*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।
(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।
ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ,
ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧।
ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।
ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) ।
ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨।
ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) ।
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।
(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।
ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩।
ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ।
ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ।
ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥
ਅਰਥ: ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ, (ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼।੧।ਰਹਾਉ।
ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ।੧।
ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ। ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।੨।
ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ (ਮੇਹਰ ਕਰ ਤੇਰੇ) ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ।੩।
ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਤੇਰਾ ਸੇਵਕ) ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ (ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ।੪।੧੮।੨੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।
ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।
ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।
ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।
ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।
ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।
ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।
ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
ਅਰਥ: ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।
ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
ਅਰਥ: ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।
ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ।
ਅਰਥ: ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਗੋਂਡ ॥ ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥ ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥ ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥ ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
ਅਰਥ: ਜਿਵੇਂ ਵੱਛੇ ਤੋਂ ਵਿੱਛੜ ਕੇ ਇਕੱਲੀ ਗਾਂ (ਘਾਬਰਦੀ ਹੈ) , ਤਿਵੇਂ ਮੈਨੂੰ (ਪ੍ਰਭੂ ਤੋਂ ਵਿਛੁੜ ਕੇ) ਤੜਫਣੀ ਲੱਗਦੀ ਹੈ।੧।
ਜਿਵੇਂ ਪਾਣੀ ਤੋਂ ਬਿਨਾ ਮੱਛੀ ਫੜਫਦੀ ਹੈ, ਤਿਵੇਂ ਮੈਂ ਨਾਮਦੇਵ ਪ੍ਰਭੂ ਦੇ ਨਾਮ ਤੋਂ ਬਿਨਾ ਘਾਬਰਦਾ ਹਾਂ।੧।ਰਹਾਉ।
ਜਿਵੇਂ (ਜਦੋਂ) ਗਾਂ ਦਾ ਵੱਛਾ ਕਿੱਲੇ ਨਾਲੋਂ ਖੁਲ੍ਹਦਾ ਹੈ ਤਾਂ (ਗਾਂ ਦੇ) ਥਣ ਚੁੰਘਦਾ ਹੈ, ਤੇ ਮੱਖਣ ਦੇ ਘੁੱਟ ਭਰਦਾ ਹੈ, ਤਿਵੇਂ ਜਦੋਂ ਮੈਨੂੰ ਨਾਮਦੇਵ ਨੂੰ ਸਤਿਗੁਰੂ ਮਿਲਿਆ, ਮੈਨੂੰ ਅਲੱਖ ਪ੍ਰਭੂ ਦੀ ਸੂਝ ਪੈ ਗਈ, ਮੈਨੂੰ ਰੱਬ ਮਿਲ ਪਿਆ।੨ ਤੇ ੩।
ਜਿਵੇਂ (ਵਿਸ਼ਈ ਨੂੰ) ਵਿਸ਼ੇ ਵਾਸਤੇ ਪਰਾਈ ਨਾਰ ਨਾਲ ਪਿਆਰ ਹੁੰਦਾ ਹੈ, ਮੈਨੂੰ ਨਾਮੇ ਨੂੰ ਪ੍ਰਭੂ ਨਾਲ ਪਿਆਰ ਹੈ।੪।
ਪ੍ਰਭੂ ਦੇ ਨਾਮ ਤੋਂ ਵਿੱਛੜ ਕੇ ਮੈਂ ਨਾਮਦੇਵ ਇਉਂ ਘਾਬਰਦਾ ਹਾਂ, ਜਿਵੇਂ ਚਮਕਦੀ ਧੁੱਪ ਵਿਚ (ਜੀਵ-ਜੰਤ) ਤਪਦੇ-ਲੁੱਛਦੇ ਹਨ।੫।੪।
ਭਾਵ: ਪ੍ਰੀਤ ਦਾ ਸਰੂਪ-ਵਿਛੋੜਾ ਅਸਹਿ ਹੁੰਦਾ ਹੈ।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥
ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।
ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।
ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।
ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।
ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥
ਅਰਥ: ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭।
(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।੮।
ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦।
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧।
ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।
ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥
ਅਰਥ: ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩।
ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪।
ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬।
ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭।
ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।
ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥
ਅਰਥ: ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯।
ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦।
ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧।
ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ।੨੨।
ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।
ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥
ਅਰਥ: ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪।
ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫।
ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ।੨੬।
ਹੇ ਭਾਈ! ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।੨੭।
ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮।
ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।
ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
ਅਰਥ: ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦।
ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨।
ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ।੩੩।
ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ।੩੪।੧।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।
(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।
(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।
ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਅਰਥ: ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
ਅਰਥ: (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।
ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।
ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।
ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸਲੋਕ ਮਃ ੩ ॥ ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨ੍ਹ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥
ਅਰਥ: ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਸਤਿਗੁਰੂ ਦੀ ਰਜ਼ਾ ਵਿਚ ਜੀਵਨ ਬਤੀਤ ਕਰਦੇ ਹਨ (ਆਪਣੇ ਅੰਦਰੋਂ) ਹਉਮੈ (ਦਾ) ਰੋਗ ਦੂਰ ਕਰ ਕੇ ਜਿਨ੍ਹਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਵੱਸਦਾ ਹੈ ਉਹ ਮਨੁੱਖ ਹਨ (ਅਸਲ) ਬ੍ਰਾਹਮਣ। (ਉਹ ਬ੍ਰਾਹਮਣ) ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ-ਜੋੜ ਕੇ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ਤੇ ਪਰਮਾਤਮਾ ਦੇ ਗੁਣ (ਆਪਣੇ ਅੰਦਰੋਂ) ਇਕੱਠੇ ਕਰਦੇ ਰਹਿੰਦੇ ਹਨ। ਪਰ ਹੇ ਭਾਈ! ਇਸ ਮਨੁੱਖਾ ਜੀਵਨ ਵਿਚ (ਇਹੋ ਜਿਹੇ) ਬ੍ਰਾਹਮਣ ਵਿਰਲੇ ਹੀ ਹੁੰਦੇ ਹਨ ਜੋ ਮਨ ਲਾ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ।
ਹੇ ਨਾਨਕ! ਜਿਨ੍ਹਾਂ (ਇਹੋ ਜਿਹੇ ਬ੍ਰਾਹਮਣਾਂ) ਉਤੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ।੧।
ਮਃ ੩ ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥
ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ (ਆਪਣੇ ਹੀ ਮਨ ਦਾ ਮੁਰੀਦ ਰਹਿ ਕੇ ਉਸ ਨੇ) ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ; ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ।
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ। ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ।੨।
ਪਉੜੀ ॥ ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ (ਜੇ ਮਨੁੱਖ ਨਾਮ ਸਿਮਰੇ ਤਾਂ ਉਸ ਦੇ ਅੰਦਰ ਸਾਰੇ ਆਤਮਕ ਗੁਣ ਪੈਦਾ ਹੋ ਜਾਂਦੇ ਹਨ, ਪਰ) ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ। ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ। ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ।
ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।
ਹੇ ਮਿੱਤਰ! ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।
ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।
{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}
ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।
ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

No comments:
Post a Comment