Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Wednesday, 3 August 2022

☬|| ਅੱਜ ਦਾ ਫੁਰਮਾਨ ||☬ || 03-08-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

    


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੫ ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥

ਅਰਥ: ਹੇ ਮੁਰਾਰੀ! ਹੇ ਹਰੀ! ਮੈਂ ਸਦਾ ਤੇਰੇ ਵਲ (ਸਹਾਇਤਾ ਵਾਸਤੇ) ਤੱਕਦਾ ਰਹਿੰਦਾ ਹਾਂ। (ਆਪਣੇ) ਦਾਸ ਦੇ ਵਾਸਤੇ ਮਦਦਗਾਰ ਬਣ। ਹੇ ਮਿੱਤਰ ਪ੍ਰਭੂ! ਆਪਣੇ ਸੇਵਕ ਦਾਹੱਥ ਫੜ ਕੇ ਇਸ ਨੂੰ ਬਚਾ ਲੈ।ਰਹਾਉ।

ਹੇ ਪ੍ਰਭੂ! ਤੇਰੇ ਭਗਤਾਂ ਦੇ) ਸਾਰੇ ਵੈਰੀ ਦੁਸ਼ਮਨ ਤੇਰੀ ਕਿਰਪਾ ਨਾਲ ਦੂਰ ਹੁੰਦੇ ਹਨਤੇਰਾ ਤੇਜ-ਪ੍ਰਤਾਪ (ਸਾਰੇ ਜਗਤ ਵਿਚ) ਪਰਤੱਖ ਹੈ। ਜੇਹੜਾ ਜੇਹੜਾ (ਦੂਤੀ) ਤੇਰੇ ਭਗਤਾਂ ਨੂੰ ਦੁੱਖ ਦੇਂਦਾ ਹੈ, ਤੂੰ ਉਸ ਨੂੰ ਤੁਰੰਤ (ਆਤਮਕ ਮੌਤੇ) ਮਾਰ ਦੇਂਦਾ ਹੈਂ।੧।

ਹੇ ਨਾਨਕ! ਆਖ-) ਮੇਰੇ ਮਾਲਕ-ਪ੍ਰਭੂ ਨੇ ਖਸਮ ਵਾਲਾ ਫ਼ਰਜ਼ ਪੂਰਾ ਕਰ ਕੇ (ਜਿਸ ਮਨੁੱਖ ਦੀ) ਬੇਨਤੀ ਆਪ ਸੁਣ ਲਈਸਦਾ ਹੀ ਪਰਮਾਤਮਾ ਦਾ ਨਾਮ ਜਪ ਕੇ ਉਸ ਮਨੁੱਖ ਨੂੰ ਆਤਮਕ ਆਨੰਦ ਬਣ ਗਏਉਸ ਦੇ ਸਾਰੇ ਦੁੱਖ ਨਾਸ ਹੋ ਗਏ।੨।੧੩।੪੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।

ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ  

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈਰਹਾਉ

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ 

ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ 

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ 

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ 

ਅਰਥ: ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ 

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।

ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ।

ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਟੋਡੀ ਮਹਲਾ ੫ ਘਰੁ ੫ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥

ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ।ਰਹਾਉ।

(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ) , ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ।੨।੧।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੩ ਛੰਤ ਘਰੁ ੧ ॥ ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥ ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥ ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥ ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥ ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥ ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥ ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥ 

ਅਰਥ: (ਹੇ ਸਖੀ!) ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਹਰਿ-ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਲਿਆ ਉਸ ਦੇ ਮਨ ਵਿਚ ਖਿੜਾਉ ਪੈਦਾ ਹੋ ਜਾਂਦਾ ਹੈ, ਉਹ ਜੀਵ-ਇਸਤ੍ਰੀ ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ-ਰਸ ਵਿਚ ਭਿੱਜੀ ਰਹਿੰਦੀ ਹੈ। ਅਪਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਬਰਕਤਿ ਨਾਲ ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਮਿਲ ਪੈਂਦੀ ਹੈ, ਸਦਾ ਉਸ ਦੇ ਗੁਣ ਆਪਣੇ ਹਿਰਦੇ ਵਿਚ ਸਾਂਭ ਰੱਖਦੀ ਹੈ, ਪ੍ਰਭੂ ਦੇ ਗੁਣ ਉਸ ਦੇ ਮਨ ਵਿਚ ਟਿਕੇ ਰਹਿੰਦੇ ਹਨ, ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਉਸ (ਦੇ ਹਿਰਦੇ) ਦੀ ਸੇਜ ਸੋਹਣੀ ਬਣ ਗਈ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਦੇ ਅੰਦਰੋਂ ਸਾਰੇ ਔਗੁਣ ਦੂਰ ਹੋ ਗਏ।

(ਹੇ ਸਖੀ!) ਜਿਸ (ਹਿਰਦੇ-) ਘਰ ਵਿਚ ਪਰਮਾਤਮਾ ਦਾ ਨਾਮ ਸਦਾ ਸਿਮਰਿਆ ਜਾਂਦਾ ਹੈ ਉਥੇ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ। ਹੇ ਨਾਨਕ! ਜੇਹੜੇ ਜੀਵ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪ੍ਰਭੂ-ਚਰਨਾਂ ਵਿਚ ਮਿਲ ਕੇ ਉਹ ਆਪਣੇ ਸਾਰੇ ਕੰਮ ਸੰਵਾਰ ਲੈਂਦੇ ਹਨ।4।1।6।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥

ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ।

ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ-ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ। ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ੧।

ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ।੨।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈਉਹ (ਪ੍ਰਭੂ-ਦਰ ਤੋਂਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦ-ਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ, ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੪।੧੦।੬੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ 

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ।

ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧।

ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ 

ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।

ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।

ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।

ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।



*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ 

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts