Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Tuesday, 25 October 2022

☬|| ਅੱਜ ਦਾ ਫੁਰਮਾਨ ||☬ || 25-10-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

    


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ 

ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧।

ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ 

ਅਰਥ: ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨।

ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ 

ਅਰਥ: ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩।

ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ 

ਅਰਥ: ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪।

ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥

ਅਰਥ: ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ।

ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਧਨਾਸਰੀ ਮਹਲਾ ੫ ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥ ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥ ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥੨॥੨॥੫੪॥ 

ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। ਸਿਮਰਨ ਇਸ ਲੋਕ ਵਿਚ ਪਰਲੋਕ ਵਿਚ ਸਦਾ ਹੀ ਸੁਖ ਦੇਣ ਵਾਲਾ ਹੈ (ਸਿਮਰਨ ਦੀ ਬਰਕਤਿ ਨਾਲ) ਚਿਰਾਂ ਦੇ ਕੀਤੇ ਹੋਏ ਪਾਪ ਮਿਟ ਜਾਂਦੇ ਹਨ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ (ਸਿਮਰਨ ਕਰਨ ਨਾਲ) ਆਤਮਕ ਮੌਤੇ ਮਰਿਆ ਹੋਇਆ ਮਨੁੱਖ ਮੁੜ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ।੧।ਰਹਾਉ।

ਹੇ ਭਾਈ! ਰਾਜ ਅਤੇ ਜਵਾਨੀ (ਦੇ ਹੁਲਾਰੇ) ਪਰਮਾਤਮਾ ਦਾ ਨਾਮ ਭੁਲਾ ਦੇਂਦੇ ਹਨ! ਮਾਇਆ ਦਾ ਮੋਹ ਵੱਡਾ ਦੁੱਖ (ਦਾ ਮੂਲ) ਹੈ-ਇਹ ਗੱਲ ਮਹਾ ਪੁਰਖ ਦੱਸਦੇ ਹਨ। ਪਰਮਾਤਮਾ ਦੇ ਨਾਮ ਦੇ ਸਿਮਰਨਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਸ ਅਤੇ ਤਾਂਘ-ਇਹ ਕੀਮਤੀ ਚੀਜ਼ ਕੋਈ ਵਿਰਲਾ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ।੧।

ਹੇ ਸ਼ਰਨ ਆਏ ਦੀ ਸਹਾਇਤਾ ਕਰਨ ਜੋਗੇ! ਹੇ ਅਕੱਥ! ਹੇ ਅਗੋਚਰ! ਹੇ ਅੰਤਰਜਾਮੀ! ਹੇ ਨਾਨਕ ਦੇ ਮਾਲਕ! ਤੇਰਾ ਨਾਮ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾ ਲੈਣ ਵਾਲਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭ ਥਾਈਂ ਵਿਆਪਕ ਹੈ।੨।੨।੫੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੂਹੀ ਮਹਲਾ ੧ ਕਾਫੀ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ 

ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ੧।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ੨।

ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂਦੀ ਧੁਨ ਲੱਗ ਪਏ।੩।

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ੪।

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ 

ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।

(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।

ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।

ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਆਸਾ ਮਹਲਾ ੫ ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ ਵਿਹਾਝੀ ਮਾਇਆ ॥ ਸੰਚਤ ਸੰਚਤ ਥੈਲੀ ਕੀਨ੍ਹ੍ਹੀ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨ੍ਹ੍ਹੀ ॥੧॥ ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥ ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ ਪਚੇ ਪਚਿ ਅੰਧਾ ਮੂਆ ॥੩॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥ 

ਅਰਥ: (ਹੇ ਭਾਈ! ਇਹ ਮਨੁੱਖਾ ਸਰੀਰ ਪਾਣੀ ਵਿਚ ਪਈ ਹੋਈ) ਕੱਚੀ ਮਿੱਟੀ ਦੀ ਗਾਗਰ (ਵਾਂਗ ਹੈ ਜੋ ਹਵਾ ਨਾਲ ਉਛਲ-ਉਛਲ ਕੇ) ਪਾਣੀ ਵਿਚ ਹੀ (ਗਲ ਜਾਂਦੀ ਹੈ। ਇਸੇ ਤਰ੍ਹਾਂ ਮਨੁੱਖ) ਅਹੰਕਾਰ ਕਰ ਕਰ ਕੇ ਉਸੇ (ਸੰਸਾਰ-ਸਮੁੰਦਰ) ਵਿਚ ਹੀ ਡੁੱਬ ਜਾਂਦਾ ਹੈ (ਆਪਣਾ ਆਤਮਕ ਜੀਵਨ ਗ਼ਰਕ ਕਰ ਲੈਂਦਾ ਹੈ) ।1। ਰਹਾਉ।

(ਹੇ ਭਾਈ! ਜੇ ਕਿਸੇ ਨੇ) ਰਾਜਾ ਬਣ ਕੇ ਰਾਜ (ਦਾ ਅਨੰਦ ਭੀ) ਮਾਣ ਲਿਆ (ਲੋਕਾਂ ਉਤੇ) ਵਧੀਕੀਆਂ ਕਰ ਕਰ ਕੇ ਮਾਲ-ਧਨ ਭੀ ਜੋੜ ਲਿਆ, ਜੋੜਦਿਆਂ ਜੋੜਦਿਆਂ (ਜੇ ਉਸ ਨੇ) ਖ਼ਜ਼ਾਨਾ (ਭੀ) ਬਣਾ ਲਿਆ (ਤਾਂ ਭੀ ਕੀਹ ਹੋਇਆ?) ਪਰਮਾਤਮਾ ਨੇ (ਆਖ਼ਰ) ਉਸ ਪਾਸੋਂ ਖੋਹ ਕੇ ਕਿਸੇ ਹੋਰ ਨੂੰ ਦੇ ਦਿੱਤਾ (ਮੌਤ ਵੇਲੇ ਉਹ ਆਪਣੇ ਨਾਲ ਤਾਂ ਨਾਹ ਲੈ ਜਾ ਸਕਿਆ) ।1।

(ਹੇ ਭਾਈ! ਰਾਜ ਦੇ ਮਾਣ ਵਿਚ ਜੇ ਉਹ ਮੌਤ ਵਲੋਂ) ਨਿਡਰ ਹੋ ਗਿਆ ਨਿਧੜਕ ਹੋ ਗਿਆ (ਜੇ ਉਸ ਨੂੰ) ਹਰ ਵੇਲੇ ਨਾਲ-ਵੱਸਦਾ ਕਰਤਾਰ ਕਦੇ ਯਾਦ ਨਾਹ ਆਇਆ (ਜੇ ਉਸ ਨੇ) ਫ਼ੌਜਾਂ ਜਮ੍ਹਾਂ ਕਰ ਕਰ ਕੇ ਬੜਾ ਲਸ਼ਕਰ ਬਣਾ ਲਿਆ (ਤਾਂ ਭੀ ਕੀਹ ਹੋਇਆ?) ਜਦੋਂ (ਅੰਤ ਵੇਲੇ) ਉਸ ਦੇ ਸੁਆਸ ਨਿਕਲ ਗਏ ਤਾਂ (ਉਸ ਦਾ ਸਰੀਰ) ਮਿੱਟੀ ਹੋ ਗਿਆ।2।

(ਹੇ ਭਾਈ! ਜੇ ਉਸ ਨੂੰ) ਉੱਚੇ ਮਹਲ ਮਾੜੀਆਂ (ਰਹਿਣ ਲਈ ਮਿਲ ਗਏ) ਅਤੇ (ਸੁੰਦਰ) ਰਾਣੀ (ਮਿਲ ਗਈ। ਜੇ ਉਸ ਨੇ) ਹਾਥੀ ਘੋੜੇ (ਵਧੀਆ) ਮਨ-ਭਾਉਂਦੇ ਕੱਪੜੇ (ਇਕੱਠੇ ਕਰ ਲਏ। ਜੇ ਉਹ) ਪੁੱਤਰਾਂ ਧੀਆਂ ਵਾਲਾ ਵੱਡੇ ਪਰਵਾਰ ਵਾਲਾ ਬਣ ਗਿਆ, ਤਾਂ ਭੀ ਤਾਂ (ਮਾਇਆ ਦੇ) ਮੋਹ ਵਿਚ ਖ਼ੁਆਰ ਹੋ ਹੋ ਕੇ (ਉਹ ਮਾਇਆ ਦੇ) ਮੋਹ ਵਿਚ (ਅੰਨ੍ਹਾ ਹੋਇਆ ਹੋਇਆ) ਆਤਮਕ ਮੌਤ ਹੀ ਸਹੇੜ ਬੈਠਾ।3।

(ਹੇ ਭਾਈ!) ਜਿਸ ਪਰਮਾਤਮਾ ਨੇ (ਉਸ ਨੂੰ) ਪੈਦਾ ਕੀਤਾ ਸੀ ਉਸੇ ਨੇ ਉਸ ਨੂੰ ਨਾਸ ਭੀ ਕਰ ਦਿੱਤਾ, ਉਸ ਦੇ ਮਾਣੇ ਹੋਏ ਰੰਗ-ਤਮਾਸ਼ੇ ਤੇ ਮੌਜ ਮੇਲੇ ਸੁਪਨੇ ਵਾਂਗ ਹੋ ਗਏ।

ਹੇ ਦਾਸ ਨਾਨਕ! (ਆਖ–) ਉਹੀ ਮਨੁੱਖ (ਮਾਇਆ ਦੇ ਮੋਹ ਤੋਂ) ਬਚਿਆ ਰਹਿੰਦਾ ਹੈ ਉਸ ਦੇ ਪਾਸ (ਸਦਾ ਕਾਇਮ ਰਹਿਣ ਵਾਲਾ) ਰਾਜ ਤੇ ਧਨ ਹੈ ਜਿਸ ਉੱਤੇ ਖਸਮ ਪ੍ਰਭੂ ਦਇਆਵਾਨ ਹੁੰਦਾ ਹੈ (ਤੇ ਜਿਸ ਨੂੰ ਆਪਣੇ ਨਾਮ ਦਾ ਖ਼ਜ਼ਾਨਾ ਬਖ਼ਸ਼ਦਾ ਹੈ) ।4। 35। 86।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ 

ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ 

ਅਰਥ: ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥

ਅਰਥ: (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥ 

ਅਰਥ: ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚਮਿਲਾਈਆਂ ਹਨਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂਆਖੋ, 'ਗੁਰੂ, ਗੁਰੂਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ੧।

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥

ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।

(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ। ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥ 

ਅਰਥ: (ਹੇ ਭਾਈ! ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ (ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ, ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ।੧।

ਹੇ ਮਾਲਕ! ਆਖ-) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! ਤੇਰਾ ਨਾਮਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ। ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ। (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤੇ ਹਨ।੨।੨।੧੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ 

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥

ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂਬਚ ਜਾਂਦੇ ਹਨ।੭।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ 

ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1।

(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ।

ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2।

ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3।

ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਸੂਹੀ ਮਹਲਾ ੧ ਕਾਫੀ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ 

ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ।

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ੧।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ੨।

ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂਦੀ ਧੁਨ ਲੱਗ ਪਏ।੩।

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ੪।

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬।

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭।

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ 

ਅਰਥ: ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ?੧।ਰਹਾਉ।

(ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ।੧।

ਹਨੇਰੇ ਵਿਚ (ਤਾਂਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ। ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ।੨।

ਕਬੀਰ ਆਖਦਾ ਹੈ-ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ। ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ। (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ੩।੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ 

ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||


*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts