*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਟੋਡੀ ਮਹਲਾ ੫ ॥ ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥ ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥ ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
ਅਰਥ: ਹੇ ਭਾਈ! ਜਨਮ-ਮਨੋਰਥ ਨੂੰ) ਸਮਝਣ ਤੋਂ ਬਿਨਾ ਮਨੁੱਖ (ਜਗਤ ਵਿਚ) ਆਇਆ ਵਿਅਰਥ ਹੀ ਜਾਣੋ। (ਜਨਮ-ਮਨੋਰਥ ਦੀ ਸੂਝ ਤੋਂ ਬਿਨਾ ਜੇ ਮਨੁੱਖ ਆਪਣੇ ਸਰੀਰ ਵਾਸਤੇ) ਅਨੇਕਾਂ ਸਿੰਗਾਰਾਂ ਦੀਆਂ ਬਨਾਵਟਾਂ ਕਰਦਾ ਹੈ (ਤਾਂ ਇਉਂ ਹੀ ਹੈ) ਜਿਵੇਂ ਮੁਰਦੇ ਨੂੰ ਕਪੜੇ ਪਾਏ ਜਾ ਰਹੇ ਹਨ।ਰਹਾਉ।
(ਹੇ ਭਾਈ! ਜੀਵਨ-ਮਨੋਰਥ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਸ਼ੂਮ ਦੌੜ-ਭੱਜ ਕਰ ਕਰ ਕੇ ਮੇਹਨਤ ਕਰਦਾ ਹੈ, ਮਾਇਆ ਜੋੜਦਾ ਹੈ, (ਪਰ ਉਸ ਮਾਇਆ ਨਾਲ) ਉਹ ਦਾਨ-ਪੁੰਨ ਨਹੀਂ ਕਰਦਾ, ਸੰਤ ਜਨਾਂ ਦੀ ਸੇਵਾ ਭੀ ਨਹੀਂ ਕਰਦਾ। ਉਹ ਧਨ ਉਸ ਦੇ ਕਿਸੇ ਭੀ ਕੰਮ ਨਹੀਂ ਆਉਂਦਾ।੧।
(ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਇਸਤ੍ਰੀ ਗਹਣੇ ਪਾ ਕੇ ਆਪਣੀ ਸੇਜ ਸਵਾਰਦੀ ਹੈ, (ਸੁੰਦਰਤਾ ਦਾ) ਅਡੰਬਰ ਕਰਦੀ ਹੈ, ਪਰ ਉਸ ਨੂੰ ਆਪਣੇ ਖਸਮ ਦਾ ਮਿਲਾਪ ਹਾਸਲ ਨਹੀਂ ਹੁੰਦਾ। (ਉਹਨਾਂ ਗਹਣਿਆਂ ਆਦਿ ਨੂੰ) ਵੇਖ ਵੇਖ ਕੇ ਉਸ ਨੂੰ ਸਗੋਂ ਦੁੱਖ ਪ੍ਰਤੀਤ ਹੁੰਦਾ ਹੈ।੨।
(ਨਾਮ-ਹੀਣ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਮਨੁੱਖ ਸਾਰਾ ਦਿਨ (ਇਹ) ਮਜੂਰੀ ਕਰਦਾ ਹੈ (ਕਿ) ਮੂਹਲੀ ਨਾਲ ਤੁਹ ਹੀ ਛੜਦਾ ਰਹਿੰਦਾ ਹੈ (ਜਾਂ) ਕਿਸੇ ਵਿਗਾਰੀ ਨੂੰ (ਵਿਗਾਰ ਵਿਚ ਨਿਰਾ) ਕਸ਼ਟ ਹੀ ਮਿਲਦਾ ਹੈ। (ਮਜੂਰ ਦੀ ਮਜੂਰੀ ਜਾਂ ਵਿਗਾਰੀ ਦੀ ਵਿਗਾਰ ਵਿਚੋਂ) ਉਹਨਾਂ ਦੇ ਆਪਣੇ ਕੰਮ ਕੁਝ ਭੀ ਨਹੀਂ ਆਉਂਦਾ।੩।
ਹੇ ਦਾਸ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ, ਉਸ ਦੇ ਹਿਰਦੇ ਵਿਚ (ਪਰਮਾਤਮਾ ਆਪਣਾ) ਨਾਮ ਵਸਾਂਦਾ ਹੈ, ਉਹ ਮਨੁੱਖ ਸਾਧ ਸੰਗਤਿ ਦੀ ਸਰਨੀ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ।੪।੨।੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
No comments:
Post a Comment