*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।
ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।
ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।
ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।
ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥।
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ।
ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧।
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨।
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩।
ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ।
ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ) । ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨।
ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ) , ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩।
ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ।੪।੭।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥
ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?।੧।ਰਹਾਉ।
(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।
ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।
ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੭।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।
ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਸਲੋਕੁ ॥ ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥
ਅਰਥ: (ਜਿਸ ਮਨੁੱਖ ਨੇ) ਅਟੱਲ ਨਾਮ ਵਾਲੇ ਪੂਰਨ ਪ੍ਰਭੂ ਨੂੰ ਸਿਮਰਿਆ ਹੈ, ਉਸ ਨੂੰ ਉਹ ਪੂਰਨ ਪ੍ਰਭੂ ਮਿਲ ਪਿਆ ਹੈ; (ਤਾਂ ਤੇ) ਹੇ ਨਾਨਕ! ਤੂੰ ਭੀ ਪੂਰਨ ਪ੍ਰਭੂ ਦੇ ਗੁਣ ਗਾ।1।
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
ਖੇਮ ਕੁਸਲ ਸਹਜ ਆਨੰਦ ॥ ਸਾਧਸੰਗਿ ਭਜੁ ਪਰਮਾਨੰਦ ॥ ਨਰਕ ਨਿਵਾਰਿ ਉਧਾਰਹੁ ਜੀਉ ॥ ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥ ਚਿਤਿ ਚਿਤਵਹੁ ਨਾਰਾਇਣ ਏਕ ॥ ਏਕ ਰੂਪ ਜਾ ਕੇ ਰੰਗ ਅਨੇਕ ॥ ਗੋਪਾਲ ਦਾਮੋਦਰ ਦੀਨ ਦਇਆਲ ॥ ਦੁਖ ਭੰਜਨ ਪੂਰਨ ਕਿਰਪਾਲ ॥ ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ ਨਾਨਕ ਜੀਅ ਕਾ ਇਹੈ ਅਧਾਰ ॥੨॥
ਅਰਥ: (ਹੇ ਭਾਈ!) ਸਾਧ ਸੰਗਤਿ ਵਿਚ ਪਰਮ-ਸੁਖ ਪ੍ਰਭੂ ਨੂੰ ਸਿਮਰ, (ਇਸ ਤਰ੍ਹਾਂ) ਅਟੱਲ ਸੁਖ, ਸੌਖਾ ਜੀਵਨ ਤੇ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੋਣਗੇ;
ਗੋਬਿੰਦ ਦੇ ਗੁਣ ਗਾ (ਨਾਮ-) ਅੰਮ੍ਰਿਤ ਦਾ ਰਸ ਪੀ, (ਇਸ ਤਰ੍ਹਾਂ) ਨਰਕਾਂ ਨੂੰ ਦੂਰ ਕਰ ਕੇ ਜਿੰਦ ਬਚਾ ਲੈ;
ਜਿਸ ਇੱਕ ਅਕਾਲ ਪੁਰਖ ਦੇ ਅਨੇਕਾਂ ਰੰਗ ਹਨ, ਉਸ ਇੱਕ ਪੁਭੂ ਦਾ ਧਿਆਨ ਚਿੱਤ ਵਿਚ ਧਰਹੁ।
ਦੀਨਾਂ ਉਤੇ ਦਇਆ ਕਰਨ ਵਾਲਾ ਗੋਪਾਲ ਦਮੋਦਰ ਦੁੱਖਾਂ ਦਾ ਨਾਸ ਕਰਨ ਵਾਲਾ ਸਭ ਵਿਚ ਵਿਆਪਕ ਤੇ ਮੇਹਰ ਦਾ ਜੋ ਘਰ ਹੈ;
ਹੇ ਨਾਨਕ! ਉਸ ਦਾ ਨਾਮ ਮੁੜ ਮੁੜ ਯਾਦ ਕਰ, ਜਿੰਦ ਦਾ ਆਸਰਾ ਇਹ ਨਾਮ ਹੀ ਹੈ।2।
ਉਤਮ ਸਲੋਕ ਸਾਧ ਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ ॥ ਸੁਨਤ ਕਮਾਵਤ ਹੋਤ ਉਧਾਰ ॥ ਆਪਿ ਤਰੈ ਲੋਕਹ ਨਿਸਤਾਰ ॥ ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥ ਜੈ ਜੈ ਸਬਦੁ ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥ ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ ਨਾਨਕ ਉਧਰੇ ਤਿਨ ਕੈ ਸਾਥੇ ॥੩॥
ਅਰਥ: ਸਾਧ (ਗੁਰੂ) ਦੇ ਬਚਨ ਸਭ ਤੋਂ ਚੰਗੀ ਸਿਫ਼ਤਿ-ਸਾਲਾਹ ਦੀ ਬਾਣੀ ਹਨ, ਇਹ ਅਮੋਲਕ ਲਾਲ ਹਨ, ਅਮੋਲਕ ਰਤਨ ਹਨ;
(ਇਹਨਾਂ ਬਚਨਾਂ ਨੂੰ) ਸੁਣਿਆਂ ਤੇ ਕਮਾਇਆਂ ਬੇੜਾ ਪਾਰ ਹੁੰਦਾ ਹੈ, (ਜੋ ਕਮਾਉਂਦਾ ਹੈ) ਉਹ ਆਪ ਤਰਦਾ ਹੈ ਤੇ ਲੋਕਾਂ ਦਾ ਭੀ ਨਿਸਤਾਰਾ ਕਰਦਾ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਪਿਆਰ ਬਣ ਜਾਂਦਾ ਹੈ, ਉਸ ਦੀ ਜ਼ਿੰਦਗੀ ਪੂਰੀਆਂ ਮੁਰਾਦਾਂ ਵਾਲੀ ਹੁੰਦੀ ਹੈ ਉਸ ਦੀ ਸੰਗਤਿ ਹੋਰਨਾਂ ਦੀਆਂ ਮੁਰਾਦਾਂ ਪੂਰੀਆਂ ਕਰਦੀ ਹੈ;
(ਉਸ ਦੇ ਅੰਦਰ) ਚੜ੍ਹਦੀਆਂ ਕਲਾਂ ਦੀ ਰੌ ਸਦਾ ਚਲਦੀ ਹੈ ਜਿਸ ਨੂੰ ਸੁਣ ਕੇ (ਭਾਵ ਮਹਿਸੂਸ ਕਰ ਕੇ) ਉਹ ਖ਼ੁਸ਼ ਹੁੰਦਾ ਹੈ (ਕਿਉਂਕਿ) ਪ੍ਰਭੂ (ਉਸ ਦੇ ਅੰਦਰ) ਆਪਣਾ ਨੂਰ ਰੋਸ਼ਨ ਕਰਦਾ ਹੈ।
ਗੋਪਾਲ ਪ੍ਰਭੂ ਜੀ ਉਚੀ ਕਰਨੀ ਵਾਲੇ ਬੰਦੇ ਦੇ ਮੱਥੇ ਉਤੇ ਪਰਗਟ ਹੁੰਦੇ ਹਨ, ਹੇ ਨਾਨਕ! ਅਜੇਹੇ ਬੰਦੇ ਦੇ ਨਾਲ ਹੋਰ ਕਈ ਮਨੁੱਖਾਂ ਦਾ ਬੇੜਾ ਪਾਰ ਹੁੰਦਾ ਹੈ।3।
ਸਰਨਿ ਜੋਗੁ ਸੁਨਿ ਸਰਨੀ ਆਏ ॥ ਕਰਿ ਕਿਰਪਾ ਪ੍ਰਭ ਆਪ ਮਿਲਾਏ ॥ ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥ ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ ਸੇਵਕ ਕੀ ਸੇਵ ॥ ਆਲ ਜੰਜਾਲ ਬਿਕਾਰ ਤੇ ਰਹਤੇ ॥ ਰਾਮ ਨਾਮ ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ ਨਾਨਕ ਨਿਬਹੀ ਖੇਪ ਹਮਾਰੀ ॥੪॥
ਅਰਥ: ਹੇ ਪ੍ਰਭੂ! ਇਹ ਸੁਣ ਕੇ ਕਿ ਤੂੰ ਦਰ-ਢੱਠਿਆਂ ਦੀ ਬਾਂਹ ਫੜਨ-ਜੋਗਾ ਹੈਂ, ਅਸੀਂ ਤੇਰੇ ਦਰ ਤੇ ਆਏ ਸਾਂ, ਤੂੰ ਮੇਹਰ ਕਰ ਕੇ (ਸਾਨੂੰ) ਆਪਣੇ ਨਾਲ ਮੇਲ ਲਿਆ ਹੈ;
(ਹੁਣ ਸਾਡੇ) ਵੈਰ ਮਿਟ ਗਏ ਹਨ, ਅਸੀਂ ਸਭ ਦੇ ਪੈਰਾਂ ਦੀ ਖ਼ਾਕ ਹੋ ਗਏ ਹਾਂ (ਹੁਣ) ਸਾਧ ਸੰਗਤਿ ਵਿਚ ਅਮਰ ਕਰਨ ਵਾਲਾ ਨਾਮ ਜਪ ਰਹੇ ਹਾਂ।
ਗੁਰਦੇਵ ਜੀ (ਸਾਡੇ ਉਤੇ) ਤ੍ਰੁੱਠ ਪਏ ਹਨ, ਇਸ ਵਾਸਤੇ (ਸਾਡੀ) ਸੇਵਕਾਂ ਦੀ ਸੇਵਾ ਸਿਰੇ ਚੜ੍ਹ ਗਈ ਹੈ;
(ਅਸੀਂ ਹੁਣ) ਘਰ ਦੇ ਧੰਧਿਆਂ ਤੇ ਵਿਕਾਰਾਂ ਤੋਂ ਬਚ ਗਏ ਹਾਂ, ਪ੍ਰਭੂ ਦਾ ਨਾਮ ਸੁਣ ਕੇ ਜੀਭ ਨਾਲ (ਭੀ) ਉਚਾਰਦੇ ਹਾਂ।
ਹੇ ਨਾਨਕ! ਪ੍ਰਭੂ ਨੇ ਮੇਹਰ ਕਰ ਕੇ (ਸਾਡੇ ਉਤੇ) ਦਇਆ ਕੀਤੀ ਹੈ, ਤੇ ਸਾਡਾ ਕੀਤਾ ਹੋਇਆ ਵਣਜ ਦਰਗਾਹੇ ਕਬੂਲ ਹੋ ਗਿਆ ਹੈ।4।
ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥ ਸਰਬ ਇਛਾ ਤਾ ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਊਚ ਪਾਏ ਅਸਥਾਨੁ ॥ ਬਹੁਰਿ ਨ ਹੋਵੈ ਆਵਨ ਜਾਨੁ ॥ ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥
ਅਰਥ: ਹੇ ਸੰਤ ਮਿਤ੍ਰ! ਧਿਆਨ ਨਾਲ ਚਿੱਤ ਨੂੰ ਇਕ ਨਿਸ਼ਾਨੇ ਤੇ ਟਿਕਾ ਕੇ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰੋ।
ਪ੍ਰਭੂ ਦੀ ਸਿਫ਼ਤਿ-ਸਾਲਾਹ ਤੇ ਪ੍ਰਭੂ ਦਾ ਨਾਮ ਅਡੋਲ ਅਵਸਥਾ (ਦਾ ਕਾਰਣ ਹੈ ਤੇ) ਸੁਖਾਂ ਦੀ ਮਣੀ (ਰਤਨ) ਹੈ, ਜਿਸ ਦੇ ਮਨ ਵਿਚ (ਨਾਮ) ਵੱਸਦਾ ਹੈ ਉਹ (ਗੁਣਾਂ ਦਾ) ਖ਼ਜ਼ਾਨਾ ਹੋ ਜਾਂਦਾ ਹੈ;
ਉਸ ਮਨੁੱਖ ਦੀ ਇੱਛਿਆ ਸਾਰੀ ਪੂਰੀ ਹੋ ਜਾਂਦੀ ਹੈ, ਉਹ ਬੰਦਾ ਤੁਰਨੇ-ਸਿਰ ਹੋ ਜਾਂਦਾ ਹੈ, ਤੇ ਸਾਰੇ ਜਗਤ ਵਿਚ ਉੱਘਾ ਹੋ ਜਾਂਦਾ ਹੈ;
ਉਸ ਨੂੰ ਉੱਚੇ ਤੋਂ ਉੱਚਾ ਟਿਕਾਣਾ ਮਿਲ ਜਾਂਦਾ ਹੈ, ਮੁੜ ਉਸ ਨੂੰ ਜਨਮ ਮਰਨ (ਦਾ ਗੇੜ) ਨਹੀਂ ਵਿਆਪਦਾ।
ਹੇ ਨਾਨਕ! ਜਿਸ ਮਨੁੱਖ ਨੂੰ (ਧੁਰੋਂ) ਇਹ ਦਾਤਿ ਮਿਲਦੀ ਹੈ, ਉਹ ਮਨੁੱਖ ਪ੍ਰਭੂ ਦਾ ਨਾਮ ਰੂਪ ਧਨ ਖੱਟ ਕੇ (ਜਗਤ ਤੋਂ) ਜਾਂਦਾ ਹੈ।5।
ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥ ਗਿਆਨੁ ਸ੍ਰੇਸਟ ਊਤਮ ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥ ਸੁੰਦਰੁ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥
ਅਰਥ: ਅਟੱਲ ਸੁਖ ਮਨ ਦਾ ਟਿਕਾਉ, ਰਿਧੀਆਂ, ਨੌ ਖ਼ਜ਼ਾਨੇ, ਅਕਲ, ਗਿਆਨ ਤੇ ਸਾਰੀਆਂ ਕਰਾਮਾਤਾਂ ਉਸ ਮਨੁੱਖ ਵਿਚ (ਆ ਜਾਂਦੀਆਂ ਹਨ) ;
ਵਿੱਦਿਆ, ਤਪ, ਜੋਗ, ਅਕਾਲ ਪੁਰਖ ਦਾ ਧਿਆਨ, ਸ੍ਰੇਸ਼ਟ ਗਿਆਨ, ਚੰਗੇ ਤੋਂ ਚੰਗਾ (ਭਾਵ, ਤੀਰਥਾਂ ਦਾ) ਇਸ਼ਨਾਨ;
(ਧਰਮ, ਅਰਥ, ਕਾਮ, ਮੋਖ) ਚਾਰੇ ਪਦਾਰਥ, ਹਿਰਦੇ-ਕਮਲ ਦਾ ਖੇੜਾ; ਸਾਰਿਆਂ ਦੇ ਵਿਚ ਰਹਿੰਦਿਆਂ ਸਭ ਤੋਂ ਉਪਰਾਮ ਰਹਿਣਾ;
ਸੋਹਣਾ, ਸਿਆਣਾ, (ਜਗਤ ਦੇ) ਮੂਲ ਪ੍ਰਭੂ ਦਾ ਮਹਰਮ, ਸਭ ਨੂੰ ਇਕੋ ਜਿਹਾ ਜਾਣਨਾ ਤੇ ਸਭ ਨੂੰ ਇਕੋ ਨਜ਼ਰ ਨਾਲ ਵੇਖਣਾ;
ਇਹ ਸਾਰੇ ਫਲ; ਹੇ ਨਾਨਕ! ਉਸ ਮਨੁੱਖ ਦੇ ਅੰਦਰ ਆ ਵੱਸਦੇ ਹਨ; ਜੋ ਗੁਰੂ ਦੇ ਬਚਨ ਤੇ ਪ੍ਰਭੂ ਦਾ ਨਾਮ ਮੂੰਹੋਂ ਉਚਾਰਦਾ ਹੈ ਤੇ ਮਨ ਲਾ ਕੇ ਸੁਣਦਾ ਹੈ।6।
ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥੭॥
ਅਰਥ: ਜੇਹੜਾ ਭੀ ਮਨੁੱਖ ਇਸ ਨਾਮ ਨੂੰ (ਜੋ ਗੁਣਾਂ ਦਾ) ਖ਼ਜ਼ਾਨਾ ਹੈ ਜਪਦਾ ਹੈ, ਸਾਰੀ ਉਮਰ ਉਸ ਦੀ ਉੱਚੀ ਆਤਮਕ ਅਵਸਥਾ ਬਣੀ ਰਹਿੰਦੀ ਹੈ;
ਉਸ ਮਨੁੱਖ ਦੇ (ਸਾਧਾਰਨ) ਬਚਨ ਭੀ ਗੋਬਿੰਦ ਦੇ ਗੁਣ ਤੇ ਨਾਮ ਦੀ ਰੌ ਹੀ ਹੁੰਦੇ ਹਨ, ਸਿਮ੍ਰਿਤੀਆਂ ਸ਼ਾਸਤ੍ਰਾਂ ਤੇ ਵੇਦਾਂ ਨੇ ਭੀ ਇਹੀ ਗੱਲ ਆਖੀ ਹੈ।
ਸਾਰੇ ਮਤਾਂ ਦਾ ਨਿਚੋੜ ਪ੍ਰਭੂ ਦਾ ਨਾਮ ਹੀ ਹੈ, ਇਸ ਨਾਮ ਦਾ ਨਿਵਾਸ ਪ੍ਰਭੂ ਦੇ ਭਗਤ ਦੇ ਮਨ ਵਿਚ ਹੁੰਦਾ ਹੈ।
(ਜੋ ਮਨੁੱਖ ਨਾਮ ਜਪਦਾ ਹੈ ਉਸ ਦੇ) ਕ੍ਰੋੜਾਂ ਪਾਪ ਸਤਸੰਗ ਵਿਚ ਰਹਿ ਕੇ ਮਿਟ ਜਾਂਦੇ ਹਨ, ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਜਮਾਂ ਤੋਂ ਬਚ ਜਾਂਦਾ ਹੈ।
(ਪਰ) ਹੇ ਨਾਨਕ! ਜਿਨ੍ਹਾਂ ਦੇ ਮੱਥੇ ਉਤੇ ਪ੍ਰਭੂ ਨੇ (ਨਾਮ ਦੀ) ਬਖ਼ਸ਼ਸ਼ ਦੇ ਲੇਖ ਲਿਖ ਧਰੇ ਹਨ, ਉਹ ਮਨੁੱਖ ਗੁਰੂ ਦੀ ਸਰਣ ਆਉਂਦੇ ਹਨ।7।
ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧ ਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥
ਅਰਥ: ਜਿਸ ਮਨੁੱਖ ਦੇ ਮਨ ਵਿਚ (ਨਾਮ) ਵੱਸਦਾ ਹੈ ਜੋ ਪ੍ਰੀਤ ਲਾ ਕੇ (ਨਾਮ) ਸੁਣਦਾ ਹੈ, ਉਸ ਨੂੰ ਪ੍ਰਭੂ ਚੇਤੇ ਆਉਦਾ ਹੈ;
ਉਸ ਮਨੁੱਖ ਦਾ ਜੰਮਣ ਮਰਨ ਦਾ ਕਸ਼ਟ ਕੱਟਿਆ ਜਾਂਦਾ ਹੈ, ਉਹ ਇਸ ਦੁਰਲੱਭ ਮਨੁੱਖਾ-ਸਰੀਰ ਨੂੰ ਉਸ ਵੇਲੇ (ਵਿਕਾਰਾਂ ਵਲੋਂ) ਬਚਾ ਲੈਂਦਾ ਹੈ;
ਉਸ ਦੀ ਬੇ-ਦਾਗ਼ ਸੋਭਾ ਤੇ ਉਸ ਦੀ ਬਾਣੀ (ਨਾਮ-) ਅੰਮ੍ਰਿਤ ਨਾਲ ਭਰਪੂਰ ਹੁੰਦੀ ਹੈ, (ਕਿਉਂਕਿ) ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਹੀ ਵੱਸਿਆ ਰਹਿੰਦਾ ਹੈ;
ਦੁੱਖ, ਰੋਗ, ਡਰ ਤੇ ਵਹਮ ਉਸ ਦੇ ਨਾਸ ਹੋ ਜਾਂਦੇ ਹਨ, ਉਸ ਦਾ ਨਾਮ 'ਸਾਧ' ਪੈ ਜਾਂਦਾ ਹੈ ਤੇ ਉਸ ਦੇ ਕੰਮ (ਵਿਕਾਰਾਂ ਦੀ) ਮੈਲ ਤੋਂ ਸਾਫ਼ ਹੁੰਦੇ ਹਨ;
ਸਭ ਤੋਂ ਉੱਚੀ ਸੋਭਾ ਉਸ ਨੂੰ ਮਿਲਦੀ ਹੈ। ਹੇ ਨਾਨਕ! ਇਸ ਗੁਣ ਦੇ ਕਾਰਣ (ਪ੍ਰਭੂ ਦਾ) ਨਾਮ ਸੁਖਾਂ ਦੀ ਮਣੀ ਹੈ (ਭਾਵ, ਸਰਬੋਤਮ ਸੁਖ ਹੈ) ।8। 24।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {
ਅਰਥ: ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤਿ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ।੧।ਰਹਾਉ।
ਹੇ ਭਾਈ! ਅਸੀ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।੧।
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ।੨।
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।੪।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
ਅਰਥ: ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।
(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) ।
ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।
ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ) । ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।
ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨।
(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।
(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।
(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।੩।
(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।੪।੧।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ।
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨।
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥
ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।
ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥
ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।
ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥
ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥
ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।
ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।
ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।
ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।
ਹੇ ਮਿੱਤਰ! ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।
ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।
{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}
ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।
ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
ਅਰਥ: ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ
ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।
ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥
ਅਰਥ: ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।
ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥
ਅਰਥ: (ਹੇ ਭਾਈ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) ।
ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

No comments:
Post a Comment