*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।
ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।
ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੂਹੀ ਮਹਲਾ ੫ ॥ ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥੧॥ ਪੇਖਿ ਪੇਖਿ ਜੀਵਾ ਦਰਸੁ ਤੁਮ੍ਹ੍ਹਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥ ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥ ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥੩॥ ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹ੍ਹਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥
ਅਰਥ: ਹੇ ਪ੍ਰਭੂ! ਮੇਹਰ ਕਰ) ਤੇਰਾ ਦਰਸਨ ਸਦਾ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹੇ, ਮੈਂ ਤੇਰੇ ਸੋਹਣੇ ਚਰਨਾਂ ਤੋਂ ਸਦਕੇ ਹੁੰਦਾ ਰਹਾਂ।੧।ਰਹਾਉ।
ਹੇ ਭਾਈ! ਜਦੋਂ (ਕਿਸੇ ਮਨੁੱਖ ਉਤੇ) ਪੂਰੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ (ਉਹ ਮਨੁੱਖ ਹਰਿ-ਨਾਮ ਸਿਮਰਦਾ ਹੈ, ਉਸ ਦੀ ਇਹ) ਮੇਹਨਤ ਸਫਲ ਹੋ ਜਾਂਦੀ ਹੈ, ਤੇ ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ।੧।
ਹੇ ਭਾਈ! ਪੂਰਬਲੇ ਜਨਮਾਂ ਦੇ ਕੀਤੇ ਕਰਮ ਅਨੁਸਾਰ ਧੁਰ ਦਰਗਾਹ ਤੋਂ ਜਿਸ ਮਨੁੱਖ ਦੇ ਉਤੇ ਲਿਖਿਆ ਲੇਖ ਉੱਘੜਦਾ ਹੈ, ਉਸ ਮਨੁੱਖ ਦਾ ਪਿਆਰ ਗੁਰੂ ਦੀ ਸੰਗਤਿ ਨਾਲ ਬਣ ਜਾਂਦਾ ਹੈ।੨।
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਅਜੇਹਾ ਹੈਰਾਨ ਕਰਨ ਵਾਲਾ ਆਤਮਕ ਤੇਜ ਪ੍ਰਾਪਤ ਹੁੰਦਾ ਹੈ ਕਿ (ਆਧਿ, ਬਿਆਧਿ, ਉਪਾਧਿ-ਇਹ) ਤਿੰਨੇ ਹੀ ਤਾਪ (ਆਤਮਕ ਜੀਵਨ ਨੂੰ) ਸਾੜ ਨਹੀਂ ਸਕਣਗੇ।੩।
ਹੇ ਹਰੀ! ਹੇ ਪਿਆਰੇ! (ਤੇਰੇ ਦਰ ਤੋਂ ਤੇਰਾ ਦਾਸ) ਨਾਨਕ (ਇਹ) ਦਾਨ ਮੰਗਦਾ ਹੈ ਕਿ ਤੇਰੇ ਚਰਨ (ਨਾਨਕ ਨੂੰ) ਅੱਖ ਝਮਕਣ ਜਿਤਨੇ ਸਮੇ ਲਈ ਭੀ ਨਾਹ ਭੁੱਲਣ।੪।੨੫।੩੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥
ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ) । ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ।੧।ਰਹਾਉ।
(ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ।
ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧।
(ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨।
(ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ) । ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩।
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ) ।
ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸਲੋਕੁ ਮਃ ੩ ॥ ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥
ਅਰਥ: ਹਉਮੈ ਤੇ ਅਪਣੱਤ (ਸਰੂਪ ਵਾਲੀ ਮਾਇਆ, ਮਾਨੋ) ਚੁੜੇਲ ਹੈ ਜੋ ਆਪ-ਹੁਦਰਿਆਂ ਨੂੰ ਹੜੱਪ ਕਰ ਜਾਂਦੀ ਹੈ, ਜੋ ਮਨੁੱਖ (ਰੱਬ ਨੂੰ ਛੱਡ ਕਿਸੇ) ਹੋਰ ਦੇ ਮੋਹ ਵਿਚ ਚਿੱਤ ਜੋੜਦੇ ਹਨ ਉਹਨਾਂ ਨੂੰ ਚੰਬੜ ਕੇ ਆਪਣੇ ਵੱਸ ਵਿਚ ਕਰ ਲੈਂਦੀ ਹੈ। ਜੇ ਗੁਰੂ ਦੇ ਸ਼ਬਦ ਨਾਲ ਇਸ ਨੂੰ ਚੰਗੀ ਤਰ੍ਹਾਂ ਸਾੜੀਏ (ਜਿਵੇਂ, ਚੰਬੜੇ ਹੋਏ ਭੂਤਾਂ ਚੁੜੇਲਾਂ ਨੂੰ ਮਾਂਦਰੀ ਲੋਕ ਅੱਗ ਨਾਲ ਸਾੜਨ ਦਾ ਡਰਾਵਾ ਦੇਂਦੇ ਸੁਣੀਦੇ ਹਨ) ਤਾਂ ਇਹ ਅੰਦਰੋਂ ਨਿਕਲਦੀ ਹੈ; ਸਰੀਰ ਤੇ ਮਨ ਸੁਅੱਛ ਹੋ ਜਾਂਦਾ ਹੈ; ਪ੍ਰਭੂ ਦਾ ਨਾਮ ਮਨ ਵਿਚ ਆ ਵੱਸਦਾ ਹੈ।
ਹੇ ਨਾਨਕ! ਇਸ ਮਾਇਆ (ਸੰਖੀਏ ਨੂੰ ਕੁਸ਼ਤਾ ਕਰਨ) ਦੀ ਬੂਟੀ ਇੱਕ ਹਰਿ-ਨਾਮ ਹੀ ਹੈ ਜੋ ਗੁਰੂ ਤੋਂ ਹੀ ਮਿਲ ਸਕਦਾ ਹੈ।੧।
ਮਃ ੩ ॥ ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥
ਅਰਥ: (ਮਨੁੱਖ ਦਾ) ਇਹ ਮਨ ਕਈ ਜੁਗ ਭਟਕਦਾ ਰਹਿੰਦਾ ਹੈ (ਪਰਮਾਤਮਾ ਵਿਚ) ਟਿਕਦਾ ਨਹੀਂ ਤੇ ਜੰਮਦਾ ਮਰਦਾ ਰਹਿੰਦਾ ਹੈ; ਪਰ ਇਹ ਗੱਲ ਪ੍ਰਭੂ ਨੂੰ (ਏਸੇ ਤਰ੍ਹਾਂ) ਭਾਉਂਦੀ ਹੈ ਕਿ ਉਸ ਨੇ ਇਹ ਠੱਗਣ ਵਾਲੀ (ਜਗਤ-ਖੇਡ ਬਣਾ ਕੇ (ਜੀਵਾਂ ਨੂੰ ਇਸ ਵਿਚ) ਭਰਮਾਇਆ ਹੋਇਆ ਹੈ।
ਜਦੋਂ ਪ੍ਰਭੂ (ਆਪ) ਮਿਹਰ ਕਰਦਾ ਹੈ ਤਾਂ (ਜੀਵ ਨੂੰ) ਗੁਰੂ ਮਿਲਦਾ ਹੈ, (ਫਿਰ) ਇਹ (ਪ੍ਰਭੂ ਵਿਚ) ਜੁੜ ਕੇ ਟਿਕਿਆ ਰਹਿੰਦਾ ਹੈ; (ਇਸ ਤਰ੍ਹਾਂ) ਹੇ ਨਾਨਕ! ਮਨ ਅੰਦਰੋਂ ਹੀ (ਪ੍ਰਭੂ-ਨਾਮ ਵਿਚ) ਪਤੀਜ ਜਾਂਦਾ ਹੈ, ਫਿਰ ਇਸ ਦਾ ਨਾਹ ਕੁਝ ਮਰਦਾ ਹੈ ਨਾਹ ਜੰਮਦਾ ਹੈ।੨।
ਪਉੜੀ ॥ ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥
ਅਰਥ: ਮਨੁੱਖਾ-ਸਰੀਰ (ਮਾਨੋ,) ਇਕ ਵੱਡਾ ਕਿਲ੍ਹਾ ਹੈ ਜੋ ਮਨੁੱਖ ਨੂੰ ਭਾਗਾਂ ਨਾਲ ਮਿਲਦਾ ਹੈ, ਇਸ ਸਰੀਰ ਵਿਚ ਪ੍ਰਭੂ ਆਪ ਵੱਸ ਰਿਹਾ ਹੈ ਤੇ (ਕਿਤੇ ਤਾਂ) ਰਸ ਭੋਗ ਰਿਹਾ ਹੈ, (ਕਿਤੇ) ਆਪ ਜੋਗੀ ਪ੍ਰਭੂ ਵਿਰਕਤ ਹੈ, ਮਾਇਆ ਦੇ ਅਸਰ ਤੋਂ ਪਰੇ ਹੈ ਤੇ ਅਨ-ਜੁੜਿਆ ਹੈ। ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕਰਦਾ ਹੈ, ਜੋ ਕੁਝ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ (ਜੀਵਾਂ ਨੂੰ 'ਰਸ ਭੋਗੀ' ਬਨਾਣ ਵਾਲਾ ਭੀ ਆਪ ਹੈ ਤੇ 'ਅਤੀਤੁ ਅਲਿਪਤੁ' ਬਨਾਣ ਵਾਲਾ ਭੀ ਆਪ)।
ਜੇ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਮਾਇਕ ਰਸ-ਰੂਪ) ਸਾਰੇ ਵਿਛੋੜੇ (ਭਾਵ, ਪ੍ਰਭੂ ਤੋਂ ਵਿਛੋੜੇ ਦਾ ਮੂਲ) ਦੂਰ ਹੋ ਜਾਂਦੇ ਹਨ।੧੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।
ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।
ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ।੩।
ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ।੪।
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
ਅਰਥ: ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ।੫।
ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ।੬।੩।੧੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥
ਅਰਥ: ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (ਓੜਕ) ਥੱਕ ਗਏ ਹਨ; ਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ।
ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥
ਅਰਥ: ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪ) ਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ।
ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥
ਅਰਥ: ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੁੰਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੁੰਦਾ ਹੈ, ਹੇ ਨਾਨਕ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ (ਭਾਵ ਸੁਤੇ ਹੀ ਨਾਮ ਜਪਣ ਵਾਲੀ ਦਸ਼ਾ ਵਿਚ) ਮਨੁੱਖ ਲੀਨ ਹੋ ਜਾਂਦਾ ਹੈ।੧।
ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ ਵਿਚ ਜਿਸ ਦਾ ਪਿਆਰ ਨਹੀਂ ਜੁੜਿਆ, ਉਹ ਮਨੁੱਖ ਜੀਭ ਨਾਲ ਫਿੱਕੇ ਬਚਨ ਹੀ ਬੋਲਦਾ ਹੈ ਤੇ ਸਦਾ ਖ਼ੁਆਰ ਹੁੰਦਾ ਹੈ; (ਪਰ) ਹੇ ਨਾਨਕ! ਉਸ ਦੇ ਭੀ ਕੀਹ ਵੱਸ?) (ਪਿਛਲੇ ਕੀਤੇ ਕੰਮਾਂ ਦੇ) ਉੱਕਰੇ ਹੋਏ (ਸੰਸਕਾਰਾਂ) ਅਨੁਸਾਰ ਉਸ ਨੂੰ (ਹੁਣ ਭੀ ਇਹੋ ਜਿਹੀ ਹੀ) ਕਾਰ ਕਰਨੀ ਪੈਂਦੀ ਹੈ; ਕੋਈ ਮਨੁੱਖ (ਉਸ ਦੇ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।੨।
ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥
ਅਰਥ: ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈ, ਜਿਸ ਦੇ ਮਿਲਿਆਂ ਸਾਡੇ ਹਿਰਦੇ ਵਿਚ ਠੰਡ ਪਈ ਹੈ, ਤੇ ਜਿਸਦੇ ਮਿਲਿਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ।
ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥
ਅਰਥ: ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ ਅਸਾਂ ਹਰੀ ਦੇ ਨਾਮ ਵਿਚ ਬਿਰਤੀ ਜੋੜੀ ਹੈ; ਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ-ਸਭ ਵਾਲ ਸਾਨੂੰ ਏਕਤਾ ਦੀ ਨਜ਼ਰ (ਨਾਲ ਵੇਖਣ ਦੀ ਜਾਚ) ਸਿਖਾਈ ਹੈ।
ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
ਅਰਥ: ਸਾਡਾ ਸੱਜਣ ਸਤਿਗੁਰੂ ਧੰਨ ਹੈ, ਜਿਸ ਨੇ ਹਰੀ ਦੇ ਨਾਮ ਨਾਲ ਸਾਡਾ ਪਿਆਰ ਬਣਾ ਦਿੱਤਾ ਹੈ।੧੯।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥
ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ
ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

No comments:
Post a Comment