*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।
(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧।
(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।
(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।
(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਅਰਥ: ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ।
ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧।
ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨।
(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥
ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।
ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥
ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।
ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਮਾਰੂ ਮਹਲਾ ੩ ॥ ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ ਸੇਵਾ ਤੇ ਸਬਦਿ ਪਛਾਤਾ ॥ ਏਕੋ ਅਮਰੁ ਏਕਾ ਪਤਿਸਾਹੀ ਜੁਗੁ ਜੁਗੁ ਸਿਰਿ ਕਾਰ ਬਣਾਈ ਹੇ ॥੧॥ ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥੨॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮ ਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੩॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤ ਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥੪॥
ਅਰਥ: ਹੇ ਭਾਈ! ਜਿਹੜਾ ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਹੈ ਅਤੇ (ਸਾਰੇ) ਜਗਤ ਦਾ ਸਹਾਰਾ ਹੈ, ਉਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਗੁਰੂ ਦੀ ਸਰਨ ਪਿਆਂ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਨਾਲ ਡੂੰਘੀ ਸਾਂਝ ਪੈ ਸਕਦੀ ਹੈ। ਉਸੇ ਦਾ ਹੀ (ਜਗਤ ਵਿਚ) ਹੁਕਮ ਚੱਲ ਰਿਹਾ ਹੈ, ਉਸੇ ਦਾ ਹੀ (ਜਗਤ ਵਿਚ) ਰਾਜ ਹੈ। ਹਰੇਕ ਜੁਗ ਵਿਚ ਹਰੇਕ ਜੀਵ ਦੇ ਸਿਰ ਉਤੇ ਉਹੀ ਪਰਮਾਤਮਾ ਕਰਨ-ਜੋਗ ਕਾਰ ਮੁਕਰਰ ਕਰਦਾ ਆ ਰਿਹਾ ਹੈ।1।
ਹੇ ਭਾਈ! ਜਿਸ ਮਨੁੱਖ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਹ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਗਿਆ; ਸਾਰੇ ਸੁਖ ਦੇਣ ਵਾਲਾ ਪਰਮਾਤਮਾ ਆਪ ਹੀ ਉਸ ਮਨੁੱਖ ਨੂੰ ਆ ਮਿਲਦਾ ਹੈ। ਗੁਰੂ ਦੇ ਸ਼ਬਦ ਵਿਚ ਰੱਤੀ ਹੋਈ ਉਸ ਮਨੁੱਖ ਦੀ ਜੀਭ ਸਦਾ ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਇੱਜ਼ਤ ਪ੍ਰਾਪਤ ਕਰਦਾ ਹੈ।2।
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹਰਿ-ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਨਾਮਣਾ ਖੱਟਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨਿੰਦਕ ਮਨੁੱਖ ਨੇ (ਸਭ ਥਾਈਂ ਆਪਣੀ) ਇੱਜ਼ਤ ਗਵਾ ਲਈ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿਣ ਵਾਲੇ ਮਨੁੱਖ ਪਰਮ ਹੰਸ ਹਨ, (ਅਸਲ) ਬੈਰਾਗੀ ਹਨ, ਉਹ ਹਰ ਵੇਲੇ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦੇ ਹਨ।3।
ਹੇ ਭਾਈ! (ਵਿਕਾਰਾਂ ਦਾ ਟਾਕਰਾ ਸਫਲਤਾ ਨਾਲ ਕਰਨ ਵਾਲੇ) ਸੂਰਮੇ ਗੁਰੂ ਨੇ ਆਖ ਕੇ (ਹਰੇਕ ਪ੍ਰਾਣੀ ਨੂੰ) ਸੁਣਾ ਦਿੱਤਾ ਹੈ ਕਿ ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ, (ਵਿਕਾਰਾਂ ਦਾ ਪ੍ਰਭਾਵ ਆਪਣੇ ਉੱਤੇ ਨਹੀਂ ਪੈਣ ਦੇਂਦਾ, ਵਿਕਾਰਾਂ ਦੇ ਭਾ ਦਾ ਮਰਿਆ ਹੋਇਆ ਹੈ) , ਉਹੀ ਮਨੁੱਖ ਪੂਰਨ ਹੈ। ਹੇ ਭਾਈ! ਉਸ ਮਨੁੱਖ ਦੇ ਸਰੀਰ ਦੇ ਵਿਚ ਹੀ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਚਸ਼ਮਾ ਹੈ (ਜਿਸ ਵਿਚੋਂ) ਉਸ ਦਾ ਮਨ ਬੜੇ ਪ੍ਰੇਮ-ਪਿਆਰ ਨਾਲ (ਨਾਮ-ਜਲ) ਪੀਂਦਾ ਰਹਿੰਦਾ ਹੈ।4।
ਪੜਿ ਪੰਡਿਤੁ ਅਵਰਾ ਸਮਝਾਏ ॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ ॥੫॥ ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥੬॥ ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥੭॥ ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥੮॥
ਅਰਥ: ਹੇ ਭਾਈ! ਪੰਡਿਤ (ਧਰਮ ਪੁਸਤਕਾਂ) ਪੜ੍ਹ ਕੇ ਹੋਰਨਾਂ ਨੂੰ ਮੱਤਾਂ ਦੇਂਦਾ ਹੈ, ਪਰ (ਮਾਇਆ ਦੀ ਤ੍ਰਿਸ਼ਨਾ-ਅੱਗ ਨਾਲ ਆਪਣਾ ਹਿਰਦਾ-) ਘਰ ਸੜ ਰਹੇ ਦਾ ਉਸ ਨੂੰ ਪਤਾ ਹੀ ਨਹੀਂ ਲੱਗਦਾ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ (ਨਾਮ ਤੋਂ ਬਿਨਾ ਹਿਰਦੇ ਵਿਚ ਠੰਢ ਨਹੀਂ ਪੈ ਸਕਦੀ) । ਪੰਡਿਤ ਲੋਕ (ਹੋਰਨਾਂ ਨੂੰ ਉਪਦੇਸ਼ ਕਰਨ ਲਈ ਧਰਮ ਪੁਸਤਕ) ਪੜ੍ਹ ਪੜ੍ਹ ਕੇ ਥੱਕ ਗਏ, ਉਹਨਾਂ ਦੇ ਅੰਦਰ ਸ਼ਾਂਤੀ ਪੈਦਾ ਨਾਹ ਹੋਈ।5।
ਹੇ ਭਾਈ! ਕਈ ਐਸੇ ਹਨ ਜੋ ਸਾਧੂਆਂ ਵਾਲਾ ਬਾਣਾ ਪਾ ਕੇ (ਪਿੰਡੇ ਉਤੇ) ਸੁਆਹ ਮਲ ਕੇ ਤੁਰੇ ਫਿਰਦੇ ਹਨ। ਪਰ ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਭੀ ਮਨੁੱਖ ਹਉਮੈ ਨੂੰ ਮੁਕਾ ਨਹੀਂ ਸਕਿਆ। (ਸਾਧ-ਬਾਣੇ ਵਿਚ ਹੁੰਦਿਆਂ ਭੀ) ਉਹ ਹਰ ਵੇਲੇ ਦਿਨ ਰਾਤ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਰਹਿੰਦੇ ਹਨ, ਉਹ ਭਰਮ ਵਿਚ ਭੇਖ ਦੇ ਭੁਲੇਖੇ ਵਿਚ ਭਟਕਦੇ ਫਿਰਦੇ ਹਨ।6।
ਪਰ, ਹੇ ਭਾਈ! ਕਈ ਐਸੇ ਹਨ ਜੋ ਗ੍ਰਿਹਸਤ ਵਿਚ ਪਰਵਾਰ ਵਿਚ (ਰਹਿੰਦੇ ਹੋਏ ਹੀ) ਸਦਾ ਨਿਰਮੋਹ ਹਨ, ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਾਇਆ ਦੇ ਮੋਹ ਵਲੋਂ ਮਰੇ ਹੋਏ ਹਨ, ਉਹ ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ। ਉਹ ਹਰ ਵੇਲੇ ਸਦਾ ਹੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ; ਪ੍ਰਭੂ ਦੇ ਅਦਬ ਤੇ ਪਿਆਰ ਦਾ ਸਦਕਾ ਉਹ ਪ੍ਰਭੂ ਦੀ ਭਗਤੀ ਵਿਚ ਚਿੱਤ ਜੋੜੀ ਰੱਖਦੇ ਹਨ।7।
ਹੇ ਭਾਈ! ਮਨ ਦਾ ਮੁਰੀਦ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ ਦੁੱਖੀ ਹੁੰਦਾ ਰਹਿੰਦਾ ਹੈ, ਉਸ ਦੇ ਅੰਦਰ ਲੋਭ ਜ਼ੋਰ ਪਾਈ ਰੱਖਦਾ ਹੈ, ਜਿਵੇਂ ਕੁੱਤਾ (ਨਿੱਤ) ਭੌਂਕਦਾ ਰਹਿੰਦਾ ਹੈ। ਹੇ ਭਾਈ! ਆਤਮਕ ਮੌਤ ਅਜਿਹੇ ਮਨੁੱਖ ਦੀ ਕਦੇ ਖ਼ਲਾਸੀ ਨਹੀਂ ਕਰਦੀ, ਅਖ਼ੀਰ ਮਰਨ ਵੇਲੇ ਭੀ ਉਹ ਇਥੋਂ ਹੱਥ ਮਲਦਾ ਹੀ ਜਾਂਦਾ ਹੈ।8।
ਸਚੈ ਸਬਦਿ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ ਐਸੀ ਬਣਤ ਬਣਾਈ ਹੇ ॥੯॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ ॥ ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥੧੦॥ ਇਸਨਾਨੁ ਦਾਨੁ ਕਰਹਿ ਨਹੀ ਬੂਝਹਿ ॥ ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕ ਰੰਗੀ ਸਾਚੈ ਸਬਦਿ ਮਿਲਾਈ ਹੇ ॥੧੧॥ ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥੧੨॥
ਅਰਥ: ਹੇ ਭਾਈ! ਪ੍ਰਭੂ ਨੇ ਅਜਿਹੀ ਮਰਯਾਦਾ ਬਣਾ ਰੱਖੀ ਹੈ ਕਿ ਗੁਰੂ (ਦੀ ਸਰਨ ਪੈਣ) ਤੋਂ ਬਿਨਾ ਕੋਈ ਮਨੁੱਖ ਪ੍ਰਭੂ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ, ਤੇ, ਨਾਮ (ਜਪਣ) ਤੋਂ ਬਿਨਾ ਕੋਈ ਮਨੁੱਖ (ਲੋਭ ਆਦਿਕ ਵਿਕਾਰਾਂ ਤੋਂ) ਖ਼ਲਾਸੀ ਨਹੀਂ ਪਾ ਸਕਦਾ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜਿਆਂ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲ ਜਾਂਦੀ ਹੈ।9।
ਹੇ ਭਾਈ! ਕਈ (ਐਸੇ ਹਨ ਜੋ) ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ (ਅਖਵਾਂਦੇ) ਹਨ, ਕਈ (ਅਜੇ) ਜੋਗ-ਸਾਧਨ ਕਰ ਰਹੇ ਹਨ, ਕਈ ਚਰਚਾ (ਆਦਿਕ) ਕਰਨ ਵਾਲੇ ਹਨ। ਕਈ ਦਿਨ ਰਾਤ ਨਿਰੰਕਾਰ ਦੇ ਨਾਮ ਵਿਚ ਰੰਗੇ ਰਹਿੰਦੇ ਹਨ। ਜਿਸ ਮਨੁੱਖ ਨੂੰ ਪਰਮਾਤਮਾ ਆਪ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹ (ਸਹੀ ਜੀਵਨ-ਰਾਹ) ਸਮਝ ਲੈਂਦਾ ਹੈ। ਪ੍ਰਭੂ ਦੀ ਭਗਤੀ ਤੇ ਪ੍ਰਭੂ-ਪ੍ਰੇਮ ਦੀ ਬਰਕਤਿ ਨਾਲ (ਉਸ ਦੇ ਅੰਦਰੋਂ) ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ।10।
ਹੇ ਭਾਈ! ਅਨੇਕਾਂ ਪ੍ਰਾਣੀ ਤੀਰਥਾਂ ਦੇ ਇਸ਼ਨਾਨ ਕਰਦੇ ਹਨ, ਦਾਨ ਕਰਦੇ ਹਨ (ਪਰ ਇਹਨਾਂ ਕਰਮਾਂ ਨਾਲ ਉਹ ਸਹੀ ਜੀਵਨ-ਰਾਹ) ਨਹੀਂ ਸਮਝ ਸਕਦੇ। ਕਈ ਐਸੇ ਹਨ ਜੋ ਆਪਣੇ ਮਨ ਨੂੰ (ਵਿਕਾਰਾਂ ਵਲੋਂ) ਮਾਰ ਕੇ ਸਦਾ ਮਨ ਨਾਲ ਹੀ ਜੰਗ ਕਰਦੇ ਰਹਿੰਦੇ ਹਨ। ਉਹ ਇਕ ਪ੍ਰਭੂ ਦੇ ਪ੍ਰੇਮ-ਰੰਗ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਹੀ ਰੱਤੇ ਰਹਿੰਦੇ ਹਨ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਉਹਨਾਂ ਦਾ ਮੇਲ ਹੋਇਆ ਰਹਿੰਦਾ ਹੈ।11।
(ਪਰ, ਹੇ ਭਾਈ! ਜੀਵਾਂ ਦੇ ਵੱਸ ਦੀ ਗੱਲ ਨਹੀਂ) । ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਇੱਜ਼ਤ ਦੇਂਦਾ ਹੈ; ਆਪ ਹੀ ਆਪਣੀ ਰਜ਼ਾ ਅਨੁਸਾਰ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤੇ ਜੀਵ ਦੇ ਮਨ ਵਿਚ ਆ ਵੱਸਦਾ ਹੈ– ਪ੍ਰਭੂ ਨੇ ਇਹੋ ਜਿਹਾ ਹੀ ਹੁਕਮ ਵਰਤਾਇਆ ਹੋਇਆ ਹੈ।12।
ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥੧੩॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰ ਸਬਦੁ ਪਛਾਤਾ ॥ ਸਬਦਿ ਮਿਲੇ ਸੇ ਵਿਛੁੜੇ ਨਾਹੀ ਨਦਰੀ ਸਹਜਿ ਮਿਲਾਈ ਹੇ ॥੧੪॥ ਹਉਮੈ ਮਾਇਆ ਮੈਲੁ ਕਮਾਇਆ ॥ ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥੧੫॥ ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥੧੬॥੩॥
ਅਰਥ: ਹੇ ਭਾਈ! ਜਿਹੜੇ ਮਨੁੱਖ ਗੁਰੂ ਦਾ ਦਰ ਮੱਲਦੇ ਹਨ, ਉਹ ਮਨੁੱਖ ਟਿਕਵੇਂ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਮਨ ਦੇ ਮੁਰੀਦ ਗੁਰੂ ਦਾ ਦਰ ਮੱਲਣਾ ਨਹੀਂ ਜਾਣਦੇ, ਉਹ ਕਮਜ਼ੋਰ ਜੀਵਨ ਵਾਲੇ ਰਹਿ ਜਾਂਦੇ ਹਨ। (ਪਰ, ਜੀਵਾਂ ਦੇ ਕੀਹ ਵੱਸ?) ਕਰਤਾਰ ਆਪ ਹੀ ਇਹ ਕੌਤਕ ਕਰ ਕਰ ਕੇ ਵੇਖ ਰਿਹਾ ਹੈ। ਜਿਵੇਂ ਉਸ ਨੂੰ ਚੰਗਾ ਲੱਗਦਾ ਹੈ, ਉਹ ਤਿਵੇਂ ਹੀ ਜੀਵਾਂ ਨੂੰ ਕਾਰੇ ਲਾ ਰਿਹਾ ਹੈ।13।
ਹੇ ਭਾਈ! ਹਰੇਕ ਜੁਗ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ (ਨਾਮ ਦੀ ਦਾਤਿ) ਦੇਣ ਵਾਲਾ ਹੈ। (ਜਿਸ ਨੂੰ ਇਹ ਦਾਤਿ ਦੇਂਦਾ ਹੈ ਉਹ ਮਨੁੱਖ) ਵੱਡੀ ਕਿਸਮਤ ਨਾਲ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਸਮਝ ਲੈਂਦਾ ਹੈ। ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ ਉਹ ਉਥੋਂ ਫਿਰ ਵਿੱਛੁੜਦੇ ਨਹੀਂ। ਹੇ ਭਾਈ! ਪ੍ਰਭੂ ਉਹਨਾਂ ਨੂੰ ਆਪਣੀ ਮਿਹਰ ਦੀ ਨਿਗਾਹ ਨਾਲ ਆਤਮਕ ਅਡੋਲਤਾ ਵਿਚ ਮਿਲਾਈ ਰੱਖਦਾ ਹੈ।14।
ਹੇ ਭਾਈ! ਜਿਹੜੇ ਮਨੁੱਖ ਮਾਇਆ ਦੀ ਹਉਮੈ ਦੇ ਕਾਰਨ ਵਿਕਾਰਾਂ ਦੀ ਮੈਲ ਹੀ ਇਕੱਠੀ ਕਰਦੇ ਹਨ, ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਉਹ ਦੂਜਾ ਪਾਸਾ ਹੀ ਪਿਆਰਾ ਲੱਗਦਾ ਹੈ। ਪਰ ਤੁਸੀ ਬੇ-ਸ਼ੱਕ ਆਪਣੇ ਮਨ ਵਿਚ ਡੂੰਘੀ ਵਿਚਾਰ ਕਰ ਕੇ ਵੇਖ ਲਵੋ, ਗੁਰੂ ਦੀ ਸਰਨ ਪੈਣ ਤੋਂ ਬਿਨਾ (ਵਿਕਾਰਾਂ ਦੀ ਮੈਲ ਤੋਂ) ਖ਼ਲਾਸੀ ਨਹੀਂ ਹੋ ਸਕਦੀ।15।
ਹੇ ਭਾਈ! (ਇਹ ਸਾਰੀ ਜਗਤ-ਖੇਡ ਪ੍ਰਭੂ ਦੇ ਹੱਥ ਵਿਚ ਹੈ) ਜੋ ਕੁਝ ਉਸ ਨੂੰ ਚੰਗਾ ਲੱਗਦਾ ਹੈ, ਉਹੀ ਉਹ ਕਰੇਗਾ। ਜੀਵ ਦੇ ਆਪਣੇ ਉੱਦਮ ਨਾਲ ਨਾਹ ਹੁਣ ਤਕ ਕੁਝ ਹੋ ਸਕਿਆ ਹੈ ਨਾਹ ਹੀ ਅਗਾਂਹ ਨੂੰ ਕੁਝ ਹੋ ਸਕੇਗਾ। ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਉਸ ਨੂੰ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਆਦਰ ਪ੍ਰਾਪਤ ਕਰਦਾ ਹੈ। 16।3।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥
ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।
(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥
ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ।
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਅਰਥ: (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਬਿਲਾਵਲੁ ਮਹਲਾ ੫ ॥ ਤੁਮ੍ਹ੍ਹ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
ਅਰਥ: ਹੇ ਮੇਰੇ ਗੋਬਿੰਦ! ਹੇ ਮੇਰੇ ਸਭ ਤੋਂ ਵੱਡੇ (ਮਾਲਕ) ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਜਗਤ ਦਾ ਰਚਨਹਾਰ ਹੈਂ, ਮੇਰਾ ਪਰਦਾ ਢੱਕ ਲੈ, ਮੈਂ ਪਾਪੀ ਤੇਰੇ ਚਰਨਾਂ ਦੀ ਸਰਨ ਆਇਆ ਹਾਂ।੧।ਰਹਾਉ।
ਜੋ ਕੁਝ ਮੈਂ ਨਿੱਤ ਕਰਦਾ ਰਹਿੰਦਾ ਹਾਂ, ਹੇ ਪ੍ਰਭੂ! ਉਹ ਤੂੰ ਸਭ ਕੁਝ ਜਾਣਦਾ ਹੈਂ ਅਤੇ ਵੇਖਦਾ ਹੈਂ, (ਇਹਨਾਂ ਕਰਤੂਤਾਂ ਤੋਂ) ਮੈਨੂੰ ਢੀਠ ਨੂੰ ਮੁੱਕਰਨ ਦੀ ਕੋਈ ਗੁੰਜੈਸ਼ ਨਹੀਂ, (ਫਿਰ ਭੀ ਮੈਂ ਕਰੀ ਭੀ ਜਾਂਦਾ ਹਾਂ, ਤੇ ਲੁਕਾਂਦਾ ਭੀ ਹਾਂ) । ਹੇ ਪ੍ਰਭੂ! ਮੈਂ ਸੁਣਿਆ ਹੈ ਕਿ ਤੂੰ ਬੜੀ ਸਮਰੱਥਾ ਵਾਲਾ ਹੈਂ, ਤੇਰਾ ਨਾਮ ਕ੍ਰੋੜਾਂ ਪਾਪ ਦੂਰ ਕਰ ਸਕਦਾ ਹੈ (ਮੈਨੂੰ ਭੀ ਆਪਣਾ ਨਾਮ ਬਖ਼ਸ਼) ।੧।
ਹੇ ਪ੍ਰਭੂ! ਅਸਾਂ ਜੀਵ ਦਾ ਸੁਭਾਉ ਹੀ ਹੈ ਨਿੱਤ ਭੁੱਲਾਂ ਕਰਦੇ ਰਹਿਣਾ। ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣਾ। ਹੇ ਤਰਸ ਦੇ ਸੋਮੇ! ਹੇ ਕਿਰਪਾਲ! ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਨੂੰ ਆਪਣਾ ਦਰਸਨ ਦੇਹ, ਤੇਰਾ ਦਰਸਨ ਉੱਚੇ ਆਤਮਕ ਜੀਵਨ ਦਾ ਦਰਜਾ ਬਖ਼ਸ਼ਣ ਵਾਲਾ ਹੈ।੨।੨।੧੧੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਫਲ ਜਨਮੁ ਮੋ ਕਉ ਗੁਰ ਕੀਨਾ ॥ ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥ ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥
ਅਰਥ: ਮੈਨੂੰ ਮੇਰੇ ਸਤਿਗੁਰੂ ਨੇ ਸਫਲ ਜੀਵਨ ਵਾਲਾ ਬਣਾ ਦਿੱਤਾ ਹੈ, ਮੈਂ ਹੁਣ (ਜਗਤ ਦੇ ਸਾਰੇ) ਦੁੱਖ ਭੁਲਾ ਕੇ (ਆਤਮਕ) ਸੁਖ ਵਿਚ ਲੀਨ ਹੋ ਗਿਆ ਹਾਂ।੧।
ਮੈਨੂੰ ਸਤਿਗੁਰੂ ਨੇ ਆਪਣੇ ਗਿਆਨ ਦਾ (ਐਸਾ) ਸੁਰਮਾ ਦਿੱਤਾ ਹੈ ਕਿ ਹੇ ਮਨ! ਹੁਣ ਪ੍ਰਭੂ ਦੀ ਬੰਦਗੀ ਤੋਂ ਬਿਨਾ ਜੀਊਣਾ ਵਿਅਰਥ ਜਾਪਦਾ ਹੈ।੧।ਰਹਾਉ।
ਮੈਂ ਨਾਮਦੇਵ ਨੇ ਪ੍ਰਭੂ ਦਾ ਭਜਨ ਕਰ ਕੇ ਪ੍ਰਭੂ ਨਾਲ ਸਾਂਝ ਪਾ ਲਈ ਹੈ ਤੇ ਜਗਤ-ਦੇ-ਆਸਰੇ ਪ੍ਰਭੂ ਵਿਚ ਮੇਰੀ ਜਿੰਦ ਲੀਨ ਹੋ ਗਈ ਹੈ।੨।੧।

No comments:
Post a Comment