*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥
ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧।
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥
ਅਰਥ: ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨।
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥
ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩।
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
ਅਰਥ: ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ।
ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ।
ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ, ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ।੪।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਬਸੰਤੁ ਮਹਲਾ ੩ ॥ ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ ਪਿਆਰਿ ॥੧॥ ਏ ਮਨ ਹਰਿਆ ਸਹਜ ਸੁਭਾਇ ॥ ਸਚ ਫਲੁ ਲਾਗੈ ਸਤਿਗੁਰ ਭਾਇ ॥੧॥ ਰਹਾਉ ॥ ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥੨॥ ਅਨਦਿਨੁ ਕੀਰਤਨੁ ਕਰਹਿ ਦਿਨ ਰਾਤਿ ॥ ਸਤਿਗੁਰਿ ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥੩॥ ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ ਸਬਦੁ ਕਮਾਇ ॥੪॥੬॥
ਅਰਥ: ਹੇ (ਮੇਰੇ) ਮਨ! ਆਤਮਕ ਅਡੋਲਤਾ ਦੇਣ ਵਾਲੇ (ਗੁਰ-) ਪਿਆਰ ਵਿਚ (ਟਿਕਿਆ ਰਹੁ। ਇਸ ਤਰ੍ਹਾਂ ਤੂੰ) ਆਤਮਕ ਜੀਵਨ ਦੀ ਤਰਾਵਤ ਨਾਲ ਭਰਪੂਰ ਹੋ ਜਾਇਂਗਾ। ਹੇ ਮਨ! ਗੁਰੂ ਦੇ ਪਿਆਰ ਦੀ ਬਰਕਤਿ ਨਾਲ (ਸਰੀਰ-ਰੁੱਖ ਨੂੰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ-ਫਲ ਲੱਗਦਾ ਹੈ।1। ਰਹਾਉ।
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦੇਂਦਾ ਹੈ, ਗੁਰੂ ਦੇ ਪਿਆਰ ਦੀ ਬਰਕਤਿ ਨਾਲ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਨਾਲ ਭਰਪੂਰ ਹੋ ਜਾਂਦਾ ਹੈ। ਹੇ ਭਾਈ! ਜਿਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ, ਹਰਿ-ਨਾਮ ਦੇ ਪਿਆਰ ਵਿਚ (ਟਿਕ ਕੇ ਸਦਾ) ਪਰਮਾਤਮਾ ਦੇ ਦਰ ਤੇ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ ਉਸ ਦਾ (ਸਰੀਰ-) ਰੁੱਖ ਸਫਲ ਹੋ ਜਾਂਦਾ ਹੈ।1।
ਹੇ ਭਾਈ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਜਿਹੜਾ ਮਨੁੱਖ ਪਰਮਾਤਮਾ ਨੂੰ) ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ ਪ੍ਰਭੂ) ਆਪ ਹੀ (ਕਿਸੇ ਨੂੰ) ਨੇੜੇ (ਦਿੱਸ ਰਿਹਾ ਹੈ) ਆਪ ਹੀ (ਕਿਸੇ ਨੂੰ ਦੂਰ ਵੱਸਦਾ ਜਾਪਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਿਆਰ ਵਿਚ ਜੁੜ ਕੇ (ਸਦਾ) ਆਨੰਦ-ਭਰਪੂਰ ਰਹਿੰਦਾ ਹੈ (ਉਸ ਨੂੰ ਪਰਤੱਖ ਦਿੱਸਦਾ ਹੈ ਕਿ ਪਰਮਾਤਮਾ ਦੀ ਜੋਤਿ-ਅਗਨੀ ਨਾਲ ਹੀ) ਸਾਰੀ ਬਨਸਪਤੀ ਸੰਘਣੀ ਛਾਂ ਵਾਲੀ ਹੈ ਤੇ ਖਿੜੀ ਹੋਈ ਹੈ।2।
ਹੇ ਭਾਈ! ਜਿਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਗੁਰੂ ਨੇ ਉਹਨਾਂ ਦੇ ਅੰਦਰੋਂ (ਮਾਇਆ ਦੀ ਖ਼ਾਤਰ) ਭਟਕਣਾ ਦੀ ਮੈਲ ਦੂਰ ਕਰ ਦਿੱਤੀ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਦੇ ਨਾਮ ਦੀ ਦਾਤਿ ਮਿਲਦੀ ਹੈ (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਹ ਮਨੁੱਖ ਪਰਮਾਤਮਾ ਦੀ ਰਚੀ ਇਸ) ਜਗਤ-ਖੇਡ ਨੂੰ ਵੇਖ ਕੇ 'ਵਾਹ ਵਾਹ' ਕਰ ਉੱਠਦਾ ਹੈ।3।
ਹੇ ਭਾਈ! (ਪਰਮਾਤਮਾ ਸਭ ਥਾਈਂ ਵਿਆਪਕ ਹੋ ਕੇ) ਆਪ ਹੀ ਸਾਰੇ ਰਸ ਭੋਗ ਰਿਹਾ ਹੈ। ਜੋ ਕੁਝ ਉਹ ਪ੍ਰਭੂ ਕਰਨਾ ਚਾਹੁੰਦਾ ਹੈ ਜ਼ਰੂਰ ਉਹੀ ਹੁੰਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਦਾਤਾ ਹੈ, ਉਸ ਨੂੰ ਆਪ ਨੂੰ ਰਤਾ ਭਰ ਭੀ ਕੋਈ ਲਾਲਚ ਨਹੀਂ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਨੂੰ ਆਪਣੇ ਜੀਵਨ ਵਿਚ ਢਾਲ ਕੇ (ਹੀ ਉਸ ਨੂੰ) ਮਿਲਿਆ ਜਾ ਸਕਦਾ ਹੈ।4।6।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।
(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।
ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥
ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥
ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।
ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਸਲੋਕੁ ਮਃ ੫ ॥ ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥
ਅਰਥ: ਜੋ ਮਨੁੱਖ ਸਾਧ ਸੰਗਤਿ ਵਿਚ ਹਰੀ ਦਾ ਨਾਮ ਨਹੀਂ ਸਿਮਰਦੇ, ਉਹਨਾਂ ਦੇ ਸਰੀਰ ਤੇ ਸੁਆਹ ਪੈਂਦੀ ਹੈ, (ਭਾਵ, ਉਹਨਾਂ ਦੇ ਸਰੀਰ ਨੂੰ ਫਿਟਕਾਰ ਪੈਂਦੀ ਹੈ। ਹੇ ਨਾਨਕ! ਪ੍ਰੇਮ ਤੋਂ ਸੱਖਣੇ ਉਸ ਸਰੀਰ ਨੂੰ ਧਿੱਕਾਰ ਹੈ, ਜੋ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਉਸ ਨੂੰ ਬਣਾਇਆ ਹੈ।੧।
ਮਃ ੫ ॥ ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥
ਅਰਥ: ਹੇ ਨਾਨਕ! ਜਿਸ ਮਨੁੱਖ ਦੇ) ਹਿਰਦੇ ਵਿਚ ਪ੍ਰਭੂ ਦੇ ਚਰਨ ਕਮਲ ਵੱਸਦੇ ਹਨ ਤੇ ਜੀਭ ਹਰੀ ਨੂੰ ਜਪਦੀ ਹੈ, ਅਤੇ ਪ੍ਰਭੂ (ਜਿਸ ਸਰੀਰ ਕਰਕੇ) ਸਿਮਰਿਆ ਜਾਂਦਾ ਹੈ ਉਸ ਸਰੀਰ ਦੀ ਪਾਲਣਾ ਕਰੋ।੨।
ਪਉੜੀ ॥ ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥ ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥ ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥ ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥
ਅਰਥ: ਪ੍ਰਭੂ ਆਪ ਹੀ ਅਠਾਹਠ ਤੀਰਥਾਂ ਦਾ ਕਰਨ ਵਾਲਾ ਹੈ, ਆਪ ਹੀ (ਉਹਨਾਂ ਤੀਰਥਾਂ ਤੇ) ਇਸ਼ਨਾਨ ਕਰਦਾ ਹੈ, ਮਾਲਕ ਆਪ ਹੀ ਜੁਗਤੀ ਵਿਚ ਵਰਤਦਾ ਹੈ ਤੇ ਆਪ ਹੀ ਨਾਮ ਜਪਾਉਂਦਾ ਹੈ, ਭਉ ਦੂਰ ਕਰਨ ਵਾਲਾ ਪ੍ਰਭੂ ਆਪ ਹੀ ਦਇਆਲ ਹੁੰਦਾ ਹੈ ਤੇ ਆਪ ਹੀ ਸਭ ਤਰ੍ਹਾਂ ਦਾ ਦਾਨ ਕਰਦਾ ਹੈ, ਜਿਸ ਮਨੁੱਖ ਨੂੰ ਸਤਿਗੁਰੂ ਦੀ ਰਾਹੀਂ ਸਮਝ ਬਖ਼ਸ਼ਦਾ ਹੈ, ਉਹ ਸਦਾ ਦਰਗਾਹ ਵਿਚ ਆਦਰ ਪਾਉਂਦਾ ਹੈ। ਜਿਸ ਦੀ ਲਾਜ ਆਪ ਰੱਖਦਾ ਹੈ, ਉਹ ਰੱਬ ਦਾ ਪਿਆਰਾ ਸੇਵਕ ਰੱਬ ਦਾ ਰੂਪ ਹੈ।੧੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।
(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।
ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।
(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।
(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।
ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।
ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
ਅਰਥ: ਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ। ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ-) ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ। (ਸੋ ਗੁਰੂ ਦੀ ਸਰਨ ਪੈ ਕੇ) ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ। ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈ? ਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀ) ਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ।੧।
ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥
ਅਰਥ: ਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀ) ਪਾਂਦੀ ਹਾਂ; ਪਰ (ਨਿਰੇ) ਵੇਸਾਂ ਨਾਲ ਖਸਮ (-ਪ੍ਰਭੂ) ਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ। ਹੇ ਨਾਨਕ! ਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ। (ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿ) ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ।੨।
ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
ਅਰਥ: ਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ। ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ। ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ, ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨ। ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ।੨।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ {ਪੰਨਾ 849}
ਪਦਅਰਥ: ਭਾਉ = ਪਿਆਰ। ਭਾਇ = ਪਿਆਰ ਵਿਚ। ਦੂਜੈ ਭਾਇ = (ਪਰਮਾਤਮਾ ਨੂੰ ਭੁਲਾ ਕੇ) ਕਿਸੇ ਹੋਰ ਦੇ ਪਿਆਰ ਵਿਚ, ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) । ਬਿਲਾਵਲੁ = ਆਤਮਕ ਆਨੰਦ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਥਾਇ ਨ ਪਾਇ = ਪਰਵਾਨ ਨਹੀਂ ਹੁੰਦਾ। ਪਾਖੰਡਿ = ਪਖੰਡ ਦੀ ਰਾਹੀਂ। ਮਨ ਹਠਿ = ਮਨ ਦੇ ਹਠ ਨਾਲ। ਕੋਈ = ਕੋਈ ਮਨੁੱਖ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਬੀਚਾਰੀਐ = ਪੜਤਾਲਣਾ ਚਾਹੀਦਾ ਹੈ। ਆਪੁ = ਆਪਾ = ਭਾਵ। ਗਵਾਇ = ਦੂਰ ਕਰ ਕੇ। ਮਨਿ = ਮਨ ਵਿਚ। ਮਿਲਾਇ = ਜੋੜ ਕੇ। ਜੋਤੀ = ਪਰਮਾਤਮਾ ਦੀ ਜੋਤਿ ਵਿਚ। ਜੋਤਿ = ਸੁਰਤਿ।੧।
ਅਰਥ: ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ। (ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ।
ਹੇ ਨਾਨਕ! ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ, (ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।੧।
ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥
ਅਰਥ: ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ। (ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ।
ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੧।
ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥
ਅਰਥ: ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ। ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ) । ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ। ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ।
ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਬਿਲਾਵਲੁ ਮਹਲਾ ੫ ਛੰਤ ਮੰਗਲ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥
ਅਰਥ: ਸਲੋਕ-ਹੇ ਨਾਨਕ! ਪ੍ਰਭੂ-ਪਤੀ ਸੋਹਣਾ ਹੈ ਸ਼ਾਂਤੀ-ਰੂਪ ਹੈ, ਦਇਆ ਦਾ ਸੋਮਾ ਹੈ ਅਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ। ਜੇ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪਏ, ਤਾਂ ਇਹ ਜਿੰਦ ਸੁਖੀ ਹੋ ਜਾਂਦੀ ਹੈ।੧।
ਛੰਤ-ਹੇ ਮਾਣ ਮੱਤੀ ਜੀਵ-ਇਸਤ੍ਰੀਏ! ਜਦੋਂ (ਮੱਥੇ ਦਾ) ਭਾਗ ਜਾਗਦਾ ਹੈ ਤਦੋਂ ਸੁਖਾਂ ਦਾ ਸਮੁੰਦਰ ਪ੍ਰਭੂ ਮਿਲ ਪੈਂਦਾ ਹੈ (ਪਰ ਉਸ ਨੂੰ ਮਿਲਣ ਲਈ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਜੀਵ-ਇਸਤ੍ਰੀ! ਮਾਣ ਤਿਆਗ ਕੇ) ਪ੍ਰਭੂ ਦੇ ਚਰਨਾਂ ਵਿਚ ਜੁੜੀ ਰਹੁ, ਸਿਆਣਪ ਚਤੁਰਾਈ ਛੱਡ ਦੇਹ, ਖੋਟੀ ਮਤਿ-ਬੁਧਿ (ਆਪਣੇ ਅੰਦਰੋਂ) ਦੂਰ ਕਰ। ਹੇ ਨਾਨਕ! ਆਖ-ਹੇ ਜੀਵ-ਇਸਤ੍ਰੀ!) ਪ੍ਰਭੂ-ਪਾਤਿਸ਼ਾਹ ਦੀ ਸਰਨ ਪਈ ਰਹੁ, (ਤਾਂ ਹੀ ਤੇਰੇ ਸਿਰ ਉੱਤੇ ਤੇਰੇ ਸਿਰ ਦਾ) ਖਸਮ ਸਦਾ ਲਈ ਟਿਕਿਆ ਰਹੇਗਾ।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

No comments:
Post a Comment