*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।
ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।
ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।
ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।
ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ।
ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧।
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ।
ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੂਹੀ ਮਹਲਾ ੫ ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥ ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।੧।ਰਹਾਉ।
ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ।੧।
ਹੇ ਭਾਈ! ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤਿ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ।੨।
ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ।੩।
ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੧੭।੨੩।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥
ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ।
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨।
ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩।
ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਭੈਰਉ ਮਹਲਾ ੫ ॥ ਨਿੰਦਕ ਕਉ ਫਿਟਕੇ ਸੰਸਾਰੁ ॥ ਨਿੰਦਕ ਕਾ ਝੂਠਾ ਬਿਉਹਾਰੁ ॥ ਨਿੰਦਕ ਕਾ ਮੈਲਾ ਆਚਾਰੁ ॥ ਦਾਸ ਅਪੁਨੇ ਕਉ ਰਾਖਨਹਾਰੁ ॥੧॥ ਨਿੰਦਕੁ ਮੁਆ ਨਿੰਦਕ ਕੈ ਨਾਲਿ ॥ ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥ ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ ਛੋਡੈ ਨਾਹਿ ॥੨॥ ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰਦਕ ਕਉ ਲਾਗੈ ਦੁਖ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥ ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥ ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥
ਅਰਥ: ਹੇ ਭਾਈ! (ਸੰਤ ਜਨਾਂ ਉਤੇ) ਤੁਹਮਤਾਂ ਲਾਣ ਵਾਲਾ ਮਨੁੱਖ ਤੁਹਮਤਾਂ ਲਾਣ ਵਾਲੇ ਦੀ ਸੁਹਬਤ ਵਿਚ ਰਹਿ ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਪ੍ਰਭੂ-ਪਰਮੇਸਰ ਨੇ (ਵਿਕਾਰਾਂ ਵਿਚ ਡਿੱਗਣ ਵਲੋਂ ਸਦਾ ਹੀ ਆਪਣੇ) ਸੇਵਕਾਂ ਦੀ ਰੱਖਿਆ ਕੀਤੀ ਹੈ, ਪਰ ਉਹਨਾਂ ਉਤੇ ਤੁਹਮਤਾਂ ਲਾਣ ਵਾਲਿਆਂ ਦੇ ਸਿਰ ਉੱਤੇ ਆਤਮਕ ਮੌਤ (ਸਦਾ) ਗੱਜਦੀ ਰਹਿੰਦੀ ਹੈ।1। ਰਹਾਉ।
ਹੇ ਭਾਈ! ਸੰਤ ਜਨਾਂ ਉਤੇ ਤੁਹਮਤਾਂ ਲਾਣ ਵਾਲੇ ਮਨੁੱਖ ਨੂੰ ਸਾਰਾ ਜਗਤ ਫਿਟਕਾਰਾਂ ਪਾਂਦਾ ਹੈ (ਕਿਉਂਕਿ ਜਗਤ ਜਾਣਦਾ ਹੈ ਕਿ) ਤੁਹਮਤਾਂ ਲਾਣ ਦਾ ਇਹ ਕਸਬ ਝੂਠਾ ਹੈ। ਹੇ ਭਾਈ! (ਤੁਹਮਤਾਂ ਲਾ ਲਾ ਕੇ) ਤੁਹਮਤਾਂ ਲਾਣ ਵਾਲੇ ਦਾ ਆਪਣਾ ਆਚਰਨ ਹੀ ਗੰਦਾ ਹੋ ਜਾਂਦਾ ਹੈ। ਪਰ ਪਰਮਾਤਮਾ ਆਪਣੇ ਸੇਵਕ ਨੂੰ (ਵਿਕਾਰਾਂ ਵਿਚ ਡਿੱਗਣ ਤੋਂ) ਆਪ ਬਚਾਈ ਰੱਖਦਾ ਹੈ।1।
ਹੇ ਭਾਈ! ਸੰਤ ਜਨਾਂ ਉਤੇ ਤੁਹਮਤਾਂ ਲਾਣ ਵਾਲਿਆਂ ਦੀ ਗੱਲ ਨੂੰ ਕੋਈ ਭੀ ਮਨੁੱਖ ਸੱਚ ਨਹੀਂ ਮੰਨਦਾ ਤੁਹਮਤਾਂ ਲਾਣ ਵਾਲੇ ਝੂਠ ਬੋਲ ਕੇ (ਫਿਰ) ਅਫ਼ਸੋਸ ਹੀ ਕਰਦੇ ਹਨ, (ਨਸ਼ਰ ਹੋਣ ਤੇ ਨਿੰਦਕ) ਹੱਥ ਮੱਥੇ ਉਤੇ ਮਾਰਦੇ ਹਨ ਤੇ ਆਪਣਾ ਸਿਰ ਧਰਤੀ ਨਾਲ ਪਟਕਾਂਦੇ ਹਨ (ਭਾਵ, ਬਹੁਤ ਹੀ ਸ਼ਰਮਿੰਦੇ ਹੁੰਦੇ ਹਨ) । (ਪਰ ਊਜਾਂ ਲਾਣ ਦੀ ਵਾਦੀ ਵਿਚ ਦੋਖੀ ਮਨੁੱਖ ਅਜਿਹਾ ਫਸਦਾ ਹੈ ਕਿ) ਪਰਮਾਤਮਾ ਉਸ ਦੋਖੀ ਨੂੰ (ਉਸ ਦੇ ਆਪਣੇ ਤਣੇ ਨਿੰਦਾ ਦੇ ਜਾਲ ਵਿਚੋਂ) ਛੁਟਕਾਰਾ ਨਹੀਂ ਦੇਂਦਾ।2।
ਹੇ ਭਾਈ! ਪਰਮਾਤਮਾ ਦਾ ਭਗਤ (ਉਸ ਦੋਖੀ ਦਾ ਭੀ) ਰਤਾ ਭਰ ਭੀ ਬੁਰਾ ਨਹੀਂ ਮੰਗਦਾ (ਇਹ ਨਹੀਂ ਚਾਹੁੰਦਾ ਕਿ ਉਸ ਦਾ ਕੋਈ ਨੁਕਸਾਨ ਹੋਵੇ। ਫਿਰ ਭੀ) ਦੋਖੀ ਨੂੰ (ਆਪਣੀ ਹੀ ਕਰਤੂਤ ਦਾ ਅਜਿਹਾ) ਦੁੱਖ ਅੱਪੜਦਾ ਹੈ (ਜਿਵੇਂ) ਬਰਛੀ (ਲੱਗਣ) ਦਾ (ਦੁੱਖ ਹੁੰਦਾ ਹੈ) । ਹੇ ਭਾਈ! ਸੰਤ ਜਨਾਂ ਉਤੇ ਊਜਾਂ ਲਾਣ ਵਾਲਾ ਮਨੁੱਖ ਆਪ ਬਗਲੇ ਵਾਂਗ ਖੰਡ ਖਿਲਾਰੀ ਰੱਖਦਾ ਹੈ (ਆਪਣੇ ਆਪ ਨੂੰ ਚੰਗੇ ਜੀਵਨ ਵਾਲਾ ਪਰਗਟ ਕਰਦਾ ਹੈ, ਪਰ ਜਦੋਂ ਹੀ ਉਹ) ਮੂਹੋਂ (ਤੁਹਮਤਾਂ ਦੇ) ਬਚਨ ਬੋਲਦਾ ਹੈ ਤਦੋਂ ਉਹ (ਝੂਠਾ ਦੋਖੀ) ਮਿਥਿਆ ਜਾ ਕੇ (ਲੋਕਾਂ ਵਲੋਂ) ਦੁਰਕਾਰਿਆ ਜਾਂਦਾ ਹੈ।3।
ਹੇ ਭਾਈ! ਉਹ ਕਰਤਾਰ ਆਪ ਹੀ ਹਰੇਕ ਦੇ ਦਿਲ ਦੀ ਜਾਣਦਾ ਹੈ। ਉਸ ਦਾ ਸੇਵਕ ਜੋ ਕੁਝ ਕਰਦਾ ਹੈ ਉਹ ਪੱਥਰ ਦੀ ਲਕੀਰ ਹੁੰਦਾ ਹੈ (ਉਸ ਵਿਚ ਰਤਾ ਭਰ ਝੂਠ ਨਹੀਂ ਹੁੰਦਾ, ਉਹ ਕਿਸੇ ਦੀ ਬੁਰਾਈ ਵਾਸਤੇ ਨਹੀਂ ਹੁੰਦਾ) । ਹੇ ਨਾਨਕ! ਪ੍ਰਭੂ ਦੇ ਸੇਵਕਾਂ ਨੇ ਵਿਚਾਰ ਕੇ ਇਹ ਤੱਤ ਕਹਿ ਦਿੱਤਾ ਹੈ ਕਿ ਪਰਮਾਤਮਾ ਦਾ ਸੇਵਕ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦਾ ਹੈ।4। 41। 54।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।
ਹੇ ਮਿੱਤਰ! ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧।
ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨।
{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}
ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩।
ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਜੈਤਸਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮ' ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ।੧।
ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
ਅਰਥ: ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ।੨।
ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥
ਅਰਥ: ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ) । ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ।
ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
ਅਰਥ: ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਗੂਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥
ਅਰਥ: ਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ! ਹੇ ਮੇਰੀ ਸਖੀ ਸਹੇਲੀਹੋ! ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਦੀ ਦਾਤਿ ਦਿਉ। ਮੈਂ ਉਹਨਾਂ ਗੁਰਸਿੱਖਾਂ ਦਾ ਦਾਸ ਹਾਂ, ਗ਼ੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ।1।
ਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ! ਹੇ ਭਰਾਵੋ! (ਮੇਰੇ ਚੰਗੇ ਭਾਗਾਂ ਨੂੰ ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ ਕਰ ਦਿੱਤਾ ਹੈ। ਤੁਸੀ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ ਬਰਕਤਿ ਨਾਲ) ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ।1। ਰਹਾਉ।
ਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ। ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ।2।
ਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਧ ਸੰਗਤਿ ਭੀ ਪਿਆਰੀ ਲੱਗਦੀ ਹੈ।
ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੁੰਦਾ ਹੈ।3।
ਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ। ਦਾਸ ਨਾਨਕ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ। ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।4।5।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥
ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ।
ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ-ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ) । ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ) ।੧।
ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ।੨।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ (ਪ੍ਰਭੂ-ਦਰ ਤੋਂ) ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩।
ਹੇ ਦਾਸ ਨਾਨਕ! ਆਖ-) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦ-ਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ, ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੪।੧੦।੬੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।
(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥
ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ।
ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ-ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ।੧।
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥
ਅਰਥ: ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ। ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ। ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ।
ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ। ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ।੨।
ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥
ਅਰਥ: ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ। ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ। ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ। (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ। ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ।
ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ।੩।
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥
ਅਰਥ: ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ।
ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ।੪।੨।

No comments:
Post a Comment