*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥
ਅਰਥ: ਹੇ (ਮੇਰੇ) ਮਨ! ਪਰਮਾਤਮਾ ਨਾਲ ਪਿਆਰ ਬਣਾ। (ਹੇ ਭਾਈ!) ਕੰਨਾਂ ਨਾਲ ਪਰਮਾਤਮਾ ਦੀ ਉਸਤਤਿ ਸੁਣਿਆ ਕਰ, ਅਤੇ, ਜੀਭ ਨਾਲ ਪਰਮਤਾਮਾ (ਦੀ ਸਿਫ਼ਤਿ-ਸਾਲਾਹ) ਦੇ ਗੀਤ ਗਾਇਆ ਕਰ।ਰਹਾਉ।
ਹੇ ਭਾਈ! ਗੁਰਮੁਖਾਂ ਦੀ ਸੰਗਤਿ ਕਰਿਆ ਕਰ, ਪਰਮਾਤਮਾ ਦਾ ਸਿਮਰਨ ਕਰਦਾ ਰਹੁ। (ਸਿਮਰਨ ਦੀ ਬਰਕਤਿ ਨਾਲ) ਵਿਕਾਰੀ ਭੀ ਪਵਿਤ੍ਰ ਬਣ ਜਾਂਦੇ ਹਨ। ਹੇ ਮਿੱਤਰ! ਇਸ ਕੰਮ ਵਿਚ ਆਲਸ ਨਾਹ ਕਰ, ਵੇਖ) ਮੌਤ ਸੱਪ ਵਾਂਗ ਮੂੰਹ ਖੋਲ੍ਹ ਕੇ ਪਈ ਫਿਰਦੀ ਹੈ।੧।
ਹੇ ਭਾਈ! ਆਪਣੇ ਚਿੱਤ ਵਿਚ ਸਮਝ ਰੱਖ ਕਿ (ਇਹ ਮੌਤ) ਤੈਨੂੰ ਭੀ ਛੇਤੀ ਹੀ ਹੜੱਪ ਕਰ ਲਏਗੀ। ਨਾਨਕ (ਤੈਨੂੰ) ਆਖਦਾ ਹੈ-(ਹੁਣ ਅਜੇ ਵੇਲਾ ਹੈ) ਪਰਮਾਤਮਾ ਦਾ ਭਜਨ ਕਰ ਲੈ, ਇਹ ਵੇਲਾ ਲੰਘਦਾ ਜਾ ਰਿਹਾ ਹੈ।੨।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ।
ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧।
ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥
ਅਰਥ: ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ।
ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧।
ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩।
ਹੇ ਨਾਨਕ! ਆਖ-) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।
ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥
ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥
ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।
ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।
ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) । ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।
ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।
ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।
ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩।
ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਆਸਾ ਮਹਲਾ ੫ ॥ ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥
ਅਰਥ: ਹੇ ਭੋਲੇ ਰਾਹੀ (ਜੀਵ) ! ਉੱਠ, ਤੁਰ (ਤਿਆਰ ਹੋ) । ਤੂੰ ਕਿਉਂ ਚਿਰ ਲਾ ਰਿਹਾ ਹੈਂ! ਤੈਨੂੰ ਮਿਲਿਆ ਹੋਇਆ ਉਮਰ ਦਾ ਸਮਾ ਪੂਰਾ ਹੋ ਰਿਹਾ ਹੈ। ਤੂੰ ਕਿਸ ਠੱਗੀ ਵਿਚ ਫਸਿਆ ਹੋਇਆ ਹੈਂ? (ਧਿਆਨ ਕਰ, ਇਹ) ਮਾਇਆ (ਨਿਰਾ) ਧੋਖਾ ਹੈ (ਤੂੰ ਇਸ ਦੀ) ਠੱਗੀ ਵਿਚ ਫਸਿਆ ਹੋਇਆ ਹੈਂ, ਤੇ ਬੇਅੰਤ ਪਾਪ ਕਰੀ ਜਾ ਰਿਹਾ ਹੈਂ। ਇਹ ਸਰੀਰ (ਆਖ਼ਰ) ਮਿੱਟੀ ਦੀ ਢੇਰੀ (ਹੋ ਜਾਏਗਾ) , ਜਮ ਨੇ ਇਸ ਨੂੰ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ।
(ਪਰ ਜੀਵ ਵਿਚਾਰਾ ਭੀ ਕੀਹ ਕਰੇ? ਇਸ) ਵਿਚਾਰੇ ਨੂੰ ਆਤਮਕ ਮੌਤ ਨੇ ਆਪਣੇ ਕਾਬੂ ਵਿਚ ਕੀਤਾ ਹੋਇਆ ਹੈ (ਇਹ ਨਹੀਂ ਸਮਝਦਾ ਕਿ ਇਹ) ਧਨ ਜਵਾਨੀ ਸਭ ਕੁਝ ਛੱਡ ਕੇ ਤੁਰ ਜਾਏਗਾ, ਤਦੋਂ ਇਸ ਦਾ ਖਾਣਾ ਪਹਿਨਣਾ ਮੁੱਕ ਜਾਏਗਾ।
ਹੇ ਨਾਨਕ! (ਜਦੋਂ ਜੀਵ ਇਥੋਂ ਤੁਰਦਾ ਹੈ, ਤਾਂ) ਕਮਾਇਆ ਹੋਇਆ ਚੰਗਾ ਮੰਦਾ ਕਰਮ ਇਸ ਦੇ ਨਾਲ ਤੁਰ ਪੈਂਦਾ ਹੈ, ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਮਿਟਾਇਆ ਨਹੀਂ ਜਾ ਸਕਦਾ।1।
ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥ ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥ ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥
ਅਰਥ: ਹੇ ਜੀਵ! ਜਿਵੇਂ ਹਰਨ ਰਾਤ ਵੇਲੇ (ਸ਼ਿਕਾਰ ਦਾ ਕੀਤਾ ਹੋਇਆ) ਚੰਦ ਵਰਗਾ ਚਾਨਣ ਵੇਖ ਕੇ (ਸ਼ਿਕਾਰੀ ਦੇ ਜਾਲ ਵਿਚ) ਫਸਦਾ ਹੈ (ਤਿਵੇਂ ਤੂੰ ਮਾਇਕ ਪਦਾਰਥਾਂ ਦੀ ਲਿਸ਼ਕ ਵੇਖ ਕੇ ਮਾਇਆ ਦੇ ਜਾਲ ਵਿਚ) ਫਸ ਰਿਹਾ ਹੈਂ, (ਜਿਨ੍ਹਾਂ ਸੁਖਾਂ ਦੀ ਖ਼ਾਤਰ ਤੂੰ ਫਸਦਾ ਹੈਂ ਉਹਨਾਂ) ਸੁਖਾਂ ਤੋਂ ਦੁੱਖ ਪੈਦਾ ਹੋ ਰਹੇ ਹਨ, (ਫਿਰ ਭੀ) ਤੂੰ ਸਦਾ ਪਾਪ ਕਮਾ ਰਿਹਾ ਹੈਂ। ਹੇ ਜੀਵ! ਤੂੰ ਪਾਪ ਕਰਨੇ ਛੱਡਦਾ ਨਹੀਂ ਹੈਂ (ਤੈਨੂੰ ਇਹ ਭੀ ਚੇਤਾ ਨਹੀਂ ਰਿਹਾ ਕਿ ਜਮਦੂਤ ਤੇਰੇ ਗਲ ਵਿਚ) ਗਲਾਵਾਂ ਪਾ ਕੇ (ਛੇਤੀ ਹੀ) ਲੈ ਜਾਣ ਵਾਲੇ ਹਨ। ਤੂੰ ਅਕਾਸ਼ ਦੀ ਖ਼ਿਆਲੀ ਨਗਰੀ (ਵਰਗੀ ਮਾਇਆ) ਨੂੰ ਵੇਖ ਕੇ ਠੱਗਿਆ ਜਾ ਰਿਹਾ ਹੈਂ, ਤੂੰ ਇਸ ਠੱਗੀ-ਰੂਪ ਸੇਜ ਨੂੰ (ਆਨੰਦ ਨਾਲ) ਮਾਣ ਰਿਹਾ ਹੈਂ। ਹੇ ਜੀਵ! ਤੂੰ ਜੀਭ ਦੇ ਚਸਕੇ ਵਿਚ, ਮਾਇਆ ਦੇ ਲੋਭ ਵਿਚ, ਅਹੰਕਾਰ ਵਿਚ ਮਸਤ ਹੈਂ, ਤੂੰ ਸਦਾ ਹਉਮੈ ਵਿਚ ਲੀਨ ਟਿਕਿਆ ਰਹਿੰਦਾ ਹੈਂ।
ਹੇ ਨਾਨਕ! (ਆਖ–) ਇਹ ਜੀਵ-ਹਰਨ ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਕਾਰਨ ਆਤਮਕ ਮੌਤੇ ਮਰ ਰਹੇ ਹਨ ਇਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕ ਸਕਦਾ।2।
ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥
ਅਰਥ: (ਜਿਵੇਂ, ਗੁੜ ਆਦਿਕ) ਮਿੱਠੇ ਉੱਤੇ (ਬੈਠ ਕੇ) ਮੱਖੀ (ਗੁੜ ਨਾਲ ਚੰਬੜਦੀ ਜਾਂਦੀ ਹੈ) ਉੱਡ ਨਹੀਂ ਸਕਦੀ, (ਤੇ ਉੱਥੇ ਹੀ) ਮਰ ਜਾਂਦੀ ਹੈ (ਤਿਵੇਂ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਕ ਪਦਾਰਥਾਂ ਦੇ ਮੋਹ ਵਿਚ ਫਸ ਜਾਂਦਾ ਹੈ, ਆਤਮਕ ਮੌਤ ਸਹੇੜ ਲੈਂਦਾ ਹੈ, ਤੇ ਜੀਵਨ ਉੱਚਾ ਨਹੀਂ ਕਰ ਸਕਦਾ) । (ਕਾਮ-ਵੱਸ ਹੋਇਆ) ਹਾਥੀ (ਉਸ) ਟੋਏ ਵਿਚ ਡਿੱਗ ਪੈਂਦਾ ਹੈ (ਜੋ ਹਾਥੀ ਨੂੰ ਫੜਨ ਵਾਸਤੇ ਪੁੱਟਿਆ ਜਾਂਦਾ ਹੈ ਤੇ ਉਸ ਵਿਚ ਕਾਗਜ਼ ਦੀ ਹਥਣੀ ਖੜੀ ਕੀਤੀ ਹੁੰਦੀ ਹੈ) ਇਸੇ ਤਰ੍ਹਾਂ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਵਿਕਾਰਾਂ ਦੇ ਟੋਏ ਵਿਚ ਡਿੱਗ ਪੈਂਦਾ ਹੈ। (ਹੇ ਭਾਈ! ਵਿਕਾਰਾਂ ਵਿਚ ਡਿੱਗੇ ਰਹਿ ਕੇ) ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘ ਸਕੀਦਾ (ਵਿਕਾਰਾਂ ਦੇ ਕਾਰਨ) ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੋ ਜਾਂਦਾ ਹੈ, ਕਦੇ ਮਾਲਕ-ਪ੍ਰਭੂ ਚਿੱਤ ਵਿਚ ਨਹੀਂ ਵੱਸ ਸਕਦਾ। ਇਤਨੇ ਦੁੱਖ ਵਾਪਰਦੇ ਹਨ, ਇਤਨੀ ਸਜ਼ਾ ਮਿਲਦੀ ਹੈ ਕਿ ਲੇਖਾ ਨਹੀਂ ਕੀਤਾ ਜਾ ਸਕਦਾ, ਮਨਮੁਖ ਆਪਣਾ ਕੀਤਾ ਭੁਗਤਦਾ ਹੈ। ਜੇਹੜਾ ਜੇਹੜਾ ਪਾਪ ਕਰਮ ਲੁਕ ਕੇ ਕਰਦਾ ਹੈ ਉਹ ਆਖ਼ਰ ਉੱਘੜ ਪੈਂਦਾ ਹੈ, ਮਨਮੁਖ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ ਬੇ-ਇੱਜ਼ਤੀ ਕਰਾਂਦਾ ਹੈ। ਹੇ ਨਾਨਕ! (ਆਖ–) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਅਹੰਕਾਰਿਆ ਹੋਇਆ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਵਿਕਾਰਾਂ ਦੀ ਹੱਥੀਂ ਆਤਮਕ ਜੀਵਨ) ਲੁਟਾ ਬੈਠਦਾ ਹੈ।3।
ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥
ਅਰਥ: ਹੇ ਭਾਈ! ਪਰਮਾਤਮਾ ਦੇ ਦਾਸ ਪਰਮਾਤਮਾ ਦੀ ਚਰਨੀਂ ਪੈ ਕੇ ਉੱਚੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਸ ਮਾਲਕ-ਪ੍ਰਭੂ ਦੀ ਸਰਨ ਪੈਂਦੇ ਹਨ, ਤੇ ਉਹ ਪ੍ਰਭੂ ਉਹਨਾਂ ਨੂੰ ਆਪਣੇ ਗਲ ਨਾਲ ਲਾ ਲੈਂਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣਾ ਆਤਮਕ ਬਲ ਦੇਂਦਾ ਹੈ, ਉੱਚੀ ਅਕਲ ਦੇਂਦਾ ਹੈ, ਆਪਣੇ ਨਾਲ ਡੂੰਘੀ ਸਾਂਝ ਬਖ਼ਸ਼ਦਾ ਹੈ, ਆਪਣੇ ਵਿਚ ਉਹਨਾਂ ਦੀ ਸੁਰਤਿ ਜੋੜੀ ਰੱਖਦਾ ਹੈ, ਤੇ, ਉਹਨਾਂ ਪਾਸੋਂ ਆਪਣਾ ਨਾਮ ਜਪਾਂਦਾ ਹੈ, ਸਾਧ ਸੰਗਤਿ ਵਿਚ ਆਪ ਉਹਨਾਂ ਦੇ ਹਿਰਦੇ ਅੰਦਰ ਪਰਗਟ ਹੁੰਦਾ ਹੈ ਤੇ ਉਹਨਾਂ ਨੂੰ ਆਪ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ।
ਹੇ ਨਾਨਕ! ਰੱਖਣਹਾਰ ਪਰਮਾਤਮਾ ਆਪਣੇ ਸੰਤਾਂ ਨੂੰ (ਵਿਕਾਰਾਂ ਤੋਂ) ਆਪ ਬਚਾਂਦਾ ਹੈ, (ਤਾਈਏਂ ਸੰਤ ਜਨਾਂ ਦਾ) ਆਚਰਨ ਸਦਾ ਪਵਿਤ੍ਰ ਰਹਿੰਦਾ ਹੈ, ਪਰਮਾਤਮਾ ਦੀ ਸਰਨ ਪਏ ਰਹਿਣ ਕਰਕੇ ਨਰਕ ਵਿਚ ਨਹੀਂ ਪੈਂਦੇ।4।2।11।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸਲੋਕੁ ਮਃ ੩ ॥ ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥
ਅਰਥ: (ਜਗਤ ਦਾ) ਸਾਰਾ ਆਕਾਰ (ਭਾਵ, ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ) ਡਰ ਦੇ ਅਧੀਨ ਹੈ, ਇਕ ਉਹ ਪਰਮਾਤਮਾ ਹੀ (ਜਿਸ ਨੇ ਇਹ ਜਗਤ ਬਣਾਇਆ ਹੈ) ਡਰ ਤੋਂ ਰਹਿਤ ਹੈ। ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ (ਉਹ ਡਰ-ਰਹਿਤ) ਪ੍ਰਭੂ ਮਨ ਵਿਚ ਆ ਵੱਸਦਾ ਹੈ, (ਫਿਰ) ਉਸ ਮਨ ਵਿਚ ਕਦੇ (ਕੋਈ) ਡਰ ਨਹੀਂ ਵਿਆਪਦਾ, ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁੱਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ।
ਹੇ ਨਾਨਕ! ਗੁਰਮੁਖਾਂ ਦੇ ਮਨ ਵਿਚ ਇਹ ਵਿਚਾਰ ਉੱਠਦੀ ਹੈ ਕਿ ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ; ਅਸਾਡੀ ਲਾਜ ਉਹ ਆਪ ਹੀ ਰੱਖੇਗਾ, (ਅਸਾਡੇ) ਕੰਮ ਉਹ ਆਪ ਹੀ ਸੰਵਾਰਦਾ ਹੈ।੧।
ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥
ਅਰਥ: ਕੁਝ ਸੱਜਣ ਜਾਣ ਨੂੰ ਤਿਆਰ ਹਨ, ਕੁਝ ਕੂਚ ਕਰ ਗਏ ਹਨ, ਤੇ ਬਾਕੀ ਦੇ ਭੀ ਚਲੇ ਜਾਣਗੇ (ਭਾਵ, ਜਗਤ ਵਿਚ ਜੋ ਭੀ ਆਇਆ ਹੈ ਉਹ ਇਥੇ ਸਦਾ ਨਹੀਂ ਰਹਿ ਸਕਦਾ) ; ਪਰ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ (ਜਗਤ ਵਿਚ) ਆ ਕੇ ਇਥੋਂ ਪਛੁਤਾਉਂਦੇ ਚਲੇ ਜਾਂਦੇ ਹਨ। ਹੇ ਨਾਨਕ! ਜੋ ਮਨੁੱਖ ਸੱਚੇ ਨਾਮ ਵਿਚ ਰੰਗੇ ਹੋਏ ਹਨ ਉਹ (ਪਰਮਾਤਮਾ ਤੋਂ) ਨਹੀਂ ਵਿਛੜਦੇ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ (ਪ੍ਰਭੂ ਵਿਚ) ਜੁੜੇ ਰਹਿੰਦੇ ਹਨ।੨।
ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥
ਅਰਥ: ਉਸ ਪਿਆਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਜਿਸ ਦੇ ਹਿਰਦੇ ਵਿਚ ਗੁਣਾਂ ਦਾ ਸੋਮਾ ਪਰਮਾਤਮਾ ਵੱਸ ਰਿਹਾ ਹੈ; ਉਸ ਪ੍ਰੀਤਮ ਸਤਿਗੁਰੂ ਦੀ ਸਰਨ ਪੈਣਾ ਚਾਹੀਦਾ ਹੈ, ਜਿਸ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ ਹੈ।
"ਹੇ ਸੰਤ ਜਨੋਂ! ਸੰਸਾਰ-ਸਮੁੰਦਰ ਦੀ (ਮਾਇਆ-ਰੂਪ) ਜ਼ਹਿਰ ਤੋਂ ਪਾਰ ਲੰਘਾਉਣ ਵਾਲਾ ਹਰਿ-ਨਾਮ ਜਪੋ"-ਪ੍ਰਭੂ-ਸਿਮਰਨ ਦੀ ਇਹ ਸਿੱਖਿਆ ਦੇ ਕੇ ਜਿਸ ਸਤਿਗੁਰੂ ਨੇ ਸਾਰੀ ਸ੍ਰਿਸ਼ਟੀ ਨੂੰ ਸੋਹਣਾ ਬਣਾ ਦਿੱਤਾ ਹੈ, ਉਹ ਸਤਿਗੁਰੂ ਧੰਨ ਹੈ, ਉਹ ਗੁਰੂ ਧੰਨ ਹੈ। ਆਪਣੇ ਸਤਿਗੁਰੂ ਤੋਂ ਮੈਂ ਸਦਕੇ ਹਾਂ, ਪੂਰੇ ਸਤਿਗੁਰੂ ਨੇ ਮੈਨੂੰ ਪਰਮਾਤਮਾ ਨੇੜੇ ਵਿਖਾ ਦਿੱਤਾ ਹੈ।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

No comments:
Post a Comment