Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Saturday, 23 July 2022

☬|| ਅੱਜ ਦਾ ਫੁਰਮਾਨ ||☬ || 23-07-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

   


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥ 

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸਲੋਕੁ ਮਃ ੩ ॥ ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥

ਅਰਥ: ਸਤਿਗੁਰੂ ਤੋਂ ਬਿਨਾ ਨਾਹ ਆਤਮਕ ਜੀਵਨ ਦੀ ਸਮਝ ਪੈਂਦੀ ਹੈ ਤੇ ਨਾਹ ਹੀ ਸੁਖ ਮਨ ਵਿਚ ਵੱਸਦਾ ਹੈ; (ਗੁਰੂ ਤੋਂ ਬਿਨਾ) ਹੇ ਨਾਨਕ! ਨਾਮ ਤੋਂ ਸੱਖਣੇ (ਰਹਿ ਕੇ) ਮਨਮੁਖ ਮਨੁੱਖਾ-ਜਨਮ ਵਿਅਰਥ ਗਵਾ ਜਾਣਗੇ।੧।

ਮਃ ੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ 

ਅਰਥ: ਸਾਰੇ ਸਿੱਧ ਤੇ ਸਾਧਿਕ ਨਾਮ ਨੂੰ ਹੀ ਖੋਜਦੇ ਬ੍ਰਿਤੀ ਜੋੜ ਜੋੜ ਕੇ ਥੱਕ ਗਏ ਹਨਸਤਿਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਲੱਭਾ। ਸਤਿਗੁਰੂ ਦੇ ਸਨਮੁਖ ਹੋਇਆ ਮਨੁੱਖ ਹੀ ਮਿਲਾਇਆ ਹੋਇਆ (ਪ੍ਰਭੂ ਨੂੰ) ਮਿਲਦਾ ਹੈ।

ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥ 

ਅਰਥ: ਨਾਮ ਤੋਂ ਬਿਨਾ ਖਾਣਾ ਤੇ ਪਹਿਨਣਾ ਸਭ ਵਿਅਰਥ ਹੈ, (ਜੇ ਨਾਮ ਨਹੀਂ ਤਾਂ) ਉਹ ਸਿੱਧੀ ਤੇ ਕਰਾਮਾਤਿ ਫਿਟਕਾਰ-ਜੋਗ ਹੈਇਹੀ (ਉਸ ਦੀ) ਸਿੱਧੀ ਹੈ ਤੇ ਇਹੀ ਕਰਾਮਾਤ ਹੈ ਕਿ ਚਿੰਤਾ ਤੋਂ ਰਹਿਤ ਹਰੀ ਉਸ ਨੂੰ (ਨਾਮ ਦੀ) ਦਾਤਿ ਬਖ਼ਸ਼ੇਹੇ ਨਾਨਕ! "ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਮਨ ਵਿਚ ਵੱਸਦਾ ਹੈ"-ਇਹੀ ਸਿੱਧੀ ਤੇ ਕਰਾਮਾਤ ਹੁੰਦੀ ਹੈ।੨।

ਪਉੜੀ ॥ ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ 

ਅਰਥ: ਅਸੀ ਪ੍ਰਭੂ-ਖਸਮ ਦੇ ਢਾਢੀ ਸਦਾ ਪ੍ਰਭੂ ਦੇ ਗੁਣਾਂ ਦੇ ਗੀਤ ਗਾਂਦੇ ਹਾਂਉਸ ਕਮਲਾਪਤੀ ਪ੍ਰਭੂ ਦਾ ਹੀ ਕੀਰਤਨ ਕਰਦੇ ਹਾਂ ਤੇ ਜਸ ਸੁਣਦੇ ਹਾਂ।

ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ 

ਅਰਥ: ਪ੍ਰਭੂ ਦਾਤਾ ਹੈ, ਸਾਰਾ ਸੰਸਾਰ ਭਿਖਾਰੀ ਹੈ, ਜੀਵ ਜੰਤ ਮੰਗਤੇ ਹਨ। ਪੱਥਰਾਂ ਵਿਚਲੇ ਕੀੜਿਆਂ ਨੂੰ ਭੀ ਦਿਆਲ ਹੋ ਕੇਹੇ ਹਰੀ! ਤੂੰ ਦਾਨ ਦੇਂਦਾ ਹੈਂ।

ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥ 

ਅਰਥ: ਹੇ ਦਾਸ ਨਾਨਕ! ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਸਿਮਰਿਆ ਹੈ, ਉਹ (ਅਸਲ) ਧਨੀ ਹੁੰਦੇ ਹਨ।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ 

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ। ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।

ਹੇ ਮੇਰੇ ਮਾਲਕ-ਪ੍ਰਭੂਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ੪।੧੦।੫੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ 

ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂਦੂਰ ਹੋ ਜਾਂਦੀ ਹੈ; (ਇਸ 'ਮੈਂਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ੧।

ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ੩।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ 

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ 

ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।

(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।

ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।

ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।

ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਸਲੋਕ ਮਃ ੩ ॥ ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥ 

ਅਰਥ: ਸਾਰਾ ਸੰਸਾਰ (ਮੂੰਹੋਂ) 'ਰਾਮ, ਰਾਮਆਖਦਾ ਫਿਰਦਾ ਹੈ ਪਰ ਇਸ ਤਰ੍ਹਾਂ 'ਰਾਮਲੱਭਿਆ ਨਹੀਂ ਜਾਂਦਾਕਿਉਂਕਿ ਉਹ ਅਪਹੁੰਚ ਹੈ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਬੜਾ ਵੱਡਾ ਹੈ ਅਤੁੱਲ ਹੈ ਤੇ ਤੋਲਿਆ ਨਹੀਂ ਜਾ ਸਕਦਾ, ਕਿਸੇ ਉਸ ਦੀ ਕੀਮਤਿ ਨਹੀਂ ਪਾਈ (ਭਾਵ, ਉਸਦੀ ਪ੍ਰਾਪਤੀ ਦਾ ਮੁੱਲ ਕਿਸੇ ਨੂੰ ਪਤਾ ਨਹੀਂਤੇ ਕਿਸੇ ਥਾਂ ਤੋਂ (ਮੁੱਲ ਦੇ ਕੇ) ਲਿਆ ਭੀ ਨਹੀਂ ਜਾਂਦਾ।

(ਪਰ ਹਾਂ, ਇੱਕ ਤਰੀਕਾ ਹੈ) ਜੇ ਗੁਰੂ ਦੇ ਸ਼ਬਦ ਨਾਲ (ਮਨਵਿੰਨਿ੍ਹਆ ਜਾਏ ਤਾਂ ਇਸ ਤਰ੍ਹਾਂ ਪ੍ਰਭੂ ਮਨ ਵਿਚ ਆ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪ ਤਾਂ ਮਿਣਤੀ ਤੋਂ ਪਰੇ ਹੈ, ਪਰ ਸਤਿਗੁਰੂ ਦੀ ਕਿਰਪਾ ਨਾਲ (ਇਹ ਪਤਾ ਮਿਲ ਜਾਂਦਾ ਹੈ ਕਿ ਉਹ ਸਾਰੀ ਸ੍ਰਿਸ਼ਟੀ ਵਿਚ) ਵਿਆਪਕ ਹੈਪ੍ਰਭੂ ਆਪ ਹੀ ਹਰ ਥਾਂ ਮਿਲਿਆ ਹੋਇਆ ਹੈ ਤੇ (ਜੀਵ ਦੇ ਹਿਰਦੇ ਵਿਚ) ਆਪ ਹੀ ਆ ਕੇ ਪਰਗਟ ਹੁੰਦਾ ਹੈ।੧।

ਮਃ ੩ ॥ ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥ 

ਅਰਥ: ਹੇ ਮਨ! ਜਿਸ ਧਨ ਨਾਲ ਸਦਾ ਹੀ ਸੁਖ ਹੁੰਦਾ ਹੈ ਉਹ ਧਨ 'ਨਾਮਹੈ, ਏਸ ਧਨ ਨੂੰ ਘਾਟਾ ਉੱਕਾ ਹੀ ਨਹੀਂ, ਸਦਾ ਲਾਭ ਹੀ ਲਾਭ ਹੈ, ਖਾਣ ਨਾਲ ਤੇ ਖ਼ਰਚਣ ਨਾਲ ਭੀ ਘਾਟ ਨਹੀਂ ਪੈਂਦੀ, (ਕਿਉਂਕਿ) ਉਹ ਪ੍ਰਭੂ ਸਦਾ ਹੀ (ਇਹ ਧਨ) ਦੇਈ ਜਾਂਦਾ ਹੈ। (ਏਥੇ) ਕਦੇ (ਇਸ ਧਨ ਸੰਬੰਧੀ) ਕੋਈ ਚਿੰਤਾ ਨਹੀਂ ਹੁੰਦੀ ਤੇ (ਅੱਗੇ ਦਰਗਾਹ ਵਿਚ) ਸ਼ਰਮਿੰਦਗੀ ਨਹੀਂ ਉਠਾਣੀ ਪੈਂਦੀ।

(ਪਰ) ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਨੂੰ ਸਤਿਗੁਰੂ ਦੇ ਸਨਮੁਖ ਹੋਇਆਂ ਹੀ (ਇਹ ਧਨ) ਲੱਭਦਾ ਹੈ।

ਪਉੜੀ ॥ ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥ 

ਅਰਥ: ਪ੍ਰਭੂ ਆਪ ਹੀ ਸਾਰੇ ਸਰੀਰਾਂ ਦੇ ਵਿਚ ਹੈ ਤੇ ਆਪ ਹੀ ਸਭ ਤੋਂ ਵੱਖਰਾ ਹੈ, ਆਪ ਹੀ (ਸਭ ਵਿਚ) ਲੁਕਿਆ ਹੋਇਆ ਹੈ ਤੇ ਪ੍ਰਤੱਖ (ਦਿੱਸ ਰਿਹਾ ਹੈ

ਪ੍ਰਭੂ ਆਪ ਹੀ ਕਈ ਜੁਗ ਘੁੱਪ ਹਨੇਰਾ ਕਰ ਕੇ ਸੁੰਨ (ਅਫੁਰ) ਹਾਲਤ ਵਿਚ ਵਰਤਦਾ ਹੈਉਸ ਸੁੰਨ ਅਵਸਥਾ ਵੇਲੇ ਜੀਵਾਂ ਦਾ ਮਾਲਕ ਪ੍ਰਭੂ ਆਪ ਹੀ ਆਪ ਹੁੰਦਾ ਹੈਵੇਦ ਪੁਰਾਨ ਸ਼ਾਸਤ੍ਰ ਆਦਿਕ ਕੋਈ ਭੀ ਧਰਮ ਪੁਸਤਕ ਤਦੋਂ ਨਹੀਂ ਹੁੰਦੀ। (ਜੀਵਾਂ ਨੂੰ ਰਚ ਕੇ) ਸਭ ਤੋਂ ਵੱਖਰਾ ਭੀ ਪ੍ਰਭੂ ਸਮਾਧੀ ਲਾ ਕੇ ਬੈਠਾ ਹੋਇਆ ਹੈ (ਭਾਵ, ਮਾਇਆ ਦੀ ਰਚਨਾ ਰਚ ਕੇ ਭੀ ਇਸ ਮਾਇਆ ਦੇ ਪ੍ਰਭਾਵ ਤੋਂ ਆਪ ਵੱਖਰਾ ਨਿਰਲੇਪ ਹੈ

ਪ੍ਰਭੂ ਆਪ ਹੀ (ਮਾਨੋਡੂੰਘਾ ਸਮੁੰਦਰ ਹੈ, ਉਹ ਕਿਤਨਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ 

ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ। ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ।੧।ਰਹਾਉ।

ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ। ਜੇ (ਕਿਸੇ ਮਨੁੱਖ ਉਤੇ) ਗੁਰੂ ਤੱ੍ਰੁਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ।੧।

ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ। ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ।੨।

ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ। ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ।੩।

ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ੪।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ 

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ 

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ੧।ਰਹਾਉ।

ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ੨।

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।

ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਰਾਮਕਲੀ ਮਹਲਾ ੫ ਅਸਟਪਦੀ     ੴ ਸਤਿਗੁਰ ਪ੍ਰਸਾਦਿ ॥ ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥ ਮੇਰਾ ਗੁਰੁ ਪਰਮੇਸਰੁ ਸੁਖਦਾਈ ॥ ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥ ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥ 

ਅਰਥ: ਹੇ ਭਾਈ! ਮੇਰਾ ਗੁਰੂ ਪਰਮੇਸ਼ਰ (ਦਾ ਰੂਪ) ਹੈ, ਸਾਰੇ ਸੁਖ ਦੇਣ ਵਾਲਾ ਹੈ। ਹੇ ਭਾਈ! ਗੁਰੂ ਪਰਮਾਤਮਾ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰ ਦੇਂਦਾ ਹੈ (ਤੇ ਇਸ ਤਰ੍ਹਾਂ) ਅਖ਼ੀਰ ਵੇਲੇ ਭੀ (ਮਨੁੱਖ ਦਾ) ਮਿੱਤਰ ਬਣਦਾ ਹੈ।1। ਰਹਾਉ।

ਹੇ ਭਾਈ! ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, (ਗੁਰੂ ਮਨੁੱਖ ਨੂੰ) ਪਰਮਾਤਮਾ ਨਾਲ ਜੋੜ ਦੇਂਦਾ ਹੈ।1।

ਹੇ ਭਾਈ! (ਜਿਹੜਾ ਮਨੁੱਖ) ਗੁਰੂ ਦੇ ਚਰਨਾਂ ਦੀ ਧੂੜ (ਆਪਣੇ) ਮੱ​ਥੇ ਉਤੇ ਲਾਂਦਾ ਹੈ (ਉਸ ਦੇ ਅੰਦਰੋਂ) ਸਾਰੇ ਦੁੱਖਾਂ ਦਾ ਅੱਡਾ ਹੀ ਮੁੱਕ ਜਾਂਦਾ ਹੈ।2।

ਹੇ ਭਾਈ! (ਗੁਰੂ ਨੇ) ਅਨੇਕਾਂ ਵਿਕਾਰੀਆਂ ਨੂੰ ਇਕ ਖਿਨ ਵਿਚ ਪਵਿੱਤਰ ਕਰ ਦਿੱਤਾ, (ਗੁਰੂ ਮਨੁੱਖ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ।3।

ਹੇ ਨਾਨਕ! (ਆਖ– ਹੇ ਭਾਈ!) ਮਾਲਕ-ਪ੍ਰਭੂ ਸਾਰੇ ਜਗਤ ਦਾ ਮੂਲ ਹੈ ਤੇ ਸਭ ਤਾਕਤਾਂ ਦਾ ਮਾਲਕ ਹੈ (ਗੁਰੂ ਦੀ ਰਾਹੀਂ ਹੀ) ਉਸ ਦੀ ਸਰਨ ਪਿਆ ਜਾ ਸਕਦਾ ਹੈ।4।

ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥ ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥ ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥ ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥ ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥ ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥ ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥ 

ਅਰਥ: (ਹੇ ਭਾਈ! ਗੁਰੂ ਮਨੁੱਖ ਦੇ ਮਾਇਆ ਦੇ) ਬੰਧਨ ਤੋੜ ਕੇ (ਉਸ ਦੇ ਅੰਦਰ) ਪ੍ਰਭੂ ਦੇ ਸੋਹਣੇ ਚਰਨ ਪੱਕੇ ਟਿਕਾ ਦੇਂਦਾ ਹੈ, (ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਗੁਰ-ਸ਼ਬਦ ਦੀ ਰਾਹੀਂ ਇਕ ਪ੍ਰਭੂ ਵਿਚ ਹੀ ਸੁਰਤਿ ਜੋੜੀ ਰੱਖਦਾ ਹੈ।5।

(ਹੇ ਭਾਈ! ਗੁਰੂ ਜਿਸ ਮਨੁੱਖ ਨੂੰ) ਮਾਇਆ (ਦੇ ਮੋਹ) ਦੇ ਅੰ​ਨ੍ਹੇ ਖੂਹ ਵਿਚੋਂ ਕੱਢ ਲੈਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਉਸ ਦੀ ਪ੍ਰੀਤ ਬਣ ਜਾਂਦੀ ਹੈ।6।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਉਸ ਮਨੁੱਖ ਦਾ) ਜਨਮ ਮਰਨ ਦੇ ਗੇੜ ਦਾ ਸਹਿਮ ਮੁੱਕ ਜਾਂਦਾ ਹੈ, ਉਹ ਫਿਰ ਹੋਰ ਕਿਤੇ (ਕਿਸੇ ਜੂਨ ਵਿਚ) ਨਹੀਂ ਭਟਕਦਾ ਫਿਰਦਾ।7।

(ਹੇ ਭਾਈ! ਗੁਰੂ ਦੀ ਮਿਹਰ ਨਾਲ ਜਿਸ ਮਨੁੱਖ ਦਾ) ਇਹ ਮਨ ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।8।

(ਹੇ ਭਾਈ!) ਗੁਰੂ-ਸੰਤ ਦੀ ਸੰਗਤਿ ਵਿਚ ਮਿਲ ਕੇ ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ, ਉਹ ਕਦੇ ਨਾਹ ਡੋਲਣ ਵਾਲੇ ਆਤਮਕ ਟਿਕਾਣੇ ਵਿਚ ਟਿਕ ਜਾਂਦਾ ਹੈ।9।

(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਆਤਮਕ ਜੀਵਨ ਬਾਰੇ) ਪੂਰੀ ਸਮਝ ਬਖ਼ਸ਼ ਦਿੱਤੀ, ਉਸ ਨੂੰ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ (ਦੁਨੀਆਵੀ ਚੀਜ਼) ਪਿਆਰੀ ਨਹੀਂ ਲੱਗਦੀ।10।

ਹੇ ਨਾਨਕ! ਜਿਸ ਭਾਗਾਂ ਵਾਲੇ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਖ਼ਜ਼ਾਨਾ ਲੱਭ ਲਿਆ, ਉਹ (ਦੁਨੀਆ ਦੇ ਦੁੱਖਾਂ ਦੇ) ਨਰਕ ਵਿਚ ਨਹੀਂ ਪੈਂਦਾ।11।

ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥ ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥ ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥ ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥ ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥ ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥ 

ਅਰਥ: ਹੇ ਭਾਈ! ਤਪ ਆਦਿਕਾਂ ਦੀ ਕਿਸੇ ਮਿਹਨਤ, ਵਿੱ​ਦਿਆ ਆਦਿਕ ਦੀ ਕਿਸੇ ਚਤੁਰਾਈ, ਕਿਸੇ ਸ਼ਾਸਤ੍ਰਾਰਥ ਦੀ ਮੈਨੂੰ ਟੇਕ-ਓਟ ਨਹੀਂ ਹੈ। ਇਹ ਤਾਂ ਪੂਰੇ ਗੁਰੂ ਦੀ ਬਖ਼ਸ਼ਸ਼ ਹੈ (ਕਿ ਉਸ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦਾਤਿ ਬਖ਼ਸ਼ੀ ਹੈ) ।12।

ਹੇ ਭਾਈ! ਪੂਰੇ ਗੁਰੂ ਦੀ ਸਰਨ ਪੈਣਾ ਹੀ ਮੇਰੇ ਵਾਸਤੇ ਜਪ ਤਪ ਸੰਜਮ ਅਤੇ ਸਰੀਰਕ ਪਵਿੱਤ੍ਰਤਾ ਦਾ ਸਾਧਨ ਹੈ। (ਪੂਰਾ ਗੁਰੂ) ਆਪ ਹੀ (ਮੇਰੇ ਉਤੇ ਮਿਹਰ) ਕਰਦਾ ਹੈ (ਤੇ ਮੈਥੋਂ ਪ੍ਰਭੂ ਦੀ ਸੇਵਾ ਭਗਤੀ) ਕਰਾਂਦਾ ਹੈ।13।

(ਹੇ ਭਾਈ! ਜਿਹੜਾ ਭੀ ਮਨੁੱਖ ਗੁਰੂ ਦੀ ਸਰਨ ਪਿਆ) ਉਸ ਨੂੰ ਪੁੱਤਰ ਇਸਤ੍ਰੀ ਤੇ ਬਲ ਵਾਲੀ ਮਾਇਆ ਦੇ ਮੋਹ ਵਿਚੋਂ ਗੁਰੂ ਨੇ ਸਦਾ-ਥਿਰ ਪ੍ਰਭੂ (ਦੇ ਨਾਮ) ਵਿਚ ਜੋੜ ਕੇ ਪਾਰ ਲੰਘਾ ਲਿਆ।14।

ਹੇ ਪ੍ਰਭੂ! (ਅਸੀਂ ਤੇਰੇ ਪੈਦਾ ਕੀਤੇ ਹੋਏ ਜੀਵ ਹਾਂ) ਆਪਣੇ ਪੈਦਾ ਕੀਤੇ ਜੀਵਾਂ ਦੀ ਤੂੰ ਆਪ ਹੀ ਸਦਾ ਸੰਭਾਲ ਕੀਤੀ ਹੈ, ਤੂੰ ਆਪ ਹੀ ਇਹਨਾਂ ਨੂੰ ਆਪਣੇ ਪੱ​ਲੇ ਲਾਂਦਾ ਹੈਂ।15।

(ਹੇ ਪ੍ਰਭੂ! ਤੇਰੀ ਮਿਹਰ ਨਾਲ ਹੀ ਜਿਨ੍ਹਾਂ ਨੇ) ਤੇਰੇ ਸਦਾ-ਥਿਰ ਨਾਮ ਦੇ ਸਿਮਰਨ ਦਾ ਜਹਾਜ਼ ਤਿਆਰ ਕਰ ਲਿਆ, ਤੂੰ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ। 16।

ਹੇ ਨਾਨਕ! (ਆਖ - ਹੇ ਭਾਈ!) ਉਹ ਮਾਲਕ-ਪ੍ਰਭੂ ਬੇਅੰਤ-ਗੁਣਾਂ ਦਾ ਮਾਲਕ ਹੈ ਬੇਅੰਤ ਹੈ। ਮੈਂ ਉਸ ਤੋਂ ਸਦਕੇ ਜਾਂਦਾ ਹਾਂ, ਸਦਾ ਸਦਕੇ ਜਾਂਦਾ ਹਾਂ। 17।

ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥ ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥ ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥ ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥ 

ਅਰਥ: (ਹੇ ਭਾਈ! ਜਿਹੜਾ) ਪਰਮਾਤਮਾ ਮੌਤ-ਰਹਿਤ ਹਸਤੀ ਵਾਲਾ ਹੈ, ਜੋ ਜੂਨਾਂ ਵਿਚ ਨਹੀਂ ਆਉਂਦਾ, ਜੋ ਆਪਣੇ ਆਪ ਤੋਂ ਪਰਗਟ ਹੁੰਦਾ ਹੈ, ਉਹ ਪ੍ਰਭੂ (ਗੁਰੂ ਦੀ) ਰਾਹੀਂ ਜਗਤ ਦੇ (ਮਾਇਆ ਦੇ ਮੋਹ ਦੇ) ਹਨੇਰੇ ਨੂੰ (ਦੂਰ ਕਰ ਕੇ ਆਤਮਕ ਜੀਵਨ ਦਾ ਚਾਨਣ ਕਰਦਾ ਹੈ। 18।

ਹੇ ਭਾਈ! ਪਰਮਾਤਮਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, (ਗੁਰੂ ਦੀ ਸਰਨ ਪੈ ਕੇ ਉਸ ਦਾ) ਦਰਸਨ ਕੀਤਿਆਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਈਦਾ ਹੈ। 19।

(ਹੇ ਭਾਈ! ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ) ਸਰਬ-ਵਿਆਪਕ ਪਰਮਾਤਮਾ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲਾ ਪਰਮਾਤਮਾ, ਕਿਸੇ ਤੋਂ ਭੀ ਨਾਹ ਡਰਨ ਵਾਲਾ ਪਰਮਾਤਮਾ ਜਲ ਵਿਚ ਥਲ ਵਿੱਚ ਹਰ ਥਾਂ ਮੌਜੂਦ ਹੈ। 20।

ਹੇ ਮਾਂ! (ਗੁਰੂ ਦੀ ਰਾਹੀਂ ਹੀ ਪਰਮਾਤਮਾ ਨੇ ਆਪਣੀ) ਭਗਤੀ ਦਾ ਦਾਨ (ਆਪਣੇ) ਭਗਤਾਂ ਨੂੰ (ਸਦਾ) ਦਿੱਤਾ ਹੈ। (ਦਾਸ) ਨਾਨਕ ਭੀ (ਗੁਰੂ ਦੀ ਰਾਹੀਂ ਹੀ) ਉਸ ਪਰਮਾਤਮਾ ਪਾਸੋਂ (ਇਹ ਖ਼ੈਰ) ਮੰਗਦਾ ਹੈ। 21।1।6।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ 

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ 

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ 

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥

ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।

ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।

ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ 

ਅਰਥ: ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ੩।

ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।

ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।

ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ 

ਅਰਥ: ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।

ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ 

ਅਰਥ: ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।

ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।

ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥ 

ਅਰਥ: ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ੯।

ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥ 

ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ। ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ੧।ਰਹਾਉ।

(ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ।

ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧।

(ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨।

(ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ। ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩।

ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ

ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts