Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday, 31 March 2022

☬|| ਅੱਜ ਦਾ ਫੁਰਮਾਨ ||☬ || 31-03-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

  

*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ 

ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ੧।ਰਹਾਉ।

ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।

ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ੨।

(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥੧॥ ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥ ਜਹ ਝਿਲਿ ਮਿਲਿ ਕਾਰੁ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥ ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥ ਜਹ ਅਨਹਤ ਸੂਰ ਉਜ੍ਯ੍ਯਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥੪॥੧॥ 

ਅਰਥ: ਹੇ ਭਾਈ! ਮੈਨੂੰ ਪ੍ਰਭੂ-ਦੇਵ ਨੇ ਸਤਿਗੁਰੂ ਮਿਲਾ ਦਿੱਤਾ ਹੈ, (ਉਸ ਦੀ ਬਰਕਤਿ ਨਾਲ, ਮੇਰਾ ਮਨ) ਉਸ ਦੇ ਸ਼ਬਦ ਵਿਚ ਲੀਨ ਹੋ ਗਿਆ ਹੈ।੧।ਰਹਾਉ।

(ਹੁਣ ਸ਼ਬਦ ਦੀ ਬਰਕਤਿ ਦਾ ਸਦਕਾ) ਜਿਉਂ ਜਿਉਂ ਮੈਂ ਪਰਮਾਤਮਾ ਦਾ (ਹਰ ਥਾਂ) ਦੀਦਾਰ ਕਰਦਾ ਹਾਂ ਮੈਂ (ਆਪ-ਮੁਹਾਰਾ) ਉਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ ਤੇ ਹੇ ਭਾਈ! ਮੇਰੇ ਅੰਦਰ ਠੰਢ ਪੈਂਦੀ ਜਾਂਦੀ ਹੈ।੧।

(ਹੇ ਭਾਈ!) ਜਿਸ ਮਨ ਵਿਚ ਪਹਿਲਾਂ ਚੰਚਲਤਾ ਦਿੱਸ ਰਹੀ ਸੀ ਉੱਥੇ ਹੁਣ ਇੱਕ-ਰਸ ਗੁਰ-ਸ਼ਬਦ ਦਾ ਪ੍ਰਭਾਵ ਪੈ ਰਿਹਾ ਹੈ, ਹੁਣ ਮੇਰੀ ਆਤਮਾ ਪਰਮਾਤਮਾ ਵਿਚ ਮਿਲ ਗਈ ਹੈ, ਸਤਿਗੁਰੂ ਦੀ ਕਿਰਪਾ ਨਾਲ ਮੈਂ ਉਸ ਜੋਤਿ ਨੂੰ ਪਛਾਣ ਲਿਆ ਹੈ।੨।

ਮੇਰੇ ਹਿਰਦੇ-ਕਮਲ ਦੀ ਕੋਠੜੀ ਵਿਚ ਰਤਨ ਸਨ (ਪਰ ਲੁਕੇ ਹੋਏ ਸਨ) ; ਹੁਣ ਉੱਥੇ (ਗੁਰੂ ਦੀ ਮਿਹਰ ਸਦਕਾ, ਮਾਨੋ) ਬਿਜਲੀ ਦੀ ਲਿਸ਼ਕ (ਵਰਗਾ ਚਾਨਣ) ਹੈ (ਤੇ ਉਹ ਰਤਨ ਦਿੱਸ ਪਏ ਹਨ) ; ਹੁਣ ਪ੍ਰਭੂ ਕਿਤੇ ਦੂਰ ਨਹੀਂ ਜਾਪਦਾ, ਨੇੜੇ ਦਿੱਸਦਾ ਹੈ, ਮੈਨੂੰ ਆਪਣੇ ਅੰਦਰ ਹੀ ਭਰਪੂਰ ਦਿੱਸਦਾ ਹੈ।੩।

ਜਿਸ ਮਨ ਵਿਚ ਹੁਣ ਇੱਕ-ਰਸ ਸੂਰਜ ਦੇ ਚਾਨਣ ਵਰਗਾ ਚਾਨਣ ਹੈ, ਇੱਥੇ ਪਹਿਲਾਂ (ਮਾਨੋ) ਮੱਧਮ ਜਿਹਾ ਦੀਵਾ ਬਲ ਰਿਹਾ ਸੀਹੁਣ ਗੁਰੂ ਦੀ ਕਿਰਪਾ ਨਾਲ ਮੇਰੀ ਉਸ ਪ੍ਰਭੂ ਨਾਲ ਜਾਣ-ਪਛਾਣ ਹੋ ਗਈ ਹੈ ਤੇ ਮੈਂ ਦਾਸ ਨਾਮਦੇਵ ਅਡੋਲ ਅਵਸਥਾ ਵਿਚ ਟਿਕ ਗਿਆ ਹਾਂ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ 

ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕਮੇਰੀ ਬੇਨਤੀ ਸੁਣ।੧।

ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥

ਅਰਥ: ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ। ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ। ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ-ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ।੨।

ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥ 

ਅਰਥ: ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ। ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ। ਹੇ ਭਾਈਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ।੩।

ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥ 

ਅਰਥ: (ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ, (ਜਿਸ ਮਨੁੱਖ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦਾ ਪ੍ਰਭਾਵ ਪ੍ਰਬਲ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ।

ਹੇ ਭਾਈ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੁੰਚ ਨਹੀਂ ਹੋ ਸਕਦੀਉਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ। ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੁੰਚ ਸਕਦਾ।

ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ। ਨਾਨਕ ਬੇਨਤੀ ਕਰਦਾ ਹੈ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੁੰਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ।੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ 

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।

ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।

ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ 

ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ 

ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।

ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥

ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।

ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ 

ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ 

ਅਰਥ: ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ   

ਅਰਥ: ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ।੨੯।੧। ਸੁਧੁ।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ 

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ 

ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ। ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।

ਹੇ ਮੇਰੇ ਮਾਲਕ-ਪ੍ਰਭੂਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ੪।੧੦।੫੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥ 

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।

ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।

ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।

ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts