*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥
ਅਰਥ: (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ। ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ, ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ।੧।
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ, ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਦਿੱਸਦਾ ਹੈ, ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ।੨।੨੨।੧੦੮।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਅਰਥ: ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ।
ਹੇ ਜੀਵ! ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧।
ਹੇ ਪ੍ਰਾਣੀ! ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨।
(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥
ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।
ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।
(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩।
ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ।
ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।
ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।
ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।
ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥
ਅਰਥ: (ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) ।
ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ। ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ। (ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ।1।
ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥
ਅਰਥ: (ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, (ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ। (ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ) , ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ।
ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ।
ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ।
(ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) ।
(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ।
(ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ। ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ।2।
ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
ਅਰਥ: ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ। ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ। ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ।3।
ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥
ਅਰਥ: (ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਉੱਤੇ ਤੂੰ ਧੁਰੋਂ ਬਖ਼ਸ਼ਸ਼ ਕੀਤੀ ਹੈ, ਉਹਨਾਂ ਨੇ ਹੀ ਮਾਲਕ ਨੂੰ (ਭਾਵ, ਤੈਨੂੰ) ਸਿਮਰਿਆ ਹੈ। ਇਹਨਾਂ ਜੀਵਾਂ ਦੇ ਆਪਣੇ ਇਖ਼ਤਿਆਰ ਕੁਝ ਨਹੀਂ ਹੈ (ਕਿ ਤੇਰਾ ਸਿਮਰਨ ਕਰ ਸਕਣ) । ਤੂੰ ਰੰਗਾ-ਰੰਗ ਦਾ ਜਗਤ ਪੈਦਾ ਕੀਤਾ ਹੈ; ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈਂ, ਪਰ ਕਈ ਜੀਆਂ ਨੂੰ ਤਾਂ ਤੂੰ ਆਪਣੇ ਨਾਲੋਂ ਵਿਛੋੜਿਆ ਹੋਇਆ ਹੈ।
ਜਿਸ (ਵਡਭਾਗੀ) ਮਨੁੱਖ ਦੇ ਹਿਰਦੇ ਵਿਚ ਤੂੰ ਆਪਣੇ ਆਪ ਦੀ ਸੂਝ ਪਾ ਦਿੱਤੀ ਹੈ, ਉਸ ਨੇ ਸਤਿਗੁਰੂ ਦੀ ਮਿਹਰ ਨਾਲ ਤੈਨੂੰ ਪਛਾਣ ਲਿਆ ਹੈ ਅਤੇ ਉਹ ਸਹਿਜ ਸੁਭਾਇ ਹੀ (ਆਪਣੇ) ਅਸਲੇ ਵਿਚ ਇਕ-ਮਿਕ ਹੋ ਗਿਆ ਹੈ।11।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।
(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧।
(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।
(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।
(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ।
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧।
ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨।
ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩।
(ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥
ਅਰਥ: (ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ।੧।ਰਹਾਉ।
ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ। ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ।੧।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ। ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ।੨।੧੨।੯੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਆਸਾ ਮਹਲਾ ੪ ॥ ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥ ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥
ਅਰਥ: (ਹੇ ਭਾਈ! ਜਿਵੇਂ ਵਰਖਾ ਰੁੱਤੇ ਜਦੋਂ ਮਿਠੀ ਮਿਠੀ ਫੁਹਾਰ ਪੈਂਦੀ ਹੈ ਤਾਂ ਬੜੀ ਸੁਹਾਵਣੀ ਠੰਡ ਮਹਿਸੂਸ ਕਰੀਦੀ ਹੈ, ਤਿਵੇਂ ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਸ ਦੇ ਹਿਰਦੇ ਦੀ ਧਰਤੀ ਉਤੇ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਮਠੀ ਮਠੀ ਵਰਖਾ ਕਰਦੀ ਹੈ (ਤੇ ਉਸ ਨੂੰ ਆਤਮਕ ਸ਼ਾਂਤੀ ਬਖ਼ਸ਼ਦੀ ਹੈ। ਇਸ ਨਾਮ-ਵਰਖਾ ਦੀ ਬਰਕਤਿ ਨਾਲ) ਗੁਰੂ ਦੇ ਸਨਮੁਖ ਰਹਿਣ ਵਾਲੇ ਉਸ (ਵਡ-ਭਾਗੀ) ਮਨੁੱਖ ਨੂੰ ਪਿਆਰਾ ਪਰਮਾਤਮਾ ਦਿੱਸ ਪੈਂਦਾ ਹੈ। ਸਾਰੇ ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਪਰਮਾਤਮਾ ਦਾ ਨਾਮ ਉਸ ਮਨੁੱਖ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਸ ਨੂੰ (ਲੋਕ-ਪਰਲੋਕ ਵਿਚ) ਆਦਰ-ਮਾਣ ਮਿਲ ਜਾਂਦਾ ਹੈ।
ਹੇ ਭਾਈ! ਵਿਕਾਰਾਂ ਦੇ ਕਾਰਨ ਨਿੱਘਰੀ ਹੋਈ ਆਤਮਕ ਹਾਲਤ ਵੇਲੇ ਪਰਮਾਤਮਾ ਦਾ ਨਾਮ ਜਹਾਜ਼ (ਦਾ ਕੰਮ ਦੇਂਦਾ ਹੈ) ਹੈ, ਗੁਰੂ ਦੀ ਸਰਨ ਪਾ ਕੇ (ਪਰਮਾਤਮਾ ਜੀਵ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।
ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ ਇਸ ਲੋਕ ਤੇ ਪਰਲੋਕ ਵਿਚ ਸੁਖੀ ਰਹਿੰਦੇ ਹਨ। ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ ਸਿਮਰਨਾ ਹੀ) ਸਭ ਤੋਂ ਸ੍ਰੇਸ਼ਟ ਕਰਨ-ਜੋਗ ਕੰਮ ਹੈ। ਹੇ ਨਾਨਕ! ਮੇਹਰ ਕਰ ਕੇ ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਸ ਨੂੰ ਨਾਮ ਵਿਚ ਜੋੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।1।
ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥ ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ) ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਨੇ ਆਪਣੇ ਸਾਰੇ ਦੁੱਖ ਤੇ ਪਾਪ ਨਾਸ ਕਰ ਲਏ।
(ਹੇ ਭਾਈ!) ਗੁਰੂ ਦੀ ਰਾਹੀਂ ਹਰ ਵੇਲੇ ਆਹਰੇ ਲੱਗ ਕੇ ਮੈਂ ਹਰਿ-ਨਾਮ ਸਿਮਰਨਾ ਸ਼ੁਰੂ ਕੀਤਾ, ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਵਸਾ ਲਿਆ। ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਇਆ, ਤਾਂ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ।
ਹੇ ਭਾਈ! ਜਦੋਂ (ਕਿਸੇ ਵਡ-ਭਾਗੀ ਦੇ ਹਿਰਦੇ ਵਿਚ) ਗੁਰੂ ਨੇ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਵਸਾ ਦਿੱਤਾ, ਤਾਂ ਲੋਭ ਆਦਿਕ ਵਿਕਾਰਾਂ (ਦੇ ਹੜ੍ਹ) ਵਿਚ ਡੁੱਬ ਰਹੀ ਉਸ ਦੀ (ਜ਼ਿੰਦਗੀ ਦੀ) ਬੇੜੀ ਬਾਹਰ ਨਿਕਲ ਆਈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ, ਉਸ ਨੇ ਆਪਣਾ ਚਿੱਤ ਪਰਮਾਤਮਾ ਦੇ ਨਾਮ ਵਿਚ ਜੋੜ ਲਿਆ।
ਹੇ ਨਾਨਕ! ਗੁਰੂ ਦੀ ਸਰਨ ਪਾ ਕੇ ਦਰਿਆ ਦਾ ਘਰ ਪਰਮਾਤਮਾ ਆਪ ਹੀ ਕਿਰਪਾ ਕਰ ਕੇ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ।2।
ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥
ਅਰਥ: (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਬਾਣੀ ਸੁਣੀ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀ, ਉਸ ਨੂੰ (ਮਨੁੱਖਾ ਜਨਮ-ਮਨੋਰਥ ਵਿਚ) ਕਾਮਯਾਬੀ ਹਾਸਲ ਹੋ ਗਈ, ਉਸ ਦੇ ਸਾਰੇ ਕੰਮ ਸਫਲ ਹੋ ਗਏ। (ਹੇ ਭਾਈ!) ਮੈਂ ਭੀ ਗੁਰੂ ਦੀ ਸਰਨ ਪੈ ਕੇ ਰੋਮ ਰੋਮ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ।
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਹ ਪਵਿਤ੍ਰ ਜੀਵਨ ਵਾਲਾ ਬਣ ਕੇ ਉਸ ਪ੍ਰਭੂ ਦੇ ਦਰ ਤੇ ਜਾ ਪਹੁੰਚਿਆ ਜਿਸ ਦਾ ਕੋਈ ਖਾਸ ਸਰੂਪ ਨਹੀਂ ਦੱਸਿਆ ਜਾ ਸਕਦਾ ਜਿਸ ਦਾ ਕੋਈ ਖਾਸ ਚਿਹਨ-ਚਕ੍ਰ ਨਹੀਂ ਬਿਆਨ ਕੀਤਾ ਜਾ ਸਕਦਾ। ਜਿਸ ਮਨੁੱਖ ਨੇ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ (ਆਪਣੇ ਅੰਦਰੋਂ) ਮਾਇਆ ਦੀ ਭੁੱਖ ਤ੍ਰੇਹ ਦੂਰ ਕਰ ਲਈ, ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਗਿਆ, ਉਸ ਦੇ ਆਤਮਕ ਜੀਵਨ ਨੂੰ ਹਰੇਕ ਕਿਸਮ ਦਾ ਸਹਜ ਹਾਸਲ ਹੋ ਗਿਆ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਸ ਦੇ ਅੰਦਰ ਪਰਮਾਤਮਾ ਦਾ ਨਾਮ ਰੌਸ਼ਨ ਹੋ ਗਿਆ।
ਹੇ ਨਾਨਕ! (ਆਖ–) ਜਦੋਂ ਤੋਂ ਪਰਮਾਤਮਾ ਨੇ ਆਪ ਮੇਰੇ ਉੱਤੇ ਮੇਹਰ ਕੀਤੀ ਹੈ ਮੈਂ ਉਸ ਦੇ ਦਾਸਾਂ ਦੇ ਦਾਸਾਂ ਦਾ ਦਾਸ ਬਣ ਗਿਆ ਹਾਂ।3।
ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥
ਅਰਥ: ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ, ਉਹ ਮੂਰਖ ਬਦ-ਕਿਸਮਤ ਹੀ ਰਹੇ। ਉਹਨਾਂ ਦੇ ਅੰਦਰ ਮੋਹ ਜੋਰ ਪਾਈ ਰੱਖਦਾ ਹੈ, ਉਹਨਾਂ ਨੂੰ ਹਰ ਵੇਲੇ ਮਾਇਆ ਚੰਬੜੀ ਰਹਿੰਦੀ ਹੈ। ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ ਪਿਆਰਾ ਨਹੀਂ ਲੱਗਦਾ, ਉਹ ਮੂਰਖ ਬਦ-ਕਿਸਮਤ ਹੀ ਰਹਿੰਦੇ ਹਨ, ਉਹਨਾਂ ਨੂੰ ਸਦਾ ਮਾਇਆ (ਦੇ ਮੋਹ) ਦੀ ਮੈਲ ਲੱਗੀ ਰਹਿੰਦੀ ਹੈ। (ਨਾਮ ਭੁਲਾ ਕੇ ਜਿਉਂ ਜਿਉਂ ਉਹ ਹੋਰ ਹੋਰ) ਧਾਰਮਿਕ ਰਸਮਾਂ ਕਰਦੇ ਹਨ (ਵਧੀਕ) ਅਹੰਕਾਰੀ ਹੁੰਦੇ ਜਾਂਦੇ ਹਨ (ਇਹ ਕੀਤੀਆਂ ਧਾਰਮਿਕ ਰਸਮਾਂ ਉਹਨਾਂ ਦੇ ਅੰਦਰੋਂ, ਸਗੋਂ) ਪਰਮਾਤਮਾ ਦਾ ਨਾਮ ਚੁਰਾ ਲੈ ਜਾਂਦੀਆਂ ਹਨ। (ਜੀਵਨ-ਸਫ਼ਰ ਵਿਚ ਉਹ) ਜਮਾਂ ਵਾਲਾ ਰਸਤਾ (ਫੜੀ ਰੱਖਦੇ ਹਨ ਜੋ) ਬੜਾ ਔਖਾ ਹੈ ਜੋ ਦੁੱਖਾਂ-ਭਰਿਆ ਹੈ ਅਤੇ ਜਿਥੇ ਮਾਇਆ ਦੇ ਮੋਹ ਦੀ ਕਾਲਖ ਦੇ ਕਾਰਨ (ਆਤਮਕ ਜੀਵਨ ਵਲੋਂ) ਹਨੇਰਾ ਹੀ ਹਨੇਰਾ ਹੈ।
ਹੇ ਨਾਨਕ! ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਦਾ ਰਸਤਾ ਲੱਭ ਲੈਂਦਾ ਹੈ।4।
ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥ ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥
ਅਰਥ: (ਹੇ ਭਾਈ! ਜੇਹੜਾ ਮਨੁੱਖ) ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ ਉਹ ਆਪਣੇ ਇਸ ਮਨ ਨੂੰ ਪ੍ਰਭੂ-ਚਰਨਾਂ ਵਿਚ ਲਿਆ ਟਿਕਾਂਦਾ ਹੈ ਜੇਹੜਾ ਹਰ ਵੇਲੇ ਕਦੇ ਅਹੰਕਾਰ ਵਿਚ ਤੇ ਕਦੇ ਢਹਿੰਦੀ ਕਲਾ ਵਿਚ ਭਟਕਦਾ ਫਿਰਦਾ ਹੈ। ਉਹ ਮਨੁੱਖ ਆਪਣੇ ਮਨ ਨੂੰ ਇੱਕ ਪਰਮਾਤਮਾ ਦੇ ਚਰਨਾਂ ਵਿਚ ਟਿਕਾ ਲੈਂਦਾ ਹੈ, ਉਹ ਆਤਮਕ ਜੀਵਨ ਦੀ ਹਰੇਕ ਮਰਯਾਦਾ ਨੂੰ ਸਮਝ ਲੈਂਦਾ ਹੈ। ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਰਹਿੰਦਾ ਹੈ। ਪਰਮਾਤਮਾ ਦਾ ਨਾਮ ਇਹੋ ਜਿਹੇ ਮਨੁੱਖ ਦੀ ਇੱਜ਼ਤ ਰੱਖ ਲੈਂਦਾ ਹੈ ਜਿਵੇਂ ਪਰਮਾਤਮਾ ਨੇ ਪ੍ਰਹਿਲਾਦ ਆਦਿਕ ਭਗਤ (ਔਖਿਆਈਆਂ ਤੋਂ) ਬਚਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।
(ਹੇ ਭਾਈ!) ਪਰਮਾਤਮਾ ਸਭ ਤੋਂ ਉੱਚਾ ਹੈ, ਸੋਹਣਾ ਹੀ ਸੋਹਣਾ ਹੈ, ਬਿਆਨ ਕਰਦਿਆਂ ਕਰਦਿਆਂ ਉਸ ਦੇ ਗੁਣਾਂ ਦਾ ਅਖ਼ੀਰ ਨਹੀਂ ਲੱਭ ਸਕੀਦਾ। ਹੇ ਨਾਨਕ! ਪਰਮਾਤਮਾ ਦਾ ਨਾਮ ਸੁਣ ਕੇ (ਜਿਨ੍ਹਾਂ ਦੇ ਹਿਰਦੇ) ਪਸੀਜ ਜਾਂਦੇ ਹਨ ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦੇ ਹਨ।5।
ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥ ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥
ਅਰਥ: (ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਆਪਣੀ ਹਰੇਕ ਕਿਸਮ ਦੀ ਚਿੰਤਾ ਦੂਰ ਕਰ ਲੈਂਦੇ ਹਨ, ਉਹਨਾਂ ਨੂੰ ਧਰਮ ਅਰਥ ਕਾਮ ਮੋਖ ਇਹ ਸਾਰੇ ਪਦਾਰਥ ਪ੍ਰਾਪਤ ਹੋ ਜਾਂਦੇ ਹਨ, ਉਹ ਮਨੁੱਖ ਜੋ ਕੁਝ ਆਪਣੇ ਮਨ ਵਿਚ ਚਿਤਵਦੇ ਹਨ ਉਹੀ ਫਲ ਉਹਨਾਂ ਨੂੰ ਮਿਲ ਜਾਂਦਾ ਹੈ। ਉਹ ਮਨ-ਇੱਜ਼ਤ ਫਲ ਹਾਸਲ ਕਰਦੇ ਰਹਿੰਦੇ ਹਨ, ਉਹ ਪਰਮਾਤਮਾ ਦਾ ਨਾਮ ਸਦਾ ਸਿਮਰਦੇ ਰਹਿੰਦੇ ਹਨ, ਉਹ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਉਹਨਾਂ ਦੇ ਅੰਦਰੋਂ ਖੋਟੀ ਮਤਿ ਭੈੜੀ ਅਕਲ ਦੂਰ ਹੋ ਜਾਂਦੀ ਹੈ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ, ਉਹ ਪਰਮਾਤਮਾ ਦੇ ਨਾਮ ਵਿਚ ਆਪਣਾ ਮਨ ਜੋੜੀ ਰੱਖਦੇ ਹਨ। ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ ਉਹਨਾਂ ਦਾ ਸਰੀਰ ਭੀ ਸਫਲ ਹੋ ਜਾਂਦਾ ਹੈ ਕਿਉਂਕਿ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ ਚਮਕ ਪੈਂਦਾ ਹੈ।
ਹੇ ਨਾਨਕ! ਤੂੰ ਭੀ ਸਦਾ ਦਿਨ ਰਾਤ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ। ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ ਸਿਮਰਿਆਂ) ਪਰਮਾਤਮਾ ਦੇ ਚਰਨਾਂ ਵਿਚ ਥਾਂ ਮਿਲੀ ਰਹਿੰਦੀ ਹੈ।6।
ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ੍ਹ ਦੂਜੈ ਚਿਤੁ ਨ ਲਾਇਆ ਰਾਮ ॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥
ਅਰਥ: (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਨ ਵਿਚ ਨਿਸ਼ਚਾ ਪੱਕਾ ਕਰ ਲਿਆ, ਉਹ (ਹਰਿ-ਨਾਮ ਦਾ ਪਿਆਰ ਛੱਡ ਕੇ) ਕਿਸੇ ਹੋਰ ਪਦਾਰਥ ਵਿਚ ਆਪਣਾ ਚਿੱਤ ਨਹੀਂ ਜੋੜਦੇ। ਜੇ ਸਾਰੀ ਧਰਤੀ ਸੋਨਾ ਬਣਾ ਕੇ ਉਹਨਾਂ ਦੇ ਅੱਗੇ ਰੱਖ ਦੇਈਏ, ਤਾਂ ਭੀ ਪਰਮਾਤਮਾ ਦੇ ਨਾਮ ਤੋਂ ਛੁਟ ਹੋਰ ਕੋਈ ਪਦਾਰਥ ਉਹਨਾਂ ਨੂੰ ਪਿਆਰਾ ਨਹੀਂ ਲੱਗਦਾ। ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ (ਨਾਮ ਦੀ ਬਰਕਤਿ ਨਾਲ) ਉਹ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਮਾਣਦੇ ਹਨ, ਅਖ਼ੀਰ ਵੇਲੇ ਦੁਨੀਆ ਤੋਂ ਤੁਰਨ ਲੱਗਿਆਂ ਭੀ ਇਹ ਹਰਿ-ਨਾਮ ਉਹਨਾਂ ਦੇ ਨਾਲ ਸਾਥੀ ਬਣਦਾ ਹੈ। ਉਹ ਸਦਾ ਪਰਮਾਤਮਾ ਦਾ ਨਾਮ-ਧਨ ਨਾਮ-ਸਰਮਾਇਆ ਇਕੱਠਾ ਕਰਦੇ ਰਹਿੰਦੇ ਹਨ, ਇਹ ਧਨ ਇਹ ਸਰਮਾਇਆ ਨਾਹ ਪਾਣੀ ਵਿਚ ਡੁੱਬਦਾ ਹੈ ਨਾਹ ਗਵਾਚਦਾ ਹੈ।
ਹੇ ਭਾਈ! (ਸੰਸਾਰ-ਨਦੀ ਤੋਂ ਪਾਰ ਲੰਘਣ ਲਈ) ਪਰਮਾਤਮਾ ਦਾ ਨਾਮ ਇਸ ਜਗਤ ਵਿਚ (ਮਾਨੋ) ਤੁਲਹਾ ਹੈ। (ਜੇਹੜਾ ਮਨੁੱਖ ਨਾਮ ਸਿਮਰਦਾ ਰਹਿੰਦਾ ਹੈ) ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ। ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਪਰਮਾਤਮਾ ਮੇਹਰ ਕਰ ਕੇ ਆਪ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।7।
ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥ ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥
ਅਰਥ: (ਹੇ ਭਾਈ!) ਪਰਮਾਤਮਾ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। (ਪਰ) ਉਹੀ (ਮਨੁੱਖ) ਸੇਵਕ (ਬਣ ਕੇ) ਗੁਰੂ ਦੀ ਦੱਸੀ ਸੇਵਾ ਵਿਚ ਰੁੱਝਦਾ ਹੈ ਜਿਸ ਨੇ ਆਪਣਾ ਮਨ ਆਪਣਾ ਤਨ ਭੇਟਾ ਕਰ ਕੇ ਚੜ੍ਹਾਵੇ ਦੇ ਤੌਰ ਤੇ (ਗੁਰੂ ਅੱਗੇ) ਰੱਖ ਦਿੱਤਾ ਹੈ। ਜਿਸ ਮਨੁੱਖ ਨੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿੱਤਾ, ਉਸ ਦੇ ਮਨ ਵਿਚ ਗੁਰੂ ਵਾਸਤੇ ਬਹੁਤ ਸਰਧਾ ਪੈਦਾ ਹੋ ਜਾਂਦੀ ਹੈ (ਗੁਰੂ ਉਸ ਨੂੰ) ਉਸ ਪ੍ਰੇਮ ਦੀ ਬਰਕਤਿ ਨਾਲ (ਪ੍ਰਭੂ-ਚਰਨਾਂ ਵਿਚ) ਮਿਲਾ ਦੇਂਦਾ ਹੈ (ਜੇਹੜਾ ਪ੍ਰੇਮ) ਗੁਰੂ ਦੇ ਸੇਵਕ ਦੇ ਹਿਰਦੇ ਵਿਚ ਹੋਣਾ ਚਾਹੀਦਾ ਹੈ। (ਹੇ ਭਾਈ!) ਪਰਮਾਤਮਾ ਗਰੀਬਾਂ ਦਾ ਖਸਮ ਹੈ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਪਰਮਾਤਮਾ ਪੂਰੇ ਗੁਰੂ ਪਾਸੋਂ ਹੀ ਮਿਲਦਾ ਹੈ।
(ਪ੍ਰੇਮ ਦੀ ਬਰਕਤਿ ਨਾਲ) ਗੁਰੂ ਸਿੱਖ (ਨਾਲ ਇਕ-ਰੂਪ ਹੋ ਜਾਂਦਾ) ਹੈ ਅਤੇ ਸਿੱਖ ਗੁਰੂ (ਵਿਚ ਲੀਨ ਹੋ ਜਾਂਦਾ) ਹੈ, ਸਿੱਖ ਭੀ ਗੁਰੂ ਵਾਲੇ ਉਪਦੇਸ਼ (ਦੀ ਲੜੀ) ਨੂੰ ਅਗਾਂਹ ਤੋਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਪਰਮਾਤਮਾ ਦੇ ਨਾਮ ਦਾ ਮੰਤਰ ਹਿਰਦੇ ਵਿਚ (ਵਸਾਣ ਲਈ) ਦੇਂਦਾ ਹੈ, ਪ੍ਰੇਮ ਦਾ ਸਦਕਾ ਉਸ ਦਾ ਮਿਲਾਪ (ਪਰਮਾਤਮਾ ਨਾਲ) ਹੋ ਜਾਂਦਾ ਹੈ।8।2।9।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥
ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।
ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।
ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।
ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {"ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ"}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) ("ਦੁਯੀ ਕੁਦਰਤਿ ਸਾਜੀਐ") । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) ("ਕਰਿ ਆਸਣੁ ਡਿਠੋ ਚਾਉ") । (ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧।ਰਹਾਉ।
ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ, ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।
ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀ) ਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨।
(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂ, ਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।
No comments:
Post a Comment