾ ਨਾਮ ਉਹਨਾਂ ਨੂੰ ਮਿਲਦਾ ਹੈ ਜਿਨ੍ਹਾਂ ਨੇ ਪ੍ਰਭੂ ਦੀ ਰਜ਼ਾ ਅਨੁਸਾਰ ਪਹਿਲੇ ਜਨਮ ਵਿਚ (ਨਾਮ ਜਪਣ ਦੀ) ਕਮਾਈ ਕੀਤੀ ਹੁੰਦੀ ਹੈ।

ਹੇ ਭਾਈ! ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ, ਉਹ ਵੱਡੇ ਭਾਗਾਂ ਵਾਲੇ ਬਣ ਜਾਂਦੇ ਹਨ। (ਅਜਿਹੇ ਵਡਭਾਗੀਆਂ ਨੂੰ ਪਰਮਾਤਮਾ) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਨਾਲ) ਮਿਲਾ ਲੈਂਦਾ ਹੈ।13।

ਹੇ ਭਾਈ! (ਮਨੁੱਖ ਦਾ ਇਹ) ਸਰੀਰ ਉਸ ਬਹੁਤ ਬੇਅੰਤ ਪਰਮਾਤਮਾ (ਦੇ ਰਹਿਣ) ਲਈ ਕਿਲ੍ਹਾ ਹੈ। ਇਸ ਕਿਲ੍ਹੇ ਵਿਚ ਬੈਠ ਕੇ ਪਰਮਾਤਮਾ (ਕਈ ਕਿਸਮ ਦੇ) ਵਿਚਾਰ ਕਰਦਾ ਰਹਿੰਦਾ ਹੈ। ਉਸ ਪਰਮਾਤਮਾ ਦਾ ਨਿਆਂ ਸਦਾ ਕਾਇਮ ਰਹਿਣ ਵਾਲਾ ਹੈ। ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦਾ ਵਾਪਾਰ ਕਰਦਾ ਹੈ, ਉਹ (ਇਸ ਕਿਲ੍ਹੇ ਵਿਚ) ਭਟਕਣਾ ਤੋਂ ਰਹਿਤ ਨਿਵਾਸ ਪ੍ਰਾਪਤ ਕਰੀ ਰੱਖਦਾ ਹੈ।14।

ਹੇ ਭਾਈ! (ਨਾਮ ਸਿਮਰਨ ਦੀ ਬਰਕਤਿ ਨਾਲ ਸਰੀਰ ਦੇ ਮਨ ਬੁੱਧੀ ਆਦਿਕ) ਅੰਦਰਲੇ ਘਰ ਸੋਹਣੇ ਬਣੇ ਰਹਿੰਦੇ ਹਨ, ਹਿਰਦਾ-ਥਾਂ ਭੀ ਸੋਹਣਾ ਬਣਿਆ ਰਹਿੰਦਾ ਹੈ। ਕਿਸੇ ਉਸ ਵਿਰਲੇ ਮਨੁੱਖ ਨੂੰ ਇਹ ਥਾਂ ਪ੍ਰਾਪਤ ਹੁੰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ। ਜਿਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ ਤੇ ਸਦਾ-ਥਿਰ ਹਰਿ-ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ, ਉਸ ਮਨੁੱਖ ਦੀ ਪ੍ਰਭੂ ਨਾਲ ਪ੍ਰੀਤ ਇਸ (ਮਨ ਬੁੱਧੀ ਆਦਿਕ ਵਾਲੇ) ਸਾਥ ਵਿਚ ਤੋੜ ਪੂਰੀ ਉਤਰਦੀ ਹੈ।15।

ਹੇ ਭਾਈ! ਮੇਰੇ ਕਰਤਾਰ ਨੇ ਇਹ ਇਕ (ਅਜੀਬ) ਵਿਓਂਤ ਬਣਾ ਦਿੱਤੀ ਹੈ ਕਿ ਉਸ ਨੇ ਮਨੁੱਖ ਦੇ ਸਰੀਰ ਵਿਚ (ਹੀ ਉਸ ਦੇ ਆਤਮਕ ਜੀਵਨ ਦੀ) ਸਾਰੀ ਰਾਸਿ-ਪੂੰਜੀ ਪਾ ਰੱਖੀ ਹੈ। ਹੇ ਨਾਨਕ! ਜਿਹੜੇ ਮਨੁੱਖ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਰਹਿੰਦੇ ਹਨ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਹੇ ਭਾਈ! ਕੋਈ ਉਹ ਮਨੁੱਖ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ। 16।6। 20।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ 

ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।

ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।

ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।

ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।

ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ 

ਅਰਥ: ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।

ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ। ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ।੪।

ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ 

ਅਰਥ: ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ,

(ਉਹ ਤੀਰਥ) ਮੈਲ ਨਹੀਂ ਚੰਬੋੜਦਾ। ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ।੫।

ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ।੬।

ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ 

ਅਰਥ: ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ। ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ। ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ। (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ।੭।

ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ। ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! ਆਖ-) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂਦਾ ਸਰਮਾਇਆ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ 

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ 

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ 

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥ 

ਅਰਥ: ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ।

ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ।

(ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ।

(ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ੧।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥ ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ ਗੁਰ ਪਰਸਾਦੀ ਤਿਸੁ ਸੰਮ੍ਹ੍ਹਲਾ ਤਾ ਤਨਿ ਦੂਖੁ ਨ ਹੋਇ ॥੩੧॥ 

ਅਰਥ: ਮੈਂ ਬਹੁਤ ਢੂੰਢ ਫਿਰੀ ਹਾਂ (ਹਰ ਥਾਂ ਇਹੀ ਵੇਖਿਆ ਹੈ ਕਿ ਤ੍ਰਿਸ਼ਨਾ ਦੇ ਭਾਵ ਨਾਲ) ਭਾਰੇ ਹੋਏ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਦੇ) ਉਰਲੇ ਕੰਢੇ ਤੇ ਹੀ ਡਿੱਗਦੇ ਜਾ ਰਹੇ ਹਨ; (ਪਰ ਜਿਨ੍ਹਾਂ ਦੇ ਸਿਰ ਉਤੇ ਮਾਇਆ ਦੀ ਪੋਟਲੀ ਦਾ ਭਾਰ ਨਹੀਂ, ਉਹ) ਹੌਲੇ (ਹੋਣ ਕਰਕੇ) ਪਾਰ ਲੰਘ ਜਾਂਦੇ ਹਨ। ਮੈਂ (ਪਾਰ ਲੰਘਣ ਵਾਲੇ) ਉਹਨਾਂ ਬੰਦਿਆਂ ਤੋਂ ਸਦਕੇ ਹਾਂ, ਉਹਨਾਂ ਨੂੰ ਅਵਿਨਾਸ਼ੀ ਤੇ ਵੱਡਾ ਪ੍ਰਭੂ ਮਿਲ ਪਿਆ ਹੈ, ਉਹਨਾਂ ਦੀ ਚਰਨ-ਧੂੜ ਲਿਆਂ (ਮਾਇਆ ਦੀ ਤ੍ਰਿਸ਼ਨਾ ਤੋਂ) ਛੁੱਟ ਜਾਈਦਾ ਹੈ, (ਪ੍ਰਭੂ ਮੇਹਰ ਕਰੇ) ਮੈਂ ਵੀ ਉਹਨਾਂ ਦੀ ਸੰਗਤਿ ਵਿਚ ਉਹਨਾਂ ਦੇ ਇਕੱਠ ਵਿਚ ਰਹਾਂ।

ਜਿਸ ਮਨੁੱਖ ਨੇ ਆਪਣੇ ਸਤਿਗੁਰੂ ਦੀ ਰਾਹੀਂ (ਆਪਣਾ) ਮਨ (ਪ੍ਰਭੂ ਨੂੰ) ਦਿੱਤਾ ਹੈ, ਉਸ ਨੂੰ (ਪ੍ਰਭੂ ਦਾ) ਪਵਿਤ੍ਰ ਨਾਮ ਮਿਲ ਗਿਆ ਹੈ। ਮੈਂ ਉਸ (ਗੁਰੂ) ਤੋਂ ਸਦਕੇ ਹਾਂ, ਮੈਂ ਉਸ ਦੀ ਸੇਵਾ ਕਰਾਂਗੀ ਜਿਸ ਨੇ (ਮੈਨੂੰ) 'ਨਾਮ' ਬਖ਼ਸ਼ਿਆ ਹੈ।

ਜੋ (ਪ੍ਰਭੂ ਜਗਤ ਨੂੰ) ਰਚਨ ਵਾਲਾ ਹੈ ਉਹੀ ਨਾਸ ਕਰਨ ਵਾਲਾ ਹੈ, ਉਸ ਤੋਂ ਬਿਨਾ (ਐਸੀ ਸਮਰਥਾ ਵਾਲਾ) ਹੋਰ ਕੋਈ ਨਹੀਂ ਹੈ; ਜੇ ਮੈਂ ਸਤਿਗੁਰੂ ਦੀ ਮੇਹਰ ਨਾਲ ਉਸ ਨੂੰ ਸਿਮਰਦੀ ਰਹਾਂ, ਤਾਂ ਸਰੀਰ ਵਿਚ ਕੋਈ ਦੁੱਖ ਨਹੀਂ ਪੈਦਾ ਹੁੰਦਾ (ਭਾਵ, ਕੋਈ ਵਿਕਾਰ ਨਹੀਂ ਉੱਠਦਾ) । 31।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ 

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥ 

ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ 

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ 

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ 

ਅਰਥ: ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।

ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥

ਅਰਥ: ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ 

ਅਰਥ: ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।

ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts