*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।
ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।
ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।
ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।
ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||
ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ।
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧।
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩।
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ||
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||
ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
ਅਰਥ: ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ।
ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।
ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥
ਅਰਥ: (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।
ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
ਅਰਥ: ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ
ਮਾਰੂ ਮਹਲਾ ੫ ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥ ਸਚੁ ਨਿਵਾਜ ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥
ਅਰਥ: ਹੇ ਅੱਲਾ ਦੇ ਬੰਦੇ! ਹੇ ਅਪਹੁੰਚ ਰੱਬ ਦੇ ਬੰਦੇ! ਹੇ ਖ਼ੁਦਾ ਦੇ ਬੰਦੇ! (ਨਿਰੇ) ਦੁਨੀਆ ਵਾਲੇ ਖ਼ਿਆਲ ਛੱਡ ਦੇਹ, (ਨਿਰੇ) ਦੁਨੀਆ ਦੇ ਝੰਬੇਲੇ ਛੱਡ ਦੇਹ। ਰੱਬ ਦੇ ਫ਼ਕੀਰਾਂ ਦੇ ਪੈਰਾਂ ਦੀ ਖ਼ਾਕ ਹੋ ਕੇ (ਦੁਨੀਆ ਵਿਚ) ਮੁਸਾਫ਼ਰ ਬਣਿਆ ਰਹੁ। ਇਹੋ ਜਿਹਾ ਫ਼ਕੀਰ ਰੱਬ ਦੇ ਦਰ ਤੇ ਕਬੂਲ ਹੋ ਜਾਂਦਾ ਹੈ।1।
ਹੇ ਖ਼ੁਦਾ ਦੇ ਬੰਦੇ! ਸਦਾ ਕਾਇਮ ਰਹਿਣ ਵਾਲੇ ਰੱਬ ਦੇ ਨਾਮ (ਦੀ ਯਾਦ) ਨੂੰ (ਆਪਣੀ) ਨਿਮਾਜ਼ ਬਣਾ। ਰੱਬ ਉਤੇ ਭਰੋਸਾ = ਇਹ ਤੇਰਾ ਮੁਸੱਲਾ ਹੋਵੇ। ਹੇ ਖ਼ੁਦਾ ਦੇ ਫ਼ਕੀਰ! (ਆਪਣੇ ਅੰਦਰੋਂ) ਮਨ ਦਾ ਫੁਰਨਾ ਮਾਰ ਕੇ ਮੁਕਾ ਦੇਹ = ਇਸ ਨੂੰ ਸੋਟਾ ਬਣਾ। (ਤੇਰਾ ਇਹ) ਸਰੀਰ (ਤੇਰੀ) ਮਸੀਤ ਹੋਵੇ, (ਤੇਰਾ) ਮਨ (ਉਸ ਮਸੀਤ ਵਿਚ) ਮੁੱਲਾਂ (ਬਣਿਆ ਰਹੇ) । (ਇਸ ਮਨ ਨੂੰ ਸਦਾ) ਪਵਿੱਤਰ ਤੇ ਸਾਫ਼ ਰੱਖ = ਇਹ ਤੇਰੇ ਵਾਸਤੇ ਖ਼ੁਦਾਈ ਕਲਮਾ ਹੈ।2।
ਹੇ ਖ਼ੁਦਾ ਦੇ ਬੰਦੇ! (ਖ਼ੁਦਾ ਦਾ ਨਾਮ) ਲੈ ਕੇ ਬੰਦਗੀ ਦੀ ਕਮਾਈ ਕਰਿਆ ਕਰ = ਇਹ ਹੈ ਅਸਲ ਸ਼ਰਹ ਸ਼ਰੀਅਤਿ (ਬਾਹਰਲੀ ਧਾਰਮਿਕ ਰਹਿਣੀ) । ਹੇ ਰੱਬ ਦੇ ਬੰਦੇ! (ਆਪਾ-ਭਾਵ) ਤਿਆਗ ਕੇ (ਆਪਣੇ ਅੰਦਰ-ਵੱਸਦੇ ਰੱਬ ਨੂੰ) ਖੋਜ ਕੇ ਲੱਭ = ਇਹ ਹੈ ਮਨ ਨੂੰ ਸਾਫ਼ ਰੱਖਣ ਦਾ ਤਰੀਕਾ। ਹੇ ਅਬਦਾਲ ਫ਼ਕੀਰ! ਆਪਣੇ ਮਨ ਨੂੰ ਵੱਸ ਵਿਚ ਰੱਖ = ਇਹ ਹੈ ਮਾਰਫ਼ਤਿ (ਆਤਮਕ ਜੀਵਨ ਦੀ ਸੂਝ) । ਰੱਬ ਨਾਲ ਮਿਲਿਆ ਰਹੁ = ਇਹ ਹੈ ਹਕੀਕਤਿ (ਚੌਥਾ ਪਦ) । (ਇਹ ਹਕੀਕਤਿ ਐਸੀ ਹੈ ਕਿ) ਇਸ ਦੀ ਰਾਹੀਂ ਮੁੜ ਆਤਮਕ ਮੌਤ ਨਹੀਂ ਹੁੰਦੀ।3।
ਹੇ ਖ਼ੁਦਾ ਦੇ ਬੰਦੇ! ਆਪਣੇ ਦਿਲ ਵਿਚ ਖ਼ੁਦਾ ਦੇ ਨਾਮ ਦੀ ਯਾਦ ਦੀ ਕਮਾਈ ਕਰਦਾ ਰਹੁ = ਇਹ ਹੈ ਕੁਰਾਨ, ਹੈ ਇਹ ਹੈ ਕਤੇਬਾਂ ਦੀ ਤਾਲੀਮ। ਹੇ ਖ਼ੁਦਾ ਦੇ ਬੰਦੇ! ਆਪਣੇ ਦਸ ਹੀ ਇੰਦ੍ਰਿਆਂ ਨੂੰ ਭੈੜੇ ਰਸਤੇ ਤੋਂ ਰੋਕ ਰੱਖ। ਸਿਦਕ ਦੀ ਮਦਦ ਨਾਲ ਪੰਜ ਕਾਮਾਦਿਕ ਸੂਰਮਿਆਂ ਨੂੰ ਫੜ ਕੇ ਬੰਨ੍ਹ ਰੱਖ। ਸੰਤੋਖ ਦੇ ਖ਼ੈਰ ਦੀ ਬਰਕਤਿ ਨਾਲ ਤੂੰ ਖ਼ੁਦਾ ਦੇ ਦਰ ਤੇ ਕਬੂਲ ਹੋ ਜਾਹਿਂਗਾ।4।
ਮਕਾ ਮਿਹਰ ਰੋਜਾ ਪੈ ਖਾਕਾ ॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥੬॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥ ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥
ਅਰਥ: ਹੇ ਖ਼ੁਦਾ ਦੇ ਬੰਦੇ! (ਦਿਲ ਵਿਚ ਸਭਨਾਂ ਵਾਸਤੇ) ਤਰਸ ਨੂੰ (ਹੱਜ-ਅਸਥਾਨ) ਮੱਕਾ (ਸਮਝ) । (ਸਭ ਦੇ) ਪੈਰਾਂ ਦੀ ਖ਼ਾਕ ਹੋਏ ਰਹਿਣਾ (ਅਸਲ) ਰੋਜ਼ਾ ਹੈ। ਗੁਰੂ ਦੇ ਬਚਨਾਂ ਉਤੇ ਪੂਰੇ ਤੌਰ ਤੇ ਤੁਰਨਾ = ਇਹ ਹੈ ਬਹਿਸ਼ਤ। ਖ਼ੁਦਾ ਦੇ ਨੂਰ ਦਾ ਜ਼ਹੂਰ ਹੀ ਹੂਰਾਂ ਹਨ, ਖ਼ੁਦਾ ਦੀ ਬੰਦਗੀ ਹੀ ਕਸਤੂਰੀ ਹੈ। ਖ਼ੁਦਾ ਦੀ ਬੰਦਗੀ ਹੀ ਸਭ ਤੋਂ ਵਧੀਆ ਹੁਜਰਾ ਹੈ (ਜਿੱਥੇ ਮਨ ਵਿਕਾਰਾਂ ਵੱਲੋਂ ਹਟ ਕੇ ਇੱਕ ਟਿਕਾਣੇ ਤੇ ਰਹਿ ਸਕਦਾ ਹੈ) ।5।
ਹੇ ਖ਼ੁਦਾ ਦੇ ਬੰਦੇ! ਜਿਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਅੱਲਾ ਦੀ ਬੰਦਗੀ ਕਰਦਾ ਹੈ ਉਹ ਹੈ (ਅਸਲ) ਕਾਜ਼ੀ। ਜਿਹੜਾ ਮਨੁੱਖ ਆਪਣੇ ਦਿਲ ਨੂੰ ਪਵਿੱਤਰ ਰੱਖਣ ਦਾ ਜਤਨ ਕਰਦਾ ਰਹਿੰਦਾ ਹੈ ਉਹੀ ਹੈ (ਅਸਲ) ਹੱਜ ਕਰਨ ਵਾਲਾ। ਜਿਹੜਾ ਮਨੁੱਖ (ਆਪਣੇ ਅੰਦਰੋਂ) ਵਿਕਾਰਾਂ ਨੂੰ ਦੂਰ ਕਰਦਾ ਹੈ ਉਹ (ਅਸਲ) ਮੁੱਲਾਂ ਹੈ। ਜਿਸ ਮਨੁੱਖ ਨੂੰ ਖ਼ੁਦਾ ਦੀ ਸਿਫ਼ਤਿ-ਸਾਲਾਹ ਦਾ ਸਹਾਰਾ ਹੈ ਉਹ ਹੈ (ਅਸਲ) ਫ਼ਕੀਰ।6।
ਹੇ ਖ਼ੁਦਾ ਦੇ ਬੰਦੇ! ਹਰ ਵਕਤ ਹਰ ਵੇਲੇ ਖ਼ਾਲਕ ਨੂੰ ਮੌਲਾ ਨੂੰ ਆਪਣੇ ਦਿਲ ਵਿਚ ਯਾਦ ਕਰਦਾ ਰਹੁ। ਹਰ ਵੇਲੇ ਖ਼ੁਦਾ ਨੂੰ ਯਾਦ ਕਰਦੇ ਰਹੋ = ਇਹੀ ਹੈ ਤਸਬੀ। ਉਹ ਖ਼ੁਦਾ ਹੀ ਦਸਾਂ ਇੰਦ੍ਰਿਆਂ ਨੂੰ ਵੱਸ ਵਿਚ ਲਿਆ ਸਕਦਾ ਹੈ। ਹੇ ਖ਼ੁਦਾ ਦੇ ਬੰਦੇ! ਚੰਗਾ ਸੁਭਾਉ ਅਤੇ (ਵਿਕਾਰਾਂ ਵਲੋਂ) ਤਕੜਾ ਪਰਹੇਜ਼ ਹੀ ਸੁੰਨਤਿ (ਸਮਝ) ।7।
ਹੇ ਅੱਲਾ ਦੇ ਬੰਦੇ! ਸਾਰੀ ਰਚਨਾ ਨੂੰ ਆਪਣੇ ਦਿਲ ਵਿਚ ਨਾਸਵੰਤ ਜਾਣ। ਹੇ ਭਾਈ! ਇਹ ਟੱਬਰ-ਟੋਰ (ਦਾ ਮੋਹ) ਸਭ ਫਾਹੀਆਂ (ਵਿਚ ਫਸਾਣ ਵਾਲਾ ਹੀ) ਹੈ। ਸ਼ਾਹ, ਪਾਤਿਸ਼ਾਹ, ਅਮੀਰ ਲੋਕ ਸਭ ਨਾਸਵੰਤ ਹਨ। ਸਿਰਫ਼ ਖ਼ੁਦਾ ਦਾ ਦਰ ਹੀ ਸਦਾ ਕਾਇਮ ਰਹਿਣ ਵਾਲਾ ਹੈ।8।
ਅਵਲਿ ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰਪਰਾ ॥੯॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥੧੦॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥੧੧॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤ ਸੂਰਤਿ ਦਸਤਾਰ ਸਿਰਾ ॥੧੨॥
ਅਰਥ: ਹੇ ਖ਼ੁਦਾ ਦੇ ਬੰਦੇ! (ਤੇਰੀ ਉਮਰ ਦੇ) ਇਹ ਪੰਜ ਵੇਲੇ ਤੇਰੇ ਵਾਸਤੇ ਬੜੇ ਹੀ ਲਾਭਦਾਇਕ ਹੋ ਸਕਦੇ ਹਨ (ਜੇ ਤੂੰ) ਪਹਿਲੇ ਵਕਤ ਵਿਚ ਰੱਬ ਦੀ ਸਿਫ਼ਤਿ-ਸਾਲਾਹ ਕਰਦਾ ਰਹੇਂ, ਜੇ ਸੰਤੋਖ ਤੇਰੀ ਦੂਜੀ ਨਿਮਾਜ਼ ਹੋਵੇ, ਨਿਮਾਜ਼ ਦੇ ਤੀਜੇ ਵਕਤ ਵਿਚ ਤੂੰ ਨਿਮ੍ਰਤਾ ਧਾਰਨ ਕਰੇਂ, ਜੇ ਚੌਥੇ ਵਕਤ ਵਿਚ ਤੂੰ ਸਭ ਦਾ ਭਲਾ ਮੰਗੇਂ, ਜੇ ਪੰਜਵੇਂ ਵਕਤ ਵਿਚ ਤੂੰ ਕਾਮਾਦਿਕ ਪੰਜਾਂ ਨੂੰ ਹੀ ਵੱਸ ਵਿਚ ਰੱਖੇਂ (ਭਾਵ, ਰੱਬ ਦੀ ਸਿਫ਼ਤਿ-ਸਾਲਾਹ, ਸੰਤੋਖ, ਨਿਮ੍ਰਤਾ, ਸਭ ਦਾ ਭਲਾ ਮੰਗਣਾ, ਕਾਮਾਦਿਕ ਪੰਜਾਂ ਨੂੰ ਹੀ ਵੱਸ ਵਿਚ ਰੱਖਣਾ = ਇਹ ਪੰਜ ਹਨ ਆਤਮਕ ਜੀਵਨ ਦੀਆਂ ਪੰਜ ਨਿਮਾਜ਼ਾਂ, ਤੇ, ਇਹ ਜੀਵਨ ਨੂੰ ਬਹੁਤ ਉੱਚਾ ਕਰਦੀਆਂ ਹਨ) ।9।
ਹੇ ਅੱਲਾ ਦੇ ਬੰਦੇ! ਸਾਰੀ ਸ੍ਰਿਸ਼ਟੀ ਵਿਚ ਇਕੋ ਖ਼ੁਦਾ ਨੂੰ ਵੱਸਦਾ ਜਾਣ = ਇਸ ਨੂੰ ਤੂੰ ਆਪਣਾ ਹਰ ਵੇਲੇ ਦਾ ਰੱਬੀ ਸਲਾਮ ਦਾ ਪਾਠ ਬਣਾਈ ਰੱਖ। ਮੰਦੇ ਕਰਮ ਕਰਨੇ ਛੱਡ ਦੇ = ਇਹ ਪਾਣੀ ਦਾ ਲੋਟਾ ਤੂੰ ਆਪਣੇ ਹੱਥ ਵਿਚ ਫੜ (ਸਰੀਰਕ ਸੁਅੱਛਤਾ ਵਾਸਤੇ) । ਇਹ ਯਕੀਨ ਬਣਾ ਕਿ ਸਾਰੀ ਹੀ ਖ਼ਲਕਤ ਦਾ ਇਕੋ ਖ਼ੁਦਾ ਹੈ– ਇਹ ਸਦਾ ਬਾਂਗ ਦਿਆ ਕਰ। ਹੇ ਫ਼ਕੀਰ ਸਾਈਂ! ਖ਼ੁਦਾ ਦਾ ਚੰਗਾ ਪੁੱਤਰ ਬਣਨ ਦਾ ਜਤਨ ਕਰਿਆ ਕਰ = ਇਹ ਸਿੰਙ ਵਜਾਇਆ ਕਰ।10।
ਹੇ ਖ਼ੁਦਾ ਦੇ ਬੰਦੇ! ਹੱਕ ਦੀ ਕਮਾਈ ਕਰਿਆ ਕਰ = ਇਹ ਹੈ 'ਹਲਾਲ', ਇਹ, ਖਾਣਾ ਖਾਇਆ ਕਰ। (ਦਿਲ ਵਿਚੋਂ ਵਿਤਕਰੇ ਕੱਢ ਕੇ) ਦਿਲ ਨੂੰ ਦਰੀਆ ਬਣਾਣ ਦਾ ਜਤਨ ਕਰ, (ਇਸ ਤਰ੍ਹਾਂ) ਦਿਲ ਦੀ (ਵਿਕਾਰਾਂ ਦੀ) ਮੈਲ ਧੋਇਆ ਕਰ। ਹੇ ਅੱਲਾ ਦੇ ਬੰਦੇ! ਜਿਹੜਾ ਮਨੁੱਖ ਆਪਣੇ ਗੁਰੂ-ਪੀਰ (ਦੇ ਹੁਕਮ) ਨੂੰ ਪਛਾਣਦਾ ਹੈ, ਉਹ ਬਹਿਸ਼ਤ ਦਾ ਹੱਕਦਾਰ ਬਣ ਜਾਂਦਾ ਹੈ, ਅਜ਼ਰਾਈਲ ਉਸ ਨੂੰ ਦੋਜ਼ਕ ਵਿਚ ਨਹੀਂ ਸੁੱਟਦਾ।11।
ਹੇ ਖ਼ੁਦਾ ਦੇ ਬੰਦੇ! ਆਪਣੇ ਇਸ ਸਰੀਰ ਨੂੰ, ਜਿਸ ਦੀ ਰਾਹੀਂ ਸਦਾ ਚੰਗੇ ਮੰਦੇ ਕਰਮ ਕੀਤੇ ਜਾਂਦੇ ਹਨ ਆਪਣੀ ਵਫ਼ਾਦਾਰ ਔਰਤ (ਪਤਿਬ੍ਰਤਾ ਇਸਤ੍ਰੀ) ਬਣਾ, (ਤੇ, ਵਿਕਾਰਾਂ ਦੇ ਰੰਗ-ਤਮਾਸ਼ੇ ਮਾਣਨ ਦੇ ਥਾਂ, ਇਸ ਪਤਿਬ੍ਰਤਾ ਇਸਤ੍ਰੀ ਦੀ ਰਾਹੀਂ) ਰੱਬੀ ਮਿਲਾਪ ਦੇ ਰੰਗ-ਤਮਾਸ਼ੇ ਮਾਣਿਆ ਕਰ। ਹੇ ਅੱਲਾ ਦੇ ਬੰਦੇ! (ਵਿਕਾਰਾਂ ਵਿਚ) ਮਲੀਨ ਹੋ ਰਹੇ ਮਨ ਨੂੰ ਪਵਿੱਤਰ ਕਰਨ ਦਾ ਜਤਨ ਕਰ = ਇਹੀ ਹੈ ਰੱਬੀ ਮਿਲਾਪ ਪੈਦਾ ਕਰਨ ਵਾਲੀ ਸ਼ਰਹ ਦੀ ਕਿਤਾਬ। (ਸੁੰਨਤਿ, ਲਬਾਂ ਕਟਾਣ ਆਦਿਕ ਸ਼ਰਹ ਨੂੰ ਛੱਡ ਕੇ) ਆਪਣੀ ਸ਼ਕਲ ਨੂੰ ਜਿਉਂ ਕਾ ਤਿਉਂ ਰੱਖ = ਇਹ (ਲੋਕ ਪਰਲੋਕ ਵਿਚ) ਇੱਜ਼ਤ-ਆਦਰ ਪ੍ਰਾਪਤ ਕਰਨ ਦਾ ਵਸੀਲਾ ਬਣ ਜਾਂਦਾ ਹੈ।12।
ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥੧੩॥ ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥੧੪॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥੧੫॥੩॥੧੨॥
ਅਰਥ: ਹੇ ਖ਼ੁਦਾ ਦੇ ਬੰਦੇ! (ਅਸਲ) ਮੁਸਲਮਾਨ ਉਹ ਹੈ ਜੋ ਮੋਮ ਵਰਗੇ ਨਰਮ ਦਿਲ ਵਾਲਾ ਹੁੰਦਾ ਹੈ ਅਤੇ ਜੋ ਆਪਣੇ ਦਿਲ ਤੋਂ ਅੰਦਰਲੀ (ਵਿਕਾਰਾਂ ਦੀ) ਮੈਲ ਧੋ ਦੇਂਦਾ ਹੈ। (ਉਹ ਮੁਸਲਮਾਨ) ਦੁਨੀਆ ਦੇ ਰੰਗ-ਤਮਾਸ਼ਿਆਂ ਦੇ ਨੇੜੇ ਨਹੀਂ ਢੁਕਦਾ (ਜੋ ਇਉਂ ਪਵਿੱਤਰ ਰਹਿੰਦਾ ਹੈ) ਜਿਵੇਂ ਫੁੱਲ ਰੇਸ਼ਮ ਘਿਉ ਅਤੇ ਮ੍ਰਿਗਛਾਲਾ ਪਵਿੱਤਰ (ਰਹਿੰਦੇ ਹਨ) ।13।
ਹੇ ਖ਼ੁਦਾ ਦੇ ਬੰਦੇ! ਜਿਸ ਮਨੁੱਖ ਉੱਤੇ ਮਿਹਰਵਾਨ (ਮੌਲਾ) ਦੀ ਹਰ ਵੇਲੇ ਮਿਹਰ ਰਹਿੰਦੀ ਹੈ, (ਵਿਕਾਰਾਂ ਦੇ ਟਾਕਰੇ ਤੇ) ਉਹੀ ਮਨੁੱਖ ਸੂਰਮਾ ਮਰਦ (ਸਾਬਤ ਹੁੰਦਾ) ਹੈ। ਉਹੀ ਹੈ (ਅਸਲ) ਸ਼ੇਖ਼ ਮਸਾਇਕ ਤੇ ਹਾਜੀ, ਉਹੀ ਹੈ (ਅਸਲ) ਖ਼ੁਦਾ ਦਾ ਬੰਦਾ ਜਿਸ ਉੱਤੇ ਖ਼ੁਦਾ ਦੀ ਮਿਹਰ ਦੀ ਨਿਗਾਹ ਰਹਿੰਦੀ ਹੈ।14।
ਹੇ ਨਾਨਕ! (ਆਖ-) ਹੇ ਖ਼ੁਦਾ ਦੇ ਬੰਦੇ! ਕਾਦਰ ਦੀ ਕੁਦਰਤਿ ਨੂੰ, ਬਖ਼ਸ਼ਿੰਦ ਮਾਲਕ ਦੇ ਰਚੇ ਜਗਤ ਨੂੰ, ਬੇਅੰਤ ਡੂੰਘੇ ਰਹਿਮ-ਦਿਲ ਖ਼ੁਦਾ ਦੀ ਮੁਹੱਬਤ ਤੇ ਸਿਫ਼ਤਿ-ਸਾਲਾਹ ਨੂੰ, ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਹੁਕਮ ਨੂੰ, ਸਦਾ ਕਾਇਮ ਰਹਿਣ ਵਾਲੇ ਖ਼ੁਦਾ ਨੂੰ ਸਮਝ ਕੇ ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖ਼ਲਾਸੀ ਹੋ ਜਾਂਦੀ ਹੈ, ਤੇ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।15।3।12।

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) ||
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥
ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧।
ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨।
ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥
ਅਰਥ: ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ।
ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।
ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।
(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।
ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।
(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||
ਜੈਤਸਰੀ ਮਹਲਾ ੫ ॥ ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥ ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥
ਅਰਥ: ਜਿਵੇਂ ਪਪੀਹਾ (ਹਰ ਵੇਲੇ) ਮੀਂਹ ਦਾ ਵੱਸਣਾ ਚਿਤਵਦਾ ਰਹਿੰਦਾ ਹੈ (ਵਰਖਾ ਚਾਹੁੰਦਾ ਹੈ) , ਤਿਵੇਂ, ਹੇ ਕਿਰਪਾ ਦੇ ਸਮੁੰਦਰ! ਹੇ ਪ੍ਰਭੂ! ਮੈਂ ਚਿਤਵਦਾ ਰਹਿੰਦਾ ਹਾਂ ਕਿ ਮੇਰੇ ਉੱਤੇ) ਤਰਸ ਕਰੋ, ਮੈਨੂੰ ਆਪਣੀ ਪਿਆਰ-ਭਰੀ ਭਗਤੀ ਦੀ ਲਗਨ ਬਖ਼ਸ਼ੋ।੧।ਰਹਾਉ।
ਹੇ ਭਾਈ! ਚਕਵੀ (ਹੋਰ) ਅਨੇਕਾਂ ਸੁਖ (ਭੀ) ਨਹੀਂ ਮੰਗਦੀ, ਸੂਰਜ ਨੂੰ ਵੇਖ ਕੇ ਉਸ ਦੇ ਅੰਦਰ ਪੂਰਨ ਆਨੰਦ ਪੈਦਾ ਹੋ ਜਾਂਦਾ ਹੈ। (ਪਾਣੀ ਤੋਂ ਬਿਨਾ) ਹੋਰ ਹੋਰ ਅਨੇਕਾਂ ਉਪਾਵਾਂ ਨਾਲ ਭੀ ਮੱਛੀ ਜੀਊਂਦੀ ਨਹੀਂ ਰਹਿ ਸਕਦੀ, ਪਾਣੀ ਤੋਂ ਬਿਨਾ ਉਸ ਦੀ ਮੌਤ ਹੋ ਜਾਂਦੀ ਹੈ।੧।
ਹੇ ਨਾਥ! ਤੈਥੋਂ ਬਿਨਾ) ਅਸੀ ਨਿਆਸਰੇ ਸਾਂ। ਆਪਣੀ ਮੇਹਰ ਕਰ, ਤੇ, ਸਾਨੂੰ ਆਪਣੀ ਸਰਨ ਵਿਚ ਰੱਖ। (ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਆਰਾਧਨਾ ਕਰਦਾ ਰਹੇ, ਸਿਮਰਨ ਤੋਂ ਬਿਨਾ (ਨਾਨਕ ਨੂੰ) ਹੋਰ ਕੁਝ ਭੀ ਚੰਗਾ ਨਹੀਂ ਲੱਗਦਾ।੨।੬।੧੦।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||
ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥
ਅਰਥ: (ਹੇ ਭਾਈ! ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ (ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏ) ਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ, ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ।੧।
ਹੇ ਮਾਲਕ! ਆਖ-) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ। ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ। (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤੇ ਹਨ।੨।੨।੧੨੭।

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।
ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।
ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬।
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।
ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
ਅਰਥ: ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।
ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||
ਰਾਮਕਲੀ ਮਹਲਾ ੧ ॥ ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥੧॥ ਸੋ ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥ ਭਿਖਿਆ ਭਾਇ ਭਗਤਿ ਭੈ ਚਲੈ ॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥੩॥ ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥੪॥੫॥
ਅਰਥ: (ਹੇ ਮਾਛਿੰਦ੍ਰ! ਅਸਲ) ਵਿਰਕਤ ਉਹ ਹੈ ਜਿਸ ਨੂੰ ਅਜੇਹੀ ਸਮਝ ਆ ਜਾਂਦੀ ਹੈ ਕਿ ਉਹ ਦਿਨ ਰਾਤ ਐਸੇ ਆਤਮਕ ਟਿਕਾਉ ਵਿਚ ਟਿਕਿਆ ਰਹਿੰਦਾ ਹੈ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੀ ਸੁੰਞ ਹੁੰਦੀ ਹੈ।੧।ਰਹਾਉ।
ਨਾਨਕ ਆਖਦਾ ਹੈ-ਹੇ ਮਾਛਿੰਦ੍ਰ! ਸੁਣ। (ਅਸਲ ਵਿਰਕਤ ਕਾਮਾਦਿਕ) ਪੰਜੇ ਵਿਕਾਰਾਂ ਨੂੰ ਆਪਣੇ ਵੱਸ ਵਿਚ ਕਰੀ ਰੱਖਦਾ ਹੈ (ਇਹਨਾਂ ਦੇ ਸਾਹਮਣੇ) ਉਹ ਕਦੇ ਡੋਲਦਾ ਨਹੀਂ। ਉਹ ਵਿਰਕਤ ਇਸ ਤਰ੍ਹਾਂ ਦੀ ਜੀਵਨ-ਜੁਗਤਿ ਨੂੰ ਸੰਭਾਲ ਰੱਖਦਾ ਹੈ, ਇਹੀ ਹੈ ਉਸ ਦਾ ਜੋਗ-ਸਾਧਨ। (ਇਸ ਜੁਗਤਿ ਨਾਲ ਉਹ) ਆਪ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚੋਂ) ਪਾਰ ਲੰਘ ਜਾਂਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
(ਹੇ ਮਾਛਿੰਦ੍ਰ! ਅਸਲ ਵਿਰਕਤ) ਪਰਮਾਤਮਾ ਦੇ ਪਿਆਰ ਵਿਚ ਭਗਤੀ ਵਿਚ ਅਤੇ ਡਰ-ਅਦਬ ਵਿਚ ਜੀਵਨ ਬਤੀਤ ਕਰਦਾ ਹੈ, ਇਹ ਹੈ ਉਸ ਦੀ (ਆਤਮਕ) ਭਿੱਛਿਆ (ਜੋ ਉਹ ਪ੍ਰਭੂ ਦੇ ਦਰ ਤੋਂ ਹਾਸਲ ਕਰਦਾ ਹੈ। ਇਸ ਭਿੱਛਿਆ ਨਾਲ ਉਸ ਦੇ ਅੰਦਰ ਸੰਤੋਖ ਪੈਦਾ ਹੁੰਦਾ ਹੈ, ਤੇ) ਉਸ ਅਮੋਲਕ ਸੰਤੋਖ ਨਾਲ ਉਹ ਰੱਜਿਆ ਰਹਿੰਦਾ ਹੈ (ਭਾਵ, ਉਸ ਨੂੰ ਮਾਇਆ ਦੀ ਭੁੱਖ ਨਹੀਂ ਵਿਆਪਦੀ) । (ਪ੍ਰਭੂ ਦੇ ਪ੍ਰੇਮ ਤੇ ਭਗਤੀ ਦੀ ਬਰਕਤਿ ਨਾਲ ਉਹ ਵਿਰਕਤ) ਪ੍ਰਭੂ ਨਾਲ ਇੱਕ-ਰੂਪ ਹੋ ਜਾਂਦਾ ਹੈ, ਇਸ ਲਿਵ-ਲੀਨਤਾ ਦਾ ਉਹ (ਆਪਣੇ ਆਤਮਾ ਵਾਸਤੇ) ਆਸਣ ਵਿਛਾਂਦਾ ਹੈ। ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ, ਪਰਮਾਤਮਾ ਦੇ ਨਾਮ ਵਿਚ ਉਹ ਆਪਣਾ ਚਿੱਤ ਜੋੜਦਾ ਹੈ, ਇਹ (ਉਸ ਵਿਰਕਤ ਦੀ) ਤਾੜੀ ਹੈ।੨।
ਨਾਨਕ ਆਖਦਾ ਹੈ-ਹੇ ਮਾਛਿੰਦ੍ਰ! ਸੁਣ। ਵਿਰਕਤ ਦੇ ਲੱਛਣ ਇਹ ਹਨ ਕਿ ਉਸ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸਹੈਤਾ ਨਾਲ ਦੁਨੀਆ ਦੀਆਂ ਆਸਾਂ ਵਿਚ ਰਹਿੰਦਾ ਹੋਇਆ ਭੀ ਆਸਾਂ ਤੋਂ ਨਿਰਲੇਪ ਜੀਵਨ ਗੁਜ਼ਾਰਦਾ ਹੈ, ਤੇ ਇਸ ਤਰ੍ਹਾਂ ਹੇ ਨਾਨਕ! ਉਹ ਯਕੀਨੀ ਤੌਰ ਤੇ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ।੩।
ਨਾਨਕ ਬੇਨਤੀ ਕਰਦਾ ਹੈ-(ਹੇ ਮਾਛਿੰਦ੍ਰ! ਅਸਲ ਵਿਰਕਤ) ਅਪਹੁੰਚ ਪ੍ਰਭੂ ਦੀ ਸਿਫ਼ਤਿ-ਸਾਲਾਹ ਆਪ ਸੁਣਦਾ ਹੈ ਤੇ ਹੋਰਨਾਂ ਨੂੰ) ਸੁਣਾਂਦਾ ਹੈ। (ਗੁਰੂ ਦੀ ਸਿੱਖਿਆ ਉਤੇ ਤੁਰ ਕੇ ਅਸਲ ਵਿਰਕਤ) ਗੁਰੂ ਵਿਚ ਆਪਣਾ ਆਪ ਮਿਲਾ ਦੇਂਦਾ ਹੈ। ਗੁਰੂ ਦੀ ਸਿੱਖਿਆ ਦੀ ਆਤਮਕ ਖ਼ੁਰਾਕ ਖਾਂਦਾ ਹੈ, ਗੁਰੂ ਦੀ ਸਿੱਖਿਆ ਦੀ ਦਵਾਈ ਖਾਂਦਾ ਹੈ (ਜੋ ਉਸ ਦੇ ਆਤਮਕ ਰੋਗਾਂ ਦਾ ਇਲਾਜ ਕਰਦੀ ਹੈ) । ਇਸ ਤਰ੍ਹਾਂ ਉਸ ਵਿਰਕਤ ਨੂੰ ਛੇ ਹੀ ਭੇਖਾਂ ਦੀ ਅਸਲੀਅਤ ਦੀ ਸਮਝ ਆ ਜਾਂਦੀ ਹੈ (ਭਾਵ, ਉਸ ਨੂੰ ਛੇ ਹੀ ਭੇਖਾਂ ਦੀ ਲੋੜ ਨਹੀਂ ਰਹਿ ਜਾਂਦੀ ਹੈ।੪।੫।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।
ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।
ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।
ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।
ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
ਅਰਥ: ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।੧।ਰਹਾਉ।
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ।੧।
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।੨।੨੩।੮੭।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||
*┈┉┅━❀꧁ੴ꧂❀━┅┉┈*
||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।
ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।
ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

No comments:
Post a Comment