Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Wednesday, 9 February 2022

☬|| ਅੱਜ ਦਾ ਫੁਰਮਾਨ ||☬ || 09-02-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

 


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਬਸੰਤੁ ਮਹਲਾ ੯ ॥ ਪਾਪੀ ਹੀਐ ਮੈ ਕਾਮੁ ਬਸਾਇ ॥ ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ ਡਾਰੀ ਇਹ ਫਾਸ ॥੧॥ ਜਿਹਿ ਜਿਹਿ ਹਰਿ ਕੋ ਨਾਮੁ ਸਮ੍ਹ੍ਹਾਰਿ ॥ ਤੇ ਭਵ ਸਾਗਰ ਉਤਰੇ ਪਾਰਿ ॥੨॥ ਜਨ ਨਾਨਕ ਹਰਿ ਕੀ ਸਰਨਾਇ ॥ ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥ 

ਅਰਥ: ਹੇ ਭਾਈ! ਪਾਪਾਂ ਵਿਚ ਫਸਾਣ ਵਾਲੀ ਕਾਮ-ਵਾਸਨਾ (ਮਨੁੱਖ ਦੇ) ਹਿਰਦੇ ਵਿਚ ਟਿਕੀ ਰਹਿੰਦੀ ਹੈ, ਇਸ ਵਾਸਤੇ (ਮਨੁੱਖ ਦਾ) ਚੰਚਲ ਮਨ ਕਾਬੂ ਵਿਚ ਨਹੀਂ ਆ ਸਕਦਾ।1। ਰਹਾਉ।

ਹੇ ਭਾਈ! ਜੋਗੀ ਜੰਗਮ ਅਤੇ ਸੰਨਿਆਸੀ (ਜਿਹੜੇ ਆਪਣੇ ਵੱਲੋਂ ਮਾਇਆ ਦਾ) ਤਿਆਗ ਕਰ ਗਏ ਹਨ) = ਇਹਨਾਂ ਸਭਨਾਂ ਉੱਤੇ ਹੀ (ਮਾਇਆ ਨੇ ਕਾਮ-ਵਾਸ਼ਨਾ ਦੀ) ਇਹ ਫਾਹੀ ਸੁੱਟੀ ਹੋਈ ਹੈ।1।

ਹੇ ਭਾਈ! ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹ ਸਾਰੇ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘ ਜਾਂਦੇ ਹਨ।2।

ਹੇ ਨਾਨਕ! ਪਰਮਾਤਮਾ ਦਾ ਦਾਸ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ (ਪਰਮਾਤਮਾ ਦੇ ਦਰ ਤੇ ਉਹ ਅਰਜ਼ੋਈ ਕਰਦਾ ਰਹਿੰਦਾ ਹੈ– ਹੇ ਪ੍ਰਭੂ! ਆਪਣੇ ਦਾਸ ਨੂੰ ਆਪਣਾ) ਨਾਮ ਦੇਹ (ਤਾ ਕਿ ਤੇਰਾ ਦਾਸ ਤੇਰੇ) ਗੁਣ ਗਾਂਦਾ ਰਹੇ (ਇਸ ਤਰ੍ਹਾਂ ਉਹ ਕਾਮਾਦਿਕ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ) ।3।2।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ 

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਰਾਗੁ ਗੂਜਰੀ ਵਾਰ ਮਹਲਾ ੫    ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥ 

ਅਰਥ: ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ। ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ-ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ।੧।

ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ 

ਅਰਥ: ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇਸੰਸਾਰ-ਸਮੁੰਦਰ ਤਰਾ ਦਿੱਤਾ।

ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ।

ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨।

ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ 

ਅਰਥ: ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸੱਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ।

(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂਤਾਰਦਾ ਹੈ।

ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ 

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਮਾਰੂ ਮਹਲਾ ੩ ॥ ਏਕੋ ਸੇਵੀ ਸਦਾ ਥਿਰੁ ਸਾਚਾ ॥ ਦੂਜੈ ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥੧॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ ਹੇ ॥੨॥ ਮਾਇਆ ਲਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥੩॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੂਝੈ ਫਿਰੈ ਇਆਣੀ ॥ ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥੪॥ 

ਅਰਥ: ਹੇ ਭਾਈ! ਮੈਂ ਸਿਰਫ਼ ਉਸ ਪਰਮਾਤਮਾ ਦੀ ਹੀ ਸੇਵਾ-ਭਗਤੀ ਕਰਦਾ ਹਾਂ, ਜੋ ਇਕੋ ਹੀ ਸਦਾ ਕਾਇਮ ਰਹਿਣ ਵਾਲਾ ਹੈ। ਜਗਤ (ਉਸ ਪ੍ਰਭੂ ਦੀ ਭਗਤੀ ਛੱਡ ਕੇ) ਮਾਇਆ ਦੇ ਮੋਹ ਵਿਚ ਲੱਗਾ ਰਹਿੰਦਾ ਹੈ ਤੇ ਕਮਜ਼ੋਰ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਮਤਿ ਦੀ ਬਰਕਤਿ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, (ਮੇਰਾ ਮਨ) ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਗਿੱਝਿਆ ਰਹਿੰਦਾ ਹੈ।1।

ਹੇ ਪ੍ਰਭੂ! ਤੇਰੇ ਅਨੇਕਾਂ ਹੀ ਗੁਣ (ਉਪਕਾਰ) ਹਨ, ਮੈਂ ਤਾਂ ਤੇਰੇ ਇੱਕ ਉਪਕਾਰ ਨੂੰ ਭੀ ਸਮਝ ਨਹੀਂ ਸਕਿਆ (ਕਦਰ ਨਹੀਂ ਪਾਈ) । ਹੇ ਭਾਈ! ਜਗਤ ਦਾ ਜੀਵਨ ਦਾਤਾਰ ਪ੍ਰਭੂ ਆਪ ਹੀ (ਮਿਹਰ ਕਰ ਕੇ ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ। ਜਿਸ ਮਨੁੱਖ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ (ਨਾਮ ਦੀ) ਵਡਿਆਈ ਦੇਂਦਾ ਹੈ, ਉਸ ਦਾ ਮਨ ਗੁਰੂ ਦੀ ਸਿੱਖਿਆ ਵਿਚ ਭਿੱਜ ਜਾਂਦਾ ਹੈ।2।

ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੀ ਲਹਰ ਦੂਰ ਕਰ ਲਈ, ਹਉਮੈ ਨੂੰ ਮਾਰ ਕੇ ਉਸ ਦਾ ਇਹ ਮਨ ਪਵਿੱਤਰ ਹੋ ਜਾਂਦਾ ਹੈ। ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦੀ ਜੀਭ ਪਰਮਾਤਮਾ ਦਾ ਨਾਮ ਜਪਦੀ ਰਹਿੰਦੀ ਹੈ।3।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਬੇ-ਸਮਝ ਜੀਵ-ਇਸਤ੍ਰੀ (ਸਹੀ ਜੀਵਨ-ਰਾਹ ਨੂੰ) ਨਹੀਂ ਸਮਝਦੀ, (ਮਾਇਆ ਦੀ ਖ਼ਾਤਰ) ਭਟਕਦੀ ਫਿਰਦੀ ਹੈ, ਉਸ ਦੀ ਸਾਰੀ ਉਮਰ 'ਮੇਰੀ ਮਾਇਆ' 'ਮੇਰੀ ਮਾਇਆ' ਕਰਦਿਆਂ ਬੀਤ ਜਾਂਦੀ ਹੈ। ਆਤਮਕ ਮੌਤ ਉਸ ਦੀ ਜ਼ਿੰਦਗੀ ਦੀ ਹਰੇਕ ਘੜੀ ਹਰੇਕ ਪਲ ਨੂੰ ਗਹੁ ਨਾਲ ਤੱਕਦੀ ਰਹਿੰਦੀ ਹੈ (ਭਾਵ, ਅਜਿਹੀ ਜੀਵ-ਇਸਤ੍ਰੀ ਸਦਾ ਆਤਮਕ ਮੌਤੇ ਮਰੀ ਰਹਿੰਦੀ ਹੈ) ਉਸ ਦੀ ਉਮਰ ਇਕ ਇਕ ਦਿਨ ਕਰ ਕੇ (ਵਿਅਰਥ ਹੀ) ਘਟਦੀ ਜਾਂਦੀ ਹੈ।4।

ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ ਸੂਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥੫॥ ਜੋ ਸਚਿ ਲਾਗੇ ਤਿਨ ਸਾਚੀ ਸੋਇ ॥ ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥੬॥ ਗੁਰ ਕੈ ਸਬਦਿ ਸਦਾ ਜਨੁ ਸੋਹੈ ॥ ਨਾਮ ਰਸਾਇਣਿ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥੭॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥੮॥ 

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਆਪਣੇ ਅੰਦਰ ਲੋਭ ਕਰਦੀ ਰਹਿੰਦੀ ਹੈ, ਉਸ ਨੂੰ (ਸਹੀ ਜੀਵਨ-ਰਾਹ) ਨਹੀਂ ਸੁੱਝਦਾ। ਉਸ ਦੇ ਸਿਰ ਉਤੇ ਮੌਤ ਖੜੀ ਰਹਿੰਦੀ ਹੈ, ਪਰ ਉਸ ਨੂੰ ਇਸ ਦੀ ਸਮਝ ਨਹੀਂ ਪੈਂਦੀ। ਇਸ ਜੀਵਨ ਵਿਚ ਜੀਵ-ਇਸਤ੍ਰੀ ਜੋ ਕੁਝ ਕਰਮ ਕਮਾਂਦੀ ਹੈ (ਉਸ ਦਾ ਫਲ) ਭੁਗਤਣਾ ਪੈਂਦਾ ਹੈ (ਸਾਰੀ ਉਮਰ ਲੋਭ-ਲਾਲਚ ਵਿਚ ਗਵਾਇਆਂ) ਅੰਤ ਸਮੇ ਕੁਝ ਨਹੀਂ ਕੀਤਾ ਜਾ ਸਕਦਾ।5।

ਹੇ ਭਾਈ! ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਦੇ ਹਨ, ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ। ਪਰ ਮਾਇਆ ਦੇ ਮੋਹ ਵਿਚ ਲੱਗ ਕੇ ਮਨ ਦਾ ਮੁਰੀਦ ਜੀਵ ਦੁੱਖੀ ਰਹਿੰਦਾ ਹੈ। (ਪਰ ਜੀਵਾਂ ਦੇ ਕੀਹ ਵੱਸ? ਕੋਈ ਨਾਮ ਵਿਚ ਜੁੜਦਾ ਹੈ, ਕੋਈ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ-) ਇਹਨਾਂ ਦੋਹਾਂ ਸਿਰਿਆਂ ਦਾ ਮਾਲਕ ਪਰਮਾਤਮਾ ਆਪ ਹੀ ਹੈ। ਉਹ ਆਪ ਹੀ ਆਪਣੇ ਗੁਣਾਂ ਵਿਚ ਪਤੀਜਦਾ ਹੈ।6।

ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਜੀਵਨ ਸੋਹਣਾ ਬਣਾਂਦਾ ਹੈ, ਉਸ ਦਾ ਇਹ ਮਨ ਸਭ ਤੋਂ ਸ੍ਰੇਸ਼ਟ ਨਾਮ-ਰਸ ਵਿਚ ਮਸਤ ਰਹਿੰਦਾ ਹੈ, ਉਸ ਨੂੰ ਮਾਇਆ ਦੇ ਮੋਹ ਦੀ ਮੈਲ ਰਤਾ ਭੀ ਨਹੀਂ ਲੱਗਦੀ, ਗੁਰੂ ਦੀ ਮਤਿ ਦੀ ਬਰਕਤਿ ਨਾਲ (ਉਸ ਦਾ ਮਨ) ਪਰਮਾਤਮਾ ਦੇ ਨਾਮ ਵਿਚ ਭਿੱਜਿਆ ਰਹਿੰਦਾ ਹੈ।7।

ਹੇ ਭਾਈ! ਇਕ ਉਹੀ ਪਰਮਾਤਮਾ ਸਭ ਜੀਵਾਂ ਵਿਚ ਮੌਜੂਦ ਹੈ, ਪਰ ਗੁਰੂ ਦੀ ਕਿਰਪਾ ਨਾਲ ਹੀ ਉਹ (ਕਿਸੇ ਵਡਭਾਗੀ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ। ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।8।

ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥੯॥ ਮਾਇਆ ਅਗਨਿ ਜਲੈ ਸੰਸਾਰੇ ॥ ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥੧੦॥ ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ ਹਰਿ ਹਰਿ ਰਸਨਾ ਪੀਜੈ ਹੇ ॥੧੧॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ ॥ ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥੧੨॥ 

ਅਰਥ: ਹੇ ਭਾਈ! ਜਿਹੜਾ ਪਰਮਾਤਮਾ (ਸਾਰੇ) ਪਾਪ ਅਤੇ ਦੁੱਖ ਦੂਰ ਕਰਨ ਦੇ ਸਮਰੱਥ ਹੈ, ਉਸ ਦੀ ਸੇਵਾ-ਭਗਤੀ ਗੁਰੂ ਦੇ ਸਨਮੁਖ ਹੋ ਕੇ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਹੀ ਕੀਤੀ ਜਾ ਸਕਦੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਤਨ ਅਤੇ ਮਨ (ਪਰਮਾਤਮਾ ਦੀ ਭਗਤੀ ਵਿਚ) ਰਸਿਆ ਰਹਿੰਦਾ ਹੈ। (ਗੁਰਮੁਖ ਮਨੁੱਖ ਨੂੰ ਹੀ ਇਹ ਨਿਸਚਾ ਆਉਂਦਾ ਹੈ ਕਿ) ਪਰਮਾਤਮਾ ਸਭ ਕੁਝ ਆਪ ਹੀ ਕਰ ਰਿਹਾ ਹੈ; ਹਰ ਥਾਂ ਆਪ ਹੀ ਮੌਜੂਦ ਹੈ।9।

ਹੇ ਭਾਈ! ਮਾਇਆ (ਦੀ ਤ੍ਰਿਸ਼ਨਾ) ਦੀ ਅੱਗ ਜਗਤ ਵਿਚ ਭੜਕ ਰਹੀ ਹੈ, ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ (ਇਸ ਤ੍ਰਿਸ਼ਨਾ-ਅੱਗ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦਾ ਹੈ, ਉਸ ਦੇ ਅੰਦਰ ਸਦਾ ਠੰਢ ਬਣੀ ਰਹਿੰਦੀ ਹੈ, ਉਹ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ।10।

ਹੇ ਭਾਈ! (ਲੋਕਾਂ ਦੇ ਮਿਥੇ ਹੋਏ ਦੇਵਤਿਆਂ ਦੇ ਰਾਜੇ) ਇੰਦਰ ਵਰਗੇ ਭੀ ਆਪਣੇ ਤਖ਼ਤ ਉੱਤੇ ਬੈਠੇ ਹੋਏ (ਇਸ ਤ੍ਰਿਸ਼ਨਾ ਦੀ ਅੱਗ ਦੇ ਕਾਰਨ) ਆਤਮਕ ਮੌਤ ਦਾ ਸਹਮ ਸਹਾਰ ਰਹੇ ਹਨ। (ਜਿਹੜੇ ਲੋਕ ਨਾਮ ਨਹੀਂ ਸਿਮਰਦੇ, ਪਰ ਹੋਰ ਹੋਰ ਮਿਥੇ ਹੋਏ ਅਨੇਕਾਂ ਧਾਰਮਿਕ) ਕਰਮ ਕਰਦੇ ਹਨ, ਆਤਮਕ ਮੌਤ (ਉਹਨਾਂ ਨੂੰ ਭੀ) ਨਹੀਂ ਛੱਡਦੀ। ਜਦੋਂ (ਮਨੁੱਖ ਨੂੰ) ਗੁਰੂ ਮਿਲਦਾ ਹੈ, ਤਦੋਂ (ਇਸ ਆਤਮਕ ਮੌਤ ਤੋਂ) ਖ਼ਲਾਸੀ ਮਿਲਦੀ ਹੈ। ਹੇ ਭਾਈ! (ਗੁਰੂ ਦੀ ਰਾਹੀਂ ਹੀ) ਜੀਭ ਨਾਲ ਹਰਿ-ਨਾਮ-ਰਸ ਪੀਤਾ ਜਾ ਸਕਦਾ ਹੈ।11।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਪੈਦਾ ਨਹੀਂ ਹੋ ਸਕਦੀ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਦੇ ਅੰਦਰ ਪਰਮਾਤਮਾ ਦੀ ਯਾਦ ਹੈ, ਉਸ ਦੇ ਅੰਦਰ ਠੰਢ ਹੈ, ਉਸ ਦੇ ਅੰਦਰ ਆਤਮਕ ਆਨੰਦ ਹੈ। ਹੇ ਭਾਈ! ਗੁਰੂ ਦੀ ਬਾਣੀ ਸਦਾ ਮਨੁੱਖ ਦੇ ਮਨ ਨੂੰ ਪਵਿੱਤਰ ਕਰਨ ਦੇ ਸਮਰੱਥ ਹੈ। ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਿਰਦਾ ਪਤੀਜਦਾ ਹੈ।12।

ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥ ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥ 

ਅਰਥ: ਹੇ ਭਾਈ! ਵਿਚਾਰ ਕੇ ਵੇਖ ਲਵੋ = ਬ੍ਰਹਮਾ ਹੋਵੇ, ਵਿਸ਼ਨੂ ਹੋਵੇ, ਸ਼ਿਵ ਹੋਵੇ (ਕੋਈ ਭੀ ਹੋਵੇ, ਜਿਹੜੇ ਪ੍ਰਾਣੀ) ਮਾਇਆ ਦੇ ਤਿੰਨ ਗੁਣਾਂ ਵਿਚ ਬੱਝੇ ਪਏ ਹਨ (ਆਤਮਕ ਮੌਤ ਤੋਂ) ਖ਼ਲਾਸੀ (ਉਹਨਾਂ ਤੋਂ) ਲਾਂਭੇ ਰਹਿ ਜਾਂਦੀ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਰਫ਼ ਇਹੀ ਆਤਮਕ ਜੀਵਨ ਦੀ ਸੂਝ ਹਾਸਲ ਕਰਦਾ ਹੈ ਕਿ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।13।

ਹੇ ਭਾਈ! (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕ) ਪੜ੍ਹਦੇ ਹਨ, (ਪਰ ਜੇ ਉਹ) ਪਰਮਾਤਮਾ ਦੇ ਨਾਮ ਨੂੰ (ਜੀਵਨ-ਮਨੋਰਥ) ਨਹੀਂ ਸਮਝਦੇ, ਤਾਂ ਉਹ ਮਾਇਆ (ਕਮਾਣ) ਵਾਸਤੇ ਹੀ (ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਮਾਇਆ ਦੇ ਘੱਟ ਚੜ੍ਹਾਵੇ ਤੇ ਅੰਦਰੇ ਅੰਦਰ) ਖਿੱਝਦੇ ਹਨ। ਹੇ ਭਾਈ! ਜਿਸ ਮਨੁੱਖ ਦੇ ਅੰਦਰ (ਮਾਇਆ ਦੇ ਮੋਹ ਦੀ) ਮੈਲ ਹੈ (ਉਹ ਵੇਦ-ਪਾਠੀ ਪੰਡਿਤ ਭੀ ਹੋਵੇ, ਤਾਂ ਭੀ) ਉਹ ਅੰਨ੍ਹਾ ਬੇ-ਸਮਝ ਹੈ, ਇਸ ਤਰ੍ਹਾਂ ਇਹ ਦੁੱਤਰ ਸੰਸਾਰ-ਸਮੁੰਦਰ ਤਰਿਆ ਨਹੀਂ ਜਾ ਸਕਦਾ।14।

ਹੇ ਭਾਈ! ਸਾਰੇ (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਦੀਆਂ ਚਰਚਾ ਉਚਾਰ ਕੇ (ਹੋਰਨਾਂ ਦੇ ਸਾਹਮਣੇ) ਵਿਆਖਿਆ ਕਰਦੇ ਹਨ, (ਇਸ ਤਰ੍ਹਾਂ) ਨਾਹ (ਉਹਨਾਂ ਦਾ ਆਪਣਾ) ਹਿਰਦਾ ਭਿੱਜਦਾ ਹੈ, ਨਾਹ ਉਹ ਸਿਫ਼ਤਿ-ਸਾਲਾਹ ਦੀ ਬਾਣੀ ਦੀ ਕਦਰ ਸਮਝਦੇ ਹਨ। ਹੇ ਭਾਈ! ਵੇਦ ਨੇ ਤਾਂ ਮੁੜ ਮੁੜ ਇਸ ਗੱਲ ਵਲ ਧਿਆਨ ਦਿਵਾਇਆ ਹੈ ਕਿ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ। ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਤਾਂ ਗੁਰੂ ਦੀ ਸਰਨ ਪਿਆਂ ਹੀ ਪੀਤਾ ਜਾ ਸਕਦਾ ਹੈ।15।

ਹੇ ਭਾਈ! (ਆਪਣੇ ਵਰਗਾ) ਸਿਰਫ਼ ਉਹ ਪਰਮਾਤਮਾ ਆਪ ਹੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਗਏ ਹਨ, ਉਹਨਾਂ ਦਾ ਮਨ ਅਡੋਲ ਹੋ ਜਾਂਦਾ ਹੈ। (ਇਸ ਵਾਸਤੇ, ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ। 16।6।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ 

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥

ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ 

ਅਰਥ: ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।

ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ 

ਪਦਅਰਥ: ਜਗਿ = ਜਗਤ ਵਿਚ। ਤੋਟਾ = ਘਾਟਾ। ਸੰਸਾਰਿ = ਸੰਸਾਰ ਵਿਚ। ਸਭਿ = ਸਾਰੇ ਜੀਵ

ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ

ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ 

ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ 

ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥੨॥ 

ਅਰਥ: ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥ 

ਅਰਥ: ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨਉਹ ਉਸ ਦਾ ਨਾਮ ਸਿਮਰਦੇ ਹਨਉਸ ਇੱਕ ਹਰੀ ਨੂੰ ਧਿਆਉਂਦੇ ਹਨਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ 

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ੧।ਰਹਾਉ।

ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ।੧।

ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ 

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ 

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ 

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਰਾਗੁ ਗੂਜਰੀ ਵਾਰ ਮਹਲਾ ੫    ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੫ ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

ਅਰਥ: ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ) ਹਜ਼ੂਰੀ ਵਿਚ ਥਾਂ ਮਿਲਦਾ ਹੈ। ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ-ਇਹ ਦਾਤਿ, ਆਖ, ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੇਹਰ ਕਰਦਾ ਹੈ, ਅਜੇਹੇ ਬੰਦੇ ਜਗਤ ਵਿਚ ਸ੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ ਵਿਰਲੇ ਹਨ।੧।

ਮਃ ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥ 

ਅਰਥ: ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ, ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇਸੰਸਾਰ-ਸਮੁੰਦਰ ਤਰਾ ਦਿੱਤਾ।

ਜੋ ਉਸ ਦੇ ਚਰਨਾਂ ਤੋਂ ਟੁੱਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ।

ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨।

ਪਉੜੀ ॥ ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥ 

ਅਰਥ: ਹੇ ਪਰਮਾਤਮਾ! ਤੇਰੀ ਕੋਈ ਖ਼ਾਸ ਕੁਲ ਨਹੀਂ, ਮਾਇਆ ਦੀ ਕਾਲਖ਼ ਤੈਨੂੰ ਨਹੀਂ ਲੱਗ ਸਕਦੀਸਭ ਵਿਚ ਮੌਜੂਦ ਹੈਂ, ਅਪਹੁੰਚ ਤੇ ਬੇਅੰਤ ਹੈਂਤੂੰ ਸਦਾ ਹੀ ਕਾਇਮ ਰਹਿਣ ਵਾਲਾ ਤੇ ਸੱਚ-ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫ਼ਰਜ਼ੀ (ਭਾਵ, ਮਨਘੜਤ) ਨਹੀਂ ਜਾਪਦੀ।

(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੇਂਦਾ ਹੈਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਗੇ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂਤਾਰਦਾ ਹੈ।

ਹੇ ਪ੍ਰਭੂ ਜੀ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ 

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ 

ਅਰਥ: ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ। (ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ। ਦੇਸਾਂ (ਦੇ ਰਾਜ) , ਕੱਪੜੇ, ਸੋਨਾ, ਚਾਂਦੀ (-ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ ਹਨ। ਹੇ ਭਾਈਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ-ਕੁਝ ਭੀ ਮਨੁੱਖ ਦੇ ਨਾਲ ਨਹੀਂ ਜਾਂਦਾ। ਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ-ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ ਹਨ

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥ 

ਅਰਥ: ਹੇ ਧਰਤੀ ਦੇ ਸਰਦਾਰ ਮਨੁੱਖ! ਤੂੰ ਕਿਉਂ ਮਾਇਆ ਦੇ ਮੋਹ ਦੀ ਗੂੜ੍ਹੀ ਨੀਂਦ ਵਿਚ ਸੌਂ ਰਿਹਾ ਹੈਂਤੂੰ ਕਿਉਂ ਸੁਚੇਤ ਨਹੀਂ ਹੁੰਦਾਇਸ ਮਾਇਆ ਦੀ ਖ਼ਾਤਰ ਅਨੇਕਾਂ ਹੀ ਮਨੁੱਖ ਝੂਠਾ ਰੋਣ-ਕੁਰਲਾਣ ਕਰਦੇ ਆ ਰਹੇ ਹਨ, ਵਿਲਕਦੇ ਆ ਰਹੇ ਹਨ। ਬੇਅੰਤ ਪ੍ਰਾਣੀ ਇਸ ਡਾਢੀ ਮਨ-ਮੋਹਣੀ ਮਾਇਆ ਦੀ ਖ਼ਾਤਰ ਤਰਲੇ ਲੈਂਦੇ ਆ ਰਹੇ ਹਨ (ਕਿ ਮਾਇਆ ਮਿਲੇ ਤੇ ਮਾਇਆ ਤੋਂ ਸੁਖ ਮਿਲੇ, ਪਰ) ਪਰਮਾਤਮਾ ਦੇ ਨਾਮ ਤੋਂ ਬਿਨਾ ਸੁਖ (ਕਿਸੇ ਨੂੰ) ਨਹੀਂ ਲੱਭਾ। ਜੀਵ ਹਜ਼ਾਰਾਂ ਚਤੁਰਾਈਆਂ ਹਜ਼ਾਰਾਂ ਹੀਲੇ ਕਰਦੇ ਥੱਕ ਜਾਂਦੇ ਹਨ (ਮਾਇਆ ਦੇ ਮੋਹ ਵਿਚੋਂ ਖ਼ਲਾਸੀ ਭੀ ਨਹੀਂ ਹੁੰਦੀ। ਹੋਵੇ ਭੀ ਕਿਵੇਂ?) ਜਿਧਰ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਉਧਰ ਹੀ ਜੀਵ ਜਾ ਸਕਦੇ ਹਨ। ਉਹ ਪਰਮਾਤਮਾ ਸਦਾ ਲਈ ਹੀ ਸਰਬ-ਵਿਆਪਕ ਹੈ, ਹਰ ਥਾਂ ਮੌਜੂਦ ਹੈ, ਹਰੇਕ ਸਰੀਰ ਵਿਚ ਹੈ। ਨਾਨਕ ਬੇਨਤੀ ਕਰਦਾ ਹੈ-ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦਾ ਮਿਲਾਪ ਪ੍ਰਾਪਤ ਹੁੰਦਾ ਹੈ ਉਹ (ਇਥੋਂਇੱਜ਼ਤ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਜਾਂਦੇ ਹਨ

ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ 

ਅਰਥ: (ਜੇ ਕੋਈ ਮਨੁੱਖ) ਰਾਜਾ (ਬਣ ਜਾਂਦਾ ਹੈ, ਤਾਂ ਉਹ) ਸਿਆਣੇ ਸੇਵਕਾਂ ਨੂੰ (ਆਪਣੇਜਾਣ ਕੇ (ਰਾਜ ਦੇ ਮੋਹ ਵਿਚ) ਫਸ ਜਾਂਦਾ ਹੈ। (ਪਰ ਦੁਨੀਆ ਦੇ ਸਾਰੇ ਪਦਾਰਥਾਂ ਨਾਲੋਂ) ਜ਼ਰੂਰ ਵਿਛੁੜ ਜਾਣਾ ਹੈ, (ਜੇਹੜੇ ਮਨੁੱਖ ਦੁਨੀਆ ਦੇ ਮੋਹ ਵਿਚ) ਫਸਦੇ ਹਨ, ਉਹ ਆਖ਼ਰ ਹੱਥ ਮਲਦੇ ਰਹਿ ਜਾਂਦੇ ਹਨ। ਮਨੁੱਖ ਆਕਾਸ਼ ਵਿਚ ਦੇ ਖ਼ਿਆਲੀ ਸ਼ਹਰ ਵਰਗੇ ਜਗਤ ਨੂੰ ਵੇਖ ਕੇ ਕੁਰਾਹੇ ਪੈ ਜਾਂਦਾ ਹੈ, ਪਰ ਇਥੇ ਕਿਤੇ ਭੀ ਸਦਾ ਦਾ ਟਿਕਾਣਾ ਨਹੀਂ ਮਿਲ ਸਕਦਾ। ਪਰਮਾਤਮਾ ਦੇ ਨਾਮ ਤੋਂ ਖੁੰਝ ਕੇ, ਜਗਤ-ਚਰਨਾ ਦੇ ਹੋਰ ਹੋਰ ਪਦਾਰਥਾਂ ਵਿਚ ਫਸ ਕੇ ਸ੍ਰੇਸ਼ਟ ਮਨੁੱਖਾ ਜਨਮ ਗਵਾ ਲਈਦਾ ਹੈ

"ਮੈਂ (ਵੱਡਾ ਬਣ ਜਾਵਾਂ) , ਮੈਂ (ਵੱਡ ਬਣ ਜਾਵਾਂ) "-ਇਹ ਕਰਦਿਆਂ ਕਦੇ ਮਾਇਆ ਦੀ ਤ੍ਰਿਸ਼ਨਾ ਮੁੱਕਦੀ ਨਹੀਂਮਨੁੱਖਾ ਜਨਮ ਦਾ ਮਨੋਰਥ ਹਾਸਲ ਨਹੀਂ ਹੋ ਸਕਦਾ, ਆਤਮਕ ਜੀਵਨ ਦੀ ਸਮਝ ਭੀ ਨਹੀਂ ਪੈਂਦੀ। ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਅਨੇਕਾਂ ਜੀਵ ਹੱਥ ਮਲਦੇ ਜਾਂਦੇ ਹਨ

ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯ 

ਅਰਥ: (ਹੇ ਭਾਈ! ਜਿਸ ਮਨੁੱਖ ਨੂੰ) ਪਰਮਾਤਮਾ ਦਇਆ ਕਰ ਕੇ ਆਪਣਾ ਬਣਾ ਲੈਂਦਾ ਹੈ ਉਸ ਨੂੰ ਗੁਰੂ ਦਾ ਮਿਲਾਪ ਬਖ਼ਸ਼ਦਾ ਹੈ, ਤੇ ਉਸ ਨੂੰ ਬਾਹੋਂ ਫੜ ਕੇ (ਮੋਹ ਦੇ ਖੂਹ ਵਿਚੋਂ) ਕੱਢ ਲੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦੇ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ

ਹੇ ਭਾਈ! ਸਭ ਤੋਂ ਵੱਡਾ ਧਰਮ ਨਾਮ-ਜਪਣ ਦਾ ਧਰਮ-ਅਤੇ ਸਭ ਤੋਂ ਵੱਡਾ ਦਾਨ-ਨਾਮ-ਦਾਨ-ਇਹੀ ਕੰਮ (ਜਗਤ ਤੋਂ) ਤੇਰੇ ਨਾਲ ਜਾ ਸਕਦੇ ਹਨ। ਹੇ ਨਾਨਕ! ਆਖ-) ਜੇਹੜਾ ਮਨੁੱਖ ਆਪਣੀ ਜੀਭ ਨਾਲ ਇਕ ਮਾਲਕ-ਪ੍ਰਭੂ ਦਾ ਆਰਾਧਨ ਕਰਦਾ ਰਹਿੰਦਾ ਹੈ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ ਦੇ ਨਾਮ-ਜਲ ਵਿਚ ਤਰੋ-ਤਰ ਹੋਇਆ ਰਹਿੰਦਾ ਹੈ। ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹ ਸਾਰੇ ਗੁਣਾਂ ਵਿਚ ਸਿਆਣਾ ਹੋ ਜਾਂਦਾ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ।੧।ਰਹਾਉ।

ਹੇ ਸੰਤ ਜਨੋ! ਹੇ ਭਰਾਵੋ! ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ।੧।

(ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।੨।

ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ।੩।

ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ। ਹੇ ਨਾਨਕ! ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ।੪।੪।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts