*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ।
ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧।
ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।
(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩।
ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ।
ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ।੧।
ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ।੨।੧੫।੪੬।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ।
(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧।
(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨।
(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩।
(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥
ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ।
ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ।
ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।
ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥
ਅਰਥ: ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।
ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ।
ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨।
ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥
ਅਰਥ: ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂ) ਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇ) ਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ।
ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰ) ਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩।
ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥
ਅਰਥ: ਹੇ ਭਾਈ! ਜਦੋਂ) ਮੈਂ (ਨਾਮ ਦੀ) ਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿ) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ, ਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥
ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।
ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਰਾਗੁ ਆਸਾ ਮਹਲਾ ੧ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥ ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥ ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥
ਅਰਥ: ਹੇ ਜੋਬਨ ਵਿਚ ਮੱਤੀ ਅੰਞਾਣ ਇਸਤ੍ਰੀਏ! (ਆਪਣੇ ਪਤੀ-ਪ੍ਰਭੂ ਨੂੰ ਹਿਰਦੇ ਵਿਚ ਵਸਾ ਲੈ) ਪਿਆਰਾ ਪ੍ਰਭੂ ਹੀ ਆਨੰਦ ਦਾ ਸੋਮਾ ਹੈ। ਜਿਸ ਜੀਵ-ਇਸਤ੍ਰੀ ਨਾਲ ਪ੍ਰਭੂ-ਪਤੀ ਦਾ ਬਹੁਤਾ ਪ੍ਰੇਮ ਬਣਦਾ ਹੈ ਉਹ ਬੜੇ ਚਾਉ ਨਾਲ ਦਇਆਲ ਪ੍ਰਭੂ ਨੂੰ ਪਿਆਰ ਕਰਦੀ ਹੈ। ਪ੍ਰਭੂ ਸੁਆਮੀ ਆਪ ਕਿਰਪਾ ਕਰਦਾ ਹੈ ਤਦੋਂ ਹੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੁੰਦਾ ਹੈ। ਪਤੀ-ਪ੍ਰਭੂ ਦੀ ਸੰਗਤਿ ਵਿਚ ਉਸ ਦਾ ਹਿਰਦਾ-ਸੇਜ ਸੋਹਣਾ ਬਣ ਜਾਂਦਾ ਹੈ, ਉਸ ਦੇ ਪੰਜ ਗਿਆਨ-ਇੰਦ੍ਰੇ ਉਸ ਦਾ ਮਨ ਤੇ ਉਸ ਦੀ ਬੁੱਧੀ ਇਹ ਸਾਰੇ ਨਾਮ-ਅੰਮ੍ਰਿਤ ਨਾਲ ਭਰਪੂਰ ਹੋ ਜਾਂਦੇ ਹਨ।
ਹੇ ਸਦਾ-ਥਿਰ ਰਹਿਣ ਵਾਲੇ ਦਇਆਲ ਪ੍ਰਭੂ! ਮੇਰੇ ਉਤੇ ਮੇਹਰ ਕਰ ਕਿਰਪਾ ਕਰ, ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰੇ ਗੁਣ ਗਾਵਾਂ।
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਦੇ ਮਨ ਵਿਚ ਪ੍ਰਭੂ ਪਤੀ ਦੇ ਮਿਲਾਪ ਦਾ ਚਾਉ ਪੈਦਾ ਹੁੰਦਾ ਹੈ ਉਹ ਹਰੀ-ਖਸਮ ਦਾ ਦੀਦਾਰ ਕਰ ਕੇ (ਅੰਤਰ ਆਤਮੇ) ਪ੍ਰਸੰਨ ਹੁੰਦੀ ਹੈ।1।
ਹੇ ਆਤਮਕ ਅਡੋਲਤਾ ਵਿਚ ਟਿਕੀ ਸੁੰਦਰ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮੇਰੀ ਇਕ ਪਿਆਰ-ਭਰੀ ਬੇਨਤੀ ਸੁਣ। (ਮੈਨੂੰ ਭੀ ਰਾਹੇ ਪਾ ਕਿ) ਮੈਨੂੰ ਭਗਤੀ ਵਿਚ ਪ੍ਰਭੂ ਪਿਆਰਾ ਲੱਗੇ ਤੇ ਮੈਂ ਪ੍ਰਭੂ ਦੇ ਨਾਲ ਰੱਤੀ ਜਾਵਾਂ।
ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪਿਆਰ ਵਿਚ ਰੱਤੀ ਰਹਿੰਦੀ ਹੈ ਤੇ ਉਸ ਦੇ ਦਰ ਤੇ ਬੇਨਤੀਆਂ ਕਰਦੀ ਰਹਿੰਦੀ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜ ਕੇ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦੀ ਹੈ।
ਹੇ ਪ੍ਰਭੂ! ਜੇਹੜੀਆਂ ਜੀਵ ਇਸਤ੍ਰੀਆਂ ਜਦੋਂ ਤੇਰੇ ਗੁਣ ਪਛਾਣਦੀਆਂ ਹਨ ਤਦੋਂ ਉਹ ਤੇਰੇ ਨਾਲ ਡੂੰਘੀ ਸਾਂਝ ਪਾ ਲੈਂਦੀਆਂ ਹਨ, ਉਹਨਾਂ ਦੇ ਹਿਰਦੇ ਵਿਚ ਗੁਣ ਆ ਟਿਕਦੇ ਹਨ ਤੇ ਔਗੁਣ ਉਹਨਾਂ ਦੇ ਅੰਦਰੋਂ ਦੂਰ ਹੋ ਜਾਂਦੇ ਹਨ।
ਹੇ ਪ੍ਰਭੂ! ਮੈਂ ਤੈਥੋਂ ਬਿਨਾ ਇਕ ਤਿਲ ਜਿਤਨਾ ਸਮਾ ਭੀ ਜੀਊ ਨਹੀਂ ਸਕਦੀ (ਮੇਰੀ ਜਿੰਦ ਵਿਆਕੁਲ ਹੋ ਪੈਂਦੀ ਹੈ) । (ਤੇਰੇ ਨਾਮ ਤੋਂ ਬਿਨਾ ਕੁਝ ਹੋਰ) ਆਖਣ ਨਾਲ ਜਾਂ ਸੁਣਨ ਨਾਲ ਮੇਰਾ ਮਨ ਧੀਰਜ ਨਹੀਂ ਫੜਦਾ।
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਪ੍ਰਭੂ ਨੂੰ 'ਹੇ ਪਿਆਰੇ! ਹੇ ਪਿਆਰੇ!' ਆਖ ਆਖ ਕੇ ਯਾਦ ਕਰਦੀ ਰਹਿੰਦੀ ਹੈ ਉਸ ਦੀ ਜੀਭ ਉਸ ਦਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜ ਜਾਂਦਾ ਹੈ।2।
ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥ ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥
ਅਰਥ: ਹੇ (ਸਤਸੰਗੀ) ਸਹੇਲੀਹੋ! ਪਰਮਾਤਮਾ ਪ੍ਰੇਮ ਦਾ ਵਪਾਰੀ ਹੈ। ਜਿਸ ਨੇ ਉਸ ਦਾ ਨਾਮ ਵਿਹਾਝਿਆ ਹੈ ਉਹ ਉਸ ਦੇ ਨਾਮ-ਰਸ ਵਿਚ ਭਿੱਜ ਕੇ ਇਤਨੇ ਉੱਚੇ ਆਤਮਕ-ਜੀਵਨ ਵਾਲੀ ਹੋ ਜਾਂਦੀ ਹੈ ਕਿ ਉਸ ਦਾ ਮੁੱਲ ਨਹੀਂ ਪੈ ਸਕਦਾ। ਉਹ ਜੀਵ-ਸਖੀ ਬੇਅੰਤ ਮੁੱਲ ਵਾਲੀ ਹੋ ਜਾਂਦੀ ਹੈ, ਪਿਆਰੇ-ਪ੍ਰਭੂ ਦੇ ਸਦਾ-ਥਿਰ ਚਰਨਾਂ ਵਿਚ ਉਹ ਜੁੜੀ ਰਹਿੰਦੀ ਹੈ। ਉਹੀ ਜੀਵ-ਇਸਤ੍ਰੀ ਚੰਗੀ ਸਮਝੋ ਜੋ ਪਤੀ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਅਨੇਕਾਂ ਹੀ ਹਨ ਜੋ ਪ੍ਰਭੂ ਦੀ ਯਾਦ ਵਿਚ ਜੁੜ ਕੇ ਆਤਮਕ ਆਨੰਦ ਮਾਣਦੀਆਂ ਹਨ, ਮੈਂ ਉਹਨਾਂ ਦੇ ਦਰ ਤੇ ਖਲੋ ਕੇ ਬੇਨਤੀ ਕਰਦੀ ਹਾਂ (ਕਿ ਮੇਰੀ ਸਹਾਇਤਾ ਕਰੋ ਮੈਂ ਭੀ ਪ੍ਰਭੂ ਨੂੰ ਯਾਦ ਕਰ ਸਕਾਂ) ।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ ਉਹ ਭਾਗਾਂ ਵਾਲੀ ਹੈ, ਗੁਰੂ ਦਾ ਸ਼ਬਦ ਉਸ ਦੇ ਹਿਰਦੇ ਨੂੰ ਸਹਾਰਾ ਦੇਈ ਰੱਖਦਾ ਹੈ; ਉਹ ਪਰਮਾਤਮਾ ਜੋ ਸਾਰੇ ਜਗਤ ਦਾ ਮੂਲ ਹੈ ਜੋ ਸਭ ਕੁਝ ਕਰਨ-ਯੋਗ ਹੈ ਜੋ ਮਾਇਆ ਦਾ ਪਤੀ ਹੈ ਉਸ ਜੀਵ-ਇਸਤ੍ਰੀ ਦੇ ਮਨੁੱਖਾ ਜਨਮ ਦੇ ਮਨੋਰਥ ਨੂੰ ਸਫਲ ਕਰਦਾ ਹੈ।3।
ਹੇ ਸਹੇਲੀਹੋ! ਮੇਰੇ ਹਿਰਦੇ-ਘਰ ਵਿਚ, ਮਾਨੋ, ਅਟੱਲ ਖ਼ੁਸ਼ੀਆਂ-ਭਰਿਆ ਗੀਤ ਹੋਣ ਲੱਗ ਪਿਆ ਹੈ, ਕਿਉਂਕਿ ਮਿਤ੍ਰ-ਪ੍ਰਭੂ ਮੇਰੇ ਅੰਦਰ ਆ ਵੱਸਿਆ ਹੈ। ਉਹ ਪ੍ਰਭੂ ਉਹਨਾਂ ਜੀਵਾਂ ਨੂੰ ਮਿਲ ਪੈਂਦਾ ਹੈ ਜੋ ਉਸ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਪਣਾ ਮਨ ਉਸ ਦੇ ਹਵਾਲੇ ਕਰਦੇ ਹਨ ਤੇ ਉਹ ਨਾਮ ਹਾਸਲ ਕਰਦੇ ਹਨ।
ਜੇਹੜੀ ਜੀਵ-ਇਸਤ੍ਰੀ ਆਪਣਾ ਮਨ ਪ੍ਰਭੂ-ਪਤੀ ਦੇ ਹਵਾਲੇ ਕਰਦੀ ਹੈ ਉਹ ਪ੍ਰਭੂ-ਖਸਮ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ਫਿਰ ਆਪਣੀ ਰਜ਼ਾ ਅਨੁਸਾਰ ਪ੍ਰਭੂ ਉਸ ਜੀਵ ਇਸਤ੍ਰੀ ਨਾਲ ਮਿਲਿਆ ਰਹਿੰਦਾ ਹੈ। ਜੇਹੜੀ ਜਿੰਦ-ਵਹੁਟੀ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣਾ ਮਨ ਤੇ ਆਪਣਾ ਹਿਰਦਾ ਪ੍ਰਭੂ-ਪਤੀ ਦੇ ਭੇਟ ਕਰਦੀ ਹੈ ਉਹ ਆਪਣੇ ਭਾਗਾਂ ਵਾਲੇ ਹਿਰਦੇ-ਘਰ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪਾ ਲੈਂਦੀ ਹੈ।
ਪ੍ਰਭੂ ਕਿਸੇ ਸਿਆਣਪ ਨਾਲ ਕਿਸੇ ਅਕਲ ਨਾਲ ਕਿਸੇ (ਧਾਰਮਿਕ ਪੁਸਤਕਾਂ ਦੇ) ਪਾਠ ਨਾਲ ਨਹੀਂ ਮਿਲਦਾ, ਉਹ ਤਾਂ ਪ੍ਰੇਮ ਦੀ ਰਾਹੀਂ ਮਿਲਦਾ ਹੈ, ਉਸ ਨੂੰ ਮਿਲਦਾ ਹੈ ਜਿਸ ਦੇ ਮਨ ਵਿਚ ਉਹ ਪਿਆਰਾ ਲੱਗਦਾ ਹੈ।
ਹੇ ਨਾਨਕ! (ਆਖ–) ਹੇ ਮੇਰੇ ਠਾਕੁਰ! ਹੇ ਮੇਰੇ ਮਿੱਤਰ! (ਮੇਹਰ ਕਰ ਮੈਨੂੰ ਆਪਣਾ ਬਣਾਈ ਰੱਖ) ਮੈਂ (ਤੈਥੋਂ ਬਿਨਾ) ਕਿਸੇ ਹੋਰ ਦਾ ਨਾਹ ਬਣਾਂ।4।1।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਸਲੋਕੁ ਮਃ ੩ ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
ਅਰਥ: ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ।
ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
ਅਰਥ: ਹੇ ਨਾਨਕ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ।੧।
ਮਃ ੩ ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥
ਅਰਥ: ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ।੨।
ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥
ਅਰਥ: ਹੇ ਹਰੀ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ।
ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥
ਅਰਥ: ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ, ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ।
ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥੨੪॥
ਅਰਥ: ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ ਪ੍ਰਭੂ ਸਾਥੀ ਮਿਲਾ ਦਿੱਤਾ ਹੈ।੨੪।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਪੰਨਾ 696}
ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।
ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।
ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।
ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।
ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।
ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।
ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥
ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।
ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ।੨।
ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
ਅਰਥ: ਹੇ ਕਰਤਾਰ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਅਰਥ: ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।
ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥
ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।
ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।
(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਸਲੋਕ ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
ਅਰਥ: ਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ।੧।
ਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ।੨।
ਪਉੜੀ ॥ ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥ ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
ਅਰਥ: ਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ।੯।

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।
ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।
ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

No comments:
Post a Comment