Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Monday, 31 October 2022

☬|| ਅੱਜ ਦਾ ਫੁਰਮਾਨ ||☬ || 31-10-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

    




*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥ 

ਅਰਥ: ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ।

ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧।

ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਰਾਗੁ ਸੂਹੀ ਛੰਤ ਮਹਲਾ ੫ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ 

ਅਰਥ: ਹੇ ਭਾਈ! ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ।

ਨਾਨਕ ਬੇਨਤੀ ਕਰਦਾ ਹੈ-ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ੧।

ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ 

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ।

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ।੨।

ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥

ਅਰਥ: ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ।

ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਜਨਮ ਮਰਨ ਦੇ ਗੇੜ (ਭੀਮਿਟ ਜਾਂਦੇ ਹਨ। ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।

ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।

ਨਾਨਕ ਬੇਨਤੀ ਕਰਦਾ ਹੈ-ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ੩।

ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ।

ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ, (ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ। ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ।

ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ।੪।੧।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ 

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ 

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ {ਪੰਨਾ 591}

ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।

ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ 

ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ 

ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।

ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ 

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ 

ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਬਿਲਾਵਲੁ ਮਹਲਾ ੫ ॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥੨॥੧੫॥੭੯॥ 

ਅਰਥ: ਹੇ ਭਾਈ! ਜਿਸ ਗੁਰੂ ਨੇ (ਪਰਮਾਤਮਾ ਦਾ ਨਾਮ-ਦਵਾਈ ਦੇ ਕੇ ਜੀਵਾਂ ਦੇ ਰੋਗ ਦੂਰ ਕਰਨ ਦੀ) ਵਿਓਂਤ ਬਣਾ ਰੱਖੀ ਹੈ, ਉਹ ਪੂਰਾ ਗੁਰੂ (ਜਿਸ ਮਨੁੱਖ ਨੂੰ) ਮਿਲ ਪੈਂਦਾ ਹੈ ਅਤੇ ਪਰਮਾਤਮਾ ਦਾ ਨਾਮ-ਦਵਾਈ ਦੇਂਦਾ ਹੈ, ਉਹ ਮਨੁੱਖ ਸਦਾ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ।੧।ਰਹਾਉ।

ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ (ਵਿਆਧੀਆਂ ਦਾ) ਸੇਕ ਨਹੀਂ ਲੱਗਦਾ। ਹੇ ਭਾਈ! ਅਸਾਂ ਜੀਵਾਂ ਦੇ ਦੁਆਲੇ ਪਰਮਾਤਮਾ ਦਾ ਨਾਮ (ਮਾਨੋਇਕ ਲਕੀਰ ਹੈ (ਜਿਸ ਦੀ ਬਰਕਤਿ ਨਾਲ) ਕੋਈ ਦੁੱਖ ਪੋਹ ਨਹੀਂ ਸਕਦਾ।੧।

ਹੇ ਨਾਨਕ! ਆਖ-(ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਉਸ ਨੂੰ) ਉਸ ਰੱਖਣਹਾਰ ਪ੍ਰਭੂ ਨੇ ਬਚਾ ਲਿਆ, (ਉਸ ਦੇ ਅੰਦਰੋਂ) ਹਰੇਕ ਰੋਗ ਦੂਰ ਕਰ ਦਿੱਤਾ, ਉਸ ਮਨੁੱਖ ਉਤੇ ਪ੍ਰਭੂ ਦੀ ਕਿਰਪਾ ਹੋ ਗਈਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣ ਗਿਆ।੨।੧੫।੭੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ 

ਅਰਥ: ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ।ਰਹਾਉ।

ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ।੧।

ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ।੨।

ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ।੩।

ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੪।੨।੨੦।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ 

ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ।

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧।

ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨।

ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩।

ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ 

ਅਰਥ: ਮੈਂ (ਭੀਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧।

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨।

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩।

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ 

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ 

ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ।

ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ੧।

ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨।

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ 

ਅਰਥ: ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩।

ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪।

ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫।

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ 

ਅਰਥ: ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭।

ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ 

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ 

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts