Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 2 December 2021

☬|| ਅੱਜ ਦਾ ਫੁਰਮਾਨ ||☬ || 02-12-2021 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

  

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥ 

ਅਰਥ: ਹੇ ਮਾਧੋ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਹ ਤੋੜੇਂ, ਤਾਂ ਮੈਂ ਭੀ ਨਹੀਂ ਤੋੜਾਂਗਾਕਿਉਂਕਿ ਤੇਰੇ ਨਾਲੋਂ ਤੋੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ? (ਹੋਰ ਕੋਈ, ਹੇ ਮਾਧੋ! ਤੇਰੇ ਵਰਗਾ ਹੈ ਹੀ ਨਹੀਂ੧।ਰਹਾਉ।

ਹੇ ਮੇਰੇ ਮਾਧੋ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾਮੋਰ ਬਣਾਂਗਾ (ਤੈਨੂੰ ਵੇਖ ਵੇਖ ਕੇ ਪੈਲਾਂ ਪਾਵਾਂਗਾ। ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ (ਤੇ ਤੈਨੂੰ ਵੇਖ ਕੇ ਖ਼ੁਸ਼ ਹੋ ਹੋ ਕੇ ਬੋਲਾਂਗੀ੧।

ਹੇ ਮਾਧੋ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ। ਜੇ ਤੂੰ ਤੀਰਥ ਬਣ ਜਾਏਂ ਤਾਂ ਮੈਂ (ਤੇਰਾ ਦੀਦਾਰ ਕਰਨ ਲਈ) ਜਾਤ੍ਰੂ ਬਣ ਜਾਵਾਂਗਾ।੨।

ਹੇ ਪ੍ਰਭੂ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ। ਤੇਰੇ ਨਾਲ ਪਿਆਰ ਗੰਢ ਕੇ ਮੈਂ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ।੩।

ਹੇ ਮਾਧੋ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈਂ, ਮੈਂ ਹਰ ਥਾਂ) ਤੇਰੀ ਹੀ ਸੇਵਾ ਕਰਦਾ ਹਾਂ। ਹੇ ਦੇਵ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ ਦਿੱਸਿਆ।੪।

ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ, (ਤਾਹੀਏਂ) ਰਵਿਦਾਸ ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ।੫।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।

ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ 

ਅਰਥ: ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨।

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ 

ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ। ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।

(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।

ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ 

ਅਰਥ: ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ

ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ।

ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ।੪।੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts