Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Sunday, 17 July 2022

☬|| ਅੱਜ ਦਾ ਫੁਰਮਾਨ ||☬ || 17-07-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

   


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ 

ਅਰਥ: ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ

ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।

ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ 

ਅਰਥ: ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ। (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।

ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ 

ਅਰਥ: (ਹੇ ਭਾਈ! ਜੀਵਾਂ ਨੂੰ 'ਖੋਟੇ ਖਰੇਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ। ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ

ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?ਰਹਾਉ।

ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ 

ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ 

ਅਰਥ: (ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।੧।

ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ 

ਅਰਥ: (ਨਾਮ-ਰੂਪਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ 

ਅਰਥ: ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ {ਪੰਨਾ 644}

ਅਰਥ: ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ 

ਅਰਥ: ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।੨।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ 

ਅਰਥ: ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

ਅਰਥ: ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ 

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ 

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ 

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇਮੁੜ ਮੁੜ ਜੰਮਦੇ ਤੇ ਮਰਦੇ ਹਨਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ

ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ 

ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ

ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ 

ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ 

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ 

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੫ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥ 

ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂਰਹਾਉ।

ਹੇ ਮਿੱਤਰ! ਸਾਡਾਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।

ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।

{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}

ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।

ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲਰਹਾਉ

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇਮੰਨਿਆ ਹੈ

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂਪਾਰ ਲੰਘ ਸਕੀਦਾ ਹੈ

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈਸਦਾ ਸਦਕੇ ਜਾਂਦਾ ਹੈ

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ 

ਅਰਥ: ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ੧੦

ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ 

ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ੧੧

ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼। ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ੧੨

ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ) , ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ੧੩

ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ੧੪

ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ। ਹੇ ਨਾਨਕ! ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ੧੫

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤੱ੍ਰੁਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ। ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ੧੬

ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ। ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ੧੭

ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ। ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀਸਾਰੀ ਭੁੱਖ ਦੂਰ ਹੋ ਗਈ ਹੈ੧੮

ਹੇ ਭਾਈ! ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ੧੯

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ। ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚਲੀਨ ਹੋ ਸਕੀਦਾ ਹੈ੨੦

ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ। ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ੨੧

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ। ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ੨੨

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ 

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ 

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ 

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ 

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ੧੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ    ੴ ਸਤਿਗੁਰ ਪ੍ਰਸਾਦਿ ॥ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥ 

ਅਰਥ: ਪਰਮਾਤਮਾ ਇੱਕ ਹੈ (ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਉਸ ਦਾ ਕੋਈ ਖ਼ਾਸ ਘਰ ਨਹੀਂ, ਉਹ ਕਦੇ ਮਰਦਾ ਨਹੀਂਉਹ ਜੂਨਾਂ ਵਿਚ ਨਹੀਂ ਆਉਂਦਾ, ਉਸ ਦੀ ਕੋਈ ਖ਼ਾਸ ਜਾਤਿ ਨਹੀਂ, ਉਸ ਨੂੰ (ਮਾਇਆ ਆਦਿਕ ਦਾਕੋਈ ਬੰਧਨ ਨਹੀਂ (ਵਿਆਪਦਾ। ਉਹ ਇੱਕ ਪਰਮਾਤਮਾ ਅਪਹੁੰਚ ਹੈ, (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ, (ਕਿਉਂਕਿ) ਉਸ ਦੀ ਕੋਈ ਖ਼ਾਸ ਸ਼ਕਲ ਨਹੀਂ, ਕੋਈ ਖ਼ਾਸ ਨਿਸ਼ਾਨ ਨਹੀਂ। ਪਰ ਭਾਲ ਕਰਦਿਆਂ ਕਰਦਿਆਂ ਉਸ ਨੂੰ ਹਰੇਕ ਸਰੀਰ ਵਿਚ ਵੇਖ ਸਕੀਦਾ ਹੈ।

ਮੈਂ ਉਸ (ਗੁਰੂ) ਤੋਂ ਸਦਕੇ ਜਾਂਦਾ ਹਾਂ ਜਿਹੜਾ (ਹਰੇਕ ਸਰੀਰ ਵਿਚ ਪ੍ਰਭੂ ਨੂੰ) ਵੇਖ ਕੇ (ਹੋਰਨਾਂ ਨੂੰ ਭੀਵਿਖਾ ਦੇਂਦਾ ਹੈ। ਗੁਰੂ ਦੀ ਕਿਰਪਾ ਨਾਲ (ਹੀ ਉਸ ਦਾ ਹਰੇਕ ਸਰੀਰ ਵਿਚ ਦਰਸਨ ਕਰਨ ਦੀ) ਉੱਚੀ ਤੋਂ ਉੱਚੀ ਪਦਵੀ ਮੈਂ ਪ੍ਰਾਪਤ ਕਰ ਸਕਦਾ ਹਾਂ।੧।

ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ 

ਅਰਥ: ਗੁਰੂ ਦੇ ਸ਼ਬਦ ਵਿਚ ਜੁੜ ਕੇ (ਪਰਮਾਤਮਾ ਦਾ ਸਿਮਰਨ ਕੀਤਿਆਂ ਪਰਮਾਤਮਾ ਦਾ) ਦਰ-ਘਰ ਦਿੱਸ ਸਕਦਾ ਹੈ (ਪਰਮਾਤਮਾ ਦੇ ਚਰਨਾਂ ਵਿਚ ਟਿਕ ਸਕੀਦਾ ਹੈ, ਇਸ ਵਾਸਤੇ) ਜਗਤ ਦੇ ਮਾਲਕ ਪਰਮਾਤਮਾ ਦੇ ਸਿਮਰਨ ਤੋਂ ਬਿਨਾ ਮੈਂ ਹੋਰ ਕੋਈ ਭੀ ਜਾਪ ਨਹੀਂ ਜਪਦਾ।੧।ਰਹਾਉ।

ਦੂਜੈ ਭਾਇ ਲਗੇ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨ੍ਹ੍ਹੈ ਮੁਕਤਿ ਨ ਹੋਇ ॥੨॥

ਅਰਥ: ਜਿਹੜੇ ਜੀਵ (ਪਰਮਾਤਮਾ ਨੂੰ ਵਿਸਾਰ ਕੇ) ਕਿਸੇ ਹੋਰ ਮੋਹ ਵਿਚ ਫਸੇ ਰਹਿੰਦੇ ਹਨ ਉਹ (ਆਖ਼ਰ) ਪਛੁਤਾਂਦੇ ਹਨ। ਉਹ ਜਮਰਾਜ ਦੇ ਦਰ ਤੇ ਬੱਝੇ ਰਹਿੰਦੇ ਹਨ, ਉਹਨਾਂ ਦਾ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ। ਜਗਤ ਵਿਚ ਖ਼ਾਲੀ-ਹੱਥ ਆਉਂਦੇ ਹਨਇਥੋਂ ਖ਼ਾਲੀ-ਹੱਥ ਹੀ ਜਾਂਦੇ ਹਨ (ਭਾਵ, ਸਿਮਰਨ ਸੇਵਾ ਆਦਿਕ ਦੀ ਆਤਮਕ ਰਾਸਿ-ਪੂੰਜੀ ਤਾਂ ਇਕੱਠੀ ਨਾਹ ਕੀਤੀ, ਤੇ ਹੋਰ ਜੋੜਿਆ ਕਮਾਇਆ ਧਨ-ਪਦਾਰਥ ਜਗਤ ਵਿਚ ਹੀ ਰਹਿ ਗਿਆ। ਉਹਨਾਂ ਦੇ ਸਿਰ ਉਤੇ ਆਤਮਕ ਮੌਤ (ਹਰ ਵੇਲੇ ਖੜੀ ਰਹਿੰਦੀ ਹੈ) ਤੇ ਉਹ (ਨਿੱਤ ਇਸ ਆਤਮਕ ਮੌਤ ਦੀਆਂ) ਸੱਟਾਂ ਸਹਾਰਦੇ ਰਹਿੰਦੇ ਹਨ।

ਗੁਰੂ ਦੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਆਤਮਕ ਮੌਤ ਤੋਂ ਬਚ ਨਹੀਂ ਸਕਦਾ। ਪਖੰਡ ਕੀਤਿਆਂ (ਬਾਹਰੋਂ ਧਾਰਮਿਕ ਭੇਖ ਬਣਾਇਆਂ) ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ।੨।

ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥ 

ਅਰਥ: ਹੇ ਭਾਈ! ਪਰਮਾਤਮਾ) ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਇਹ ਬ੍ਰਹਮਾਂਡ ਉਸ ਸਦਾ-ਥਿਰ ਪ੍ਰਭੂ ਨੇ) ਹੁਕਮ ਕਰ ਕੇ (ਆਪ ਹੀ) ਪੈਦਾ ਕੀਤਾ ਹੈ। ਇਸ ਬ੍ਰਹਮਾਂਡ ਨੂੰ ਨਾਸ ਕਰ ਕੇ, (ਫਿਰ) ਪੈਦਾ ਕਰ ਕੇ, (ਫਿਰ) ਨਾਸ ਕਰ ਕੇ (ਫਿਰ ਆਪ ਹੀ ਪੈਦਾ ਕਰ ਦੇਂਦਾ ਹੈ

ਹੇ ਭਾਈ! ਇਹ) ਧਰਤੀ (ਅਤੇ) ਆਕਾਸ਼ (ਪਰਮਾਤਮਾ ਨੇ ਜੀਵਾਂ ਦੇ) ਵੱਸਣ ਵਾਸਤੇ ਥਾਂ ਬਣਾਈ ਹੈ। (ਪਰਮਾਤਮਾ ਨੇ ਆਪ ਹੀ) ਦਿਨ ਅਤੇ ਰਾਤ ਬਣਾਏ ਹਨ, (ਜੀਵਾਂ ਦੇ ਅੰਦਰ) ਡਰ ਅਤੇ ਪਿਆਰ (ਭੀ ਪਰਮਾਤਮਾ ਨੇ ਆਪ ਹੀ ਪੈਦਾ ਕੀਤੇ ਹਨ

ਹੇ ਭਾਈ! ਜਿਸ (ਪਰਮਾਤਮਾ) ਨੇ (ਸਾਰੇ ਜੀਵਪੈਦਾ ਕੀਤੇ ਹਨ, (ਇਹਨਾਂ ਨੂੰ) ਪੈਦਾ ਕਰ ਕੇ (ਆਪ ਹੀ ਇਹਨਾਂ ਦੀ) ਸੰਭਾਲ ਕਰਨ ਵਾਲਾ ਹੈ। ਹੇ ਭਾਈ! ਪਰਮਾਤਮਾ ਤੋਂ ਬਿਨਾ) ਕੋਈ ਹੋਰ ਦੂਜਾ (ਇਸ ਬ੍ਰਹਮਾਂਡ ਨੂੰ) ਪੈਦਾ ਕਰਨ ਵਾਲਾ ਨਹੀਂ ਹੈ।੩।

ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ 

ਅਰਥ: ਪਰਮਾਤਮਾ ਨੇ ਹੀ ਬ੍ਰਹਮਾ ਵਿਸ਼ਨੂ ਤੇ ਸ਼ਿਵ ਪੈਦਾ ਕੀਤੇ, ਪਰਮਾਤਮਾ ਨੇ ਹੀ ਦੇਵੀਆਂ ਦੇਵਤੇ ਆਦਿਕ ਅਨੇਕਾਂ ਹਸਤੀਆਂ ਪੈਦਾ ਕੀਤੀਆਂ। ਦੁਨੀਆ ਨੂੰ ਚਾਨਣ ਦੇਣ ਵਾਲੀਆਂ ਇਤਨੀਆਂ ਹਸਤੀਆਂ ਉਸ ਨੇ ਪੈਦਾ ਕੀਤੀਆਂ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਹੋ ਸਕਦੀ।

ਜਿਸ ਪਰਮਾਤਮਾ ਨੇ (ਇਹ ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ ਉਹ (ਹੀਇਸ ਦੀ ਕਦਰ ਜਾਣਦਾ ਹੈ (ਭਾਵ, ਇਸ ਨਾਲ ਪਿਆਰ ਕਰਦਾ ਹੈ, ਤੇ) ਇਸ ਵਿਚ ਹਰ ਥਾਂ ਮੌਜੂਦ (ਇਸ ਦੀ ਸੰਭਾਲ ਕਰਦਾ) ਹੈ। ਮੈਂ ਕੀਹ ਦੱਸਾਂ ਕਿ ਕਿਸ ਤੋਂ ਉਹ ਪਰਮਾਤਮਾ ਨੇੜੇ ਹੈ ਤੇ ਕਿਸ ਤੋਂ ਦੂਰ ਹੈ? (ਭਾਵ, ਪਰਮਾਤਮਾ ਨਾਹ ਕਿਸੇ ਤੋਂ ਨੇੜੇ ਤੇ ਨਾਹ ਕਿਸੇ ਤੋਂ ਦੂਰ ਹੈ, ਹਰੇਕ ਵਿਚ ਇਕ-ਸਮਾਨ ਵਿਆਪਕ ਹੈ੪।

ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥ 

ਅਰਥ: ਪਰਮਾਤਮਾ ਨੇ ਆਪ ਹੀ ਚਾਰ ਵੇਦ ਪੈਦਾ ਕੀਤੇ ਹਨ, ਆਪ ਹੀ (ਜਗਤ-ਉਤਪੱਤੀ ਦੀਆਂ) ਚਾਰ ਖਾਣਾਂ ਪੈਦਾ ਕੀਤੀਆਂ ਹਨ ਤੇ ਆਪ ਹੀ ਜੀਵਾਂ ਦੀਆਂ ਵਖ ਵਖ ਬੋਲੀਆਂ ਬਣਾ ਦਿੱਤੀਆਂ ਹਨ। ਅਕਾਲ ਪੁਰਖ ਨੇ ਆਪ ਹੀ ਅਠਾਰਾਂ ਪੁਰਾਣ ਛੇ ਸ਼ਾਸਤ੍ਰ ਤੇ (ਮਾਇਆ ਦੇ) ਤਿੰਨ (ਗੁਣ) ਪੈਦਾ ਕੀਤੇ ਹਨ। ਇਸ ਭੇਤ ਨੂੰ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸੂਝ ਬਖ਼ਸ਼ੇ।

ਨਾਨਕ ਬੇਨਤੀ ਕਰਦਾ ਹੈ-ਮੈਂ ਉਸ ਮਨੁੱਖ ਦਾ ਦਾਸ ਹਾਂ ਜੋ ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮੁਕਾ ਕੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।੫।

ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥ 

ਅਰਥ: ਸਰਬ-ਵਿਆਪਕ (-ਪੁਰਖ) ਪਰਮਾਤਮਾ ਆਪ ਤਾਂ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ਤੇ ਨਿਰਲੇਪ ਹੈਪਰ ਉਸ ਦੇ ਪੈਦਾ ਕੀਤੇ ਹੋਏ ਜਿਹੜੇ ਜੀਵ ਪੰਜ ਤੱਤਾਂ ਵਿਚ ਹੀ ਪਰਵਿਰਤ ਹਨ ਉਹ ਜੀਵਨ-ਜਾਚ ਤੋਂ ਖੁੰਝੇ ਹੋਏ ਹਨ। (ਅਜਿਹੇ) ਅਨੇਕਾਂ ਜੀਵ ਭਟਕਣਾ ਦੇ ਕਾਰਨ ਤ੍ਰਿਸ਼ਨਾ-ਅਧੀਨ ਹਨ, ਮਾਇਆ ਦੇ ਮੋਹ ਵਿਚ ਫਸੇ ਹੋਏ ਹਨ। ਪਰ ਕਈ ਐਸੇ (ਭਾਗਾਂ ਵਾਲੇ) ਹਨ ਜੋ (ਪਰਮਾਤਮਾ ਦੇ ਨਾਮ ਦਾ) ਸੁਆਦ ਚੱਖ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਵਲੋਂ ਰੱਜੇ ਹੋਏ ਹਨ, ਤੇ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਹੋਏ ਹਨ। ਪਰ ਇਕ ਐਸੇ ਹਨ ਜੋ ਆਤਮਕ ਮੌਤ ਸਹੇੜ ਕੇ ਮਿੱਟੀ ਹੋਏ ਪਏ ਹਨ (ਜੀਵਨ ਉੱਕਾ ਹੀ ਗਵਾ ਚੁਕੇ ਹਨ। ਇਕ ਐਸੇ ਹਨ ਜੋ ਪ੍ਰਭੂ ਨੂੰ ਆਪਣੇ ਅੰਗ-ਸੰਗ ਵੇਖ ਕੇ ਉਸ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕੇ ਰਹਿੰਦੇ ਹਨ ਉਸ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ।੬।

ਝੂਠੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ 

ਅਰਥ: ਜਿਹੜਾ ਮਨੁੱਖ ਦੁਨੀਆ ਦੇ ਪਦਾਰਥਾਂ ਦਾ ਹੀ ਪ੍ਰੇਮੀ ਬਣਿਆ ਰਹਿੰਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ ਕਿਤੇ ਭੀ) ਇੱਜ਼ਤ-ਆਦਰ ਨਸੀਬ ਨਹੀਂ ਹੁੰਦਾ। ਜਿਸ ਮਨੁੱਖ ਦਾ ਮਨ ਵਿਕਾਰਾਂ ਨਾਲ ਕਾਂ ਵਾਂਗ ਕਾਲਾ ਹੋ ਜਾਏ ਉਹ (ਮਾਇਆ ਵਿਚ ਫਸਿਆ ਰਹਿ ਕੇ) ਕਦੇ ਭੀ ਪਵਿੱਤ੍ਰ ਨਹੀਂ ਹੋ ਸਕਦਾ।

ਕੋਈ ਪੰਛੀ ਪਿੰਜਰੇ ਵਿਚ ਕੈਦ ਹੋ ਜਾਏ, ਉਹ ਪਿੰਜਰੇ ਦੀਆਂ ਵਿਰਲਾਂ ਵਿਚ (ਬੇਸ਼ੱਕ) ਪਿਆ ਭਟਕੇ, (ਇਸ ਤਰ੍ਹਾਂ ਪਿੰਜਰੇ ਦੀ) ਕੈਦ ਵਿਚੋਂ ਨਿਕਲ ਨਹੀਂ ਸਕਦਾ, ਤਦੋਂ ਹੀ ਪਿੰਜਰੇ ਵਿਚੋਂ ਆਜ਼ਾਦ ਹੋਵੇਗਾ ਜੇ ਉਸ ਦਾ ਮਾਲਕ ਉਸ ਨੂੰ ਆਜ਼ਾਦੀ ਦੇਵੇ (ਤਿਵੇਂ ਹੀ ਮਾਇਆ ਦੇ ਮੋਹ ਵਿਚ ਕੈਦ ਹੋਏ ਜੀਵ ਨੂੰ ਮਾਲਕ-ਪ੍ਰਭੂ ਆਪ ਹੀ ਖ਼ਲਾਸੀ ਦੇਂਦਾ ਹੈ। ਪ੍ਰਭੂ ਉਸ ਨੂੰ ਗੁਰੂ ਦੀ ਮਤਿ ਵਿਚ ਜੋੜਦਾ ਹੈ, ਆਪਣੀ ਭਗਤੀ ਉਸ ਦੇ ਹਿਰਦੇ ਵਿਚ ਪੱਕੀ ਕਰ ਦੇਂਦਾ ਹੈ।੭।

ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥ 

ਅਰਥ: ਪ੍ਰਭੂ ਨੂੰ ਮਿਲਣ ਵਾਸਤੇ (ਜੋਗੀ ਸੰਨਿਆਸੀ ਆਦਿਕ) ਛੇ ਭੇਖ ਬਣਾਏ ਗਏ, ਪਰ ਇਕ-ਰਸ ਸਿਫ਼ਤਿ-ਸਾਲਾਹ ਦਾ ਸ਼ਬਦ (-ਵਾਜਾ ਇਹਨਾਂ ਭੇਖਾਂ ਤੋਂ) ਵੱਖਰਾ ਹੀ ਵੱਜਦਾ ਹੈ (ਪ੍ਰਭਾਵ ਪਾਂਦਾ ਹੈ। ਜੇ ਪ੍ਰਭੂ ਨੂੰ (ਕੋਈ ਵਡ-ਭਾਗੀ) ਚੰਗਾ ਲੱਗ ਪਏ, ਤਾਂ ਉਸ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ਜਦੋਂ ਕੋਈ ਮਨੁੱਖ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਪ੍ਰੋ ਲਏ, ਤਦੋਂ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਪਾਂਦਾ ਹੈ।

ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ-ਨਾਮ ਦੇ ਸਿਮਰਨ ਦੀ ਰਾਹੀਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਪਰ (ਭੇਖੀ ਸਾਧ) ਧਾਰਮਿਕ ਭੇਖ ਕਰ ਕਰ ਕੇ ਹੀ ਖਪਦੇ ਹਨ ਤੇ (ਤ੍ਰਿਸ਼ਨਾ-ਅੱਗ ਵਿਚ) ਸੜਦੇ ਰਹਿੰਦੇ ਹਨ।੮।

ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥ 

ਅਰਥ: ਜਿਸ ਮਨੁੱਖ ਦੇ ਅੰਦਰ ਦੂਜਿਆਂ ਦੀ ਸੇਵਾ ਤੇ ਸੰਤੋਖ (ਪਲ੍ਹਰਦੇ) ਹਨ, ਜਿਸ ਮਨੁੱਖ ਦੇ ਪੰਜੇ ਗਿਆਨ-ਇੰਦ੍ਰੇ, ਮਨ ਅਤੇ ਬੁੱਧੀ ਪਰਮਾਤਮਾ ਦੇ ਪਵਿੱਤ੍ਰ ਨਾਮ-ਜਲ ਨਾਲ ਭਰਪੂਰ ਹੋ ਜਾਂਦੇ ਹਨ, ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ (ਅੰਤਰ ਆਤਮੇ) ਪਵਿਤ੍ਰ-ਆਚਰਨ-ਰੂਪ ਇਸ਼ਨਾਨ ਕਰਦਾ ਰਹਿੰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸਾਰਿਆਂ ਨੂੰ (ਭਾਵ, ਪੰਜੇ ਗਿਆਨ-ਇੰਦ੍ਰਿਆਂ, ਮਨ ਤੇ ਬੁੱਧੀ ਨੂੰ ਵਿਕਾਰਾਂ ਦੇ ਪ੍ਰਭਾਵ ਤੋਂ) ਪਾਰ ਲੰਘਾ ਲੈਂਦਾ ਹੈ।

ਜਿਸ ਮਨੁੱਖ ਦੇ ਮਨ ਵਿਚ ਸਦਾ-ਥਿਰ ਪ੍ਰਭੂ ਵੱਸਦਾ ਹੈ, ਜਿਸ ਮਨੁੱਖ ਦੀ ਜੀਭ ਉਤੇ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਜੋ ਸਦਾ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ, ਸਦਾ-ਥਿਰ ਨਾਮ ਉਸ ਦੇ ਪਾਸ (ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਸ ਰਾਹਦਾਰੀ ਦੇ ਕਾਰਨ (ਉਸ ਦੇ ਰਾਹ ਵਿਚ ਵਿਕਾਰ ਆਦਿਕਾਂ ਦੀ ਕੋਈ) ਰੋਕ ਨਹੀਂ ਪੈਂਦੀ।੯।

ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥ 

ਅਰਥ: ਜਿਹੜਾ ਮਨੁੱਖ (ਜੋਗੀਆਂ ਵਾਲੀਆਂ) ਅੱਠ ਸਿੱਧੀਆਂ ਹਾਸਲ ਕਰਨ ਦੀ ਤਾਂਘ ਰੱਖਣ ਵਾਲੀ ਬੁੱਧੀ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ (ਭਾਵ, ਜੋ ਮਨੁੱਖ ਸਿੱਧੀਆਂ ਪ੍ਰਾਪਤ ਕਰਨ ਦੀ ਲਾਲਸਾ ਤੋਂ ਉਤਾਂਹ ਰਹਿੰਦਾ ਹੈ) , ਜੋ ਪਵਿਤ੍ਰ-ਸਰੂਪ ਸਦਾ-ਥਿਰ ਪ੍ਰਭੂ ਨੂੰ ਉਸ ਦੀ ਮਿਹਰ ਨਾਲ (ਸਦਾ) ਸਿਮਰਦਾ ਹੈ, ਜਿਸ ਦੇ ਹਿਰਦੇ ਵਿਚ ਰਜੋ ਸਤੋ ਅਤੇ ਤਮੋ ਗੁਣ ਦਾ ਅਭਾਵ ਰਹਿੰਦਾ ਹੈ, ਉਸੇ ਹਿਰਦੇ ਵਿਚ ਨਿਰਲੇਪ ਪਰਮਾਤਮਾ ਵੱਸਦਾ ਹੈ, ਸਦਾ-ਥਿਰ ਪ੍ਰਭੂ-ਨਾਮ ਵੱਸਦਾ ਹੈ।

ਜਿਸ ਮਨੁੱਖ ਦਾ ਮਨ ਉਸ ਅਕਾਲ ਪੁਰਖ ਵਿਚ ਸਦਾ ਲੀਨ ਰਹਿੰਦਾ ਹੈ, ਨਾਨਕ ਆਖਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ੧੦।

ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਮਹਾ ਬਲਵੰਡਾ ॥ ਆਈ ਪੂਤਾ ਇਹੁ ਜਗੁ ਸਾਰਾ ॥ ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ ॥ ਓਹੁ ਅਪਰੰਪਰੁ ਕਰਣੈ ਜੋਗੁ ॥੧੧॥ 

ਅਰਥ: (ਅਸਲ) ਨਾਥ (ਉਹ ਪ੍ਰਭੂ ਹੈ ਜੋ) ਹਰੇਕ ਸਰੀਰ ਵਿਚ ਵਿਆਪਕ ਹੈ, ਜੋ ਮਹਾ ਬਲੀ ਹੈ, ਜੋਗੀਆਂ ਦੇ ਨੌ ਹੀ ਨਾਥ ਤੇ ਧਰਤੀ ਦੇ ਸਾਰੇ ਜੀਵ ਜਿਸ ਦਾ ਨਾਮ ਜਪਦੇ ਹਨ।

(ਉਹ ਨਾਥ-ਪ੍ਰਭੂ ਸਾਰੇ ਜਗਤ ਦੀ ਮਾਂ ਹੈ) ਇਹ ਸਾਰਾ ਜਗਤ ਉਸ ਮਾਂ (-ਨਾਥ-ਪ੍ਰਭੂ) ਦਾ ਪੁੱਤਰ ਹੈ (ਪੈਦਾ ਕੀਤਾ ਹੋਇਆ ਹੈ। ਉਸ ਪ੍ਰਭੂ ਨੂੰ ਹੀ ਨਮਸਕਾਰ ਕਰਨੀ ਚਾਹੀਦੀ ਹੈ, ਉਹ ਸਭ ਦਾ ਮੁੱਢ ਹੈ, ਸਭ ਦਾ ਰਾਖਾ ਹੈ। ਉਹ ਪ੍ਰਭੂ ਮੁੱਢ ਤੋਂ ਹੈ, ਜੁਗਾਂ ਦੇ ਸ਼ੁਰੂ ਤੋਂ ਹੀ ਹੈ, ਹੁਣ ਭੀ ਹੈ ਤੇ ਸਦਾ ਲਈ ਮੌਜੂਦ ਰਹੇਗਾ। ਉਹ ਪ੍ਰਭੂ-ਨਾਥ ਪਰੇ ਤੋਂ ਪਰੇ ਹੈ (ਉਸ ਦਾ ਪਾਰ ਨਹੀਂ ਪਾਇਆ ਜਾ ਸਕਦਾ) ਉਹ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧੧।

ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥ ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥ ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥ 

ਅਰਥ: ਪਰਮਾਤਮਾ ਦਾ ਨਾਮ ਜਪਣਾ ਹੀ ਦਸਵੀਂ ਥਿਤ ਤੇ ਦਾਨ ਕਰਨਾ ਤੇ ਇਸ਼ਨਾਨ ਕਰਨਾ ਹੈ। ਪ੍ਰਭੂ ਦੇ ਗੁਣਾਂ ਨਾਲ ਡੂੰਘੀ ਸਾਂਝ ਹੀ ਸਦਾ-ਥਿਰ ਰਹਿਣ ਵਾਲਾ ਨਿੱਤ ਦਾ ਤੀਰਥ-ਇਸ਼ਨਾਨ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ (ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਮਨ ਦਾ ਸਹਿਮ ਮੁੱਕ ਜਾਂਦਾ ਹੈ (ਇਉਂ ਤੁਰਤ ਮੁੱਕਦਾ ਹੈ, ਜਿਵੇਂਕੱਚੇ ਧਾਗੇ ਨੂੰ ਟੁੱਟਦਿਆਂ ਚਿਰ ਨਹੀਂ ਲੱਗਦਾ।

(ਹੇ ਭਾਈ!) ਜਗਤ (ਦੇ ਸੰਬੰਧ) ਨੂੰ ਇਉਂ ਹੀ ਸਮਝੋ ਜਿਵੇਂ ਕੱਚਾ ਧਾਗਾ ਹੈਆਪਣੇ ਮਨ ਨੂੰ ਸਦਾ-ਥਿਰ ਪ੍ਰਭੂ-ਨਾਮ ਵਿਚ ਟਿਕਾ ਕੇ ਰੱਖੋ, ਅਤੇ ਆਤਮਕ ਆਨੰਦ ਮਾਣੋ।੧੨।

ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ ॥੧੩॥ 

ਅਰਥ: ਜਿਹੜਾ ਮਨੁੱਖ ਇਕ (ਪਰਮਾਤਮਾ) ਨੂੰ (ਆਪਣੇਹਿਰਦੇ ਵਿਚ ਵਸਾਂਦਾ ਹੈ, (ਉਹ ਮਨੁੱਖ ਆਪਣੇ ਅੰਦਰੋਂ) ਨਿਰਦਇਤਾ, ਮਾਇਆ ਦੀ ਅਪਣੱਤ ਅਤੇ ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ। (ਜਿਹੜਾ ਮਨੁੱਖ ਹਿੰਸਾ ਮੋਹ ਆਦਿਕ ਤੋਂ ਬਚੇ ਰਹਿਣ ਵਾਲਾ ਇਹ) ਵਰਤ (ਰੱਖਦਾ ਹੈ, ਉਹ ਇਸ ਵਰਤ ਦਾ ਇਹਫਲ ਪ੍ਰਾਪਤ ਕਰਦਾ ਹੈ ਕਿ (ਸਦਾ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ। ਪਰ ਵਿਖਾਵੇ (ਦੇ ਵਰਤ) ਵਿਚ ਪਤੀਜ ਕੇ ਮਨੁੱਖ (ਸਾਰੇ ਜਗਤ ਦੇਮੂਲ (ਪਰਮਾਤਮਾ ਨੂੰ) ਨਹੀਂ ਵੇਖ ਸਕਦਾ।

ਹੇ ਭਾਈ! ਪਰਮਾਤਮਾ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਪਰਮਾਤਮਾ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ (ਉਹ ਹਰ ਵੇਲੇ ਹੀ ਬ੍ਰਤ-ਧਾਰੀ ਹੈ) , ਪਰਮਾਤਮਾ ਸੁੱਧ-ਸਰੂਪ ਹੈ, (ਜਿਹੜੇ ਮਨੁੱਖ ਉਸ) ਪਵਿੱਤਰ ਪ੍ਰਭੂ ਵਿਚ (ਜੁੜ ਕੇ) ਉਸ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦੇ ਹਨ, ਉਹਨਾਂ ਨੂੰ (ਵੀ ਵਿਕਾਰਾਂ ਦੀ) ਮੈਲ ਨਹੀਂ ਲੱਗਦੀ।੧੩।

ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸ ਕਸ ਖਾਏ ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥ 

ਅਰਥ: ਮੈਂ ਜਿਧਰ ਵੇਖਦਾ ਹਾਂ, ਉਧਰ ਇਕ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ। (ਉਸ ਨੇ) ਭਾਂਤ ਭਾਂਤ ਦੇ ਇਹ ਸਾਰੇ ਜੀਵ ਪੈਦਾ ਕੀਤੇ ਹੋਏ ਹਨ (ਜੋ ਵਰਤ ਆਦਿਕ ਕਈ ਭਰਮਾਂ ਵਿਚ ਪਏ ਰਹਿੰਦੇ ਹਨ

ਹੇ ਭਾਈ! ਏਕਾਦਸੀ ਵਾਲੇ ਦਿਨ ਅੰਨ ਛੱਡ ਕੇ) ਨਿਰੇ ਫਲ ਖਾਧਿਆਂ (ਵਰਤ ਦਾ ਅਸਲ) ਫਲ ਨਹੀਂ ਮਿਲਦਾ (ਅਸਲ ਵਰਤ ਹੈ 'ਵਿਕਾਰਾਂ ਵਲੋਂ ਪਰਹੇਜ਼', ਉਸ ਦਾ ਫਲ ਹੈ 'ਉੱਚਾ ਆਤਮਕ ਜੀਵਨ') । (ਅੰਨ ਦੇ ਥਾਂ) ਕਈ ਸੁਆਦਾਂ ਵਾਲੇ ਫਲ ਆਦਿਕ ਪਦਾਰਥ (ਜੋ ਮਨੁੱਖ) ਖਾਂਦਾ ਹੈ, (ਉਹ ਤਾਂ ਉਂਞ ਹੀ ਵਰਤ ਦਾ) ਮਜ਼ਾ ਗਵਾ ਲੈਂਦਾ ਹੈ। (ਵਰਤ ਰੱਖਣ ਵਾਲਾ ਮਨੁੱਖ ਵਰਤ ਦੇ ਫਲ ਦੀ ਆਸ ਧਾਰ ਕੇ) ਮਾਇਆ ਦੇ ਲਾਲਚ ਵਿਚ ਫਸਿਆ ਹੀ ਰਹਿੰਦਾ ਹੈ। (ਇਸ ਲਾਲਚ ਤੋਂ ਉਹ ਮਨੁੱਖ) ਖ਼ਲਾਸੀ ਹਾਸਲ ਕਰਦਾ ਹੈ ਜਿਹੜਾ ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਕਰਦਾ ਹੈ।੧੪।

ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥ 

ਅਰਥ: ਹੇ ਭਾਈ! ਗੁਰੂ ਦੇ ਉਪਦੇਸ਼ ਵਿਚ ਜੁੜ ਕੇ ਜਿਹੜੇ ਮਨੁੱਖ) ਦਿਨ ਰਾਤ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ (ਮਾਇਆ ਦੇ ਮੋਹ ਦੀ ਨੀਂਦ ਵਿਚ) ਕਦੇ ਨਹੀਂ ਸੌਂਦੇ, (ਉਹੀ ਹਨ ਅਸਲ) ਤਿਆਗੀ, (ਉਹਨਾਂ ਦਾ) ਮਨ (ਮਾਨੋਭੇਖਾਂ ਦੇ) ਬਾਰਾਂ ਹੀ ਚਿੰਨ੍ਹਾਂ ਦਾ ਧਾਰਨੀ ਹੁੰਦਾ ਹੈ। ਹੇ ਭਾਈ! ਗੁਰੂ ਦੇ ਉਪਦੇਸ਼ ਵਿਚ (ਟਿਕ ਕੇ ਜਿਹੜਾ ਮਨੁੱਖ ਮਾਇਆ ਦੇ ਹੱਲਿਆਂ ਵਲੋਂ) ਜਾਗਦਾ ਰਹਿੰਦਾ ਹੈ, ਅਤੇ ਸੁਚੇਤ ਰਹਿ ਕੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ, ਉਸ (ਦੇ ਆਤਮਕ ਜੀਵਨ) ਨੂੰ (ਆਤਮਕ) ਮੌਤ ਖਾ ਨਹੀਂ ਸਕਦੀ।

ਨਾਨਕ ਬੇਨਤੀ ਕਰਦਾ ਹੈ-(ਜਿਨ੍ਹਾਂ ਮਨੁੱਖਾਂ ਨੇ) ਉਥੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਹੋਈ ਹੈ, ਉਹਨਾਂ ਨੇ (ਕਾਮਾਦਿਕ) ਸਾਰੇ ਵੈਰੀ ਮੁਕਾ ਲਏ, ਉਹ (ਅਸਲ) ਤਿਆਗੀ ਬਣ ਗਏ।੧੫।

ਦੁਆਦਸੀ ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ ॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥ 

ਅਰਥ: ਹੇ ਭਾਈ! ਕਰਮ-ਕਾਂਡੀ ਮਨੁੱਖ ਕਿਸੇ ਵਰਤ ਆਦਿਕ ਸਮੇ ਮਾਇਆ ਦਾ ਦਾਨ ਕਰਦਾ ਹੈ, ਅਤੇ ਕਿਸੇ ਮੰਤ੍ਰ ਦਾ ਅਜਪਾ ਜਾਪ ਕਰਦਾ ਹੈ, ਪਰ ਜਿਹੜਾ ਮਨੁੱਖ ਬੰਦਿਆਂ ਵਿਚ) ਪਿਆਰ ਵੰਡਣਾ ਜਾਣਦਾ ਹੈ, ਬਾਹਰ ਭਟਕਦੇ ਮਨ ਨੂੰ (ਹਰਿ-ਨਾਮ ਦੀ ਸਹਾਇਤਾ ਨਾਲ ਆਪਣੇ) ਅੰਦਰ ਹੀ ਲੈ ਆਉਂਦਾ ਹੈ, ਜਿਹੜਾ ਮਨੁੱਖ ਵਾਸਨਾ-ਰਹਿਤ ਜੀਵਨ ਜੀਊਂਦਾ ਹੈ, ਅਤੇ ਮੂੰਹੋਂ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਮਨੁੱਖ (ਮਾਨੋ) ਅਜਪਾ ਜਾਪ ਕਰ ਰਿਹਾ ਹੈ। ਹੇ ਭਾਈ! ਜਿਹੜਾ ਮਨੁੱਖ ਸਾਰੇ ਸੰਸਾਰ ਵਿਚ ਇਕ ਪਰਮਾਤਮਾ ਨੂੰ ਹੀ ਵੱਸਦਾ ਸਮਝਦਾ ਹੈ, ਅਤੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਉਹ (ਮਾਨੋ) ਸਰੀਰਕ ਪਵਿਤ੍ਰੱਤਾ ਦੇ ਸਾਰੇ ਉੱਦਮ ਕਰ ਰਿਹਾ ਹੈ, ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਕਰਨ ਦੇ ਸਾਰੇ ਜਤਨ ਕਰ ਰਿਹਾ ਹੈ।੧੬।

ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥ 

ਅਰਥ: ਹੇ ਭਾਈ! ਜਿਵੇਂ) ਸਮੁੰਦਰ ਦੇ ਕੰਢੇ ਉੱਤੇ ਉੱਗੇ ਹੋਏ ਰੁੱਖ ਦੀ (ਪਾਂਇਆਂ ਹੈ, ਤਿਵੇਂ ਇਹ ਸਰੀਰ ਹੈ। ਪਰ ਜਿਹੜਾ ਮਨੁੱਖ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨੂੰ (ਆਪਣੇ ਜੀਵਨ ਦੀ) ਜੜ੍ਹ ਬਣਾਂਦਾ ਹੈ, (ਉੱਕੀ) ਸੁਰਤਿ ਦੀ ਡੋਰ ਦੀ ਬਰਕਤ ਨਾਲ ਉਹ ਸਿਖਰ ਤੇ (ਪ੍ਰਭੂ-ਚਰਨਾਂ ਵਿਚ ਜਾ ਪਹੁੰਚਦਾ ਹੈ। (ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਹੈ, ਉਹ ਸੰਸਾਰਕ) ਡਰਾਂ ਨਾਲ ਡਰ ਡਰ ਕੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਵਿਕਾਰਾਂ ਦੇ ਸਮੁੰਦਰ ਵਿਚ) ਨਹੀਂ ਡੁੱਬਦਾ। (ਪਰ ਪਰਮਾਤਮਾ ਦਾ) ਡਰ-ਅਦਬ ਨਾਹ ਰੱਖਣ ਵਾਲਾ ਮਨੁੱਖ (ਲੋਕ ਪਰਲੋਕ ਦੀ) ਇੱਜ਼ਤ ਗਵਾ ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਹੇ ਭਾਈ! (ਜਿਹੜਾ ਮਨੁੱਖ ਪਰਮਾਤਮਾ ਦੇ) ਡਰ-ਅਦਬ ਵਿਚ (ਆਪਣਾ) ਟਿਕਾਣਾ ਬਣਾਈ ਰੱਖਦਾ ਹੈ, ਜਿਹੜਾ ਮਨੁੱਖ ਆਪਣੇ ਹਿਰਦੇ-ਘਰ ਵਿਚ (ਪ੍ਰਭੂ ਦਾ) ਡਰ ਅਦਬ ਵਸਾਈ ਰੱਖਣਾ ਜਾਣਦਾ ਹੈ, ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਦਾ-ਥਿਰ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੇ ਰੱਬੀ) ਤਖ਼ਤ ਉੱਤੇ ਨਿਵਾਸ ਮਿਲਦਾ ਹੈ।੧੭।

ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥ 

ਅਰਥ: (ਜਦੋਂ ਮਨੁੱਖ ਗੁਰੂ ਦੀ ਕਿਰਪਾ ਨਾਲਤੁਰੀਆ ਅਵਸਥਾ ਨੂੰ ਲੱਭ ਲੈਂਦਾ ਹੈ, ਤਦੋਂ ਰਜੋ ਗੁਣ ਤਮੋ ਗੁਣ ਸਤੋ ਗੁਣ (ਮਾਇਆ ਦਾ ਇਹ ਹਰੇਕ ਗੁਣ ਉਸ ਚੌਥੇ ਪਦ ਵਿਚਲੀਨ ਹੋ ਜਾਂਦਾ ਹੈ। ਸ਼ਾਂਤੀ ਦੇ ਘਰ ਵਿਚ (ਮਨੁੱਖ ਦੇ ਮਨ ਦੀ) ਤਪਸ਼ ਸਮਾ ਜਾਂਦੀ ਹੈ, (ਉਸ ਵੇਲੇ ਮਨੁੱਖ ਪਰਮਾਤਮਾ ਨਾਲ) ਮਿਲਾਪ ਦੀ ਜੁਗਤੀ ਦੀ ਕਦਰ ਸਮਝਦਾ ਹੈ। ਤਦੋਂ ਮਨੁੱਖ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਹੜਾ ਖੰਡਾਂ ਬ੍ਰਹਮੰਡਾਂ ਵਿਚ ਚੌਦਾਂ ਭਵਨਾਂ ਵਿਚ ਪਾਤਾਲਾਂ ਵਿਚ ਹਰ ਥਾਂ ਸਮਾਇਆ ਹੋਇਆ ਹੈ।੧੮।

ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥੧੯॥ 

ਅਰਥ: ਹੇ ਭਾਈ! ਜਿਵੇਂ) ਮੱਸਿਆ ਨੂੰ ਚੰਦ ਆਕਾਸ਼ ਵਿਚ ਗੁਪਤ ਰਹਿੰਦਾ ਹੈ (ਤਿਵੇਂ ਪਰਮਾਤਮਾ ਹਰੇਕ ਹਿਰਦੇ ਵਿਚ ਗੁਪਤ ਵੱਸ ਰਿਹਾ ਹੈ। ਹੇ ਆਤਮਕ ਜੀਵਨ ਦੀ ਸੂਝ ਦੇ ਖੋਜੀ ਮਨੁੱਖ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ (ਹੀ ਇਸ ਭੇਤ ਨੂੰ) ਸਮਝ ਸਕੋਗੇ। (ਜਿਵੇਂ) ਚੰਦ੍ਰਮਾ ਆਕਾਸ਼ ਵਿਚ (ਹਰ ਪਾਸੇ ਚਾਨਣ ਦੇ ਰਿਹਾ ਹੈ, ਤਿਵੇਂ ਪਰਮਾਤਮਾ ਦੀ) ਜੋਤਿ ਸਾਰੇ ਸੰਸਾਰ ਵਿਚ (ਜੀਵਨ-ਸੱਤਾ ਦੇ ਰਹੀ ਹੈ। ਉਹ ਕਰਤਾਰ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰ ਕੇ (ਸਭ ਦੀ) ਸੰਭਾਲ ਕਰ ਰਿਹਾ ਹੈ। ਜਿਸ ਮਨੁੱਖ ਨੂੰ ਗੁਰੂ ਪਾਸੋਂ ਇਹ ਸੂਝ ਮਿਲ ਜਾਂਦੀ ਹੈ, ਉਹ ਮਨੁੱਖ ਉਸ ਪਰਮਾਤਮਾ ਵਿਚ ਹੀ ਸਦਾ ਲੀਨ ਰਹਿੰਦਾ ਹੈ।

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪੈ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।੧੯।

ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥ 

ਅਰਥ: ਹੇ ਭਾਈ! ਜਦੋਂ ਮਨੁੱਖ ਗੁਰੂ (ਦਾ ਮਿਲਾਪ) ਹਾਸਲ ਕਰ ਲੈਂਦਾ ਹੈ, ਤਦੋਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦੇਂਦਾ ਹੈ, ਅਤੇ ਪ੍ਰਭੂ-ਚਰਨਾਂ ਨੂੰ ਪ੍ਰਭੂ ਦੇ ਦਰ ਨੂੰ (ਆਪਣਾ) ਪੱਕਾ ਆਸਰਾ ਬਣਾ ਕੇ ਉਸ ਥਾਂ ਵਿਚ (ਪ੍ਰਭੂ-ਚਰਨਾਂ ਵਿਚ) ਟਿਕ ਕੇ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ। ਜਿਸ ਹਿਰਦੇ ਵਿਚ (ਪਹਿਲਾਂ ਦੁਨੀਆ ਵਾਲੀਆਂ) ਆਸਾਂ (ਹੀ ਆਸਾਂ ਟਿਕੀਆਂ ਰਹਿੰਦੀਆਂ ਸਨ) ਉਥੇ ਆਸਾਂ ਦਾ ਪੂਰਨ ਅਭਾਵ ਹੋ ਜਾਂਦਾ ਹੈ, (ਉਸ ਦੇ ਅੰਦਰੋਂ) ਮੇਰ-ਤੇਰ ਅਤੇ ਮਨ ਦੇ ਫੁਰਨਿਆਂ ਦਾ ਭਾਂਡਾ (ਹੀ) ਭੱਜ ਜਾਂਦਾ ਹੈ। ਉਹ ਮਨੁੱਖ (ਮਾਇਆ ਦੀਮਮਤਾ ਦੇ ਜਾਲ ਤੋਂ ਵੱਖਰਾ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਮੈਂ ਇਹੋ ਜਿਹੇ ਮਨੁੱਖ ਦਾ (ਸਦਾ) ਦਾਸ ਹਾਂ।੨੦।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ 

ਅਰਥ: ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ

ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।

ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ 

ਅਰਥ: ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ। (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।

ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥ {

ਅਰਥ: (ਹੇ ਭਾਈ! ਜੀਵਾਂ ਨੂੰ 'ਖੋਟੇ ਖਰੇਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ। ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ

ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts