*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥
ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।
(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ {ਪੰਨਾ 673}
ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧।
ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ।
ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨।
ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩।
ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।
ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
ਅਰਥ: ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ।
ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ) ?।੧।
ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।੨।
ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ-ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।੩।
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।੪।
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।੫।੧੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨ੍ਹ੍ਹ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮ੍ਹ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥
ਅਰਥ: ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ। (ਹੇ ਭਾਈ!) ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ।੧।ਰਹਾਉ।
ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ) , ਪੱਖਾ (ਝੱਲਿਆ ਕਰ) , (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ। ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ-ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ।੧।
ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੁੱਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ) । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ।੨।
ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ। ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ।੩।
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ। ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ।੪।
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਜੀਵਾਂ ਦਾ) ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ। ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ। ਹੇ ਨਾਨਕ! ਅਰਦਾਸ ਕਰ, ਤੇ ਆਖ-ਹੇ ਪ੍ਰਭੂ! ਮੇਹਰ ਕਰ) ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ।੫।੧੪।੪੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।
ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।
ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥
ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।
ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।
ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥
ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।
ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥
ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭।
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ।੮।
(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧। ਰਹਾਉ ਦੂਜਾ।੧।੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।
(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।
ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।
ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨।
ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥
ਅਰਥ: (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।
ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।
ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩।
ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥
ਅਰਥ: (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।
ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
ਅਰਥ: ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ।
ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) ।
ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ।੧।
ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
ਅਰਥ: ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ।
ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ।੨।
ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
ਅਰਥ: ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ, ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ। ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ; ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ।
ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।
(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧।
(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।
(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।
(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੂਹੀ ਮਹਲਾ ੫ ॥ ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥ ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥ ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥ ਭਰਣ ਪੋਖਣ ਸੰਗਿ ਅਉਧ ਬਿਹਾਣੀ ॥ ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥
ਅਰਥ: ਹੇ ਭਾਈ! ਦਿਨ ਰਾਤ ਸਦਾ ਮਾਇਆ ਦੇ ਪਤੀ ਪ੍ਰਭੂ ਦਾ ਨਾਮ ਜਪਿਆ ਕਰ। ਪ੍ਰਭੂ ਦੀ ਸਰਨ ਪੈ ਕੇ ਕੀਮਤੀ ਮਨੁੱਖਾ ਜਨਮ ਦਾ ਲਾਭ ਖੱਟ ਲੈ।੧।
ਹੇ ਭਾਈ! ਤੇਰੀ ਉਮਰ ਦੀ ਨਦੀ) ਵਹਿੰਦੀ ਜਾ ਰਹੀ ਹੈ, ਪਰ ਤੂੰ ਇਧਰ ਧਿਆਨ ਨਹੀਂ ਕਰਦਾ। ਤੂੰ ਨਾਸਵੰਤ ਪਦਾਰਥਾਂ ਦੇ ਮੋਹ ਦੇ ਬਾਨ੍ਹਣੂ ਹੀ ਸਦਾ ਬੰਨ੍ਹਦਾ ਰਹਿੰਦਾ ਹੈਂ।੧।
ਹੇ ਭਾਈ! ਤੂੰ ਹਾਣ ਲਾਭ ਵਿਚਾਰਨ ਤੋਂ ਬਿਨਾ ਹੀ ਵਿਕਾਰ ਕਰੀ ਜਾ ਰਿਹਾ ਹੈਂ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆਪਣੇ ਹਿਰਦੇ ਵਿਚ ਤੂੰ ਇਕ ਛਿਨ ਵਾਸਤੇ ਭੀ ਨਹੀਂ ਟਿਕਾਂਦਾ।੨।
ਹੇ ਭਾਈ! ਆਪਣਾ ਸਰੀਰ) ਪਾਲਣ ਪੋਸਣ ਵਿਚ ਹੀ ਤੇਰੀ ਉਮਰ ਲੰਘਦੀ ਜਾ ਰਹੀ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਆਨੰਦ ਦੀ ਅਵਸਥਾ ਤੂੰ (ਹੁਣ ਤਕ) ਸਮਝੀ ਹੀ ਨਹੀਂ।੩।
ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਰਹਿਣ ਵਾਲੇ ਹੇ ਮਾਲਕ! ਮੈਂ ਤੇਰੀ ਸਰਨ ਆਇਆ ਹਾਂ, (ਮੈਨੂੰ ਵਿਕਾਰਾਂ ਤੋਂ) ਬਚਾ ਲੈ, ਤੂੰ ਮੇਰਾ ਮਾਲਕ ਹੈਂ, ਤੂੰ ਮੇਰੇ ਦਿਲ ਦੀ ਜਾਣਨ ਵਾਲਾ ਹੈਂ।੪।੨੭।੩੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।
ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

No comments:
Post a Comment