Sikhyouthpb

Sikh Youth Of Punjab Youtube Channel. The Purpose of this channel is to promote and spread Gurbani all over the world. In this channle you can watch all type of Gurmat Video like Gurbani Vichar, Gurbani kirtan, katha, kavita, paath, Guru Itihaas, Nitnem, Kavi Dabar, Simran etc.

Subscribe Us

Today Hukamnama Sahib

Thursday 3 November 2022

☬|| ਅੱਜ ਦਾ ਫੁਰਮਾਨ ||☬ || 03-11-2022 || ਸ਼੍ਰੀ ਅਕਾਲ ਤਖ਼ਤ ਸਾਹਿਬ, (ਅੰਮ੍ਰਿਤਸਰ), ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ,(ਨਾਂਦੇੜ) , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, (ਰੋਪੜ), ਤਖ਼ਤ ਸ੍ਰੀ ਦਮਦਮਾ ਸਾਹਿਬ,(ਤਲਵੰਡੀ ਸਾਬੋ), ਗੁ: ਨਨਕਾਣਾ ਸਾਹਿਬ,(ਪਾਕਿਸਤਾਨ), ਗੁ: ਪੰਜਾ ਸਾਹਿਬ,(ਪਾਕਿਸਤਾਨ), ਗੁ: ਕਰਤਾਰਪੁਰ ਸਾਹਿਬ (ਪਾਕਿਸਤਾਨ), ਸ਼੍ਰੀ ਦਰਬਾਰ ਸਹਿਬ, (ਅੰਮ੍ਰਿਤਸਰ), ਗੁ: ਬੰਗਲਾ ਸਾਹਿਬ, (ਦਿੱਲੀ), ਗੁ: ਸੀਸ ਗੰਜ ਸਾਹਿਬ, (ਦਿੱਲੀ), ਗੁ: ਭੱਠਾ ਸਾਹਿਬ,(ਰੋਪੜ) , ਗੁ: ਦੁਖਨਿਵਾਰਨ ਸਾਹਿਬ, (ਪਟਿਆਲਾ) , ਗੁ: ਫਤਹਿਗੜ੍ਹ ਸਾਹਿਬ ,ਗੁ:ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ,ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ

    


*ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ*

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ਼੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ||

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ 

ਅਰਥ: (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ 

ਅਰਥ: ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ 

ਅਰਥ: ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ

ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ||

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਪਟਨਾ ਸਾਹਿਬ ||

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ||

ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ 

ਅਰਥ: ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।੧।

ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।੨।

ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।੩।

ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੩।੨੭।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)  ||

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ 

ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ।

ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ।੧।

ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ।੨।੫।੩੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ||

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ||ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ 

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂਰਹਾਉ

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।c

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਨਨਕਾਣਾ ਸਾਹਿਬ ( ਪਾਕਿਸਤਾਨ ) ||

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਪੰਜਾ ਸਾਹਿਬ ( ਪਾਕਿਸਤਾਨ ) ||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ)


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਬੰਗਲਾ ਸਾਹਿਬ ਜੀ (ਦਿੱਲੀ) || 

ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ 

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸੀਸ ਗੰਜ ਸਾਹਿਬ ਜੀ (ਦਿੱਲੀ) ||

ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ 

ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ੧।

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨।

(ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾਤਸ਼ਾਹੀ ੧੦ਵੀਂ (ਰੋਪੜ) ||

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸਿ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥ 

ਅਰਥ: ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ।੧।ਰਹਾਉ।

ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ-ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ। ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ੧।

ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ।੨।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈਉਹ (ਪ੍ਰਭੂ-ਦਰ ਤੋਂਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।੩।

ਹੇ ਦਾਸ ਨਾਨਕ! ਆਖ-) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾ

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ||

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ।

ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧।

ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਵਾਰਾ ਸ਼੍ਰੀ ਕਤਲਗੜ ਸਾਹਿਬ ਸ਼੍ਰੀ ਚਮਕੌਰ ਸਾਹਿਬ ।।

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧।

ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?੨।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਾਤਸ਼ਾਹੀ ੯ਵੀਂ (ਪਟਿਆਲਾ) ||

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ 

ਅਰਥ: (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ) ?

(ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾਰ ਕਰਦਾ ਹੈ।

(ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ, (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ।1।

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ 

ਅਰਥ: ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ। ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਇਕ-ਰਸ ਸਭਨਾਂ ਵਿਚ ਸਮਾ ਰਿਹਾ ਹੈਂ।

ਹੇ ਭਾਈ! ਪਾਰਬ੍ਰਹਮ ਪਰਮੇਸਰ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ਉਸ ਦੇ ਗੁਣਾਂ ਦਾ ਅੰਤ (ਕੋਈ ਜੀਵ) ਨਹੀਂ ਪਾ ਸਕਦਾ। ਉਸ ਪ੍ਰਭੂ ਦਾ ਕੋਈ ਖ਼ਾਸ ਰੂਪ ਕੋਈ ਖ਼ਾਸ ਚਿਹਨ ਚੱਕਰ ਦੱਸਿਆ ਨਹੀਂ ਜਾ ਸਕਦਾ। ਉਹ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ ਉਸ ਪਰਮਾਤਮਾ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਦਿਨ ਰਾਤ ਹਰ ਵੇਲੇ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ।2।

ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ 

ਅਰਥ: ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੂੰ ਸਭ ਤੋਂ ਵੱਡਾ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ। ਹੇ ਹਰੀ! ਤੂੰ ਹੀ ਇਕੋ ਇਕ ਮਾਲਕ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਤੂੰ ਆਪ ਹੀ ਸਭ ਦੇ ਅੰਦਰ ਮੌਜੂਦ ਹੈਂ, ਤੂੰ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਹੇ ਹਰੀ! ਤੂੰ ਸਭ ਵਿਚ ਵਿਆਪਕ ਹੈਂ, ਤੂੰ ਘਟ ਘਟ ਦੀ ਜਾਣਨ ਵਾਲਾ ਹੈਂ, ਤੂੰ ਸਭ ਤੋਂ ਸ਼ਿਰੋਮਣੀ ਹੈਂ, ਤੇਰੇ ਜੇਡਾ ਹੋਰ ਕੋਈ ਨਹੀਂ ਹੈ। ਹਰ ਥਾਂ ਤੇਰਾ ਹੀ ਹੁਕਮ ਚੱਲ ਰਿਹਾ ਹੈ, ਹਰ ਥਾਂ ਤੂੰ ਹੀ ਤੂੰ ਮੌਜੂਦ ਹੈਂ, ਜਗਤ ਵਿਚ ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ।

ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ ਇਕ ਉਹ ਪਰਮਾਤਮਾ ਹੀ ਰਮ ਰਿਹਾ ਹੈ, ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਦੇ ਨਾਮ ਦੀ ਸੂਝ ਪੈਂਦੀ ਹੈ।

ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਭ ਤੋਂ ਵੱਡਾ ਹਾਕਮ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ।3।

ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥

ਅਰਥ: ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ, (ਆਪਣੀ ਇਸ ਰਚਨਾ ਨੂੰ ਆਪਣੇ ਹੁਕਮ ਵਿਚ) ਤੋਰ। ਹੇ ਕਰਤਾਰ! ਜਿਵੇਂ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸ੍ਰਿਸ਼ਟੀ ਨੂੰ ਕਾਰੇ ਲਾ ਰਿਹਾ ਹੈਂ, ਸਾਰੀ ਲੁਕਾਈ ਤੇਰੇ ਹੀ ਹੁਕਮ ਦੇ ਅਨੁਸਾਰ ਹੋ ਕੇ ਤੁਰਦੀ ਹੈ। ਸਾਰੀ ਲੁਕਾਈ ਤੇਰੇ ਹੁਕਮ ਵਿਚ ਹੀ ਟਿਕੀ ਰਹਿੰਦੀ ਹੈ, ਜਦੋਂ ਤੈਨੂੰ ਚੰਗਾ ਲੱਗਦਾ ਹੈ, ਤਾਂ ਤੇਰੇ ਹੁਕਮ ਅਨੁਸਾਰ ਹੀ (ਜੀਵਾਂ ਨੂੰ) ਆਦਰ-ਮਾਣ ਮਿਲਦਾ ਹੈ।

ਹੇ ਭਾਈ! ਜੇ ਗੁਰੂ ਦੀ ਸਰਨ ਪੈ ਕੇ ਚੰਗੀ ਅਕਲ ਹਾਸਲ ਕਰ ਲਈਏ, ਜੇ (ਆਪਣੇ ਅੰਦਰੋਂ) ਹਉਮੈ-ਅਹੰਕਾਰ ਦੂਰ ਕਰ ਲਈਏ, ਤਾਂ ਗੁਰ-ਸ਼ਬਦ ਦੀ ਬਰਕਤਿ ਨਾਲ ਉਹ ਕਰਤਾਰ ਹਰ ਥਾਂ ਵਿਆਪਕ ਦਿੱਸਦਾ ਹੈ।

ਹੇ ਨਾਨਕ! (ਆਖ– ਹੇ ਕਰਤਾਰ!) ਤੇਰਾ ਹੁਕਮ ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ (ਤੇਰੇ ਹੁਕਮ ਦੀ ਸਮਝ) ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀਾ ਹੈ, (ਜਿਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਉਹ ਤੇਰੇ) ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਆਪਣੀ ਇਸ ਸ੍ਰਿਸ਼ਟੀ ਨੂੰ ਆਪਣੇ ਹੁਕਮ ਵਿਚ) ਤੋਰ।4।7।14।


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ੍ਰੀ ਪੰੰਜੋਖਰਾ ਸਾਹਿਬ ਪਾਤਸ਼ਾਹੀ: ਅੱੱਠਵੀਂ (ਅੰਬਾਲਾ)

ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ 

ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ।

ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧।

ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਸ਼ਹੀਦ ਗੰਜ ਸਾਹਿਬ, ਅੰਮ੍ਰਿਤਸਰ ||

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ 

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਕੰਧ ਸਾਹਿਬ ਬਟਾਲਾ ||

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।

ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ੧੦ ਵੀਂ (ਹਿਮਾਚਲ ਪ੍ਰਦੇਸ਼)||


*┈┉┅━❀꧁ੴ꧂❀━┅┉┈*

||ਅੱਜ ਦਾ ਫੁਰਮਾਨ|| ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ||

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

*┈┉┅━❀꧁ੴ꧂❀━┅┉┈*

*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*

*ਵਾਹਿਗੁਰੂ ਜੀ ਕਾ ਖਾਲਸਾ !!*

*ਵਾਹਿਗੁਰੂ ਜੀ ਕੀ ਫਤਹਿ ਜੀ !!*

*┈┉┅━❀꧁ੴ꧂❀━┅┉┈*

👉 More Gurbani Daily Update 

Touch This App Name Automatically Join 👇


👉  Facebook Page :- Sikhyouthpb

👉 Whatsapp Group :- Sikhyouthpb 

No comments:

Post a Comment

Live Gurbani

ਰੋਜ਼ਾਨਾ ਹੁਕਮਨਾਮਾ ਸਾਹਿਬ

     * ਹੁਕਮਨਾਮਾ ਸਾਹਿਬ ਜੀ ਪੜ੍ਹਨ ਵੇਲੇ ਆਪਣੇ ਸਿਰ ਨੂੰ ਢਕ ਕੇ ਅਤੇ ਆਪਣੇ ਬੂਟ/ਚੱਪਲ ਉਤਾਰ ਕੇ ਪੜ੍ਹਨ ਦੀ ਖੇਚਲ ਕਰੋ ਜੀ * *┈┉┅━❀꧁ੴ꧂❀━┅┉┈* ||ਅੱਜ ਦਾ ਫੁਰਮਾਨ|| ਸ਼...

Live kirtan

Click on the play button to play a sound:

Popular Posts